ਗੁਰਦੁਆਰਾ ਰਤਵਾੜਾ ਸਾਹਿਬ ਵਿੱਚ ਨਤਮਸਤਕ ਹੋਏ ਕੈਪਟਨ ਸਿੱਧੂ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 11 ਜਨਵਰੀ:
ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦੇ ਮੁਹਾਲੀ ਤੋਂ ਸਾਂਝੇ ਉਮੀਦਵਾਰ ਕੈਪਟਨ ਤੇਜਿੰਦਰਪਾਲ ਸਿੰਘ ਸਿੱਧੂ ਅੱਜ ਸਵੇਰੇ ਇੱਥੋਂ ਪਵਿੱਤਰ ਧਾਰਮਿਕ ਅਸਥਾਨ ਅਤੇ ਸੰਤ ਮਹਾਂਪੁਰਸ਼ਾਂ ਦੇ ਤਪ ਅਸਥਾਨ ਰਤਵਾੜਾ ਸਾਹਿਬ ਵਿਖੇ ਨਤਮਸਤਕ ਹੋ ਕੇ ਸੰਤ ਬਾਬਾ ਲਖਵੀਰ ਸਿੰਘ ਤੋਂ ਆਸ਼ੀਰਵਾਦ ਲਿਆ। ਇਸ ਮੌਕੇ ਸੰਤਾਂ ਨੇ ਸ੍ਰੀ ਸਿੱਧੂ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ ਅਤੇ ਚਾਰ ਫਰਵਰੀ ਨੂੰ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਜਿੱਤ ਲਈ ਵਾਹਿਗੁਰੂ ਦੇ ਚਰਨਾਂ ਵਿੱਚ ਅਰਦਾਸ ਵੀ ਕੀਤੀ ਗਈ ਅਤੇ ਉਨ੍ਹਾਂ ਨੂੰ ਸੁਭਕਾਮਨਾਵਾਂ ਵੀ ਦਿੱਤੀਆਂ।
ਇਸ ਮੌਕੇ ਸੰਤ ਬਾਬਾ ਸੁਖਵਿੰਦਰ ਸਿੰਘ, ਸੰਤ ਬਾਬਾ ਜਸਵੰਤ ਸਿੰਘ ਅਤੇ ਹੋਰਨਾਂ ਮਹਾਂਪੁਰਸ਼ਾਂ ਨੇ ਕੈਪਟਨ ਸਿੱਧੂ ਨੂੰ ਵੱਡੀ ਜਿੱਤ ਲਈ ਅਗਾਊਂ ਵਧਾਈਆਂ ਦੇ ਕੇ ਉਨ੍ਹਾਂ ਦਾ ਹੌਂਸਲਾ ਵਧਾਇਆ। ਇਸ ਮੌਕੇ ਉਨ੍ਹਾਂ ਨਾਲ ਯੂਥ ਅਕਾਲੀ ਦਲ ਦੇ ਜਨਰਲ ਸਕੱਤਰ ਅਮਨਦੀਪ ਸਿੰਘ ਅਬਿਆਣਾ, ਸੀਨੀਅਰ ਆਗੂ ਸੁਖਵਿੰਦਰ ਸਿੰਘ ਛਿੰਦੀ, ਬਲਜਿੰਦਰ ਸਿੰਘ ਚੀਮਾ, ਬਿੱਲਾ ਛੱਜੂ ਮਾਜਰਾ ਅਤੇ ਇਲਾਕੇ ਦੇ ਪਤਵੰਤੇ ਸੱਜਣ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਪੰਜਾਬ ਪੁਲੀਸ ਵੱਲੋਂ ਖਣਨ ਵਿਭਾਗ ਦੀ ਜਾਅਲੀ ਵੈੱਬਸਾਈਟ ਦਾ ਮਾਸਟਰਮਾਈਂਡ ਗ੍ਰਿਫ਼ਤਾਰ

ਪੰਜਾਬ ਪੁਲੀਸ ਵੱਲੋਂ ਖਣਨ ਵਿਭਾਗ ਦੀ ਜਾਅਲੀ ਵੈੱਬਸਾਈਟ ਦਾ ਮਾਸਟਰਮਾਈਂਡ ਗ੍ਰਿਫ਼ਤਾਰ ਜਾਅਲੀ ਖਣਨ ਰਸੀਦਾਂ ਤਿਆਰ…