Share on Facebook Share on Twitter Share on Google+ Share on Pinterest Share on Linkedin ਕੈਪਟਨ ਸਰਕਾਰ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ: ਸਿੱਧੂ ਕੈਬਨਿਟ ਮੰਤਰੀ ਬਲਬੀਰ ਸਿੱਧੂ ਨੇ ਬਲੌਂਗੀ ਪੁਲ ਤੋਂ ਗੁਰਦੁਆਰਾ ਸਾਹਿਬ ਤੱਕ ਬਣਨ ਵਾਲੀ ਸੜਕ ਦਾ ਨਿਰਮਾਣ ਸ਼ੁਰੂ ਕਰਵਾਇਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 10 ਮਾਰਚ: ਪਸ਼ੂ ਪਾਲਣ ਤੇ ਡੇਅਰੀ ਵਿਕਾਸ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਮੁਹਾਲੀ ਦੀ ਜੂਹ ਵਿੱਚ ਵਸਦੇ ਪਿੰਡ ਬਲੌਂਗੀ ਪੁਲ ਤੋਂ ਗੁਰਦੁਆਰਾ ਸਾਹਿਬ ਤੱਕ ਬਣਨ ਵਾਲੀ ਨਵੀਂ ਸੜਕ ਨਿਰਮਾਣ ਦੇ ਕੰਮ ਦਾ ਉਦਘਾਟਨ ਕੀਤਾ। ਇਸ ਮੌਕੇ ਬੋਲਦਿਆਂ ਸ੍ਰੀ ਸਿੱਧੂ ਨੇ ਕਿਹਾ ਕਿ ਪੰਜਾਬ ਸਰਕਾਰ ਪਿੰਡਾਂ ਦੇ ਸਰਬਪੱਖੀ ਵਿਕਾਸ ਕਰਨ ਲਈ ਵਚਨਬੱਧ ਹੈ ਅਤੇ ਪਿੰਡਾਂ ਦੇ ਲੋਕਾਂ ਨੂੰ ਪਹਿਲ ਦੇ ਆਧਾਰ ’ਤੇ ਸ਼ਹਿਰੀ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ। ਉਨ੍ਹਾਂ ਭਰੋਸਾ ਦਿੱਤਾ ਕਿ ਵਿਧਾਨ ਸਭਾ ਚੋਣਾਂ ਵਿੱਚ ਲੋਕਾਂ ਨਾਲ ਕੀਤੇ ਸਾਰੇ ਵਾਅਦੇ ਪੜਾਅਵਾਰ ਪੂਰੇ ਕੀਤੇ ਜਾ ਰਹੇ ਹਨ ਜਦੋਂਕਿ ਅਕਾਲੀ ਸਰਕਾਰ ਨੇ 10 ਸਾਲਾਂ ਦੇ ਰਾਜ ਵਿੱਚ ਵਿਕਾਸ ਦੇ ਨਾਂ ’ਤੇ ਡੱਕਾ ਵੀ ਨਹੀਂ ਤੋੜਿਆ। ਸ੍ਰੀ ਸਿੱਧੂ ਨੇ ਕਿਹਾ ਕਿ ਕਸਬਾ ਨੁਮਾ ਪਿੰਡ ਬਲੌਂਗੀ ਦੀ ਵਿਕਾਸ ਪੱਖੋਂ ਨੁਹਾਰ ਬਦਲਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਵੱਲੋਂ ਪੰਜਾਬ ਵਿੱਚ ਕੀਤੇ ਜਾ ਰਹੇ ਵਿਕਾਸ ਕੰਮਾਂ ਤੋਂ ਵਿਰੋਧੀ ਪਾਰਟੀਆਂ ਦੇ ਆਗੂ ਬੁਖਲਾ ਗਏ ਹਨ ਅਤੇ ਵਿਰੋਧੀ ਆਗੂ ਬੇਤੁਕੀ ਬਿਆਨਬਾਜ਼ੀ ਕਰਕੇ ਲੋਕਾਂ ਨੂੰ ਗੁਮਰਾਹ ਕਰਨ ਦਾ ਯਤਨ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਅਪੀਲ ਕੀਤੀ ਕਿ ਫਸਲੀ ਚੱਕਰਵਿਊ ’ਚੋਂ ਬਾਹਰ ਨਿਕਲ ਕੇ ਪਸ਼ੂ ਪਾਲਣ, ਮੱਛੀ ਪਾਲਣ, ਸੂਰ ਪਾਲਣ ਵਰਗੇ ਸਹਾਇਕ ਧੰਦੇ ਅਪਨਾਉਣ ਤਾਂ ਕਿ ਉਨ੍ਹਾਂ ਦੀ ਆਮਦਨ ਵਿੱਚ ਚੌਖਾ ਵਾਧਾ ਹੋ ਸਕੇ। ਇਸ ਮੌਕੇ ਮੰਤਰੀ ਦੇ ਰਾਜਸੀ ਸਕੱਤਰ ਹਰਕੇਸ਼ ਚੰਦ ਸ਼ਰਮਾ, ਸੀਨੀਅਰ ਕਾਂਗਰਸ ਆਗੂ ਜੀਐਸ ਰਿਆੜ, ਪਿੰਡ ਬਲੌਂਗੀ ਦੇ ਸਰਪੰਚ ਬਹਾਦਰ ਸਿੰਘ, ਸਾਬਕਾ ਸਰਪੰਚ ਭਿੰਦਰਜੀਤ ਕੌਰ, ਪਰਮਜੀਤ ਸਿੰਘ ਵਾਲੀਆ, ਬੀਸੀ ਪ੍ਰੇਮੀ, ਵੀਰਪ੍ਰਤਾਪ ਬਾਵਾ, ਮਨਜੀਤ ਸਿੰਘ, ਕੁਲਦੀਪ ਸਿੰਘ ਬਿੱਟੂ, ਰਜਿੰਦਰ ਬਾਂਸਲ, ਪ੍ਰਿਤਪਾਲ ਸਿੰਘ, ਦਿਨੇਸ਼ ਕੁਮਾਰ, ਲਾਲ ਬਹਾਦਰ ਅਤੇ ਬਲੌਂਗੀ ਕਲੋਨੀ ਦੀ ਨਵੀਂ ਅਤੇ ਪੁਰਾਣੀ ਪੰਚਾਇਤ ਦੇ ਮੈਂਬਰ ਮੌਜੂਦ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ