ਕੈਪਟਨ ਸਰਕਾਰ ਵੱਲੋਂ ’ਭ੍ਰਿਸ਼ਟਾਚਾਰ ਮੁਕਤ ਪੰਜਾਬ’ ਮੁਹਿੰਮ ਦਾ ਆਗਾਜ਼

ਸਰਕਾਰੀ ਭ੍ਰਿਸ਼ਟ ਮੁਲਾਜ਼ਮਾਂ ਖ਼ਿਲਾਫ਼ ਵਿਜੀਲੈਂਸ ਬਿਊਰੋ ਦੇ ਟੋਲ ਫ੍ਰੀ ਨੰਬਰ 1800-1800-1000 ’ਤੇ ਸੰਪਰਕ ਕਰਨ ਪੀੜਤ

ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 17 ਅਪਰੈਲ:
ਸਰਕਾਰੀ ਦਫਤਰਾਂ ’ਚੋਂ ਭ੍ਰਿਸ਼ਟਾਚਾਰ ਦਾ ਮੁਕੰਮਲ ਖਾਤਮਾ ਕਰਨ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੀਤੇ ਵਾਅਦੇ ਤੋਂ ਬਾਅਦ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟ ਸਰਕਾਰੀ ਮੁਲਾਜ਼ਮਾਂ ਖਿਲਾਫ ਮੁਹਿੰਮ ਦੀ ਜ਼ੋਰ-ਸ਼ੋਰ ਨਾਲ ਸ਼ੁਰੂਆਤ ਕਰ ਦਿੱਤੀ ਹੈ। ਇਸ ਮਕਸਦ ਲਈ ਵਿਜੀਲੈਂਸ ਬਿਊਰੋ ਨੇ ਪੰਜਾਬ ਵਾਸੀਆਂ ਨੂੰ ਟੋਲ ਫਰੀ ਨੰਬਰ 1800-1800-1000 ’ਤੇ ਆਪਣੀਆਂ ਸ਼ਿਕਾਇਤਾਂ ਦਰਜ ਕਰਾਉਣ ਦਾ ਸੱਦਾ ਦਿੱਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਮੁੱਖ ਡਾਇਰੈਕਟਰ ਬੀ.ਕੇ. ਉੱਪਲ ਨੇ ਦੱੱਸਿਆ ਕਿ ਪੰਜਾਬ ਸਰਕਾਰ ਵੱਲੋਂ ਕੀਤੀਆਂ ਹਦਾਇਤਾਂ ਅਨੁਸਾਰ ਸਰਕਾਰੀ ਅਫਸਰਾਂ ਤੇ ਕਰਮਚਾਰੀਆਂ ਵੱਲੋਂ ਕੀਤਾ ਜਾਂਦਾ ਭ੍ਰਿਸ਼ਟਾਚਾਰ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਸ੍ਰੀ ਉੱਪਲ ਨੇ ਕਿਹਾ ਕਿ ਦਫਤਰਾਂ ਵਿਚ ਕਿਸੇ ਵੀ ਪੱਧਰ ’ਤੇ ਹੋ ਰਹੇ ਭ੍ਰਿਸ਼ਟਾਚਾਰ ਦੀ ਸ਼ਿਕਾਇਤ ਜਾਂ ਜਾਣਕਾਰੀ ਉਕਤ ਟੋਲ ਫਰੀ ਨੰਬਰ ’ਤੇ ਸਵੇਰੇ 8 ਵਜੇ ਤੋਂ ਰਾਤ 8 ਵਜੇ ਤੱਕ ਦਿੱਤੀ ਜਾ ਸਕਦੀ ਹੈ। ਉਨ੍ਹਾਂ ਦੱਸਿਆ ਕਿ ਜੇਕਰ ਕੋਈ ਵੀ ਸਰਕਾਰੀ ਅਫਸਰ ਜਾਂ ਕਰਮਚਾਰੀ ਜਨਤਕ/ਸਰਕਾਰੀ ਕੰਮਾਂ ਲਈ ਪੈਸੇ ਦੀ ਮੰਗ ਕਰਦਾ ਹੈ, ਆਪਣੇ ਅਹੁਦੇ ਦੀ ਦੁਰਵਰਤੋਂ ਕਰਕੇ ਗੈਰਕਾਨੂੰਨੀ ਕੰਮ ਕਰਦਾ ਹੈ, ਸਰਕਾਰੀ ਫੰਡਾਂ ਨੂੰ ਨੁਕਸਾਨ ਪਹੁੰਚਾਉਂਦਾ ਹੈ ਜਿਸ ਨਾਲ ਕਿ ਸਰਕਾਰੀ ਖਜ਼ਾਨੇ ਨੂੰ ਹਾਨੀ ਹੁੰਦੀ ਹੈ, ਵਿਕਾਸ ਕਾਰਜਾਂ ਵਿਚ ਘਪਲਾ ਕਰਦਾ ਹੈ ਜਾਂ ਫਿਰ ਸਰਕਾਰੀ ਮੁਲਾਜ਼ਮਾਂ ਵੱਲੋਂ ਕਿਸੇ ਪ੍ਰਕਾਰ ਦੀ ਵਿੱਤੀ ਬੇਨਿਯਮੀ ਕੀਤੀ ਜਾਂਦੀ ਹੈ ਤਾਂ ਇਸ ਦੀ ਸ਼ਿਕਾਇਤ ਤੁਰੰਤ ਟੋਲ ਫਰੀ ਨੰਬਰ ’ਤੇ ਕੀਤੀ ਜਾਵੇ। ਸ੍ਰੀ ਉੱਪਲ ਨੇ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ ਕਿ ਭ੍ਰਿਸ਼ਟਾਚਾਰ ਮੁਕਤ ਪੰਜਾਬ ਲਈ ਸਾਰੇ ਲੋਕ ਵਿਜੀਲੈਂਸ ਬਿਊਰੋ ਦਾ ਸਾਥ ਦੇਣ ਅਤੇ ਭ੍ਰਿਸ਼ਟਾਚਾਰੀਆਂ ਖਿਲਾਫ ਖੁੱਲ੍ਹ ਕੇ ਟੋਲ ਫਰੀ ਨੰਬਰ ’ਤੇ ਸ਼ਿਕਾਇਤ ਦਰਜ ਕਰਵਾਉਣ।

Load More Related Articles
Load More By Nabaz-e-Punjab
Load More In Government

Check Also

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ ਸਿੰ…