nabaz-e-punjab.com

ਪ੍ਰਧਾਨ ਮੰਤਰੀ ਨਾਲ ਮੁਲਾਕਾਤ ਸਮੇਂ ਕੈਪਟਨ ਵੱਲੋਂ ਅਨੁਸੂਚਿਤ ਜਾਤੀਆਂ ਦੇ ਮੁੱਦਿਆਂ ’ਤੇ ਚਰਚਾ ਨਾ ਕਰਨਾ ਮੰਦਭਾਗਾ: ਕੈਂਥ

ਪੋਸਟ ਮੈਟ੍ਰਿਕ ਸਕਾਲਰਸ਼ਿਪ ‘ਚ ਧੋਖਾਧੜੀ ਤੇ ਘੁਟਾਲੇ ਕਰਨ ਵਾਲੇ ਸਿੱਖਿਆ ਅਦਾਰਿਆਂ ਵਿਰੁੱਧ ਸਖ਼ਤ ਕਾਰਵਾਈ ਹੋਵੇ:

ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 19 ਅਕਤੂਬਰ:
ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਲਈ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਦਾ ਮੁੱਦਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੋਲ ਉਠਾਉਣ ਬਾਰੇ ਪੰਜਾਬ ਦੇ ਮੁੱਖ ਮੰਤਰੀ ਅਮਰਿੰਦਰ ਸਿੰਘ ਨੂੰ ਆਪਣੀ ਸਥਿਤੀ ਸਪਸ਼ਟ ਕਰਨ ਲਈ ਨੈਸ਼ਨਲ ਸਡਿਊਲਡ ਕਾਸਟ ਅਲਾਇੰਸ ਨੇ ਮੰਗ ਕੀਤੀ ਹੈ। ਪੰਜਾਬ ਦੇ ਲੱਖਾਂ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਦਾ ਭਵਿੱਖ ਸਰਕਾਰਾਂ ਦੀ ਬੇਰੁਖੀ ਦਾ ਸ਼ਿਕਾਰ ਹੋ ਗਿਆ ਹੈ, ਇਹ ਦੋਸ਼ ਨੈਸ਼ਨਲ ਸਡਿਊਲਡ ਕਾਸਟ ਅਲਾਇੰਸ ਦੇ ਪ੍ਰਧਾਨ ਪਰਮਜੀਤ ਸਿੰਘ ਕੈਂਥ ਨੇ ਲਗਾਇਆ ਹੈ। ਉਹਨਾਂ ਦੱਸਿਆ ਕਿ ਪੰਜਾਬ ਦੀਆਂ ਵਿੱਦਿਅਕ ਸੰਸਥਾਵਾਂ ਨੇ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਨੂੰ ਉੱਚ ਪੱਧਰੀ ਸਿੱਖਿਆ ਦਿਵਾਉਣ ਦੀ ਆੜ ਹੇਠ ਪਿਛਲੇ ਸਾਲਾਂ ਵਿੱਚ ਕਰੋੜਾਂ ਰੁਪਿਆ ਦਾ ਘੋਟਾਲਾ ਕੀਤਾ ਗਿਆ। ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਅਧੀਨ ਪ੍ਰਾਈਵੇਟ ਵਿਦਿਅਕ ਸੰਸਥਾਵਾਂ ਦੀ ਮੈਨੇਜਮੈਂਟ ਨੇ ਸ਼ਰੇਆਮ ਧੋਖਾਧੜੀ ਕਰਕੇ ਕਾਨੂੰਨ ਦੀਆਂ ਧੱਜੀਆਂ ਉਡਾਈਆਂ ਹਨ, ਕਾਇਦੇ ਕਾਨੂੰਨ ਨੂੰ ਛਿੱਕੇ ਟੰਗ ਕੇ ਆਪਣੀ ਮਨਮਰਜ਼ੀ ਨਾਲ ਬੇਨਿਯਮੀਆਂ ਕੀਤੀਆਂ ਹਨ। ਪਰ ਕੇਂਦਰ ਸਰਕਾਰ ਅਤੇ ਕੈਪਟਨ ਸਰਕਾਰ ਨੇ ਫਰਜ਼ੀਵਾੜਾ ਕਰਨ ਵਾਲੀਆਂ ਵਿੱਦਿਅਕ ਅਦਾਰਿਆਂ ਦੇ ਖਿਲਾਫ਼ ਕਾਰਵਾਈ ਕਰਨ ਵਿੱਚ ਦੋਹਰਾ ਮਾਪ ਦੰਡ ਅਪਣਾ ਰਹੀਆਂ ਹਨ।
ਸ੍ਰੀ ਕੈਂਥ ਨੇ ਦੱਸਿਆ ਕਿ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਦਾ ਪਿਛਲੇ ਸਾਲਾਂ ਵਿੱਚ ਸਕੀਮ ਅਧੀਨ ਹਜ਼ਾਰਾਂ ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਦਾ ਲੇਖਾ ਜੋਖਾ ਕਰਨ ਲਈ ਰੂਪਰੇਖਾ ਤਿਆਰ ਕੀਤੀ,ਕੇਂਦਰ ਸਰਕਾਰ ਦੀ ਕੰਟਰੋਲਰ ਅਤੇ ਆਡੀਟਰ ਜਨਰਲ (ਕੈਗ) ਰਿਪੋਰਟ 2018 ਅਤੇ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਨੇ ਆਪਣੇ ਪੱਧਰ ਉੱਤੇ ਕਰਵਾਏ ਆਡਿਟ ਵਿੱਚ 300 ਕਰੋੜ ਰੁਪਏ ਤੋਂ ਵੱਧ ਦੀ ਧਾਂਦਲੀ ਦਾ ਪਤਾ ਲੱਗਣ ਦੇ ਬਾਵਜੂਦ ਇਨ੍ਹਾਂ ਘਪਲਿਆਂ ਨੂੰ ਕਰਨ ਵਾਲੇ ਵਿੱਦਿਅਕ ਸੰਸਥਾਵਾਂ ਉਤੇ ਕਾਰਵਾਈ ਕਰਨ ਵਿੱਚ ਟਾਲ ਮਟੋਲ ਵਾਲਾ ਰਵੱਈਆਂ ਅਪਣਾਇਆ ਹੋਇਆ ਹੈ।
ਸ੍ਰੀ ਕੈਂਥ ਨੇ ਦੋਸ਼ ਲਗਾਇਆ ਕਿ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਨਾਲ ਕੈਪਟਨ ਸਰਕਾਰ ਨੇ ਮਤਰੇਈ ਮਾਂ ਵਾਲਾ ਵਤੀਰਾ ਅਖਤਿਆਰ ਕੀਤਾ ਹੋਇਆ ਹੈ। ਉਹਨਾਂ ਅੱਗੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕਰਨ ਸਮੇਂ ਅਨੁਸੂਚਿਤ ਜਾਤੀ ਨਾਲ ਸਬੰਧਤ ਮੁੱਦਿਆਂ ਬਾਰੇ ਕੋਈ ਚਰਚਾ ਨਾ ਕਰਨਾ ਕੈਪਟਨ ਅਮਰਿੰਦਰ ਸਿੰਘ ਦਾ ਚਹੇਰਾ ਬੇਨਕਾਬ ਹੋ ਗਿਆ ਹੈ।ਉਨ੍ਹਾਂ ਕਿਹਾ ਕਿ ਕਿੰਨੀ ਹਾਸੋਹੀਣੀ ਗੱਲ ਹੈ ਕਿ ਸੂਬੇ ਅੰਦਰ ਅਨੁਸੂਚਿਤ ਜਾਤਾਂ ਨਾਲ ਸਬੰਧਤ ਐਮਐਲਏ ਅਤੇ ਐਮਪੀ ਮੂਕ ਦਰਸ਼ਕ ਬਣ ਕੇ ਬੈਠੇ ਹੋਏ ਹਨ। ਇਹ ਲੋਕ ਸਮਾਜ ਲਈ ਬਣਦੀਆਂ ਆਪਣੀਆਂ ਜ਼ਿੰਮੇਵਾਰੀਆਂ ਨੂੰ ਨਿਭਾਉਣ ਵਿੱਚ ਨਾਕਾਮ ਨਜ਼ਰ ਆ ਰਹੇ ਹਨ।

Load More Related Articles
Load More By Nabaz-e-Punjab
Load More In General News

Check Also

ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਖ਼ੁਸ਼ੀ ਵਿੱਚ ਵਿਸ਼ਾਲ ਨਗਰ ਕੀਰਤਨ ਸਜਾਇਆ

ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਖ਼ੁਸ਼ੀ ਵਿੱਚ ਵਿਸ਼ਾਲ ਨਗਰ ਕੀਰਤਨ ਸਜਾਇਆ ਨਬਜ਼-ਏ-ਪੰਜਾਬ, ਮੁਹਾਲੀ, 13…