Share on Facebook Share on Twitter Share on Google+ Share on Pinterest Share on Linkedin ਕੈਪਟਨ ਸਰਕਾਰ ਵੱਲੋ 20 ਆਈਏਐਸ ਅਧਿਕਾਰੀਆਂ ਦੇ ਤਬਾਦਲੇ ਤੇ ਨਿਯੁਕਤੀਆਂ ਮੁਹਾਲੀ ਦੇ ਡੀਸੀ ਦਾ ਤਬਾਦਲਾ, ਗੁਰਪ੍ਰੀਤ ਕੌਰ ਸਪਰਾ ਮੁਹਾਲੀ ਦੀ ਨਵੀਂ ਡਿਪਟੀ ਕਮਿਸ਼ਨਰ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 16 ਮਾਰਚ: ਪੰਜਾਬ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਮੁੱਖ ਮੰਤਰੀ ਦਾ ਅਹੁਦਾ ਸੰਭਾਲਣ ਤੋਂ ਬਾਅਦ ਪਹਿਲੇ ਹੀ ਦਿਨ ਆਈਏਐਸ ਅਤੇ ਆਈਪੀਐਸ ਅਤੇ ਪੀਪੀਐਸ ਅਧਿਕਾਰੀਆਂ ਦੇ ਥੋਕ ਵਿੱਚ ਤਬਾਦਲਿਆਂ ਵਾਲੀ ਫਾਈਲਾਂ ’ਤੇ ਦਸਖ਼ਤ ਕੀਤੇ ਹਨ। ਸਰਕਾਰ ਵੱਲੋਂ ਅੱਜ 20 ਆਈ.ਏ.ਐਸ ਅਧਿਕਾਰੀਆਂ ਦੇ ਤਬਾਦਲੇ ਅਤੇ ਤਾਇਨਾਤੀਆਂ ਦੇ ਹੁਕਮ ਜਾਰੀ ਕੀਤੇ ਹਨ। ਪੰਜਾਬ ਦੀ ਨਵੀਂ ਸਰਕਾਰ ਨੇ ਅੱਜ ਪਹਿਲੇ ਹੀ ਦਿਨ ਮੁਹਾਲੀ ਦੇ ਡਿਪਟੀ ਕਮਿਸ਼ਨਰ ਦਲਜੀਤ ਸਿੰਘ ਮਾਂਗਟ ਦਾ ਇੱਥੋਂ ਤਬਾਦਲਾ ਕਰ ਦਿੱਤਾ ਹੈ। ਉਨ੍ਹਾਂ ਦੀ ਥਾਂ ’ਤੇ ਆਈਏਐਸ ਮਹਿਲਾ ਅਧਿਕਾਰੀ ਗੁਰਪ੍ਰੀਤ ਕੌਰ ਸਪਰਾ ਨੂੰ ਜ਼ਿਲ੍ਹਾ ਮੁਹਾਲੀ ਦੀ ਨਵਾਂ ਡਿਪਟੀ ਕਮਿਸ਼ਨਰ ਲਗਾਇਆ ਗਿਆ ਹੈ। ਇਸ ਦੇ ਨਾਲ ਨਾਲ ਮਹਿਲਾ ਅਧਿਕਾਰੀ ਨੂੰ ਪੈਨਸ਼ਨ ਤੇ ਸ਼ਿਕਾਇਤਾਂ ਵਿਭਾਗ ਦੇ ਡਾਇਰੈਕਟਰ ਦਾ ਵਾਧੂ ਚਾਰਜ ਵੀ ਦਿੱਤਾ ਗਿਆ ਹੈ। ਇਸ ਵੇਲੇ ਡਾਇਰੈਕਟਰ ਇਹ ਅਹੁਦਾ ਖਾਲੀ ਪਿਆ ਸੀ। ਮਿਲੀ ਜਾਣਕਾਰੀ ਅਨੁਸਾਰ ਸੀਨੀਅਰ ਪੀਸੀਐਸ ਮਹਿਲਾ ਅਧਿਕਾਰੀ ਮੈਡਮ ਗੁਰਪ੍ਰੀਤ ਕੌਰ ਸਪਨਾ ਨੂੰ ਸਾਲ 2006 ਵਿੱਚ ਪੰਜਾਬ ਸਰਕਾਰ ਵੱਲੋਂ ਸ਼ਲਾਘਾਯੋਗ ਸੇਵਾਵਾਂ ਬਦਲੇ ਤਰੱਕੀ ਦੇ ਕੇ ਆਈਏਐਸ ਅਫ਼ਸਰ ਬਣਾਇਆ ਗਿਆ ਸੀ। ਇਸ ਤੋਂ ਪਹਿਲਾਂ ਉਹ ਵਿਸ਼ੇਸ਼ ਸਕੱਤਰ ਪ੍ਰਸੋਨਲ ਪੰਜਾਬ ਦੇ ਅਹੁਦੇ ’ਤੇ ਤਾਇਨਾਤ ਸਨ। ਉਧਰ, ਮੁਹਾਲੀ ਦੇ ਤਤਕਾਲੀ ਡਿਪਟੀ ਕਮਿਸ਼ਨਰ ਆਈਏਐਸ ਦਲਜੀਤ ਸਿੰਘ ਮਾਂਗਟ ਨੂੰ ਇੱਥੋਂ ਤਬਾਦਲਾ ਕਰਨ ਤੋਂ ਬਾਅਦ ਅਜੇ ਤਾਈਂ ਕਿਸੇ ਅਹੁਦੇ ’ਤੇ ਤਾਇਨਾਤ ਨਹੀਂ ਕੀਤਾ ਗਿਆ ਹੈ। ਉਹ ਆਪਣੀ ਨਵੇਂ ਅਹੁਦੇ ਦੀ ਉਡੀਕ ਵਿੱਚ ਹਨ। ਫਿਲਹਾਲ ਉਨ੍ਹਾਂ ਨੂੰ ਵੇਟਿੰਗ ਸੂਚੀ ਵਿੱਚ ਰੱਖਿਆ ਗਿਆ ਹੈ। ਜਾਣਕਾਰੀ ਅਨੁਸਾਰ ਸ੍ਰੀ ਮਾਂਗਟ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਚਹੇਤੇ ਅਫ਼ਸਰਾਂ ’ਚੋਂ ਇੱਕ ਸਨ। ਉਹ ਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ ਦੇ ਡਾਇਰੈਕਟਰ ਹੁੰਦਿਆਂ ਬਾਦਲ ਪਰਿਵਾਰ ਦੇ ਕਾਫੀ ਨੇੜੇ ਆ ਗਏ ਸੀ। ਪੰਜਾਬ ਸਿਵਲ ਸਕੱਤਰੇਤ ਤੋਂ ਬਾਅਦ ਉਨ੍ਹਾਂ ਨੂੰ ਡਿਪਟੀ ਕਮਿਸ਼ਨਰ ਲਗਾਇਆ ਗਿਆ ਸੀ। ਉਧਰ, ਸ੍ਰੀ ਕਮਲ ਕਿਸ਼ੋਰ ਯਾਦਵ ਨੂੰ ਡਾਇਰੈਕਟਰ ਸਥਾਨਕ ਸਰਕਾਰਾਂ ਤਾਇਨਾਤ ਕੀਤਾ ਗਿਆ ਹੈ ਅਤੇ ਸ੍ਰੀ ਅਰਸ਼ਦੀਪ ਸਿੰਘ ਥਿੰਦ ਨੂੰ ਮੈਨਜਿੰਗ ਡਾਇਰੈਕਟਰ ਮਾਰਕਫੈਡ ਲਗਾਉਣ ਲਈ ਸਹਿਕਾਰਤਾ ਵਿਭਾਗ ਅਧਿਕਾਰਤ ਹੈ। ਸ੍ਰੀ ਦੀਪ੍ਰਵਾ ਲਾਕੜਾ ਨੂੰ ਡਿਪਟੀ ਕਮਿਸ਼ਨਰ ਬਠਿੰਡਾ, ਸ੍ਰੀ ਧਰਮਪਾਲ ਨੂੰ ਡਿਪਟੀ ਕਮਿਸ਼ਨਰ ਮਾਨਸਾ, ਸ੍ਰੀ ਪ੍ਰਦੀਪ ਕੁਮਾਰ ਅਗਰਵਾਲ ਨੂੰ ਡਿਪਟੀ ਕਮਿਸ਼ਨਰ ਲੁਧਿਆਣਾ, ਸ੍ਰੀ ਅਮਰ ਪ੍ਰਤਾਪ ਸਿੰਘ ਵਿਰਕ ਨੂੰ ਡਿਪਟੀ ਕਮਿਸ਼ਨਰ ਸੰਗਰੂਰ, ਸ੍ਰੀ ਮੁਹੰਮਦ ਤੱਯਾਬ ਨੂੰ ਡਿਪਟੀ ਕਮਿਸ਼ਨਰ ਕਪੂਰਥਲਾ, ਸ੍ਰੀਮਤੀ ਗੁਰਨੀਤ ਤੇਜ ਨੂੰ ਡਿਪਟੀ ਕਮਿਸ਼ਨਰ ਰੂਪ ਨਗਰ, ਸ੍ਰੀਮਤੀ ਕਮਲਪ੍ਰੀਤ ਬਰਾੜ ਨੂੰ ਡਿਪਟੀ ਕਮਿਸ਼ਨਰ ਸ੍ਰੀ ਫਤਿਹਗੜ੍ਹ ਸਾਹਿਬ, ਸ੍ਰੀ ਅਮਿਤ ਕੁਮਾਰ ਨੂੰ ਡਿਪਟੀ ਕਮਿਸ਼ਨਰ ਗੁਰਦਾਸਪੁਰ, ਸ੍ਰੀਮਤੀ ਨੀਲਿਮਾ ਨੂੰ ਡਿਪਟੀ ਕਮਿਸ਼ਨਰ ਪਠਾਨਕੋਟ, ਸ੍ਰੀ ਰਾਜੀਵ ਪਰਾਸ਼ਰ ਨੂੰ ਡਿਪਟੀ ਕਮਿਸ਼ਨਰ ਫਰੀਦਕੋਟ, ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੂੰ ਡਿਪਟੀ ਕਮਿਸ਼ਨਰ ਜਲੰਧਰ, ਸ੍ਰੀ ਵਿਪੁਲ ਉਜਵਲ ਨੂੰ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ, ਸ੍ਰੀ ਰਾਮਬੀਰ ਨੂੰ ਡਿਪਟੀ ਕਮਿਸ਼ਨਰ ਫਿਰੋਜ਼ਪੁਰ, ਸ੍ਰੀਮਤੀ ਸੋਨਾਲੀ ਗਿਰੀ ਨੂੰ ਡਿਪਟੀ ਕਮਿਸ਼ਨਰ ਸ਼ਹੀਦ ਭਗਤ ਸਿੰਘ ਨਗਰ, ਸ੍ਰੀ ਕਮਲਦੀਪ ਸਿੰਘ ਸੰਘਾ ਨੂੰ ਡਿਪਟੀ ਕਮਿਸ਼ਨਰ ਅੰਮ੍ਰਿਤਸਰ, ਸ੍ਰੀ ਘਨਸ਼ਿਆਮ ਥੋਰੀ ਨੂੰ ਡਿਪਟੀ ਕਮਿਸ਼ਨਰ ਬਰਨਾਲਾ ਅਤੇ ਸ੍ਰੀ ਕੁਮਾਰ ਅਮਿਤ ਨੂੰ ਡਿਪਟੀ ਕਮਿਸ਼ਨਰ ਪਟਿਆਲਾ ਤਾਇਨਾਤ ਕੀਤਾ ਗਿਆ ਹੈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ