Share on Facebook Share on Twitter Share on Google+ Share on Pinterest Share on Linkedin ਨਸ਼ਾ ਮਾਫੀਆ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਲਈ ਕੈਪਟਨ ਅਮਰਿੰਦਰ ਵੱਲੋਂ ਵਿਸ਼ੇਸ਼ ਕਾਨੂੰਨ ਲਿਆਉਣ ਦਾ ਐਲਾਨ ਦੋਸ਼ੀ ਪਾਏ ਜਾਣ ਵਾਲੇ ਸਾਰੇ ਲੋਕਾਂ ਨੂੰ ਮਹੀਨੇ ਦੇ ਅੰਦਰ ਅੰਦਰ ਭੇਜਿਆ ਜਾਵੇਗਾ ਜੇਲ੍ਹ, ਦੋਸ਼ੀਆਂ ਦੀਆਂ ਜਾਇਦਾਦਾਂ ਵੀ ਹੋਣਗੀਆਂ ਜ਼ਬਤ ਅਮਨਦੀਪ ਸਿੰਘ ਸੋਢੀ ਨਬਜ਼-ਏ-ਪੰਜਾਬ ਬਿਊਰੋ, ਨਵੀਂ ਦਿੱਲੀ, 28 ਦਸੰਬਰ: ਪੰਜਾਬ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਸੱਤਾ ਵਿੱਚ ਆਉਣ ਤੋਂ ਮਹਿਜ਼ ਇੱਕ ਮਹੀਨੇ ਦੇ ਅੰਦਰ-ਅੰਦਰ ਸੂਬੇ ’ਚੋਂ ਨਸ਼ਾਖੋਰੀ ਨੂੰ ਖਤਮ ਕਰਨ ਲਈ ਸਖ਼ਤ ਕਾਨੂੰਨ ਬਣਾਉਣ ਦਾ ਐਲਾਨ ਕਰਦਿਆਂ ਸਪੱਸ਼ਟ ਸ਼ਬਦਾ ਵਿੱਚ ਆਖਿਆ ਹੈ ਕਿ ਨਸ਼ਾ ਤਸਕਰੀ ਦੇ ਦੋਸ਼ੀ ਪਾਏ ਜਾਣ ਵਾਲੇ ਵਿਅਕਤੀਆਂ ਨੂੰ ਤੁਰੰਤ ਪ੍ਰਭਾਵ ਨਾਲ ਜੇਲ੍ਹ ਭੇਜਿਆ ਜਾਵੇਗਾ ਅਤੇ ਉਨ੍ਹਾਂ ਦੀਆਂ ਜਾਇਦਾਦਾਂ ਵੀ ਜ਼ਬਤ ਕੀਤੀਆਂ ਜਾਣਗੀਆਂ। ਇਸ ਲੜੀ ਹੇਠ ਨਵੇਂ ਕਾਨੂੰਨ ਹੇਠ ਨਸ਼ਿਆਂ ਨਾਲ ਸਬੰਧਤ ਸਾਰਿਆਂ ਮਾਮਲਿਆਂ ਵਿੱਚ ਫਾਸਟ ਟਰੈਕ ਪੱਧਰ ’ਤੇ ਕੰਮ ਕੀਤਾ ਜਾਵੇਗਾ ਅਤੇ ਇਹ ਕਾਨੂੰਨ ਸਰਕਾਰ ਬਣਨ ਤੋਂ ਤੁਰੰਤ ਬਾਅਦ ਲਿਆ ਜਾਵੇਗਾ। ਕੈਪਟਨ ਅਮਰਿੰਦਰ ਸਿੰਘ ਨੇ ਸਪੱਸ਼ਟ ਕੀਤਾ ਕਿ ਕਿਸੇ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ, ਭਾਵੇਂ ਉਹ ਖੁਦ ਬਾਦਲ ਜਾਂ ਬਿਕ੍ਰਮ ਸਿੰਘ ਮਜੀਠੀਆ ਵਰਗੇ ਉਨ੍ਹਾਂ ਦੇ ਸਾਥੀ ਹੀ ਕਿਉਂ ਨਾ ਹੋਣ, ਜਿਨ੍ਹਾਂ ਦੀ ਸੂਬੇ ਅੰਦਰ ਨਸ਼ਾ ਮਾਫੀਆ ਨਾਲ ਮਿਲੀਭੁਗਤ ਹੋਣ ਦਾ ਦੋਸ਼ ਹੈ। ਇਥੇ ਜ਼ਾਰੀ ਬਿਆਨ ’ਚ, ਕੈਪਟਨ ਅਮਰਿੰਦਰ ਨੇ ਕਿਹਾ ਕਿ ਕਾਂਗਰਸ ਦੇ 9 ਪੁਆਇੰਟਾਂ ’ਤੇ ਅਧਾਰਿਤ ਏਜੰਡੇ ਹੇਠ ਪ੍ਰਸਤਾਵਿਤ ਇਸ ਕਾਨੂੰਨ ਅਧੀਨ ਨਸ਼ਿਆਂ ਰਾਹੀਂ ਪੰਜਾਬ ਦੇ ਨੌਜ਼ਵਾਨਾਂ ਨੂੰ ਬਰਬਾਦ ਕਰਨ ਦੇ ਸਾਰੇ ਦੋਸ਼ੀਆਂ ਨੂੰ ਸਖ਼ਤ ਸਜ਼ਾ ਦਿੱਤੀ ਜਾਵੇਗੀ ਤੇ ਉਨ੍ਹਾਂ ਦੀਆਂ ਜਾਇਦਾਦਾਂ ਨੂੰ ਜਬਤ ਕੀਤਾ ਜਾਵੇਗਾ। ਕੈਪਟਨ ਅਮਰਿੰਦਰ ਨੇ ਬਾਦਲ ਸਰਕਾਰ ਉਪਰ ਆਪਣੇ ਵਿਸ਼ੇਸ਼ ਹਿੱਤਾਂ ਲਈ ਸੂਬੇ ’ਚ ਨਸ਼ਿਆਂ ਦੇ ਬੇਰੋਕ ਪ੍ਰਸਾਰ ਦੀ ਇਜ਼ਾਜਤ ਦੇਣ ਲਈ ਵਰ੍ਹਦਿਆਂ ਕਿਹਾ ਕਿ ਇਸਨੂੰ ਬਾਦਲਾਂ ਤੇ ਉਨ੍ਹਾਂ ਦੇ ਨਜ਼ਦੀਕੀਆਂ ਦੀ ਸ਼ੈਅ ਮਿੱਲਣ ਕਾਰਨ, ਨਸ਼ਿਆਂ ਨੇ ਇਕ ਪੂਰੀ ਯੁਵਾ ਪੀੜ੍ਹੀ ਨੂੰ ਤਬਾਹ ਕਰ ਦਿੱਤਾ ਹੈ। ਉਨ੍ਹਾਂ ਨੇ ਸਪੱਸ਼ਟ ਕੀਤਾ ਕਿ ਨਸ਼ਿਆਂ ਨਾਲ ਸਬੰਧਤ ਮਾਮਲਿਆਂ ’ਚ ਕਾਰਵਾਈ ਕਰਦਿਆਂ ਪਹਿਲ ਦੇ ਅਧਾਰ ’ਤੇ ਸਾਰੇ ਲੋੜੀਂਦੇ ਕਦਮ ਚੁੱਕੇ ਜਾਣਗੇ ਤੇ ਪੁਖਤਾ ਕੀਤਾ ਜਾਵੇਗਾ ਕਿ ਨਸ਼ੇ ਦੇ ਵਪਾਰੀਆਂ, ਤਸਕਰਾਂ ਤੇ ਵੰਡਣ ਵਾਲਿਆਂ ਨੂੰ ਸਖ਼ਤ ਸ਼ਜਾ ਮਿਲੇ, ਜਿਸ ਤੋਂ ਹੋਰ ਲੋਕ ਵੀ ਡਰਨ। ਇਸ ਦਿਸ਼ਾ ’ਚ ਉਨ੍ਹਾਂ ਨੇ ਨਸ਼ਾਖੋਰੀ ਦੇ ਸ਼ਿਕਾਰ ਹੋਏ ਨੌਜ਼ਵਾਨਾਂ ਨੂੰ ਵਿਕਾਸ ਦੀ ਮੁੱਖ ਧਾਰਾ ’ਤੇ ਲਿਆਉਣ ਦਾ ਸੰਕਲਪ ਲਿਆ ਹੈ, ਤਾਂ ਜੋ ਪੁਖਤਾ ਕੀਤਾ ਜਾ ਸਕੇ ਕਿ ਉਹ ਵੀ ਸਿਹਤਮੰਦ, ਸ਼ਾਂਤਮਈ ਤੇ ਸੁਖੀ ਜੀਵਨ ਜਿਉਣ। ਕੈਪਟਨ ਨੇ ਹਰ ਘਰ ਵਿੱਚ ਕੈਪਟਨ, ਮੁਹਿੰਮ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਹ ਪ੍ਰੋਗਰਾਮ ਨਾ ਸਿਰਫ ਬੇਰੁਜ਼ਗਾਰ ਨੌਜ਼ਵਾਨਾਂ ਨੂੰ ਨੌਕਰੀਆਂ ਮੁਹੱਈਆ ਕਰਵਾਉਣ ਵਿੱਚ ਸਹਾਇਤਾ ਕਰੇਗਾ, ਸਗੋਂ ਉਨ੍ਹਾਂ ਨੂੰ ਨਸ਼ਿਆਂ ਤੋਂ ਦੂਰ ਕਰੇਗਾ। ਪ੍ਰਦੇਸ਼ ਕਾਂਗਰਸ ਪ੍ਰਧਾਨ ਨੇ ਚੋਣ ਕਮਿਸ਼ਨ ਵੱਲੋਂ ਵਿਧਾਨ ਸਭਾ ਚੋਣਾਂ ਦੌਰਾਨ ਸੂਬੇ ਵਿੱਚ ਨਸ਼ਿਆਂ ਦੇ ਪ੍ਰਸਾਰ ’ਤੇ ਲਗਾਮ ਲਗਾਉਣ ਲਈ ਨਾਰਕੋਟਿਕਸ ਕੰਟਰੋਲ ਅਫ਼ਸਰਾਂ ਦੀ ਇਕ ਵਿਸ਼ੇਸ਼ ਟੀਮ ਗਠਿਤ ਕਰਨ ਸਬੰਧੀ ਲਏ ਫੈਸਲੇ ਦਾ ਸਵਾਗਤ ਕੀਤਾ ਹੈ। ਕੈਪਟਨ ਅਮਰਿੰਦਰ ਨੇ ਚੋਣ ਕਮਿਸ਼ਨ ਵੱਲੋਂ ਸੂਬੇ ਵਿੱਚ ਨਿਰਪੱਖ ਤੇ ਸੁਤੰਤਰ ਚੋਣਾਂ ਸੁਨਿਸ਼ਚਿਤ ਕਰਨ ਲਈ ਨਸ਼ਿਆਂ ਦੇ ਪ੍ਰਯੋਗ ਨੂੰ ਕੰਟਰੋਲ ਕਰਨ ਹਿੱਤ ਪੰਜਾਬ ਪੁਲੀਸ ਦੇ ਬਰਾਬਰ ਇਕ ਵਿਸ਼ੇਸ਼ ਫੋਰਸ ਤਾਇਨਾਤ ਕਰਨ ਸਬੰਧੀ ਲਏ ਫੈਸਲੇ ਦੀ ਸ਼ਲਾਘਾ ਕੀਤੀ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਉਪਰ ਚੋਣ ਕਮਿਸ਼ਨ ਦਾ ਕਦਮ ਸਾਫ਼ ਤੌਰ ’ਤੇ ਕਾਂਗਰਸ ਦੇ ਪੱਖ ਨੂੰ ਸਾਬਤ ਕਰਦਾ ਹੈ ਕਿ ਬਾਦਲ ਸ਼ਾਸਨ ਵਿੱਚ ਪੰਜਾਬ ਅੰਦਰ ਨਸ਼ਾਖੋਰੀ ਤੇਜ਼ੀ ਨਾਲ ਫੈਲ੍ਹੀ ਹੈ। ਕੈਪਟਨ ਅਮਰਿੰਦਰ ਨੇ ਇਸ ਤੱਥ ਦਾ ਵੀ ਸਵਾਗਤ ਕੀਤਾ ਹੈ ਕਿ ਵਿਸ਼ੇਸ਼ ਨਸ਼ੇ ਵਿਰੋਧੀ ਟੀਮ ਸਿੱਧੇ ਤੌਰ ’ਤੇ ਚੋਣ ਕਮਿਸ਼ਨ ਨੂੰ ਰਿਪੋਰਟ ਕਰੇਗੀ, ਜਿਹੜਾ ਸਾਬਤ ਕਰਦਾ ਹੈ ਕਿ ਚੋਣ ਕਮਿਸ਼ਨ ਦੀ ਸਿੱਧੀ ਨਿਗਰਾਨੀ ਨਾ ਹੋਣ ’ਤੇ ਅਤੇ ਸੂਬਾ ਪੁਲੀਸ ਦੇ ਤਮਾਸ਼ਬੀਨ ਬਣੇ ਰਹਿਣ ਨਾਲ, ਬਾਦਲ ਸਰਕਾਰ ਵੱਲੋਂ ਨਸ਼ਿਆਂ ਤੇ ਬੰਦੂਕਾਂ ਦਾ ਪ੍ਰਸਾਰ ਜ਼ਾਰੀ ਰਹੇਗਾ, ਤਾਂ ਜੋ ਉਹ ਵਿਧਾਨ ਸਭਾ ਚੋਣਾਂ ਦੌਰਾਨ ਵੋਟਰਾਂ ਨੂੰ ਦਬਾ ਤੇ ਡਰਾ ਸਕੇ। ਪ੍ਰਧਾਨ ਨੇ ਚੋਣ ਕਮਿਸ਼ਨ ਦੇ ਨਿਰਦੇਸ਼ਾਂ ਦਾ ਸਖ਼ਤੀ ਨਾਲ ਪਾਲਣ ਕਰਦਿਆਂ ਚੋਣਾਂ ਤੋਂ ਪਹਿਲਾਂ ਸੂਬਾ ਪੁਲਿਸ ਨੂੰ ਸਾਰੇ ਹਥਿਆਰ ਸਿਰੈਂਡਰ ਕਰਵਾਉਣ ਸਬੰਧੀ ਆਪਣੀ ਮੰਗ ਨੂੰ ਇਕ ਵਾਰ ਫਿਰ ਤੋਂ ਦੁਹਰਾਇਆ ਹੈ ਤੇ ਚੋਣ ਬਾਡੀ ਨੂੰ ਇਨ੍ਹਾਂ ਨਿਰਦੇਸ਼ਾਂ ਦਾ ਪਾਲਣ ਸੁਨਿਸ਼ਚਿਤ ਕਰਨ ਲਈ ਤੁਰੰਤ ਕਦਮ ਚੁੱਕਣ ਦੀ ਅਪੀਲ ਕੀਤੀ ਹੈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ