Share on Facebook Share on Twitter Share on Google+ Share on Pinterest Share on Linkedin ਸੰਪੂਰਨ ਕਰਜ਼ ਮੁਆਫ਼ੀ ਦੇ ਵਾਅਦੇ ਤੋਂ ਪਿੱਛੇ ਹਟੀ ਕੈਪਟਨ ਸਰਕਾਰ: ਮਾਨ ਸਰਕਾਰ ਹੋਰਡਿੰਗਸ ਉੱਤੇ ਕਰਜ਼ ਮੁਆਫ਼ੀ ਦੀ ਥਾਂ ਕਰਜ਼ ਰਾਹਤ ਲਿਖਣਾ ਕਿਸਾਨਾਂ ਭੱਦਾ ਮਜ਼ਾਕ ਕੈਪਟਨ ਸਰਕਾਰ ਨੇ ਸੰਪੂਰਨ ਕਰਜ਼ ਮੁਆਫ਼ੀ ਨੂੰ ਭੁਲਾਇਆ ਅਤੇ ਕਿਸਾਨ ਰਾਹਤ ਦੇ ਨਾਮ ‘ਤੇ ਕੀਤਾ ਧੋਖਾ ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 6 ਫਰਵਰੀ: ਕੈਪਟਨ ਅਮਰਿੰਦਰ ਸਿੰਘ ਦੀ ਕਾਂਗਰਸ ਸਰਕਾਰ ਵੱਲੋਂ ਚੋਣਾਂ ਤੋਂ ਪਹਿਲਾਂ ਪੰਜਾਬ ਦੇ ਕਿਸਾਨਾਂ ਨਾਲ ਸੰਪੂਰਨ ਕਰਜ਼ ਮੁਆਫੀ ਦੇ ਕੀਤੇ ਵਾਅਦੇ ਤੋਂ ਮੁੱਕਰਨ ਉੱਤੇ ਆਮ ਆਦਮੀ ਪਾਰਟੀ ਨੇ ਇਤਰਾਜ ਜਾਹਿਰ ਕਰਦਿਆਂ ਕਿਹਾ ਕਿ ਅਜਿਹਾ ਕਰਕੇ ਕੈਪਟਨ ਅਮਰਿੰਦਰ ਸਿੰਘ ਪੰਜਾਬ ਦੇ ਕਿਸਾਨਾਂ ਨਾਲ ਧੋਖਾ ਕਰ ਰਹੇ ਹਨ। ਚੰਡੀਗੜ੍ਹ ਤੋਂ ਜਾਰੀ ਪ੍ਰੈਸ ਬਿਆਨ ਵਿਚ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਰਕਾਰ ਸੰਪੂਰਨ ਕਰਜ਼ਾ ਮੁਆਫ਼ੀ ਦੇ ਵਾਅਦੇ ਤੋਂ ਸਾਫ਼ ਮੁੱਕਰ ਗਈ ਹੈ। ਹੁਣ ਕਿਸਾਨ ਰਾਹਤ ਦੇ ਨਾਮ ਉੱਤੇ ਕੁੱਝ ਕਿਸਾਨਾਂ ਦੇ ਕਰਜ਼ ਮੁਆਫ਼ ਕਰ ਕੇ ਲੋਕ ਸਭਾ ਚੋਣ ਵਿੱਚ ਫ਼ਾਇਦਾ ਉਠਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਲਈ ਪਿੰਡ-ਪਿੰਡ ਅਤੇ ਸ਼ਹਿਰ-ਸ਼ਹਿਰ ਕੈਪਟਨ ਸਰਕਾਰ ਆਪਣੀਆਂ ਝੂਠੀਆਂ ਉਪਲਬਧੀਆਂ ਦੇ ਹੋਰਡਿੰਗਸ ਅਤੇ ਪੋਸਟਰ ਲਗਵਾ ਰਹੀ ਹੈ ਅਤੇ ਇਨ੍ਹਾਂ ਹੋਰਡਿੰਗਸ ਅਤੇ ਪੋਸਟਰਾਂ ‘ਤੇ ਕਰੋੜਾਂ ਰੁਪਏ ਦਾ ਸਾਰਾ ਖਰਚਾ ਸਰਕਾਰੀ ਖ਼ਜ਼ਾਨੇ ਵਿਚੋਂ ਕਰ ਰਹੀ ਹੈ। ਸੂਬੇ ਭਰ ਦੇ ਪਿੰਡਾਂ ਅਤੇ ਕਸਬਿਆਂ ਵਿੱਚ ਇਹ ਹੋਰਡਿੰਗਸ ਲਗਾਏ ਜਾ ਰਹੇ ਹਨ। ਭਗਵੰਤ ਮਾਨ ਨੇ ਕਿਹਾ ਕਿ ਜਨਤਾ ਜਾਗਰੂਕ ਹੋ ਚੁੱਕੀ ਹੈ ਅਤੇ ਉਹ ਇਨ੍ਹਾਂ ਹੋਰਡਿੰਗਸ ਅਤੇ ਪੋਸਟਰਾਂ ਦੇ ਝਾਂਸੇ ਵਿੱਚ ਨਹੀਂ ਆਵੇਗੀ। ਇਹ ਕੇਵਲ ਪੈਸੇ ਦੀ ਬਰਬਾਦੀ ਹੈ ਅਤੇ ਚੋਣ ਹੋਰਡਿੰਗਸ ਅਤੇ ਪੋਸਟਰਾਂ ਨਾਲ ਨਹੀਂ ਜਿੱਤਿਆ ਜਾ ਸਕਦਾ ਹੈ । ਮਾਨ ਨੇ ਕਿਹਾ ਕਿ ਅੱਜ ਪੰਜਾਬ ਦੇ ਜੋ ਹਾਲਾਤ ਹਨ ਉਹ ਕਿਸੇ ਚੋਂ ਛੁਪੇ ਹੋਏ ਨਹੀਂ ਹਨ। ਦੇਸ਼ ਦੇ ਸਭ ਤੋਂ ਜ਼ਿਆਦਾ ਪੇਂਡੂ ਲੋਕਾਂ ਦੇ ਸਿਰ ਕਰਜ਼ਾ ਹੋਣ ਕਰ ਕੇ ਕਰਜ਼ੇ ਦੀ ਮਾਰ ਥੱਲੇ ਆਏ ਰਾਜਾਂ ਵਿਚੋਂ ਇੱਕ ਪੰਜਾਬ ਸੂਬਾ ਵੀ ਸ਼ਾਮਿਲ ਹੈ। ਇੱਥੋਂ ਦੇ ਕਿਸਾਨਾਂ ਉੱਤੇ ਕਰੀਬ ਇੱਕ ਲੱਖ ਕਰੋੜ ਦਾ ਕਰਜ਼ਾ ਹੈ। ਇਨ੍ਹਾਂ ਵਿਚੋਂ ਸੰਗਠਿਤ ਕਰਜ਼ਾ 80,000 ਕਰੋੜ ਰੁਪਏ ਅਤੇ ਗੈਰ-ਸੰਗਠਿਤ ਕਰਜ਼ਾ 20, 000 ਕਰੋੜ ਰੁਪਏ ਦਾ ਅੰਦਾਜ਼ਾ ਲਗਾਇਆ ਗਿਆ। ਇਹੀ ਵਜ੍ਹਾ ਹੈ ਕਿ ਇੱਥੇ ਕਿਸਾਨ ਆਤਮ-ਹੱਤਿਆ ਦਰ ਲਗਾਤਾਰ ਵੱਧ ਰਹੀ ਹੈ। ਹੁਣ ਤੱਕ ਪੰਜਾਬ ਵਿਚ 430 ਕਿਸਾਨ ਕਰਜ਼ ਦੇ ਕਾਰਨ ਆਤਮ-ਹੱਤਿਆ ਕਰ ਚੁੱਕੇ ਹਨ। ਇਸ ਦੇ ਬਾਵਜੂਦ ਕੈਪਟਨ ਅਮਰਿੰਦਰ ਸਿੰਘ ਸਰਕਾਰ ਕਿਸਾਨਾਂ ਦੇ ਨਾਲ ਕਦਮ-ਕਦਮ ‘ਤੇ ਧੋਖਾ ਕਰਨ ਤੋਂ ਬਾਜ਼ ਨਹੀਂ ਆ ਰਹੀ ਹੈ। ਮਾਨ ਨੇ ਕਿਹਾ ਕਿ ਸੂਬੇ ਵਿੱਚ ਆਮ ਆਦਮੀ ਪਾਰਟੀ ਨੇ ਕਿਸਾਨਾਂ ਦੇ ਹੱਕ ਵਿਚ ਜਿਸ ਤਰੀਕੇ ਨਾਲ ਆਵਾਜ਼ ਬੁਲੰਦ ਕੀਤੀ ਹੈ ਉਸ ਨਾਲ ਪਾਰਟੀ ਦੇ ਪ੍ਰਤੀ ਕਿਸਾਨਾਂ ਦਾ ਵਿਸ਼ਵਾਸ ਵੱਧ ਰਿਹਾ ਹੈ। ਪਾਰਟੀ ਕਿਸਾਨਾਂ ਦੇ ਹੱਕਾਂ ਲਈ ਆਪਣਾ ਸੰਘਰਸ਼ ਜਾਰੀ ਰੱਖੇਗੀ। ਮਾਨ ਨੇ ਦੋਸ਼ ਲਗਾਉਂਦਿਆਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਅਤੇ ਸੂਬੇ ਦੀ ਕੈਪਟਨ ਸਰਕਾਰ ਪੰਜਾਬ ਦੇ ਕਿਸਾਨਾਂ ਨਾਲ ਠੱਗੀ ਕਰ ਰਹੀ ਹੈ। ਕਰਜ਼ ਮੁਆਫ਼ੀ ਦੇ ਵੱਡੇ-ਵੱਡੇ ਸੁਪਨੇ ਦਿਖਾ ਕੇ ਇਹ ਸਰਕਾਰਾਂ ਆਪਣੇ ਹੀ ਵਾਅਦਿਆਂ ਤੋਂ ਮੁੱਕਰ ਰਹੀ ਹੈ, ਜਿਸ ਕਾਰਨ ਆਮ ਅਤੇ ਗ਼ਰੀਬ ਕਿਸਾਨ ਬੇਹੱਦ ਦੁਖੀ ਹਨ। ਭਗਵੰਤ ਮਾਨ ਨੇ ਕਿਹਾ ਹੈ ਕਿ ਕੇਂਦਰ ਦੀ ਮੋਦੀ ਸਰਕਾਰ ਅਤੇ ਸੂਬੇ ਦੀ ਕੈਪਟਨ ਸਰਕਾਰ ਦੀ ਅਸਲੀਅਤ ਨੂੰ ਸੂਬੇ ਦੇ ਆਮ ਅਤੇ ਗ਼ਰੀਬ ਕਿਸਾਨ ਹੁਣ ਚੰਗੀ ਤਰ੍ਹਾਂ ਜਾਣ ਗਏ ਹਨ। ਉਹ ਮੌਜੂਦਾ ਕੇਂਦਰ ਅਤੇ ਸੂਬੇ ਦੀ ਸਰਕਾਰ ਨੂੰ ਸਬਕ ਸਿਖਾਉਣ ਲਈ ਤਿਆਰ ਬੈਠੇ ਹਨ। ਉਨ੍ਹਾਂ ਨੇ ਕਿਹਾ ਕਿ ਦੋਨਾਂ ਹੀ ਸਰਕਾਰਾਂ ਨੇ ਕਿਸਾਨਾਂ ਦਾ ਪੂਰਾ ਕਰਜ਼ਾ ਮੁਆਫ਼ ਕਰਨ ਦੇ ਵੱਡੇ-ਵੱਡੇ ਸੁਪਨੇ ਦਿਖਾ ਕੇ ਵੋਟਾਂ ਲਈਆਂ ਸਨ ਅਤੇ ਹੁਣ ਸੱਤਾ ਵਿਚ ਆਉਣ ਤੋਂ ਬਾਅਦ ਇਹ ਆਪਣੇ ਕੀਤੇ ਹੋਏ ਵਾਅਦੇ ਤੋਂ ਮੁੱਕਰ ਚੁੱਕੀ ਹੈ। ਕਿਸਾਨਾਂ ਨੂੰ ਹੁਣ ਕਿਸਾਨ ਰਾਹਤ ਦੇ ਨਾਮ ਉੱਤੇ ਗੁਮਰਾਹ ਕੀਤਾ ਜਾ ਰਿਹਾ ਹੈ। ਸਰਕਾਰ ਦੀ ਇਸ ਨੀਤੀਆਂ ਦੇ ਕਾਰਨ ਕਿਸਾਨ ਆਪਣੇ ਆਪ ਨੂੰ ਠਗਿਆ ਹੋਇਆ ਮਹਿਸੂਸ ਕਰ ਰਿਹਾ ਹੈ । ਭਗਵੰਤ ਮਾਨ ਨੇ ਕਿਹਾ ਕਿਸਾਨਾਂ ਨੂੰ ਨਿਰਧਾਰਿਤ ਕਮਾਈ ਸਹਾਇਤਾ ਲਈ ਪ੍ਰਧਾਨ ਮੰਤਰੀ ਕਿਸਾਨ ਫ਼ੰਡ ਦੀ ਘੋਸ਼ਣਾ ਨੇ ਪੰਜਾਬ ਵਿੱਚ ਕਿਸਾਨਾਂ ਨੂੰ ਨਿਰਾਸ਼ ਕੀਤਾ ਹੈ। ਇਸ ਯੋਜਨਾ ਵਿੱਚ 6 ਹਜ਼ਾਰ ਰੁਪਏ ਪ੍ਰਤੀ ਸਾਲ ਰਾਸ਼ੀ ਦੇਣ ਦੀ ਜੋ ਘੋਸ਼ਣਾ ਕੀਤੀ ਗਈ ਹੈ ਉਹ ਬਹੁਤ ਘੱਟ ਹੈ। ਸਿਰਫ਼ 500 ਰੁਪਏ ਮਹੀਨਾ ਕਿਸਾਨ ਨੂੰ ਨਿਰਧਾਰਿਤ ਕਮਾਈ ਦਾ ਵਾਅਦਾ ਕਰ ਕੇ ਸਰਕਾਰ ਉਨ੍ਹਾਂ ਨੂੰ ਆਤਮ ਨਿਰਭਰ ਜਾਂ ਉਨ੍ਹਾਂ ਦੀ ਹਿਤੈਸ਼ੀ ਹੋਣ ਦਾ ਝਾਂਸਾ ਦੇ ਰਹੀ ਹੈ। ਕੇਂਦਰ ਸਰਕਾਰ ਦੀ ਨੀਅਤ ਵਿੱਚ ਖੋਟ ਦਾ ਅੰਦਾਜ਼ਾ ਇਸ ਤੋਂ ਲਗਾਇਆ ਜਾ ਸਕਦਾ ਹੈ ਕਿ ਉਸ ਨੇ ਸਵਾਮੀਨਾਥਨ ਕਮੇਟੀ ਸਿਫ਼ਾਰਸ਼ਾਂ ਲਾਗੂ ਨਹੀਂ ਕੀਤੀਆਂ। ਇਸ ਕਮੇਟੀ ਨੇ ਘੱਟੋ-ਘੱਟ ਸਮਰਥਨ ਮੁੱਲ ਵਿੱਚ ਲਾਗਤ ਉੱਤੇ 50 ਫ਼ੀਸਦੀ ਕਿਸਾਨ ਦਾ ਲਾਭ ਜੋੜਨ ਦੀ ਸਿਫ਼ਾਰਿਸ਼ ਕੀਤੀ ਸੀ। ਜੇਕਰ ਇਸ ਨੂੰ ਲਾਗੂ ਕੀਤਾ ਜਾਂਦਾ ਹੈ ਤਾਂ ਕਿਸਾਨ ਨੂੰ ਉਸ ਦੀ ਫ਼ਸਲ ਦਾ ਸਹੀ ਮੁੱਲ ਮਿਲ ਸਕੇਗਾ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ