ਕੈਪਟਨ ਤੇ ਬਾਦਲ ਮਿਲ ਕੇ ਚਲਾ ਰਹੇ ਨੇ ਪੰਜਾਬ ਸਰਕਾਰ: ਬੱਬੀ ਬਾਦਲ

ਕੈਪਟਨ ਦੀ ਬਾਦਲਾਂ ਨਾਲ ਮਿਲੀਭੁਗਤ ਕਰਕੇ ਹੀ ਸੰਵੇਦਨਸ਼ੀਲ ਮੁੱਦਿਆਂ ’ਤੇ ਨਹੀਂ ਮਿਲਿਆ ਇਨਸਾਫ਼

ਪੰਜਾਬ ਵਿੱਚ ਪਹਿਲਾਂ ਵਾਂਗ ਅੱਜ ਵੀ ਮਾਫੀਆ ਰਾਜ ਭਾਰੂ: ਬੱਬੀ ਬਾਦਲ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 24 ਅਗਸਤ:
ਪੰਜਾਬ ਵਿੱਚ ਜਦੋਂ ਤੋਂ ਕਾਂਗਰਸ ਸਰਕਾਰ ਬਣੀ ਹੈ ਉਦੋਂ ਤੋਂ ਹੀ ਕੈਪਟਨ ਅਮਰਿੰਦਰ ਸਿੰਘ ਨੇ ਇਹ ਸਾਫ਼ ਕਰ ਦਿੱਤਾ ਸੀ ਕਿ ਬਾਦਲ ਪਰਿਵਾਰ ਦਾ ਹਰ ਗੈਰ ਕਾਨੂੰਨੀ ਵਪਾਰਕ ਅਦਾਰਾ ਉਨ੍ਹਾਂ ਦੀ ਸਰਕਾਰ ਵਿੱਚ ਸੇਫ ਹੈ ਬਲਕਿ ਉਨ੍ਹਾਂ ਨੂੰ ਆਪਣੇ ਇਹ ਕੰਮਾਂ ਨੂੰ ਹੋਰ ਵਧਾਉਣ ਦੀ ਵੀ ਪੂਰੀ ਖੁੱਲ੍ਹ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਜਰਨਲ ਸਕੱਤਰ ਹਰਸੁਖਇੰਦਰ ਸਿੰਘ ਬੱਬੀ ਬਾਦਲ ਨੇ ਮੁਹਾਲੀ ਵਿਖੇ ਜਨ ਸੰਪਰਕ ਮੁਹਿੰਮ ਤਹਿਤ ਵਰਕਰ ਮੀਟਿੰਗ ਉਪਰੰਤ ਆਖੇ ਉਹਨਾਂ ਕਿਹਾ ਕਿ ਕੈਪਟਨ ਦੱਸਣ ਕਿ ਸਾਢੇ ਚਾਰ ਸਾਲਾਂ ਵਿੱਚ ਉਨ੍ਹਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਦੋਸੀਆਂ ਨੂੰ ਕਿਉ ਸਜਾ ਨਹੀਂ ਦਿੱਤੀ, ਨਸ਼ੇ ਦੇ ਵੱਡੇ ਮਗਰਮੱਛਾਂ ਦੇ ਖ਼ਿਲਾਫ਼ ਕਿਉਂ ਕੋਈ ਕਾਰਵਾਈ ਨਹੀਂ ਕੀਤੀ ਕਿਉਂ ਅੱਜ ਤੱਕ ਪੰਜਾਬ ਵਿੱਚ ਮਾਫ਼ੀਆ ਰਾਜ ਨੂੰ ਲਗਾਮ ਨਹੀਂ ਪਾਈ ਗਈ।
ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੱਸਣ ਕਿ ਬਾਦਲਾਂ ਨਾਲ ਕਿਸ ਸਮਝੌਤੇ ਤਹਿਤ ਇਨ੍ਹਾਂ ਸੰਵੇਦਨਸ਼ੀਲ ਮੁੱਦਿਆਂ ’ਤੇ ਕਾਰਵਾਈ ਨਹੀਂ ਕਰ ਰਹੇ ਜਦੋਂਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਹੁਣ ਤੱਕ ਹੋਈਆ ਜਾਂਚਾ ਵਿੱਚ ਸਭ ਕੁਝ ਪ੍ਰਤੱਖ ਰੂਪ ਵਿੱਚ ਸਾਹਮਣੇ ਆ ਗਿਆ ਹੈ ਕਿ ਦੋਸ਼ੀ ਕੋਣ ਹਨ ਪਰ ਕੈਪਟਨ ਅਮਰਿੰਦਰ ਸਿੰਘ ਨੇ ਕਾਰਵਾਈ ਕਰਨ ਦੀ ਬਜਾਏ ਨਵੀਂ ਜਾਂਚ ਕਮੇਟੀ ਬਣਾ ਕੇ ਮਸਲੇ ਨੂੰ ਠੰਢੇ ਬਸਤਾ ਪਾਉਣ ਦਾ ਕੰਮ ਕੀਤਾ। ਬੱਬੀ ਬਾਦਲ ਨੇ ਕਿਹਾ ਕਿ ਪੰਜਾਬ ਵਿੱਚ ਕੈਪਟਨ ਬਾਦਲ ਦੀ ਸਰਕਾਰ ਦਾ ਪੰਜਾਬ ਦੇ ਲੋਕ ਆਉਂਦੀਆਂ ਵਿਧਾਨ ਸਭਾ ਚੋਣਾਂ ਵਿੱਚ ਪਤਨ ਕਰਕੇ ਲੋਕਾਂ ਦੀ ਸਰਕਾਰ ਬਣਾਉਣਗੇ। ਇਸ ਮੌਕੇ ਇਕਬਾਲ ਸਿੰਘ ਸਾਬਕਾ ਸਰਪੰਚ ਜੁਝਾਰ ਨਗਰ, ਬਾਬਾ ਨਰਿੰਦਰ ਸਿੰਘ, ਚਰਨਜੀਤ ਸਿੰਘ ਚੰਨੀ, ਕੰਵਲਜੀਤ ਸਿੰਘ ਪੱਤੋਂ, ਸਿਮਰਨਜੀਤ ਸਿੰਘ, ਪਲਵਿੰਦਰ ਸਿੰਘ, ਗੁਰਮੇਲ ਸਿੰਘ, ਹਰਭਾਗ ਸਿੰਘ, ਕੁਲਵਿੰਦਰ ਸਿੰਘ, ਗੁਰਵਿੰਦਰਪਾਲ ਸਿੰਘ, ਹਾਕਮ ਸਿੰਘ, ਬਲਵਿੰਦਰ ਸਿੰਘ ਬਿੰਦਰ ਪ੍ਰਧਾਨ ਸਰਕਲ ਵੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In Banks

Check Also

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਸੇਵਾਦਾਰ ਵੱਲੋਂ ਮਹਿੰਦਰਾ ਮੈਕਸ ਪਿਕਅੱਪ ਗੱਡੀ ਦਾਨ

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਸੇਵਾਦਾਰ ਵੱਲੋਂ ਮਹਿੰਦਰਾ ਮੈਕਸ ਪਿਕਅੱਪ ਗੱਡੀ ਦਾਨ ਨਬਜ਼-ਏ-ਪੰਜਾਬ, ਮ…