Nabaz-e-punjab.com

ਕੈਪਟਨ ਅਮਰਿੰਦਰ ਸਿੰਘ ਨੇ ਸੁਨੀਲ ਜਾਖੜ ਨੂੰ ਅਗਲਾ ਮੁੱਖ ਮੰਤਰੀ ਦੱਸ ਕੇ ਭੰਬਲਭੂਸਾ ਪੈਦਾ ਕੀਤਾ: ਚੰਦੂਮਾਜਰਾ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਚੋਣਾਂ ਤੋਂ ਪਹਿਲਾਂ ਹਾਰ ਕਬੂਲੀ: ਚੰਦੂਮਾਜਰਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 14 ਮਈ:
ਅਕਾਲੀ-ਭਾਜਪਾ ਦੇ ਸਾਂਝੇ ਉਮੀਦਵਾਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਅੱਜ ਐਸਜੀਪੀਸੀ ਦੀ ਮੈਂਬਰ ਬੀਬੀ ਪਰਮਜੀਤ ਕੌਰ ਲਾਂਡਰਾਂ ਦੇ ਪਿੰਡ ਲਾਂਡਰਾਂ ਸਮੇਤ ਪਿੰਡ ਸਨੇਟਾ ਅਤੇ ਕੁਰੜੀ ਵਿੱਚ ਚੋਣ ਪ੍ਰਚਾਰ ਕਰਦਿਆਂ ਆਪਣੀ ਚੋਣ ਮੁਹਿੰਮ ਨੂੰ ਪੂਰੀ ਤਰ੍ਹਾਂ ਭਖਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਲੋਕ ਸਭਾ ਚੋਣਾਂ ਤੋਂ ਪਹਿਲਾਂ ਹੀ ਆਪਣੀ ਸਰਕਾਰ ਦੀ ਅਸਫ਼ਲਤਾ ਅਤੇ ਆਪਣੀ ਹਾਰ ਕਬੂਲ ਕਰ ਲਈ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੇ ਬੀਤੇ ਦਿਨੀਂ ਚੋਣ ਰੈਲੀ ਦੌਰਾਨ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੂੰ ਸੂਬੇ ਦਾ ਅਗਲਾ ਮੁੱਖ ਮੰਤਰੀ ਐਲਾਨ ਕੇ ਇਹ ਦੱਸ ਦਿੱਤਾ ਹੈ ਕਿ ਹੁਣ ਉਹ ਸਰਕਾਰ ਚਲਾਉਣ ਦੇ ਕਾਬਲ ਨਹੀਂ ਰਹੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੇ ਆਪਣੀ ਨਾਕਾਬਲੀਅਤ ਜਾਹਰ ਕਰਨ ਦੇ ਨਾਲ ਨਾਲ ਲੋਕ ਸਭਾ ਦੀ ਚੋਣ ਲੜ ਰਹੇ ਉਮੀਦਵਾਰ ਸੁਨੀਲ ਜਾਖੜ ਨੂੰ ਅਗਲਾ ਮੁੱਖ ਮੰਤਰੀ ਐਲਾਨ ਕੇ ਲੋਕਾਂ ਵਿੱਚ ਭੰਬਲਭੂਸਾ ਪਾ ਦਿੱਤਾ ਹੈ।
ਸ੍ਰੀ ਚੰਦੂਮਾਜਰਾ ਨੇ ਕਿਹਾ ਕਿ ਕਾਂਗਰਸ ਨੇ ਅਜੇ ਤੱਕ ਪੰਜਾਬ ਦਾ ਕੁੱਝ ਨਹੀਂ ਸੰਵਾਰਿਆ, ਜਿੰਨੇ ਵੱਡੇ ਪ੍ਰਾਜੈਕਟ ਆਏ ਹਨ ਉਹ ਅਕਾਲੀ ਦਲ (ਬ) ਦੀ ਦੇਣ ਹਨ। ਉਨ੍ਹਾਂ ਦਾਅਵਾ ਕੀਤਾ ਕਿ ਸ੍ਰੀ ਆਨੰਦਪੁਰ ਸਾਹਿਬ ਹਲਕੇ ਲਈ ਸੜਕਾਂ ਦੇ 2700 ਕਰੋੜ ਦੇ ਪ੍ਰਾਜੈਕਟ ਕੇਂਦਰ ਤੋਂ ਮਨਜ਼ੂਰ ਕਰਵਾਏ ਹਨ। ਜਦੋਂਕਿ ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ ਦੇ ਵਜ਼ੀਫ਼ਿਆਂ ਦੀ ਰਾਸ਼ੀ ਵੀ ਹੜਪ ਗਈ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਨੇ ਤਤਕਾਲੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ ਅਗਵਾਈ ਵਿੱਚ ਸਤਲੁਜ ਯਮੁਨਾ ਲਿੰਕ ਨਹਿਰ ਦੀ ਉਸਾਰੀ ਲਈ ਨੀਂਹ ਪੱਥਰ ਰੱਖ ਕੇ ਪੰਜਾਬ ਦਾ ਪਾਣੀ ਗੁਆਂਢੀ ਸੂਬੇ ਨੂੰ ਦੇਣ ਦੀ ਸਾਜ਼ਿਸ਼ ਰਚੀ ਸੀ। ਇਸ ਮੌਕੇ ਹਲਕਾ ਇੰਚਾਰਜ ਕੈਪਟਨ ਤੇਜਿੰਦਰਪਾਲ ਸਿੰਘ ਸਿੱਧੂ, ਸ਼੍ਰੋਮਣੀ ਕਮੇਟੀ ਮੈਂਬਰ ਪਰਮਜੀਤ ਕੌਰ ਲਾਂਡਰਾਂ, ਯੂਥ ਵਿੰਗ ਜ਼ਿਲ੍ਹਾ ਸ਼ਹਿਰੀ ਦੇ ਪ੍ਰਧਾਨ ਪਰਵਿੰਦਰ ਸਿੰਘ ਬੈਦਵਾਨ, ਸਰਕਲ ਪ੍ਰਧਾਨ ਬਲਵਿੰਦਰ ਸਿੰਘ, ਬਲਾਕ ਸਮਿਤੀ ਮੈਂਬਰ ਅਵਤਾਰ ਸਿੰਘ ਮੌਲੀ, ਜ਼ਿਲ੍ਹਾ ਇਸਤਰੀ ਅਕਾਲੀ ਦੀ ਪ੍ਰਧਾਨ ਬਲਜਿੰਦਰ ਕੌਰ, ਹਰਮਨਜੋਤ ਸਿੰਘ ਕੁੰਭੜਾ, ਹਰਵਿੰਦਰ ਸਿੰਘ ਪੱਤੋਂ ਸਰਪੰਚ, ਗੁਲਜ਼ਾਰ ਸਿੰਘ ਸਾਬਕਾ ਸਰਪੰਚ ਲਾਂਡਰਾਂ, ਅਮਰਜੀਤ ਸਿੰਘ, ਰਣਧੀਰ ਸਿੰਘ ਸਰਪੰਚ, ਗੁਰਜੁੰਟ ਸਿੰਘ ਭਾਗੋਮਾਜਰਾ, ਰਾਮ ਪ੍ਰਤਾਪ, ਕੁਲਦੀਪ ਸਿੰਘ, ਹੈਪੀ ਸਨੇਟਾ, ਗੁਰਪ੍ਰੀਤ ਸਿੰਘ, ਮੇਜਰ ਸਿੰਘ ਨੰਬਰਦਾਰ, ਸਹਿਦੀਪ ਸਿੰਘ, ਕੇਸਰ ਸਿੰਘ ਸਨੇਟਾ, ਰੂਪ ਖਾਨ, ਮੱਖਣ ਸਿੰਘ ਗੀਗੇਮਾਜਰਾ ਵੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In Government

Check Also

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ ਸਿੰ…