ਕੈਪਟਨ ਸਿੱਧੂ ਤੇ ਮੇਅਰ ਵੱਲੋਂ ਅਕਾਲੀ-ਭਾਜਪਾ ਦੇ ਕੌਂਸਲਰਾਂ ਤੇ ਸਥਾਨਕ ਆਗੂਆਂ ਨਾਲ ਮੀਟਿੰਗ, ਚੋਣਾਂ ਸਬੰਧੀ ਰਣਨੀਤੀ ਘੜੀ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 6 ਜਨਵਰੀ:
ਅਕਾਲੀ ਦਲ ਤੇ ਭਾਜਪਾ ਦੇ ਸਾਂਝੇ ਉਮੀਦਵਾਰ ਕੈਪਟਨ ਤੇਜਿੰਦਰਪਾਲ ਸਿੰਘ ਸਿੱਧੂ ਨੇ ਸ਼ੁੱਕਰਵਾਰ ਦੇਰ ਸ਼ਾਮੀ ਇੱਥੋਂ ਦੇ ਫੇਜ਼-11 ਸਥਿਤ ਗੋਲਫ਼ ਕਲੱਬ ਵਿੱਚ ਸ਼ਹਿਰ ਦੇ ਸਮੂਹ ਅਕਾਲੀ-ਭਾਜਪਾ ਕੌਂਸਲਰਾਂ ਅਤੇ ਹੋਰ ਸਥਾਨਕ ਆਗੂਆਂ ਨਾਲ ਮੀਟਿੰਗ ਕੀਤੀ। ਮੀਟਿੰਗ ਵਿੱਚ ਮੇਅਰ ਕੁਲਵੰਤ ਸਿੰਘ ਵੀ ਹਾਜ਼ਰ ਸਨ। ਇਸ ਮੌਕੇ ਦੋਵੇਂ ਭਾਈਵਾਲ ਪਾਰਟੀਆਂ ਦੇ ਆਗੂਆਂ ਨੇ ਕੈਪਟਨ ਸਿੱਧੂ ਨਾਲ ਸਿਰ ਨਾਲ ਸਿਰ ਜੋੜ ਕੇ ਵਿਧਾਨ ਸਭਾ ਚੋਣਾਂ ਸਬੰਧੀ ਰਣਨੀਤੀ ਘੜੀ ਅਤੇ ਇਕਜੁਟਤਾ ਦਾ ਪ੍ਰਗਟਾਵਾ ਕਰਦਿਆਂ ਆਪੋ ਆਪਣੇ ਵਾਰਡਾਂ ਸਮੇਤ ਸਮੁੱਚੇ ਮੁਹਾਲੀ ਹਲਕੇ ਵਿੱਚ ਮੋਰਚੇ ਸੰਭਾਲਣ ਦਾ ਪ੍ਰਣ ਕੀਤਾ ਗਿਆ।
ਇਸ ਮੌਕੇ ਕੈਪਟਨ ਸਿੱਧੂ ਨੇ ਸਾਰਿਆਂ ਦਾ ਸਵਾਗਤ ਕਰਦਿਆਂ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਪੰਜਾਬ ਵਿੱਚ ਲਗਾਤਾਰ ਤੀਜੀ ਵਾਰ ਸਰਕਾਰ ਬਣਾਉਣ ਦਾ ਸੁਪਨਾ ਸਾਕਾਰ ਕਰਨ ਲਈ ਸਮੂਹ ਕੌਂਸਲਰ ਤੇ ਆਗੂ ਆਪਣੇ ਗਿਲੇ ਸ਼ਿਕਵੇ ਭੁਲਾ ਕੇ ਅਕਾਲੀ ਦਲ ਦੀ ਮਜ਼ਬੂਤੀ ਲਈ ਕੰਮ ਕਰਨ। ਉਨ੍ਹਾਂ ਕਿਹਾ ਕਿ ਮੁਹਾਲੀ ਵਿੱਚ ਡਿਪਟੀ ਕਮਿਸ਼ਨਰ ਹੁੰਦਿਆਂ ਉਨ੍ਹਾਂ ਦੀ ਹਮੇਸ਼ਾਂ ਇਹ ਕੋਸ਼ਿਸ਼ ਰਹੀ ਹੈ ਕਿ ਸ਼ਹਿਰ ਦੇ ਸਰਬਪੱਖੀ ਵਿਕਾਸ, ਸਫ਼ਾਈ, ਸੀਵਰੇਜ, ਜਲ ਨਿਕਾਸੀ ਦੀ ਸਮੱਸਿਆਵਾਂ ਦਾ ਹੱਲ ਕੀਤਾ ਜਾਵੇ। ਇਹੀ ਨਹੀਂ ਉਨ੍ਹਾਂ ਨੇ ਪਹਿਲਕਦਮੀ ਕਰਦਿਆਂ ਸਨਅਤੀ ਇਕਾਈਆਂ ਦੇ ਸਹਿਯੋਗ ਨਾਲ ਸੜਕਾਂ ਅਤੇ ਚੌਕ ਚੌਹਰਾਇਆ ਨੂੰ ਹਰਿਆ-ਭਰਿਆ ਬਣਾਉਣ ਲਈ ਯੋਜਨਾ ਉਲੀਕੀ ਅਤੇ ਉਸ ਨੂੰ ਲਾਗੂ ਵੀ ਕੀਤਾ। ਇਸੇ ਤਰ੍ਹਾਂ ਆਵਾਜਾਈ ਦੀ ਸਮੱਸਿਆ ਦੇ ਸਥਾਈ ਹੱਲ ਲਈ ਲਾਂਡਰਾਂ-ਟੀ ਪੁਆਇੰਟ ’ਤੇ ਫਲਾਈ ਓਵਰ ਬਣਾਉਣ ਲਈ ਠੋਸ ਕਦਮ ਚੁੱਕੇ ਗਏ ਸੀ। ਉਨ੍ਹਾਂ ਮਦਨਪੁਰਾ ਅਤੇ ਮਟੌਰ ਪਿੰਡ ਦੀਆਂ ਸਮੱਸਿਆਵਾਂ ਦਾ ਜ਼ਿਕਰ ਕਰਦਿਆਂ ਇਨ੍ਹਾਂ ਪਿੰਡਾਂ ਵਿੱਚ ਸੀਵਰੇਜ ਅਤੇ ਵਾਟਰ ਸਪਲਾਈ ਦਾ ਪ੍ਰਬੰਧ ਕੀਤਾ ਗਿਆ ਹੈ। ਇਸੇ ਤਰ੍ਹਾਂ ਬਲੌਂਗੀ ਦੇ ਵਿਕਾਸ ਲਈ ਉਨ੍ਹਾਂ ਨੇ ਮੁੱਖ ਮੰਤਰੀ ਨੂੰ ਡੀਓ ਲੈਟਰ ਲਿਖ ਕੇ ਦੋ ਕਰੋੜ ਰੁਪਏ ਦੀ ਰਾਸ਼ੀ ਮਨਜ਼ੂਰ ਕਰਵਾਈ ਅਤੇ ਇਹ ਪੈਸਾ ਰਿਲੀਜ਼ ਕਰਵਾ ਕੇ ਪਿੰਡ ਦੀ ਨੁਹਾਰ ਬਦਲੀ ਗਈ।
ਇਸ ਮੌਕੇ ਮਾਰਕੀਟ ਕਮੇਟੀ ਦੇ ਚੇਅਰਮੈਨ ਜਥੇਦਾਰ ਬਲਜੀਤ ਸਿੰਘ ਕੁੰਭੜਾ, ਲੇਬਰਫੈੱਡ ਪੰਜਾਬ ਦੇ ਐਮ.ਡੀ. ਪਰਵਿੰਦਰ ਸਿੰਘ ਬੈਦਵਾਨ, ਜ਼ਿਲ੍ਹਾ ਅਕਾਲੀ ਦਲ ਸ਼ਹਿਰੀ ਦੇ ਪ੍ਰਧਾਨ ਪਰਮਜੀਤ ਸਿੰਘ ਕਾਹਲੋਂ, ਸੀਨੀਅਰ ਆਗੂ ਜਸਵਿੰਦਰ ਸਿੰਘ ਵਿਰਕ, ਕਮਲਜੀਤ ਸਿੰਘ ਰੂਬੀ, ਪਰਦੀਪ ਸਿੰਘ ਭਾਰਜ, ਸੁਖਦੇਵ ਸਿੰਘ ਪਟਵਾਰੀ, ਗਗਨਜੀਦ ਸਿੰਘ ਬੈਂਸ, ਭਾਜਪਾ ਆਗੂ ਅਰੁਣ ਸ਼ਰਮਾ, ਹਰਦੀਪ ਸਿੰਘ ਸਰਾਓ, ਬੌਬੀ ਕੰਬੋਜ ਸਮੇਤ ਲਗਭਗ ਅਕਾਲੀ-ਭਾਜਪਾ ਦੇ ਸਾਰੇ ਕੌਂਸਲਰ ਹਾਜ਼ਰ ਸਨ।

Load More Related Articles
Load More By Nabaz-e-Punjab
Load More In Politics

Check Also

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਮ…