ਲੱਖਾਂ ਦਲਿਤ ਵਿਦਿਆਰਥੀਆਂ ਨੂੰ ਕੋਈ ਰਾਹਤ ਦੇਣ ’ਚ ਫੇਲ ਸਾਬਤ ਹੋਈ ਕੈਪਟਨ ਸਰਕਾਰ: ਕੈਂਥ

ਪੰਜਾਬ ਸਰਕਾਰ ਵਿਰੁੱਧ ਅਣਮਿੱਥੇ ਸਮੇਂ ਦਾ ਧਰਨਾ ਤੇ ਸੰਕੇਤਕ ਭੁੱਖ-ਹੜਤਾਲ 5ਵੇਂ ਦਿਨ ’ਚ ਦਾਖ਼ਲ

ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 1 ਜਨਵਰੀ:
ਚੰਡੀਗੜ੍ਹ, 1 ਜਨਵਰੀ: ਨੈਸ਼ਨਲ ਸ਼ਡਿਊਲਡ ਕਾਸਟਸ ਦੇ ਪ੍ਰਧਾਨ ਪਰਮਜੀਤ ਸਿੰਘ ਕੈਂਥ ਨੇ ਕਿਹਾ ਕਿ ਪਿੱਛਲੇ ਕੁਝ ਵਰ੍ਹਿਆਂ ਦੌਰਾਨ ਕੈਪਟਨ ਸਰਕਾਰ ਵਿਸ਼ੇਸ਼ ਤੌਰ ਲੱਖਾਂ ਦੀ ਗਿਣਤੀ ਵਿੱਚ ਦਲਿਤ ਵਿਦਿਆਰਥੀਆਂ ਨੂੰ ਕੋਈ ਰਾਹਤ ਦੇਣ ਦਾ ਉਪਰਾਲਾ ਨਹੀ ਕੀਤਾ ਜਿਨਾਂ ਦਾ ਵਿਦਿਅਕ ਭਵਿੱਖ ਇਸ ਸਕੀਮ ਅਧੀਨ ਫੰਡ ਦੀ ਘਾਟ ਕਾਰਨ ਦਾਅ ਤੇ ਲੱਗਿਆ ਹੋਇਆ ਸੀ। ਇੱਥੋਂ ਤੱਕ ਕਿ ਕੈਪਟਨ ਅਮਰਿੰਦਰ ਸਿੰਘ ਦੀ ਕੈਬਨਿਟ ਵਿੱਚ ਸ਼ਾਮਲ ਤਿੰਨ ਦਲਿਤ ਮੰਤਰੀਆਂ ਨੇ ਵੀ ਇਸ ਸਕੀਮ ਨੂੰ ਲਾਗੂ ਕਰਨ ਵਿੱਚ ਆ ਰਹੀਆਂ ਊਣਤਾਈਆਂ ਕਾਰਨ ਪ੍ਰੇਸ਼ਾਨ ਹੋ ਰਹੇ ਦਲਿਤ ਵਿਦਿਆਰਥੀਆਂ ਦੀਆਂ ਚਿੰਤਾਵਾਂ ਦੇ ਸਬੰਧੀ ਆਵਾਜ਼ ਉਠਾਉਣ ਦੀ ਕੋਈ ਕੋਸ਼ਿਸ਼ ਨਹੀ ਕੀਤੀ। ਸਰਕਾਰ ਵਿੱਚ ਸਮਾਜਿਕ ਨਿਆ ਤੇ ਅਧਿਕਾਰਤਾ ਮੰਤਰੀ ਸਾਧੂ ਸਿੰਘ ਧਰਮਸੋਤ ਇਸ ਸਕੀਮ ਦੇ ਫੰਡ ਲਈ 2016-17 ਦਾ ਉਪਯੋਗਿਤਾ ਸਰਟੀਫਿਕੇਟ ਜਾਰੀ ਕਰਨ ਵਿਚ ਨਾਕਾਮ ਰਹੇ। ਉਨ੍ਹਾਂ ਕਿਹਾ ਕੈਪਟਨ ਸਰਕਾਰ ਨੂੰ ਸਕੀਮ ਵਿਚ ਭ੍ਰਿਸ਼ਟਾਚਾਰ ਦੇ ਸਬੰਧ ਵਿੱਚ ਇਕ ਸਫੇਦ ਪੱਤਰ (ਵਾਈਟ ਪੇਪਰ) ਜਾਰੀ ਕਰਨਾ ਚਾਹੀਦਾ ਹੈ। ਉਨ੍ਹਾਂ ਨੂੰ ਇਸ ਗੱਲ ਬਾਰੇ ਸਪਸ਼ਟੀਕਰਨ ਵੀ ਦੇਣਾ ਚਾਹੀਦਾ ਹੈ ਕਿ ਆਡਿਟ ਅਧੀਨ ਜਿਹੜੇ ਅਦਾਰੇ ਫੰਡ ਦੀ ਦੁਰਵਰਤੋਂ ਦੇ ਦੋਸ਼ੀ ਪਾਏ ਗਏ ਹਨ। ਉਨ੍ਹਾਂ ਵਿਰੁੱਧ ਸਰਕਾਰ ਵੱਲੋਂ ਕਾਨੂੰਨ ਅਨੁਸਾਰ ਕੋਈ ਕਾਰਵਾਈ ਕਿਉਂ ਨਹੀ ਕੀਤੀ ਗਈ।
ਡਾ. ਬੀ ਆਰ ਅੰਬੇਦਕਰ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਨੂੰ ਲਾਗੂ ਕਰਨ ਲਈ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਪਾਰਟੀ ਸਰਕਾਰ ਦੀ ਅਪੀਲ ਨੂੰ ਜੁਆਇੰਟ ਐਸੋਸੀਏਸ਼ਨ ਆਫ਼ ਕਾਲਜਿਜ਼ (ਜੈਕ) ਨੇ ਅਸਹਿਮਤੀ ਦਾ ਪ੍ਰਗਟਾਵਾ ਕਰਦਿਆਂ ਨਵੀਂ ਸਕੀਮ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਅਧੀਨ 3 ਲੱਖ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਨੂੰ ਸਾਲ 2020-21 ਵਿੱਚ ਦਾਖ਼ਲਾ ਦੇਣ ਤੋਂ ਸਾਫ਼ ਇਨਕਾਰ ਦੇ ਦੇ ਵਿਰੁੱਧ ਨੈਸ਼ਨਲ ਸ਼ਡਿਊਲਡ ਕਾਸਟਸ ਅਲਾਇੰਸ ਅਤੇ ਦਲਿਤ ਸੰਘਰਸ਼ ਮੋਰਚਾ ਵੱਲੋਂ ਸੈਕਟਰ-25 ਰੈਲੀ ਗਰਾਊਂਡ ਚੰਡੀਗੜ੍ਹ ਵਿੱਚ ਅਣਮਿੱਥੇ ਸਮੇਂ ਦਾ ਧਰਨਾ ਅਤੇ ਸੰਕੇਤਕ ਭੁੱਖ-ਹੜਤਾਲ ਅੱਜ 5ਵੇਂ ਦਿਨ ਵੀ ਜਾਰੀ ਰਿਹਾ।
ਇਸ ਮੌਕੇ ਡਾ. ਅੰਬੇਦਕਰ ਭਲਾਈ ਮੰਚ ਦੇ ਪ੍ਰਧਾਨ ਕਿਰਪਾਲ ਸਿੰਘ ਮੁੰਡੀ ਖਰਡ, ਬਲਵਿੰਦਰ ਸਿੰਘ ਕੁੰਭੜਾ, ਬਲਵੀਰ ਸਿੰਘ ਅਲਾਮਪੁਰ, ਸਤਨਾਮ ਸਿੰਘ ਸਰਪੰਚ ਮੁੱਲਾਂਪੁਰ ਗਰੀਬਦਾਸ, ਐਸਕੇ ਸੋਨੀ, ਰਾਕੇਸ਼ ਕੁਮਾਰ ਅਟਵਾਲ, ਕੁਲਦੀਪ ਸਿੰਘ, ਅਜਮੇਰ ਕੁਮਾਰ, ਰਵਿੰਦਰ ਕੁਮਾਰ, ਚੰਦ ਸਿੰਘ ਭਟੇੜੀ, ਨਾਇਬ ਸਿੰਘ, ਸੁਰਿੰਦਰ ਸਿੰਘ, ਧਰਮ ਸਿੰਘ ਕਲੋੜ, ਰਾਮ ਲਾਲ, ਗੁਰਸੇਵਕ ਸਿੰਘ ਮਨਮਾਜਰੀ, ਬਲਵਿੰਦਰ ਸਿੰਘ ਆਦਿ ਸ਼ਾਮਲ ਹਨ।

Load More Related Articles
Load More By Nabaz-e-Punjab
Load More In General News

Check Also

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ ਜੇ…