Share on Facebook Share on Twitter Share on Google+ Share on Pinterest Share on Linkedin ਕੈਪਟਨ ਅਮਰਿੰਦਰ ਸਿੰਘ ਦੇ ਰਾਜ ਵਿੱਚ ਕਾਨੂੰਨ ਵਿਵਸਥਾ ਵਿਗੜੀ: ਜਥੇਦਾਰ ਕੁੰਭੜਾ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 11 ਫਰਵਰੀ: ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਦੇ ਰਾਜ ਵਿੱਚ ਭਾਵੇਂ ਲੋਕਾਂ ਨੂੰ ਸਾਫ਼ ਸੁਥਰਾ ਸ਼ਾਸਨ ਦਿੱਤੇ ਜਾਣ ਦੇ ਵਾਅਦੇ ਕੀਤੇ ਗਏ ਸਨ ਪ੍ਰੰਤੂ ਸੂਬੇ ਦੇ ਮੌਜੂਦਾ ਹਾਲਾਤ ਦੇਖਣ ਤੋਂ ਇਹ ਗੱਲ ਸਾਫ਼ ਨਜ਼ਰ ਆ ਰਹੀ ਹੈ ਕਿ ਇਸ ਸਰਕਾਰ ਦੇ ਰਾਜ ਵਿਚ ਕਾਨੂੰਨ ਵਿਵਸਥਾ ਵਿਗੜ ਚੁੱਕੀ ਹੋਈ ਹੈ। ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਮੁਹਾਲੀ ਸ਼ਹਿਰੀ ਦੇ ਪ੍ਰਧਾਨ ਜਥੇਦਾਰ ਬਲਜੀਤ ਸਿੰਘ ਕੁੰਭੜਾ ਨੇ ਇਹ ਵਿਚਾਰ ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਗਟ ਕੀਤੇ। ਉਹ ਲੁਧਿਆਣਾ ਦੇ ਦਾਖਾ ਖੇਤਰ ਵਿੱਚ ਬੀਤੇ ਦਿਨੀਂ ਇੱਕ ਲੜਕੀ ਨਾਲ ਹੋਏ ਕਥਿਤ ਗੈਂਗਰੇਪ ਵਾਲੀ ਸ਼ਰਮਨਾਕ ਘਟਨਾ ’ਤੇ ਆਪਣੀ ਪ੍ਰਤੀਕਿਰਿਆ ਜ਼ਾਹਰ ਕਰ ਰਹੇ ਸਨ। ਜਥੇਦਾਰ ਕੁੰਭੜਾ ਨੇ ਮੀਡੀਆ ਦੀਆਂ ਖ਼ਬਰਾਂ ਦਾ ਹਵਾਲਾ ਦਿੰਦਿਆਂ ਕਿਹਾ ਕਿ ਬੀਤੇ ਦਿਨ ਲੁਧਿਆਣਾ ਦੇ ਦਾਖਾ ਖੇਤਰ ਵਿਚ 12 ਮੁੰਡਿਆਂ ਵੱਲੋਂ ਇੱਕ ਲੜਕੀ ਨੂੰ ਬੰਦੀ ਬਣਾ ਕੇ ਉਸ ਨਾਲ ਕਥਿਤ ਰੇਪ ਕੀਤੇ ਜਾਣ ਵਰਗੀ ਦਿਲ ਕੰਬਾਊ ਘਟਨਾ ਨੇ ਵਿਗੜੀ ਕਾਨੂੰਨ ਵਿਵਸਥਾ ਉਤੇ ਸਵਾਲੀਆ ਨਿਸ਼ਾਨ ਲਗਾਇਆ ਹੈ। ਉਨ੍ਹਾਂ ਕਿਹਾ ਕਿ ਹੈਰਾਨੀ ਦੀ ਗੱਲ ਹੈ ਕਿ ਪਹਿਲਾਂ ਤਾਂ ਉਸ ਲੜਕੀ ਨਾਲ ਵਾਪਰੇ ਇਸ ਸ਼ਰਮਨਾਕ ਘਟਨਾਕ੍ਰਮ ਦੀ ਪੁਲਿਸ ਵੱਲੋਂ ਕੋਈ ਠੋਸ ਕਾਰਵਾਈ ਨਹੀਂ ਕੀਤੀ ਗਈ ਅਤੇ ਬਾਅਦ ਵਿਚ ਉਸ ਦਾ ਮੈਡੀਕਲ ਕਰਵਾਉਣ ਲਈ ਹਸਪਤਾਲ ਵਿਚ ਡਾਕਟਰ ਵੀ ਮੌਜੂਦ ਨਹੀਂ ਸੀ। ਡਾਕਟਰ ਦੀ ਗੈਰਮੌਜੂਦਗੀ ਕਾਰਨ ਮੈਡੀਕਲ ਸੋਮਵਾਰ ਨੂੰ ਕਰਵਾਉਣਾ ਪਿਆ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਨੂੰ ਅਜਿਹੀਆਂ ਘਟਨਾਵਾਂ ’ਤੇ ਲਗਾਮ ਲਗਾਉਣ ਲਈ ਪੁਲੀਸ ਪ੍ਰਸ਼ਾਸਨ ਉਤੇ ਸਖ਼ਤੀ ਕਰਨੀ ਚਾਹੀਦੀ ਹੈ ਤਾਂ ਜੋ ਭਵਿੱਖ ਵਿਚ ਕੋਈ ਸਮਾਜ ਵਿਰੋਧੀ ਅਨਸਰ ਅਜਿਹੀ ਮਾੜੀ ਘਟਨਾ ਨੂੰ ਅੰਜ਼ਾਮ ਨਾ ਦੇ ਸਕਣ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ