Share on Facebook Share on Twitter Share on Google+ Share on Pinterest Share on Linkedin ਕੈਪਟਨ ਅਮਰਿੰਦਰ ਸਿੰਘ ਵੱਲੋਂ ਵੇਰਕਾ ਮੈਗਾ ਡੇਅਰੀ ਦਾ ਨੀਂਹ ਪੱਥਰ 17 ਨਵੰਬਰ ਨੂੰੰ ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ, 16 ਨਵੰਬਰ: ਸੂਬੇ ਵਿੱਚ ਮੈਗਾ ਮਿਲਕ ਪ੍ਰੋਸੈਸਿੰਗ ਪਲਾਂਟ ਸਥਾਪਿਤ ਕਰਨ ਲਈ ਮਿਲਕਫੈਡ ਦੀ ਹਰ ਸੰਭਵ ਮਦਦ ਕਰਨ ਦੇ ਆਪਣੇ ਚੋਣਾਵੀ ਵਾਅਦੇ ਨੂੰ ਪੂਰਾ ਕਰਦੇ ਹੋਏ ਮੁੱਖ ਮੰਤਰੀ ਪੰਜਾਬ, ਕੈਪਟਨ ਅਮਰਿੰਦਰ ਸਿੰਘ ਵੱਲੋਂ ਬੱਸੀ ਪਠਾਣਾ ਵਿਖੇ 17 ਨਵੰਬਰ ਨੂੰ ਇਕ ਰਾਜ ਪੱਧਰੀ ਸਮਾਰੋਹ ਦੌਰਾਨ ਵੇਰਕਾ ਮੈਗਾ ਡੇਅਰੀ ਦਾ ਨੀਂਹ ਪੱਥਰ ਰੱਖਿਆ ਜਾਵੇਗਾ। ਅੱਜ ਇੱਥੇ ਇਹ ਜਾਣਕਾਰੀ ਦਿੰਦੇ ਹੋਏ ਪੰਜਾਬ ਦੇ ਸਹਿਕਾਰਤਾ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਦੱਸਿਆ ਕਿ ਇਹ ਨੀਂਹ ਪੱਥਰ ਸਮਾਗਮ 65ਵੇਂ ਸਹਿਕਾਰਤਾ ਹਫ਼ਤੇ ਦਾ ਅਹਿਮ ਹਿੱਸਾ ਹੋਵੇਗਾ ਜਿਸਦਾ ਮੁੱਖ ਵਿਸ਼ਾ ਸਹਿਕਾਰੀ ਸੰਸਥਾਵਾਂ ਰਾਹੀਂ ਬਰਾਂਡ ਈਮੇਜ ਬਣਾਉਣਾ ਅਤੇ ਗੁਣਵੱਤਾ ‘ਚ ਵਾਧਾ ਕਰਨਾ ਹੈ। ਉਨ•ਾਂ ਇਹ ਵੀ ਦੱਸਿਆ ਕਿ ਬੱਸੀ ਪਠਾਣਾ ਵਿਖੇ ਇਹ ਵੇਰਕਾ ਮੈਗਾ ਡੇਅਰੀ 25 ਏਕੜ ਦੇ ਰਕਬੇ ਵਿੱਚ ਸਥਾਪਿਤ ਕੀਤੀ ਜਾਵੇਗੀ ਅਤੇ ਦੁੱਧ ਦੀ ਗੁਣਵੱਤਾ ਸਬੰਧੀ ਇਕ ਮੈਗਾ ਡੇਅਰੀ ਵੀ ਸਥਾਪਿਤ ਕੀਤੀ ਜਾਵੇਗੀ ਜੋ ਕਿ ਇਕ ਵਾਰ ਪੂਰੀ ਤਰ•ਾਂ ਚਾਲੂ ਹੋਣ ਉÎੱਤੇ ਪ੍ਰਤੀਦਿਨ 11 ਲੱਖ ਲੀਟਰ ਦੁੱਧ ਨੂੰ ਪ੍ਰੋਸੈਸ ਕਰੇਗੀ। ਸ. ਰੰਧਾਵਾ ਨੇ ਅੱਗੇ ਦੱਸਿਆ ਕਿ ਮਿਲਕਫੈਡ ਨੇ ਕਿਸਾਨਾਂ ਦੀ ਆਰਥਿਕ ਹਾਲਤ ਸੁਧਾਰਨ ਵਿੱਚ ਹਮੇਸ਼ਾ ਹੀ ਅਹਿਮ ਯੋਗਦਾਨ ਪਾਇਆ ਹੈ ਅਤੇ ਸਹਿਕਾਰਤਾ ਖੇਤਰ ਦੀ ਇਕ ਮੋਹਰੀ ਸੰਸਥਾ ਹੋਣ ਦੇ ਨਾਤੇ ਹਮੇਸ਼ਾ ਹੀ ਕਿਸਾਨੀ ਦੀ ਬਾਂਹ ਫੜੀ ਹੈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ