ਸੈਕਟਰ-70 ਵਿੱਚ ਕੈਪਟਨ ਸਿੱਧੂ ਦੀ ਪਤਨੀ ਨੇ ਘਰ-ਘਰ ਜਾ ਕੇ ਮੰਗੀਆਂ ਵੋਟਾਂ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 25 ਜਨਵਰੀ:
ਮੁਹਾਲੀ ਤੋਂ ਅਕਾਲੀ-ਭਾਜਪਾ ਗੱਠਜੋੜ ਦੇ ਸਾਂਝੇ ਉਮੀਦਵਾਰ ਕੈਪਟਨ ਤੇਜਿੰਦਰਪਾਲ ਸਿੰਘ ਸਿੱਧੂ ਦੀ ਧਰਮ ਪਤਨੀ ਸ੍ਰੀਮਤੀ ਮਨਦੀਪ ਕੌਰ ਸਿੱਧੂ ਨੇ ਅੱਜ ਸਥਾਨਕ ਸੈਕਟਰ-70 ਵਿੱਚ ਘਰ-ਘਰ ਜਾ ਕੇ ਚੋਣ ਪ੍ਰਚਾਰ ਕੀਤਾ ਅਤੇ ਲੋਕਾਂ ਤੋਂ ਵਿਕਾਸ ਦੇ ਨਾਂ ’ਤੇ ਆਪਣੇ ਪਤੀ ਕੈਪਟਨ ਸਿੱਧੂ ਲਈ ਵੋਟਾਂ ਮੰਗੀਆਂ। ਇਸ ਦੌਰਾਨ ਉਨ੍ਹਾਂ ਪਾਰਟੀ ਦੇ ਚੋਣ ਮੈਨੀਫੈਸਟੋ ਬਾਰੇ ਘਰੇਲੂ ਅੌਰਤਾਂ ਅਤੇ ਨੌਜਵਾਨਾਂ ਨੂੰ ਵਿਸਥਾਰ ਨਾਲ ਜਾਣੂ ਕਰਵਾਇਆ।
ਇਸ ਮੌਕੇ ਸ੍ਰੀਮਤੀ ਸਿੱਧੂ ਨੇ ਕਿਹਾ ਕਿ ਅਕਾਲੀ-ਭਾਜਪਾ ਪਾਰਟੀ ਵੱਲੋਂ ਜਾਰੀ ਕੀਤੇ ਗਏ ਚੋਣ ਮੈਨੀਫੈਸਟੋ ਵਿੱਚ ਜਿੱਥੇ ਹਰ ਵਰਗ ਦੀ ਬਿਹਤਰੀ ਲਈ ਉਪਰਾਲੇ ਕਰਨ ਦੀ ਗੱਲ ਆਖੀ ਗਈ ਹੈ, ਉੱਥੇ ਨੌਜਵਾਨਾਂ ਲਈ 20 ਲੱਖ ਨੌਰਕੀਆਂ, ਮੁਹਾਲੀ ਨੂੰ ਆਈਟੀ ਹੱਬ ਬਣਾਉਣ, ਹੋਣਹਾਰ ਵਿਦਿਆਰਥੀਆਂ ਨੂੰ ਮੁਫ਼ਤ ਸਿੱਖਿਆ ਅਤੇ ਜ਼ਿਲ੍ਹੇ ਵਿੱਚ ਮੈਰੀਟੋਰੀਅਸ ਸਕੂਲ ਖੋਲੇ੍ਹ ਜਾਣਗੇ। ਉਨ੍ਹਾਂ ਕਿਹਾ ਕਿ ਅਕਾਲੀ-ਭਾਜਪਾ ਗੱਠਜੋਨ ਦੇ ਮੁੜ ਸੱਤਾ ਵਿੱਚ ਆਉਣ ਮਗਰੋਂ ਸਰਕਾਰੀ ਨੌਕਰੀਆਂ ਅਤੇ ਲੋਕਾਂ ਨੂੰ ਸਵੈ-ਰੁਜ਼ਗਾਰ ਦਿੱਤਾ ਜਾਵੇਗਾ ਤਾਂ ਜੋ ਉਹ ਆਪਣੇ ਪੈਰਾਂ ’ਤੇ ਖੜੇ੍ਹ ਹੋ ਸਕਣ ਅਤੇ ਆਪਣਾ ਪਰਿਵਾਰਾਂ ਦਾ ਪਾਲਣ ਪੋਸਣ ਕਰ ਸਕਣ।
ਉਨ੍ਹਾਂ ਕਿਹਾ ਕਿ ਅਕਾਲੀ-ਭਾਜਪਾ ਪਾਰਟੀ ਦੇ ਚੋਣ ਮੈਨੀਫੈਸਟੋ ਜਾਰੀ ਹੋਣ ਤੋਂ ਬਾਅਦ ਉਸ ਵਿੱਚ ਕੀਤੇ ਗਏ ਵਾਅਦਿਆਂ ਨਾਲ ਲੋਕਾਂ ’ਚ ਕਾਫੀ ਉਤਸ਼ਾਹ ਵੇਖਣ ਨੂੰ ਮਿਲ ਰਿਹਾ ਹੈ ਅਤੇ ਲੋਕਾਂ ਨੇ ਆਪਣਾ ਪੂਰਾ ਸਮਰਥਨ ਅਕਾਲੀ-ਭਾਜਪਾ ਸਰਕਾਰ ਨੂੰ ਦੇਣ ਲਈ ਕਮਰ ਕਸ ਲਈ ਹੈ। ਉਨ੍ਹਾਂ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਵੱਲੋਂ ਮੋਹਾਲੀ ਹਲਕੇ ’ਚ ਵੱਡੀ ਪੱਧਰ ’ਤੇ ਵਿਕਾਸ ਕਾਰਜ ਕਰਵਾਏ ਗਏ ਹਨ। ਉਨ੍ਹਾਂ ਨੇ ਕਿਹਾ ਕਿ ਹਲਕੇ ਦੇ ਲੋਕ ਗੱਠਜੋੜ ਸਰਕਾਰ ਵੱਲੋਂ ਕਰਵਾਏ ਗਏ ਵਿਕਾਸ ਕਾਰਜਾਂ ਨੂੰ ਦੇਖਦਿਆਂ ਆਪਣੀ ਵੋਟ ਦਾ ਸਹੀ ਇਸਤੇਮਾਲ ਕਰਨਗੇ। ਉਨ੍ਹਾਂ ਕਿਹਾ ਕਿ ਮੋਹਾਲੀ ਹਲਕੇ ਦੇ ਸੂਝਵਾਨ ਲੋਕ ਝੂਠੇ ਵਾਅਦੇ ਕਰਨ ਵਾਲੇ ਵਿਰੋਧੀ ਪਾਰਟੀ ਦੇ ਉਮੀਦਵਾਰਾਂ ਦੀਆਂ ਗੱਲਾਂ ਵਿਚ ਬਿਲਕੁਲ ਨਹੀਂ ਆਉਣਗੇ। ਸ੍ਰੀਮਤੀ ਸਿੱਧੂ ਨੇ ਕਿਹਾ ਕਿ ਮੁਹਾਲੀ ਅੰਦਰ ਕੈਪਟਨ ਤੇਜਿੰਦਰਪਾਲ ਸਿੰਘ ਸਿੱਧੂ ਦੇ ਹੱਕ ਵਿੱਚ ਲੋਕਾਂ ਦੇ ਸਮਰਥਨ ਦੀ ਹਨੇ੍ਹਰੀ ਚੱਲ ਰਹੀ ਹੈ ਅਤੇ ਲੋਕੀ ਆਪ ਮੁਹਾਰੇ ਅਕਾਲੀ-ਭਾਜਪਾ ਦੀਆਂ ਮੀਟਿੰਗਾਂ ਵਿੱਚ ਜੁੜ ਰਹੇ ਹਨ। ਇਸ ਮੌਕੇ ਮੈਡਮ ਮਨਦੀਪ ਕੌਰ ਸਿੱਧੂ ਨਾਲ ਗੁਰਿੰਦਰ ਕੌਰ, ਸੁਖਪਾਲ ਕੌਰ, ਗੁੱਡੀ ਬਰਾੜ, ਚਰਨਜੀਤ ਕੌਰ ਬਾਰੜ, ਨੀਤੂ ਢੀਂਡਸਾ, ਬਲਜੀਤ ਕੌਰ ਸੰਧੂ, ਪ੍ਰੀਤ ਸੰਧੂ, ਮੋਨਾ ਸਿੱਧੂ, ਬਵਨਦੀਪ ਕੌਰ ਗਿੱਲ, ਦਵਿੰਦਰ ਕੌਰ ਸੰਧੂ ਸਮੇਤ ਸੈਕਟਰ-70 ਦੀਆਂ ਬੀਬੀਆਂ ਵੱਡੀ ਗਿਣਤੀ ਵਿੱਚ ਹਾਜ਼ਰ ਸਨ।

Load More Related Articles
Load More By Nabaz-e-Punjab
Load More In Politics

Check Also

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਮ…