nabaz-e-punjab.com

ਕੈਪਟਨ ਸਿੱਧੂ ਵੱਲੋਂ ਅਕਾਲੀ ਦਲ ਹਲਕਾ ਮੁਹਾਲੀ ਦੇ ਐਸਸੀ ਵਿੰਗ ਦਾ ਗਠਨ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 17 ਜੁਲਾਈ:
ਸ਼੍ਰੋਮਣੀ ਅਕਾਲੀ ਦਲ ਹਲਕਾ ਮੁਹਾਲੀ ਦੇ ਇੰਚਾਰਜ ਕੈਪਟਨ ਤੇਜਿੰਦਰਪਾਲ ਸਿੰਘ ਸਿੱਧੂ ਨੇ ਅੱਜ ਮੁਹਾਲੀ ਹਲਕੇ ਦੀ ਐਸ ਸੀ ਵਿੰਗ ਦੀ ਜਥੇਬੰਦੀ ਦਾ ਗਠਨ ਕੀਤਾ ਗਿਆ। ਅੱਜ ਸਥਾਨਕ ਫੇਜ਼-5 ਵਿੱਚ ਸਥਿਤ ਆਪਣੇ ਦਫਤਰ ਵਿੱਚ ਕੈਪਟਨ ਸਿੱਧੂ ਨੇ ਹਲਕੇ ਨਾਲ ਸਬੰਧਿਤ ਐਸ ਸੀ ਭਾਈਚਾਰੇ ਦੇ ਵਰਕਰਾਂ ਅਤੇ ਆਗੂਆਂ ਨਾਲ ਮੀਟਿੰਗ ਕੀਤੀ। ਇਸ ਮੌਕੇ ਪਾਰਟੀ ਦੀ ਮਜਬੂਤੀ ਅਤੇ ਐਸ ਸੀ ਭਾਈਚਾਰੇ ਦੇ ਲੋਕਾਂ ਦੀ ਬਿਹਤਰੀ ਲਈ ਐਸ ਸੀ ਵਿੰਗ ਦੇ ਚਾਰ ਜੋਨ ਬਣਾ ਕੇ ਜਥੇਬੰਦੀ ਦੇ ਢਾਂਚੇ ਦਾ ਰਸਮੀ ਐਲਾਨ ਕੀਤਾ ਗਿਆ।
ਇਸ ਮੌਕੇ ਐਸਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਦਿਲਬਾਗ ਸਿੰਘ ਮੀਆਪੁਰ, ਪ੍ਰੇਮ ਸਿੰਘ ਝਿਊਰਹੇੜੀ, ਦਰਸ਼ਨ ਸਿੰਘ ਬਾਕਰਪੁਰ, ਅਮਨਦੀਪ ਸਿੰਘ ਅਬਿਆਣਾ, ਪ੍ਰਭਜੋਤ ਸਿੰਘ ਕਲੇਰ, ਹਰਮਿੰਦਰ ਸਿੰਘ ਪੱਤੋਂ, ਅਵਤਾਰ ਸਿੰਘ ਦਾਊਂ, ਬਲਵਿੰਦਰ ਸਿੰਘ ਲਖਨੌਰ, ਬਲਜੀਤ ਸਿੰਘ ਜਗਤਪੁਰਾ, ਜਗਤਾਰ ਸਿੰਘ ਜਗਤਪੁਰਾ, ਹੈਪੀ ਗਿੱਦੜਪੁਰ, ਬਲਕਾਰ ਸਿੰਘ ਬੱਬੂ ਸਰਕਲ ਪ੍ਰਧਾਨ ਖਰੜ ਐਸਸੀ ਵਿੰਗ, ਮੇਜਰ ਸਿੰਘ ਜਰਨਲ ਸਕੱਤਰ ਖਰੜ ਹਾਜ਼ਰ ਸਨ।
ਜਾਣਕਾਰੀ ਅਨੁਸਾਰ ਸਰਕਲ ਸੋਹਾਣਾ-1 ਦੇ ਕੇਸਰ ਸਿੰਘ ਨੂੰ ਪ੍ਰਧਾਨ, ਸੁਰਿੰਦਰ ਸਿੰਘ ਨੂੰ ਜਨਰਲ ਸਕੱਤਰ, ਬਖਸ਼ੀਸ਼ ਸਿੰਘ ਤੇ ਧਰਮ ਸਿੰਘ ਨੂੰ ਮੀਤ ਪ੍ਰਧਾਨ, ਹਰਜਿੰਦਰ ਸਿੰਘ, ਕ੍ਰਿਸ਼ਨ ਸਿੰਘ, ਨੈਬ ਸਿੰਘ, ਅਮਰਜੀਤ ਸਿੰਘ, ਕੁਲਵਿੰਦਰ ਸਿੰਘ, ਬਲਵਿੰਦਰ ਸਿੰਘ ਅਤੇ ਓਂਕਾਰ ਸਿੰਘ ਨੂੰ ਮੈਂਬਰ ਬਣਾਇਆ ਗਿਆ ਹੈ।
ਸਰਕਲ ਸੋਹਾਣਾ-2 ਦੇ ਗੁਰਮੀਤ ਸਿੰਘ ਨੂੰ ਪ੍ਰਧਾਨ, ਗੁਰਜੰਟ ਸਿੰਘ ਨੂੰ ਜਰਨਲ ਸਕੱਤਰ, ਅਮਰਦੀਪ ਸਿੰਘ ਨੂੰ ਸਕੱਤਰ, ਸੋਢੀ ਸਿੰਘ ਨੂੰ ਜੱਥੇਬੰਧਕ ਸਕੱਤਰ, ਅਜੀਤ ਸਿੰਘ, ਮਲਕੀਤ ਸਿੰਘ, ਮਹਿਮਾ ਸਿੰਘ, ਗੁਰਜੀਤ ਸਿੰਘ, ਜਸਵੀਰ ਸਿੰਘ, ਹਰਵਿੰਦਰ ਸਿੰਘ ਅਤੇ ਚਰਨ ਸਿੰਘ ਨੂੰ ਮੈਂਬਰ ਬਣਾਇਆ ਗਿਆ ਹੈ। ਸਰਕਲ ਜਗਤਪੁਰਾ ਲਈ ਕੁਲਵਿੰਦਰ ਸਿੰਘ ਰੁੜਕਾ ਨੂੰ ਪ੍ਰਧਾਨ, ਮੇਹਰ ਸਿੰਘ ਕੰਬਾਲਾ ਨੂੰ ਮੀਤ ਪ੍ਰਧਾਨ, ਜੋਗਿੰਦਰ ਸਿੰਘ ਕੰਡਾਲਾ ਤੇ ਗੁਰਸੇਵਕ ਸਿੰਘ ਨੂੰ ਜਨਰਲ ਸਕੱਤਰ ਅਤੇ ਮਲਕੀਤ ਸਿੰਘ ਸਫੀਪੁਰ ਤੇ ਰਜਿੰਦਰ ਸਿੰਘ ਧਰਮਗੜ੍ਹ ਨੂੰ ਸਕੱਤਰ ਥਾਪਿਆ ਗਿਆ ਹੈ ਜਦੋਂਕਿ ਰਣਬੀਰ ਸਿੰਘ, ਅਮਰੀਕ ਸਿੰਘ, ਗਗਨਦੀਪ ਸਿੰਘ ਅਤੇ ਅੰਮ੍ਰਿਤਪਾਲ ਸਿੰਘ ਨੂੰ ਕਾਰਜਕਾਰੀ ਮੈਂਬਰ ਨਾਮਜ਼ਦ ਕੀਤਾ ਗਿਆ ਹੈ। ਇਸੇ ਤਰ੍ਹਾਂ ਸਰਕਲ ਬਲੌਂਗੀ ਲਈ ਸੰਤੋਖ ਸਿੰਘ ਮਨਾਣਾ ਨੂੰ ਪ੍ਰਧਾਨ ਸਮੇਤ ਕੁੱਲ 18 ਮੈਂਬਰੀ ਟੀਮ ਦਾ ਗਠਨ ਕੀਤਾ ਗਿਆ ਹੈ।

Load More Related Articles
Load More By Nabaz-e-Punjab
Load More In General News

Check Also

ਪੰਜਾਬ ਦੀਆਂ ਮੰਡੀ ਬੋਰਡ ਦੀ ਆਮਦਨ ਵਧਾਉਣ ਤੇ ਹੋਰ ਕਾਰਜਾਂ ਦੀ ਸਮੀਖਿਆ, ਜ਼ਰੂਰੀ ਹਦਾਇਤਾਂ ਜਾਰੀ

ਪੰਜਾਬ ਦੀਆਂ ਮੰਡੀ ਬੋਰਡ ਦੀ ਆਮਦਨ ਵਧਾਉਣ ਤੇ ਹੋਰ ਕਾਰਜਾਂ ਦੀ ਸਮੀਖਿਆ, ਜ਼ਰੂਰੀ ਹਦਾਇਤਾਂ ਜਾਰੀ ਮੀਟਿੰਗ ਵਿੱਚ…