ਚੋਣਾਂ ਦੌਰਾਨ ਕੀਤੇ ਵਾਅਦੇ ਪੂਰੇ ਕਰੇ ਕੈਪਟਨ ਸਰਕਾਰ: ਭਾਰਤੀ ਜਨਤਾ ਯੁਵਾਮੋਰਚਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 17 ਅਪਰੈਲ:
ਭਾਰਤੀ ਜਨਤਾ ਯੁਵਾ ਮੋਰਚਾ ਜਿਲ੍ਹਾ ਮੁਹਾਲੀ ਦੇ ਪ੍ਰਧਾਨ ਸ਼ਾਮ ਲਾਲ ਗੁੱਜਰ ਦੀ ਅਗਵਾਈ ਵਿੱਚ ਇੱਕ ਵਫਦ ਨੇ ਡਿਪਟੀ ਕਮਿਸ਼ਨਰ ਮੁਹਾਲੀ ਨੂੰ ਯੁਵਾ ਮੋਰਚਾ ਦੇ ਪੰਜਾਬ ਪ੍ਰਧਾਨ ਸ਼ਿਵਵੀਰ ਰਾਜਨ ਵੱਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਾਮ ਇੱਕ ਮੰਗ ਪੱਤਰ ਦਿੱਤਾ। ਇਸ ਮੰਗ ਪੱਤਰ ਰਾਹੀਂ ਕੈਪਟਨ ਸਰਕਾਰ ਤੋਂ ਮੰਗ ਕੀਤੀ ਗਈ ਕਿ ਪੰਜਾਬ ਦੇ ਬੇਰੁਜਗਾਰਾਂ ਨੂੰ 2500 ਰੁਪਏ ਬੇਰੁਜਗਾਰੀ ਭੱਤਾ ਦਿੱਤਾ ਜਾਵੇ ਅਤੇ ਚੋਣਾਂ ਦੌਰਾਨ ਪੰਜਾਬ ਦੇ ਨੌਜਵਾਨਾਂ ਨਾਲ ਕੀਤੇ ਵਾਅਦੇ ਪੂਰੇ ਕੀਤੇ ਜਾਣ। ਮੰਗ ਪੱਤਰ ਵਿੱਚ ਕਿਹਾ ਗਿਆ ਹੈ ਕਿ ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਰਾਹੁਲ ਗਾਂਧੀ ਅਤੇ ਕੈਪਟਨ ਅਮਰਿੰਦਰ ਸਿੰਘ ਨੇ ਵਾਰ ਵਾਰ ਕਿਹਾ ਸੀ ਕਿ ਪੰਜਾਬ ਦੇ 78 ਫੀਸਦੀ ਨੌਜਵਾਨ ਨਸ਼ੇੜੀ ਹਨ, ਹੁਣ ਕੈਪਟਨ ਸਰਕਾਰ ਇਸ ਗੱਲ ਨੂੰ ਜਾਂ ਤਾਂ ਸਾਬਤ ਕਰੇ ਜਾਂ ਫਿਰ ਆਪਣੇ ਅਹੁਦੇ ਤੋਂ ਅਸਤੀਫਾ ਦੇਣੇ।
ਮੰਗ ਪੱਤਰ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਇੱਕ ਰੈਲੀ ਵਿੱਚ ਕੈਪਟਨ ਅਮਰਿੰਦਰ ਸਿੰਘ ਨੇ ਹੱਥ ਵਿੱਚ ਗੁਟਕਾ ਫੜ ਕੇ ਪੰਜਾਬ ਵਿਚੋੱ ਸਿਰਫ 4 ਹਫਤਿਆਂ ਵਿੱਚ ਨਸ਼ਾ ਖਤਮ ਕਰਨ ਦੀ ਸਹੁੰ ਖਾਧੀ ਸੀ ਪਰ ਪੰਜਾਬ ਵਿੱਚ ਕੈਪਟਨ ਸਰਕਾਰ ਬਣੀ ਨੂੰ ਇੱਕ ਮਹੀਨੇ ਤੋੱ ਵੱਧ ਸਮਾਂ ਹੋ ਗਿਆ ਹੈ, ਇਸ ਦੇ ਬਾਵਜੂਦ ਇਹ ਵਾਅਦੇ ਖੋਖਲਾ ਸਿੱਧ ਹੋ ਗਿਆ ਹੈ ਕਿਉੱਕਿ ਪੰਜਾਬ ਵਿੱਚ ਨਸ਼ਾ ਹੁਣ ਵੀ ਮਿਲ ਰਿਹਾ ਹੈ ਅਤੇ ਲੋਕ ਨਸ਼ਾ ਕਰ ਵੀ ਰਹੇ ਹਨ।
ਮੰਗ ਪੱਤਰ ਵਿੱਚ ਕਿਹਾ ਗਿਆ ਹੈ ਕਿ ਕਾਂਗਰਸ ਨੇ ਵਿਧਾਨ ਸਭਾ ਚੋਣਾਂ ਦੌਰਾਨ ਘਰ ਘਰ ਰੁਜਗਾਰ, ਹਰ ਪਰਿਵਾਰ ਨੂੰ ਰੁਜਗਾਰ ਦਾ ਵਾਅਦਾ ਕੀਤਾ ਸੀ, ਜਿਹਨਾਂ ਨੂੰ ਅਜੇ ਤੱਕ ਨੌਕਰੀ ਨਹੀਂ ਮਿਲੀ, ਉਹਨਾਂ ਨੂੰ ਬੇਰੁਜਗਾਰੀ ਭੱਤਾ ਦਿੱਤਾ ਜਾਵੇ, ਲੋਕਾਂ ਨੂੰ ਸਮਾਰਟ ਫੋਨ ਦੇਣ ਦੇ ਵਾਅਦੇ ਪੂਰੇ ਕੀਤੇ ਜਾਣ, ਲੋਕਾਂ ਨੂੰ ਇੱਕ ਲੱਖ ਟੈਕਸੀਆਂ ਘੱਟ ਰੇਟ ਉਪਰ ਦੇਣ ਦੇ ਵਾਅਦੇ ਪੂਰੇ ਕੀਤੇ ਜਾਣ। ਜਦੋੱ ਕਾਂਗਰਸ ਨੇ ਇਹ ਵਾਅਦੇ ਕੀਤੇ ਸਨ ਤਾਂ ਉਦੋੱ ਵੀ ਕਾਂਗਰਸ ਨੂੰ ਪੰਜਾਬ ਦੀ ਵਿੱਤੀ ਹਾਲਤ ਦਾ ਪਤਾ ਸੀ, ਇਸ ਲਈ ਕੈਪਟਨ ਸਰਕਾਰ ਵਿੱਤੀ ਹਾਲਤ ਦਾ ਰੌਲਾ ਛੱਡ ਕੇ ਚੋਣਾਂ ਵਿੱਚ ਕੀਤੇ ਵਾਅਦੇ ਪੂਰੇ ਕਰੇ।
ਇਸ ਮੌਕੇ ਭਾਜਪਾ ਦੇ ਜਿਲ੍ਹਾ ਪ੍ਰਧਾਨ ਸ਼ੁਸ਼ੀਲ ਰਾਣਾ, ਸੀਨੀਅਰ ਆਗੂ, ਖੁਸ਼ਵੰਤ ਰਾਏ ਗੀਗਾ, ਹਰਜੀਤ ਸਿੰਘ ਭੁੱਲਰ, ਭਾਜਪਾ ਦੇ ਜਿਲ੍ਹਾ ਸਕੱਤਰ ਤੇ ਐਮ ਸੀ ਅਰੁਨ ਸ਼ਰਮਾ, ਭਾਜਪਾ ਯੁਵਾ ਮੋਰਚਾ ਦੇ ਮੀਤ ਪ੍ਰਧਾਨ ਅਭਿਨਵ ਸ਼ਰਮਾ ਅਤੇ ਸਹਿਜਪ੍ਰੀਤ ਸਿੰਘ ਵੀ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਸੀਨੀਅਰ ਵੈਟਰਨਰੀ ਅਫ਼ਸਰ ਐਸੋਸੀਏਸ਼ਨ ਨੇ ਮੁੱਖ ਮੰਤਰੀ ਭਗਵੰਤ ਮਾਨ ਦਾ ਨਿੱਜੀ ਦਖ਼ਲ ਮੰਗਿਆ

ਸੀਨੀਅਰ ਵੈਟਰਨਰੀ ਅਫ਼ਸਰ ਐਸੋਸੀਏਸ਼ਨ ਨੇ ਮੁੱਖ ਮੰਤਰੀ ਭਗਵੰਤ ਮਾਨ ਦਾ ਨਿੱਜੀ ਦਖ਼ਲ ਮੰਗਿਆ ਸਰਕਾਰ ਨੇ ਕਮਿਊਟਿਡ ਪ…