nabaz-e-punjab.com

ਚੰਨੀ ਵਲੋਂ ‘ਪੰਜਾਬ ਘਰ-ਘਰ ਰੋਜ਼ਗਾਰ ਤੇ ਕਾਰੋਬਾਰ ਮਿਸ਼ਨ’ ਦੀ ਸਥਾਪਨਾ ਲਈ ਕੈਪਟਨ ਅਮਰਿੰਦਰ ਸਿੰਘ ਅਤੇ ਸਾਥੀ ਮੰਤਰੀਆਂ ਦਾ ਧੰਨਵਾਦ

ਮਿਸ਼ਨ ਦੀ ਨਿਗਰਾਨੀ ਹੇਠ ਸੂਬੇ ਭਰ ਵਿਚ ਨਵੰਬਰ ਮਹੀਨੇ ‘ਮੈਗਾ ਰੋਜਗਾਰ ਮੇਲੇ’ ਲਗਾਏ ਜਾਣਗੇ: ਚੰਨੀ

ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ, 3 ਅਕਤੂਬਰ –
ਪੰਜਾਬ ਸਰਕਾਰ ਦੀ ਰੋਜ਼ਗਾਰ ਮੁਹਿੰਮ ਨੂੰ ਹੋਰ ਹੁਲਾਰਾ ਦਿੰਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਪੰਜਾਬ ਮੰਤਰੀ ਮੰਡਲ ਦੀ ਹੋਈ ਮੀਟਿੰਗ ‘ਚ ‘ਪੰਜਾਬ ਘਰ-ਘਰ ਰੋਜ਼ਗਾਰ ਤੇ ਕਾਰੋਬਾਰ ਮਿਸ਼ਨ’ ਦੀ ਸਥਾਪਨਾ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ। ਪੰਜਾਬ ਦੇ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਅਤੇ ਰੋਜ਼ਗਾਰ ਉੱਤਪਤੀ ਮੰਤਰੀ ਸ. ਚਰਨਜੀਤ ਸਿੰਘ ਚੰਨੀ ਨੇ ਮਿਸ਼ਨ ਦੀ ਸਥਾਪਨਾ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਸਾਥੀ ਮੰਤਰੀਆਂ ਦਾ ਧੰਨਵਾਦ ਕੀਤਾ ਹੈ।
ਸ. ਚੰਨੀ ਨੇ ਕਿਹਾ ਕਿ ਪੰਜਾਬ ਮੰਤਰੀ ਮੰਡਲ ਨੇ ਉਨ•ਾਂ ਦੇ ਵਿਭਾਗ ਵਲੋਂ ਕਮਿਸ਼ਨ ਦੀ ਸਥਾਪਨਾ ਕਰਨ ਲਈ ਪੇਸ਼ ਕੀਤੇ ਪ੍ਰਸਤਾਵ ਨੂੰ ਪ੍ਰਵਾਨਗੀ ਦੇ ਕੇ ਸੂਬੇ ਦੇ ਨੌਜਵਾਨਾਂ ਨੂੰ ਵੱਡੀ ਰਾਹਤ ਪ੍ਰਦਾਨ ਕੀਤੀ ਹੈ।ਉਨ•ਾਂ ਕਿਹਾ ਇਸ ਨਾਲ ਨੌਜਵਾਨਾਂ ਨੂੰ ਦੇਸ਼ ਅਤੇ ਵਿਦੇਸ਼ ਵਿਚ ਨੌਕਰੀਆਂ ਪ੍ਰਾਪਤ ਕਰਨ ਲਈ ਭਰੋਸੇਯੋਗ ਮੰਚ ਪ੍ਰਦਾਨ ਹੋਵੇਗਾ।ਉਨ•ਾਂ ਨਾਲ ਹੀ ਕਿਹਾ ਕਿ ਵਿਦੇਸ਼ਾਂ ਵਿਚ ਰੋਜ਼ਗਾਰ ਪ੍ਰਾਪਤੀ ਅਤੇ ਪੜਾਈ ਕਰਨ ਜਾਣ ਦੇ ਚਾਹਵਾਨ ਨੌਜਵਾਨਾਂ ਲਈ ਵੀ ਇਹ ਕਮਿਸ਼ਨ ਇਕ ਪੁਲ ਦਾ ਕੰਮ ਕਰੇਗਾ।ਇਸ ਦੇ ਨਾਲ ਹੀ ਸ. ਚੰਨੀ ਨੇ ਕਿਹਾ ਕਿ ਇਸ ਕਮਿਸ਼ਨ ਦੀ ਸਥਾਪਤੀ ਨਾਲ ਸੂਬੇ ਦੇ ਨੌਜਵਾਨਾਂ ਨੂੰ ਏਜੰਟਾਂ ਹੱਥੋਂ ਹੂੰਦੀ ਲੁੱਟ ਖਸੁੱਟ ਨੂੰ ਵੀ ਵੱਡੀ ਠੱਲ ਪਵੇਗੀ।
ਇਸ ਦੇ ਨਾਲ ਹੀ ਤਕਨੀਕੀ ਸਿੱਖਿਆ ਮੰਤਰੀ ਸ. ਚੰਨੀ ਨੇ ਐਲਾਨ ਕੀਤਾ ਕਿ ਪੰਜਾਬ ਸਰਕਾਰ ਵਲੋਂ ਤੀਜੇ ਰਾਜ ਪੱਧਰੀ ਰੋਜ਼ਗਾਰ ਮੇਲੇ ਨਵੰਬਰ ਮਹੀਨੇ ਲਗਾਏ ਜਾਣਗੇ। ਉਨ•ਾਂ ਦੱਸਿਆ ਕਿ ਸੂਬੇ ਭਰ ਵਿਚ ਲੱਗਣ ਵਾਲੇ ਇਹ ਮੇਲੇ ਇਸ ਵਾਰ ‘ਪੰਜਾਬ ਘਰ-ਘਰ ਰੋਜ਼ਗਾਰ ਤੇ ਕਾਰੋਬਾਰ ਮਿਸ਼ਨ’ ਦੀ ਨਿਗਰਾਨੀ ਹੇਠ ਹੀ ਲਗਾਏ ਜਾਣਗੇ।

Load More Related Articles
Load More By Nabaz-e-Punjab
Load More In General News

Check Also

ਭਾਈ ਮਹਾਂ ਸਿੰਘ, ਮਾਈ ਭਾਗੋ ਤੇ 40 ਮੁਕਤਿਆਂ ਦੀ ਯਾਦ ਵਿੱਚ ਗੁਰਮਤਿ ਸਮਾਗਮ

ਭਾਈ ਮਹਾਂ ਸਿੰਘ, ਮਾਈ ਭਾਗੋ ਤੇ 40 ਮੁਕਤਿਆਂ ਦੀ ਯਾਦ ਵਿੱਚ ਗੁਰਮਤਿ ਸਮਾਗਮ ਨਬਜ਼-ਏ-ਪੰਜਾਬ, ਮੁਹਾਲੀ, 14 ਜਨਵ…