Share on Facebook Share on Twitter Share on Google+ Share on Pinterest Share on Linkedin ਕੈਪਟਨ ਸਰਕਾਰ ’ਤੇ ਡਾ. ਅੰਬੇਦਕਰ ਜੀ ਦਾ ਅਪਮਾਨ ਕਰਨ ਦਾ ਦੋਸ਼, ਕਾਂਗਰਸ ਜਨਤਕ ਤੌਰ ’ਤੇ ਮੁਆਫ਼ੀ ਮੰਗੇ, ਕੈਂਥ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਗਰੀਬ ਲੋਕਾਂ ਦੇ ਰਹਿਬਰਾਂ ਪ੍ਰਤੀ ਚਿਹਰਾ ਨੰਗਾ ਹੋਇਆ ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 8 ਦਸੰਬਰ: ਭਾਰਤ ਰਤਨ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਦਕਰ ਜੀ ਦੇ 63ਵੇਂ ਪ੍ਰੀਨਿਰਵਾਣ ਦਿਵਸ ਮਨਾਉਣ ਸਮੇਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਵੱਲੋਂ ਆਪ ਹੁਦਰਾਪਣ ਕੀਤੇ ਜਾਣ ਦੀ ਨੈਸ਼ਨਲ ਸਡਿਊਲਡ ਕਾਸਟ ਅਲਾਇੰਸ ਦੇ ਪ੍ਰਧਾਨ ਪਰਮਜੀਤ ਸਿੰਘ ਕੈਂਥ ਨੇ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਕਿਹਾ ਕਿ ਭਾਰਤੀ ਸੰਵਿਧਾਨ ਨਿਰਮਾਤਾ ਕਰੋੜਾਂ ਲੋਕਾਂ ਦੇ ਮਾਰਗ ਦਰਸ਼ਕ ਦਾ ਗਿਣੀਮਿੱਥੀ ਸ਼ਾਜਿਸ ਦੇ ਤਹਿਤ ਅਪਮਾਨ ਕੀਤਾ ਗਿਆ ਹੈ। ਉਹਨਾਂ ਕਿਹਾ ਕਿ ਜੇਕਰ ਮੁੱਖ ਮੰਤਰੀ ਅਤੇ ਕੈਬਨਿਟ ਮੰਤਰੀਆਂ ਕੋਲ ਸਰਕਾਰੀ ਪੱਧਰ ਉੱਤੇ ਡਾਕਟਰ ਅੰਬੇਦਕਰ ਜੀ ਪ੍ਰਤੀ ਸ਼ਰਧਾਂਜਲੀ ਭੇਟ ਕਰਨ ਲਈ ਸਮਾਂ ਹੀ ਨਹੀਂ ਤਾਂ ਅਜਿਹੀ ਘਿਨਾਉਣੀ ਮਾਨਸਿਕਤਾ ਵਾਲੇ ਜ਼ਿੰਮੇਵਾਰ ਵਿਅਕਤੀਆਂ ਨੂੰ ਜਨਤਕ ਤੌਰ ਉੱਤੇ ਸਮੁੱਚੇ ਸਮਾਜ ਤੋਂ ਮੁਆਫ਼ੀ ਮੰਗਣੀ ਚਾਹੀਦੀ ਹੈ। ਇੱਥੇ ਵਰਣਨਯੋਗ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੀ ਸਿਹਤ ਠੀਕ ਨਾ ਹੋਣ ਦਾ ਹਵਾਲਾ ਦੇ ਕੇ ਪ੍ਰੋਗਰਾਮ ਵਿੱਚ ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ ਨੂੰ ਭੇਜ ਦਿੱਤਾ, ਜਦੋਂਕਿ ਕੈਪਟਨ ਅਮਰਿੰਦਰ ਸਿੰਘ ਨੇ ਉਸ ਦਿਨ ਮੁੱਖ ਮੰਤਰੀ ਨਿਵਾਸ ਸਥਾਨ ਉੱਤੇ ਕਈ ਵਿਅਕਤੀਆਂ ਨਾਲ ਮੁਲਾਕਾਤ ਕੀਤੀ ਅਤੇ ਇੱਕ ਮਹਿਲਾ ਨੂੰ ਪੰਜਾਬ ਰਾਜ ਸਮਾਜ ਭਲਾਈ ਬੋਰਡ ਦੀ ਚੇਅਰਪਰਸਨ ਦਾ ਨਿਯੁਕਤੀ ਪੱਤਰ ਖ਼ੁਦ ਦਿੱਤਾ। ਸ੍ਰੀ ਕੈਂਥ ਨੇ ਕਿਹਾ ਕਿ ਇਸ ਤਰ੍ਹਾਂ ਕੈਪਟਨ ਅਮਰਿੰਦਰ ਸਿੰਘ ਅਤੇ ਕਾਂਗਰਸ ਪਾਰਟੀ ਦੀ ਸੌੜੀ ਮਾਨਸਿਕਤਾ ਦਾ ਪ੍ਰਗਟਾਵਾ ਹੁੰਦਾ ਹੈ,ਜਦੋਂਕਿ ਕੈਪਟਨ ਸਰਕਾਰ ਦਾ ਕੈਬਨਿਟ ਮੰਤਰੀ ਬ੍ਰਹਮ ਮੋਹਿੰਦਰਾ ਸ਼ਰਧਾਂਜਲੀ ਸਮਾਗਮ ਨੂੰ ਅੱਧ ਵਿਚਕਾਰ ਛੱਡ ਕੇ ਚੱਲਾ ਗਿਆ। ਪੰਜਾਬ ਵਿੱਚ ਅਨੁਸੂਚਿਤ ਜਾਤੀਆਂ ਦੀ 35 ਪ੍ਰਤੀਸ਼ਤ ਅਬਾਦੀ ਤੇ ਵਿਧਾਨ ਸਭਾ ਵਿੱਚ 34 ਵਿਧਾਇਕਾਂ ਵਿਚੋਂ 21 ਵਿਧਾਇਕ ਕਾਂਗਰਸ ਪਾਰਟੀ ਦੇ ਹਨ ਪਰ ਕੈਪਟਨ ਸਰਕਾਰ ਵੱਲੋਂ ਅਜਿਹੇ ਕੀਤੇ ਅਪਮਾਨ ਦੇ ਖਿਲਾਫ ਦੀ ਜੁਅੱਰਤ ਨਹੀਂ ਕੀਤੀ, ਨਾ ਹੀ ਵਿਰੋਧੀ ਪਾਰਟੀਆਂ ਆਮ ਆਦਮੀ ਪਾਰਟੀ, ਅਕਾਲੀ- ਭਾਜਪਾ ਗੱਠਜੋੜ ਅਤੇ ਹੋਰਨਾਂ ਸਮਾਜ ਸੇਵੀ ਜਥੇਬੰਦੀਆਂ ਨੇ ਕੋਈ ਨਿਖੇਧੀ ਨਹੀਂ ਕੀਤੀ। ਉਹਨਾਂ ਕਿਹਾ ਕਿ ਇਸ ਕਾਰਵਾਈ ਨਾਲ ਡਾ. ਭੀਮ ਰਾਓ ਅੰਬੇਡਕਰ ਜੀ ਦੇ ਪ੍ਰਤੀ ਕਾਂਗਰਸ ਸਰਕਾਰ ਦਾ ਅਸਲੀ ਚਿਹਰਾ ਮੋਹਰਾ ਨੰਗਾ ਹੋ ਗਿਆ ਹੈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ