Share on Facebook Share on Twitter Share on Google+ Share on Pinterest Share on Linkedin ਕੈਪਟਨ ਸਰਕਾਰ ਪੰਜਾਬ ਵਿੱਚ ਸੈਰ ਸਪਾਟੇ ਨੂੰ ਉਤਸ਼ਾਹਿਤ ਕਰਨ ਲਈ ਹਰ ਸੰਭਵ ਯਤਨ ਕਰੇਗੀ: ਸਿੱਧੂ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ ਵਾਤਾਵਰਣ ਦੀ ਸਵੱਛਤਾ ਲਈ ਇਸ ਸੀਜ਼ਨ ਦੌਰਾਨ ਰਾਜ ਵਿੱਚ ਸਵਾ ਲੱਖ ਨਵੇਂ ਰੁੱਖ ਲਗਾਏ ਜਾਣਗੇ: ਪਾਣੀ ਬਚਾਉਣ ਲਈ ਪੰਜਾਬ ਵਿੱਚ ਹਰੇਕ ਘਰ ਵਿੱਚ ਵਾਟਰ ਹਾਰਵੈਸਟਿੰਗ ਸਿਸਟਮ ਦੀ ਸਖ਼ਤ ਲੋੜ ਅਮਰਜੀਤ ਸਿੰਘ ਸੋਢੀ ਨਬਜ਼-ਏ-ਪੰਜਾਬ ਬਿਊਰੋ, ਨਿਊ ਚੰਡੀਗੜ੍ਹ (ਮੁੱਲਾਂਪੁਰ) 8 ਜੁਲਾਈ ਪੰਜਾਬ ਸਰਕਾਰ ਰਾਜ ਵਿੱਚ ਸੈਰ ਸਪਾਟੇ ਨੂੰ ਉਤਸ਼ਾਹਿਤ ਕਰਨ ਲਈ ਹਰ ਸੰਭਵ ਯਤਨ ਕਰੇਗੀ। ਰਾਜ ਵਿੱਚ ਸੈਰ ਸਪਾਟੇ ਲਈ ਬੇਹੱਦ ਸੰਭਾਵਨਾਵਾਂ ਹਨ। ਇਸ ਲਈ ਰਾਜ ਨੂੰ ਸੈਰ ਸਪਾਟੇ ਦੇ ਹੱਬ ਵਜੋ ਵਿਕਸਿਤ ਕੀਤਾ ਜਾਵੇਗਾ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸੈਰ ਸਪਾਟਾ ਅਤੇ ਸਭਿਆਚਾਰਕ ਮਾਮਲੇ, ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਜੰਗਲਾਤ ਅਤੇ ਜੰਗਲੀ ਜੀਵ ਸੁਰੱÎਖਿਆ, ਸੈਰ ਸਪਾਟਾ ਅਤੇ ਸਭਿਆਚਾਰਕ ਮਾਮਲੇ ਵਿਭਾਗ ਵੱਲੋਂ ਦੇਸ਼ ਦੀ ਨਾਮਵਰ ਗਰਾਰੀ ਆਫ ਰੋਡਰਜ਼ ਚੰਡੀਗੜ੍ਹ ਦੇ ਸਹਿਯੋਗ ਨਾਲ ਆਯੋਜਿਤ ਸ਼ਿਵਾਲਿਕ ਐਡਵੈਂਚਰ ਡਰਾਈਵ ਨੂੰ ਓਮੈਕਸ ਨਿਊ ਚੰਡੀਗੜ੍ਹ (ਮੁੱਲਾਂਪੁਰ) ਤੋਂ ਹਰੀ ਝੰਡੀ ਦਿਖਾ ਕੇ ਰਵਾਨਾ ਕਰਨ ਤੋਂ ਪਹਿਲਾਂ ਕਰਵਾਏ ਗਏ ਸਮਾਗਮ ਨੂੰ ਸੰਬੋਧਨ ਕਰਦਿਆਂ ਕੀਤਾ। ਸ੍ਰੀ ਸਿੱਧੂ ਨੇ ਇਸ ਮੌਕੇ ਸ਼ਿਵਾਲਿਕ ਖੇਤਰ ਦੀਆਂ ਪਹਾੜੀਆਂ ਵਿੱਚ ਪੰਜਾਬ ’ਚ ਪਹਿਲੀ ਵਾਰ ਸ਼ਿਵਾਲਿਕ ਐਡਵੈਂਚਰ ਡਰਾਈਵ ਕਰਾਉਣ ਲਈ ਵਧਾਈ ਦਿੰਦਿਆ ਕਿਹਾ ਕਿ ਇਸ ਡਰਾਈਵ ਵਿੱਚ ਆਫ ਰੋਡਿੰਗ ਮੁਕਾਬਲਿਆਂ ਵਿੱਚ ਭਾਗ ਲੈਣ ਵਾਲਿਆਂ ਨੂੰ ਹੋਰ ਉਤਸ਼ਾਹ ਮਿਲੇਗਾ ਅਤੇ ਨੌਜਵਾਨਾਂ ਵਿੱਚ ਮੁਕਾਬਲੇ ਦੀ ਭਾਵਨਾ ਪੈਦਾ ਹੋਵੇਗੀ। ਉਨ੍ਹਾਂ ਕਿਹਾ ਕਿ ਅਜਿਹੀਆਂ ਡਰਾਈਵ ਸਾਲ ਵਿੱਚ ਕੇਵਲ ਇੱਕ ਵਾਰ ਹੀ ਨਹੀਂ ਸਗੋ ਰਾਜ ਵਿੱਚ ਵੱਖੋ ਵੱਖਰੀਆਂ ਥਾਵਾਂ ਤੇ ਤਿੰਨ-ਚਾਰ ਵਾਰ ਜਰੂਰੀ ਹੋਣੀ ਚਾਹੀਦੀ ਹੈ। ਜਿਸ ਲਈ ਪੰਜਾਬ ਸਰਕਾਰ ਹਰ ਤਰ੍ਹਾਂ ਦੀ ਮਦਦ ਕਰੇਗੀ। ਉਨ੍ਹਾਂ ਕਿਹਾ ਕਿ ਆਫ ਰੋਡਿੰਗ ਮੁਕਾਬਲੇ ਬਹੁਤ ਹੀ ਦਿਲਚਸਪ ਅਤੇ ਖਿਚਵੇਂ ਹੁੰਦੇ ਹਨ ਅਤੇ ਅਜਿਹੇ ਮੁਕਾਬਲੇ ਕਿਰਦਾਰ ਨੂੰ ਸੰਵਾਰਨ ਵਿੱਚ ਵੀ ਸਹਾਈ ਹੁੰਦੇ ਹਨ। ਉਨ੍ਹਾਂ ਕਿਹਾ ਕਿ ਸਾਡੇ ਲਈ ਮਾਣ ਵਾਲੀ ਗੱਲ ਹੈ ਕਿ ਪੰਜਾਬ ਵਿੱਚ ਸ਼ਿਵਾਲਿਕ ਐਡਵੈਂਚਰ ਡਰਾਈਵ ਪਹਿਲੀ ਵਾਰ ਕਰਵਾਈ ਗਈ ਹੈ। ਉਨ੍ਹਾਂ ਇਸ ਮੌਕੇ ਐਡਵੈਂਚਰ ਡਰਾਈਵ ਵਿੱਚ ਦੇਸ਼ ਦੇ ਕੋਨੇ ਕੋਨੇ ਤੋਂ ਆਏ ਭਾਗੀਦਾਰਾਂ ਨੁੰੂ ਵਧਾਈ ਦਿੰਦਿਆ ਕਿਹਾ ਕਿ ਉਹ ਸ਼ਿਵਾਲਿਕ ਖੇਤਰ ਦੀਆਂ ਪਹਾੜੀਆਂ ਦੀ ਸੁੰਦਰਤਾ ਦਾ ਆਨੰਦ ਮਾਨ ਸਕਣਗੇ ਅਤੇ ਨਾਲ ਹੀ ਉਨ੍ਹਾਂ ਨੂੰ ਲੈਂਡ ਸਕੇਪ ਅਤੇ ਜੰਗਲੀ ਖੇਤਰ ਨੂੰ ਨੇੜੇ ਤੋਂ ਦੇਖਣ ਦਾ ਮੋਕਾ ਵੀ ਮਿਲੇਗਾ। ਉਨ੍ਹਾਂ ਭਾਗੀਦਾਰਾਂ ਨਾਲ ਨਿੱਜੀ ਪੱਧਰ ਤੇ ਜਾਣ ਪਛਾਣ ਵੀ ਕੀਤੀ ਅਤੇ ਇਸ ਡਰਾਈਵ ਦੀ ਸਫਲਤਾ ਦੀ ਕਾਮਨਾ ਕੀਤੀ। ਸ੍ਰੀ ਸਿੱਧੂ ਨੇ ਇਸ ਮੌਕੇ ਬੋਲਦਿਆਂ ਕਿਹਾ ਕਿ ਰਾਜ ਸਰਕਾਰ ਸੁਬੇ ਵਿੱਚ ਖੇਡਾਂ ਨੁੰੂ ਉਤਸ਼ਾਹਿਤ ਕਰਨ ਲਈ ਹਰ ਸੰਭਵ ਯਤਨ ਕਰੇਗੀ। ਜਿਸ ਲਈ ਧਨ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਖੇਡਾਂ ਹੀ ਅਜਿਹਾ ਸਾਧਨ ਹਨ ਜਿਹੜੀਆਂ ਕਿ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਬੇਹੱਦ ਸਹਾਈ ਹੁੰਦੀਆਂ ਹਨ। ਸ੍ਰੀ ਸਿੱਧੂ ਨੇ ਇਸ ਮੌਕੇ ਬੋਲਦਿਆਂ ਕਿਹਾ ਕਿ ਰਾਜ ਸਰਕਾਰ ਰਾਜ ਵਿੱਚ ਵਾਤਾਵਰਣ ਦੀ ਸਵੱਛਤਾ ਅਤੇ ਪਾਣੀ ਬਚਾਓ ਲਈ ਵੀ ਵਿਸ਼ੇਸ ਮੁਹਿੰਮ ਵਿਢੇਗੀ। ਉਨ੍ਹਾਂ ਦੱਸਿਆ ਕਿ ਇਸ ਸੀਜ਼ਨ ਦੌਰਾਨ ਅਗਸਤ ਮਹੀਨੇ ਤੋਂ ਰਾਜ ਵਿੱਚ ਵਾਤਾਵਰਣ ਦੀ ਸਵੱਛਤਾ ਲਈ ਸਵਾ ਲੱਖ ਰੁੱਖ ਨਵੇ ਲਗਾਏ ਜਾਣਗੇ ਅਤੇ ਹਰੇਕ ਵਿਧਾਨ ਸਭਾ ਹਲਕੇ ਵਿੱਚ ਹਲਕਾ ਵਿਧਾਇਕ ਦੀ ਅਗਵਾਈ ਵਿੱਚ 10 ਤੋਂ 15 ਹਜ਼ਾਰ ਨਵੇਂ ਰੁੱਖ ਲਗਾਉਣ ਦੀ ਯੋਜਨਾ ਉਲੀਕੀ ਗਈ ਹੈ। ਉਨ੍ਹਾਂ ਸੱਦਾ ਦਿੱਤਾ ਕਿ ਹਰੇਕ ਪੰਜਾਬ ਵਾਸੀ ਦਾ ਫਰਜ ਬਣਦਾ ਹੈ ਕਿ ਉਹ ਵਾਤਾਵਰਣ ਦੀ ਸਵੱਛਤਾ ਲਈ ਵੱਧ ਤੋਂ ਵੱਧ ਰੁੱਖ ਲਗਾਉਣ ਲਈ ਆਪਣਾ ਯੋਗਦਾਨ ਪਾਵੇ। ਸ੍ਰੀ ਸਿੱਧੂ ਨੇ ਹਰੇਕ ਘਰ ਵਿੱਚ ਵਾਟਰ ਹਾਰਵੈਸਟਿੰਗ ਸਿਸਟਮ ਲਗਾਉਣ ਦੀ ਲੋੜ ਤੇ ਜ਼ੋਰ ਦਿੰਦਿਆ ਕਿਹਾ ਕਿ ਧਰਤੀ ਹੇਠਲੇ ਪਾਣੀ ਦਾ ਹੋ ਰਿਹਾ ਨੀਵਾਂ ਪੱਧਰ ਸਾਡੇ ਲਈ ਚਿੰਤਾਂ ਦਾ ਵਿਸ਼ਾ ਹੈ ਇਸ ਲਈ ਸਾਨੁੰ ਪਾਣੀ ਬਚਾਉਣ ਲਈ ਵਿਸ਼ੇਸ ਪ੍ਰਬੰਧ ਕਰਨੇ ਪੈਣਗੇ। ਉਨ੍ਹਾਂ ਕਿਹਾ ਕਿ ਵਾਟਰ ਹਾਰਵੈਸਟਿੰਗ ਲਈ ਸਾਡੇ ਕੋਲ ਸਕਿੱਲ ਵਰਕਰਾਂ ਦੀ ਘਾਟ ਹੈ ਜਿਸ ਲਈ ਢੁੱਕਵੇ ਪ੍ਰਬੰਧ ਕੀਤੇ ਜਾਣਗੇ। ਉਨ੍ਹਾਂ ਹੋਰ ਦੱਸਿਆ ਕਿ ਪਿੰਡਾਂ ’ਚ ਛੱਪੜਾਂ ਤੇ ਨਜਾਇਜ਼ ਕਬਜ਼ੇ ਵੀ ਦੂਰ ਕਰਵਾਏ ਜਾਣਗੇ ਤਾਂ ਜੋ ਬਰਸਾਤ ਦੇ ਦਿਨਾਂ ਵਿੱਚ ਛੱਪੜਾਂ ਵਿੱਚ ਬਰਸਾਤੀ ਪਾਣੀ ਜਮ੍ਹਾਂ ਹੋ ਸਕੇ। ਇਸ ਤੋਂ ਪਹਿਲਾਂ ਸਪੈਸ਼ਲ ਮੁੱਖ ਸਕੱਤਰ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਪੰਜਾਬ ਸ੍ਰੀ ਹਿੰਮਤ ਸਿੰਘ ਨੇ ਸੈਰ ਸਪਾਟਾ ਅਤੇ ਸਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਪੰਜਾਬ ਸ੍ਰ: ਨਵਜੋਤ ਸਿੰਘ ਸਿੱਧੂ ਨੂੰ ਗੁਲਦਸਤਾ ਭੇਂਟ ਕਰਕੇ ਉਨ੍ਹਾਂ ਦਾ ਸਵਾਗਤ ਕੀਤਾ। ਪ੍ਰਮੁੱਖ ਸਕੱਤਰ ਸੈਰ ਸਪਾਟਾ ਅਤੇ ਸਭਿਆਚਾਕ ਮਾਮਲੇ ਵਿਭਾਗ ਪੰਜਾਬ ਸ੍ਰੀ ਜਸਪਾਲ ਸਿੰਘ ਨੇ ਕਿਹਾ ਕਿ ਸ਼ਿਵਾਲਿਕ ਐਡਵੈਂਚਰ ਡਰਾਈਵ ਨਾਲ ਇਸ ਖਿੱਤੇ ਵਿੱਚ ਸੈਰ ਸਪਾਟੇ ਨੂੰ ਬੜਾਵਾ ਮਿਲੇਗਾ। ਸੈਰ ਸਪਾਟਾ ਤੇ ਸਭਿਆਚਾਰਕ ਮਾਮਲੇ ਵਿਭਾਗ ਦੇ ਡਾਇਰੈਕਟਰ ਸ਼ਿਵ ਦੁਲਾਰ ਸਿੰਘ ਢਿੱਲੋਂ ਨੇ ਮੰਤਰੀ ਨੂੰ ਜੀ ਆਇਆ ਨੂੰ ਆਖਦਿਆਂ ਦੱਸਿਆ ਕਿ ਸ਼ਿਵਾਲਿਕ ਐਡਵੈਂਚਰ ਡਰਾਈਵ ਵਿੱਚ ਦੇਸ਼ ਭਰ ਤੋਂ 60 ਤੋਂ ਵੱਧ ਨਾਮਵਰ ਪ੍ਰਤੀਯੋਗੀ ਹਿੱਸਾ ਲੈ ਰਹੇ ਹਨ। ਉਨ੍ਹਾਂ ਦੱਸਿਆ ਕਿ ਇਸ ਡਰਾਈਵ ਵਿੱਚ ਭਾਗ ਲੈਣ ਵਾਲਿਆਂ ਵਿੱਚੋ ਲੱਕੀ ਡਰਾਅ ਰਾਹੀਂ ਚਾਰ ਭਾਗੀਦਾਰ ਚੁੱਣੇ ਜਾਣਗੇ ਜਿਨ੍ਹਾਂ ਨੂੰ ਦੁਬਈ, ਬਾਲੀ, ਕੁਲਾਅਲਮਪੁਰ ਦਾ ਟੂਰ ਅਤੇ ਰਿਹਾਇਸ਼ ਦਾ ਪ੍ਰਬੰਧ ਮੁਫ਼ਤ ਹੋਵੇਗਾ। ਡਰਾਈਵ ਵਿੱਚ ਅੌਰਤਾਂ ਨੂੰ ਉਤਸ਼ਾਹਿਤ ਕਰਨ ਦੇ ਮੰਤਵ ਲਈ ਇੱਕ ਵਿਸ਼ੇਸ ਇਨਾਮ ਰਾਖਵਾਂ ਰੱਖਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਡਰਾਈਵ ਦੌਰਾਨ ਕੁਦਰਤੀ ਸੋਮਿਆਂ ਅਤੇ ਵਣ ਖੇਤਰ ਦੇ ਰੁੱਖਾਂ ਅਤੇ ਜੀਵ ਜੰਤੂਆਂ ਦਾ ਵਿਸ਼ੇਸ ਖਿਆਲ ਰੱਖਿਆ ਗਿਆ ਹੈ। ਇਸ ਮੌਕੇ ਪ੍ਰਿੰਸੀਪਲ ਚੀਫ ਕੰਨਜਰਵੇਟਰ ਜੰਗਲਾਤ ਵਿਭਾਗ ਪੰਜਾਬ ਕੁਲਦੀਪ ਕੁਮਾਰ, ਮੈਨੇਜਿੰਗ ਡਾਇਰੈਕਟਰ ਪੰਜਾਬ ਸਟੇਟ ਫੋਰੈਸਟ ਡਿਵੈਲਪਮੈਂਟ ਕਾਰਪੋਰੇਸ਼ਨ ਜਤਿੰਦਰ ਸ਼ਰਮਾ, ਪ੍ਰਿੰਸੀਪਲ ਚੀਫ਼ ਕੰਨਜਰਵੇਟਰ ਫੋਰੈਸਟ ਐਂਡ ਵਾਇਲਡ ਲਾਈਫ ਵਾਰਡਨ ਧਰਿੰਦਰਾ ਸਿੰਘ, ਮੁੱਖ ਵਣ ਪਾਲ ਜੰਗਲਾਤ ਵਿਭਾਗ ਸ੍ਰੀ ਧਰਮਿੰਦਰ ਸ਼ਰਮਾ, ਐਸ.ਡੀ.ਐਮ ਸ੍ਰੀਮਤੀ ਅਮਨਿੰਦਰ ਕੌਰ ਬਰਾੜ, ਜ਼ਿਲ੍ਹਾ ਜੰਗਲਾਤ ਅਫ਼ਸਰ ਸ੍ਰੀ ਗੁਰਅਮਨ ਸਿੰਘ, ਵਣ ਰੇਂਜ ਅਫ਼ਸਰ ਸ੍ਰੀ ਸਤਪਾਲ ਸਿੰਘ, ਜ਼ਿਲ੍ਹਾ ਚੇਅਰਮੈਨ ਕਿਸਾਨ ਅਤੇ ਖੇਤੀ ਮਜਦੂਰ ਸੈਲ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਬਲਕਾਰ ਸਿੰਘ ਭੰਗੂ, ਬਲਾਕ ਮਾਜਰੀ ਦੇ ਚੇਅਰਮੈਨ ਗੁਰਮੀਤ ਸਿੰਘ ਢਕੋਰਾਂ ਸਮੇਤ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਦੇ ਹੋਰ ਅਧਿਕਾਰੀ ਅਤੇ ਇਲਾਕੇ ਦੇ ਪਤਵੰਤੇ ਵੀ ਮੌਜੂਦ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ