Share on Facebook Share on Twitter Share on Google+ Share on Pinterest Share on Linkedin ਚੰਡੀਗੜ੍ਹ ’ਤੇ ਸਿਰਫ਼ ਪੰਜਾਬ ਦਾ ਹੱਕ: ਕੈਪਟਨ ਅਮਰਿੰਦਰ ਸਿੰਘ ਪੰਜਾਬ ਸਰਕਾਰ ਵੱਲੋਂ ਐਫ਼ਆਈਆਈ ਨੂੰ ਝੋਨੇ ਦੀ ਖਰੀਦ ਲਈ ਪ੍ਰਵਾਨਗੀਯੋਗ ਨਮੀ ਦੇ ਪੱਧਰ ’ਚ ਵਾਧਾ ਕਰਨ ਦੀ ਮੰਗ ਕਾਂਗਰਸ ਸਰਕਾਰ ਲੋਕਾਂ ਨਾਲ ਕੀਤੇ ਸਾਰੇ ਵਾਅਦੇ ਪੂਰੇ ਕਰੇਗੀ, ਹੁਣ ਤੱਕ ਸਵਾ 3 ਲੱਖ ਨੌਕਰੀਆਂ ਦਿੱਤੀਆਂ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 2 ਅਕਤੂਬਰ: ਪੰਜਾਬ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਹਾਲ ਹੀ ਵਿਚ ਭਾਰੀ ਮੀਂਹ ਕਾਰਨ ਪ੍ਰਭਾਵਿਤ ਹੋਈਆਂ ਫਸਲਾਂ ਦੇ ਮੱਦੇਨਜ਼ਰ ਝੋਨੇ ਦੀ ਖਰੀਦ ਲਈ ਨਮੀ ਦੇ ਪੱਧਰ ਨੂੰ ਵਧਾਉਣ ਸਬੰਧੀ ਵਿਚਾਰ ਕਰਨ ਲਈ ਭਾਰਤੀ ਖੁਰਾਕ ਨਿਗਮ (ਐਫ਼ਸੀਆਈ) ਨੂੰ ਬੇਨਤੀ ਕੀਤੀ ਹੈ। ਇਹ ਗੱਲ ਉਹਨਾਂ ਨੇ ਅੱਜ ਬਾਅਦ ਦੁਪਹਿਰ ਐਸ.ਏ.ਐਸ. ਨਗਰ (ਮੁਹਾਲੀ) ਵਿੱਚ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ (ਐਮ.ਜੀ.ਐਸ.ਵੀ.ਵਾਈ) ਮੈਗਾ ਕੈਂਪ ਦਾ ਉਦਘਾਟਨ ਕਰਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਆਖੀ। ਮੁੱਖ ਮੰਤਰੀ ਨੇ ਕਿਸਾਨ ਭਾਈਚਾਰੇ ਦੀ ਭਲਾਈ ਸਬੰਧੀ ਆਪਣੀ ਵਚਨਬੱਧਤਾ ਦਹੁਰਾਉਂਦਿਆਂ ਕਿਹਾ ਕਿ ਸਰਕਾਰ ਵੱਲੋਂ ਸ਼ੁਰੂ ਕੀਤੀ ਕਿਸਾਨ ਕਰਜ਼ਾ ਰਾਹਤ ਸਕੀਮ ਨੂੰ ਇਸ ਸਾਲ ਦੇ ਅੰਤ ਤੱਕ ਮੁਕੰਮਲ ਕੀਤਾ ਜਾਵੇਗਾ।ਇਸ ਤੋਂ ਪਹਿਲਾਂ ਉਨ੍ਹਾਂ ਨੇ ਵੱਖ ਵੱਖ ਸਟਾਲਾਂ ਦਾ ਨਿਰੀਖਣ ਕੀਤਾ। ਕੈਪਟਨ ਸਭ ਤੋਂ ਪਹਿਲਾਂ ਜ਼ਿਲ੍ਹਾ ਪੁਲੀਸ ਸਾਂਝ ਕੇਂਦਰ ਵੱਲੋਂ ਲਗਾਏ ਸਟਾਲ ਪੁੱਜੇ। ਜਿੱਥੇ ਜ਼ਿਲ੍ਹਾ ਸਾਂਝ ਕੇਂਦਰ ਦੇ ਇੰਚਾਰਜ ਸਬ ਇੰਸਪੈਕਟਰ ਗੁਰਿੰਦਰ ਸਿੰਘ ਨੇ ਮੁੱਖ ਮੰਤਰੀ ਨੂੰ ਪੁਲੀਸ ਸਹਾਇਤਾਂ ਅਤੇ ਪੁਲੀਸ ਐਪ ਬਾਰੇ ਜਾਣਕਾਰੀ ਦਿੱਤੀ। ਚੰਡੀਗੜਂ ਯੂਟੀ ਵਿੱਚ ਕਾਡਰਾਂ ਦੀ ਐਲੋਕੇਸ਼ਨ ਸਬੰਧੀ ਹਾਲ ਹੀ ਵਿਚ ਕੇਂਦਰ ਸਰਕਾਰ ਦੇ ਨੋਟੀਫਿਕੇਸ਼ਨ ਤੇ ਕੇਂਦਰ ਸਰਕਾਰ ਨਾਲ ਅਸਹਿਮਤੀ ਪ੍ਰਗਟਾਉਂਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਹਨਾਂ ਨੇ ਪਹਿਲਾਂ ਹੀ ਪ੍ਰਧਾਨ ਮੰਤਰੀ ਨੂੰ ਇਸ ਨੋਟੀਫਿਕੇਸ਼ਨ ’ਤੇ ਮੁੜ ਵਿਚਾਰ ਕਰਨ ਦੀ ਅਪੀਲ ਕੀਤੀ ਹੈ। ਉਹਨਾਂ ਕਿਹਾ ਕਿ ਵੀਰਵਾਰ ਨੂੰ ਦਿੱਲੀ ਵਿਖੇ ਹੋਣ ਵਾਲੀ ਪ੍ਰਧਾਨ ਮੰਤਰੀ ਨਾਲ ਉਹਨਾਂ ਦੀ ਮੀਟਿੰਗ ਦੌਰਾਨ ਵੀ ਇਸ ਮੁੱਦੇ ’ਤੇ ਵਿਚਾਰ ਵੀ ਕਰਨਗੇ। ਮੁੱਖ ਮੰਤਰੀ ਨੇ ਕਿਹਾ ਕਿ ਚੰਡੀਗੜ੍ਹ ’ਤੇ ਸਿਰਫ਼ ਪੰਜਾਬ ਦਾ ਹੱਕ ਹੈ। ਉਨ੍ਹਾਂ ਜ਼ੋਰ ਦਿੰਦਿਆ ਕਿਹਾ ਕਿ 1966 ਵਿਚ ਪੰਜਾਬ ਤੇ ਹਰਿਆਣਾ ਦੀ ਵੰਡ ਸਮੇਂ ਨਿਰਧਾਰਿਤ ਕੀਤੇ 60:40 ਦੇ ਅਨੁਪਾਤ ਵਿਚ ਫੇਰ ਬਦਲ ਨਹੀਂ ਹੋਣੀ ਚਾਹੀਦੀ। ਇਕ ਸਵਾਲ ਦੇ ਜਵਾਬ ਵਿਚ ਕੈਪਟਨ ਅਮਰਿੰਦਰ ਸਿੰਘ ਵੱਲੋਂ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਦੇ ਕੇਸਾਂ ਸਬੰਧੀ ਜਾਂਚ ਕਰਨ ਲਈ ਬਣਾਈ ਵਿਸ਼ੇਸ਼ ਜਾਂਚ ਟੀਮ ਦੀ ਸਮਰੱਥਾ ‘ਤੇ ਪੂਰਨ ਭਰੋਸਾ ਪ੍ਰਗਟਾਉਂਦਿਆਂ ਉਹਨਾਂ ਕਿਹਾ ਕਿ ਵਿਸ਼ੇਸ਼ ਜਾਂਚ ਟੀਮ ਇਕ ਸੁਤੰਤਰ ਟੀਮ ਹੈ ਅਤੇ ਉਹ ਬੇਅਦਵੀ ਕੇਸਾਂ ਸਬੰਧੀ ਆਪਣੀ ਰਿਪੋਰਟ ਸਮੇਂ ਸਿਰ ਸੌਂਪੇਗੀ। ਉਹਨਾਂ ਇਹ ਵੀ ਕਿਹਾ ਕਿ ਇਹਨਾਂ ਕੇਸਾਂ ਸਬੰਧੀ ਵਿਸ਼ੇਸ਼ ਜਾਂਚ ਟੀਮ ਨੂੰ ਨਿਰਦੇਸ਼ ਦੇਣ ਦਾ ਸਰਕਾਰ ਨੂੰ ਕੋਈ ਅਧਿਕਾਰ ਨਹੀਂ ਹੈ। ਕੁਝ ਕੱਟੜਪੰਥੀਆਂ ਵਲੋਂ ਪੰਜਾਬ ਦਾ ਮਾਹੌਲ ਖਰਾਬ ਕਰਨ ਦੀਆਂ ਕੋਸ਼ਿਸ਼ਾਂ ਸਬੰਧੀ ਪੁੱਛੇ ਸਵਾਲ ਦਾ ਜਵਾਬ ਦਿੰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕਿਸੇ ਨੂੰ ਵੀ ਪੰਜਾਬ ਵਿਚ ਸ਼ਾਂਤੀ ਭੰਗ ਕਰਨ ਦੀ ਆਗਿਆ ਨਹੀਂ ਦਿੱਤੀ ਜਾਵੇਗੀ। ਉਹਨਾਂ ਭਾਰਤ ਤੋਂ ਬਾਹਰ ਰਹਿੰਦੇ ਲੋਕਾਂ ਵਲੋਂ ਪੰਜਾਬ ਵਿਚ ਗੜਬੜ ਫੈਲਾਉਣ ਦੇ ਯਤਨਾਂ ਦਾ ਜਵਾਬ ਦਿੰਦੇ ਹੋਏ ਕਿਹਾ ਕਿ ਕੋਈ ਵੀ ਵਿਅਕਤੀ ਆਪਣੇ ਬੁਰੇ ਇਰਾਦਿਆਂ ਦੀ ਪੂਰਤੀ ਲਈ ਪੰਜਾਬ ਦੇ ਲੋਕਾਂ ਦੀਆਂ ਭਾਵਨਾਵਾਂ ਨਾਲ ਖੇਡਣ ਦੀ ਕੋਸ਼ਿਸ਼ ਨਹੀਂ ਕਰ ਸਕਦਾ ਅਤੇ ਅਜਿਹੇ ਮਾਮਲਿਆਂ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇਗਾ। ਪੰਜਾਬ ਵਿਚ ਅਸਿਥਰਤਾ ਫੈਲਾਉਣ ਲਈ ਵਿਦੇਸਾਂ ਤੋਂ ਕੁਝ ਸਿਆਸੀ ਪਾਰਟੀਆਂ ਵੱਲੋਂ ਭੇਜੇ ਫੰਡਾਂ ਸਬੰਧੀ ਰਿਪੋਰਟਾਂ ਦਾ ਹਵਾਲਾ ਦਿੰਦੇ ਹੋਏ ਉਨਂਾਂ ਨੇ ਕਿਹਾ ਕਿ ਸੂਬਾ ਸਰਕਾਰ ਪਹਿਲਾਂ ਹੀ ਇਨ੍ਹਾਂ ਦੋਸ਼ਾਂ ਦੀ ਜਾਂਚ ਪੜਤਾਲ ਕਰ ਰਹੀ ਹੈ ਅਤੇ ਵਿਦੇਸ਼ਾਂ ਤੋਂ ਆਏ ਫੰਡਾਂ ਦੇ ਸਰੋਤਾਂ ਦੀ ਵੀ ਜਾਂਚ ਕਰ ਰਹੀ ਹੈ। ਇਨਕਮ ਟੈਕਸ ਵਿਭਾਗ ਦੀ ਵੀ ਇਸ ਉੱਤੇ ਤਿੱਖੀ ਨਜ਼ਰ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵਲੋੱ ਚੋਣਾਂ ਵੇਲੇ ਲੋਕਾਂ ਨਾਲ ਕੀਤੇ ਗਏ ਸਾਰੇ ਵਾਅਦੇ ਹੀ ਪੂਰੇ ਕੀਤੇ ਜਾਣਗੇ। ਉਹਨਾਂ ਕਿਹਾ ਕਿ ਸਾਨੂੰ ਅਜੇ ਸੱਤਾ ਵਿੱਚ ਆਇਆਂ 18 ਮਹੀਨੇ ਹੀ ਹੋਏ ਹਨ ਅਤੇ ਅਜੇ ਸਾਢੇ 3 ਸਾਲ ਪਏ ਹੋਏ ਹਨ, ਇਸ ਲਈ ਜੋ ਵੀ ਵਾਅਦੇ ਪੰਜਾਬ ਦੀ ਜਨਤਾ ਨਾਲ ਕੀਤੇ ਗਏ ਹਨ, ਉਨ੍ਹਾਂ ਨੂੰ 5 ਸਾਲਾਂ ਦੇ ਵਿੱਚ ਵਿੱਚ ਪੂਰਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ 600 ਤੋੱ ਜ਼ਿਆਦਾ ਨੌਕਰੀਆਂ ਦਿੱਤੀਆਂ ਜਾ ਰਹੀਆਂ ਹਨ ਅਤੇ ਸਮਾਰਟਫੋਨ ਦਾ ਵਾਅਦਾ ਵੀ ਇਸੇ ਸਾਲ ਪੂਰਾ ਕੀਤਾ ਜਾਵੇਗਾ। ਇਸ ਮੌਕੇ ਪਸ਼ੂ ਪਾਲਣ ਮੰਤਰੀ ਬਲਬੀਰ ਸਿੰਘ ਸਿੱਧੂ, ਸਾਬਕਾ ਮੰਤਰੀ ਜਗਮੋਹਨ ਸਿੰਘ ਕੰਗ, ਸੀਨੀਅਰ ਆਗੂ ਦੀਪਇੰਦਰ ਸਿੰਘ ਢਿੱਲੋਂ, ਮੰਤਰੀ ਸਿੱਧੂ ਦੇ ਸਿਆਸੀ ਸਕੱਤਰ ਹਰਕੇਸ਼ ਚੰਦ ਸ਼ਰਮਾ, ਡਿਪਟੀ ਕਮਿਸ਼ਨਰ ਗੁਰਪ੍ਰੀਤ ਕੌਰ ਸਪਰਾ, ਐਸਐਸਪੀ ਕੁਲਦੀਪ ਸਿੰਘ ਚਾਹਲ, ਕਾਂਗਰਸ ਆਗੂ ਜੀਐਸ ਰਿਆੜ, ਗੁਰਚਰਨ ਸਿੰਘ ਭੰਵਰਾ, ਜ਼ਿਲ੍ਹਾ ਪ੍ਰੀਸ਼ਦ ਦੇ ਮੈਂਬਰ ਮਨਮੋਹਨ ਸਿੰਘ ਬਠਲਾਣਾ ਸਮੇਤ ਹੋਰ ਪਤਵੰਤੇ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ