nabaz-e-punjab.com

ਕੈਪਟਨ ਸਰਕਾਰ ਲੋਕਾਂ ਨਾਲ ਕੀਤੇ ਸਾਰੇ ਵਾਅਦੇ ਪੂਰਾ ਕਰਨ ਲਈ ਵਚਨਬੱਧ: ਰਿੰਕੂ ਵਰਮਾ

ਰਜਨੀਕਾਂਤ ਗਰੋਵਰ
ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 13 ਅਗਸਤ:
ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਬਣੀ ਕਾਂਗਰਸ ਸਰਕਾਰ ਚੋਣਾਂ ਤੋਂ ਪਹਿਲਾਂ ਲੋਕਾਂ ਨਾਲ ਕੀਤੇ ਹਰੇਕ ਵਾਅਦੇ ਨੂੰ ਪੂਰਾ ਕਰਨ ਲਈ ਵਚਨਬੱਧ ਹੈ ਇਹ ਵਿਚਾਰ ਉਘੇ ਕਾਂਗਰਸੀ ਆਗੂ ਰਿੰਕੂ ਵਰਮਾ ਨੇ ਮਾਣਕਪੁਰ ਸ਼ਰੀਫ ਦੀ ਦਰਗਾਹ ਤੇ ਹੋਏ ਸਲਾਨਾ ਉਰਸ ਮੌਕੇ ਸੰਬੋਧਨ ਕਰਦਿਆਂ ਪ੍ਰਗਟ ਕੀਤੇ। ਇਸ ਮੌਕੇ ਸਾਬਕਾ ਵਿਧਾਇਕ ਜਗਮੋਹਨ ਸਿੰਘ ਕੰਗ, ਸਾਬਕਾ ਸਰਪੰਚ ਹਰਜੀਤ ਸਿੰਘ ਅਤੇ ਸਮੂਹ ਨਗਰ ਵੱਲੋਂ ਕਾਂਗਰਸੀ ਆਗੂ ਰਿੰਕੂ ਵਰਮਾ ਦਾ ਵਿਸ਼ੇਸ ਸਨਮਾਨ ਕੀਤਾ ਗਿਆ। ਉਨ੍ਹਾਂ ਕਿਹਾ ਕਿ ਹੁਣ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਬਣੀ ਕਾਂਗਰਸ ਸਰਕਾਰ ਹਲਕੇ ਦਾ ਪੂਰਾ ਵਿਕਾਸ ਕਰਵਾਉਣ ਲਈ ਵਚਨਬੱਧ ਹਨ ਜਿਸ ਲਈ ਹਲਕੇ ਅੰਦਰ ਸਾਬਕਾ ਵਿਧਾਇਕ ਜਗਮੋਹਨ ਸਿੰਘ ਕੰਗ ਲੋਕਾਂ ਨਾਲ ਰਾਬਤਾ ਬਣਾਕੇ ਲੋਕ ਸਮੱਸਿਆਵਾਂ ਹੱਲ ਕਰਵਾ ਰਹੇ ਹਨ। ਇਸ ਮੌਕੇ ਜ਼ੈਲਦਾਰ ਸਤਵਿੰਦਰ ਸਿੰਘ ਚੈੜੀਆਂ, ਬਾਬਾ ਰਾਮ ਸਿੰਘ ਮਾਣਕਪੁਰ ਸ਼ਰੀਫ, ਯੂਥ ਕਾਂਗਰਸ ਦੇ ਪ੍ਰਧਾਨ ਰਾਣਾ ਕੁਸ਼ਲਪਾਲ, ਮਦਨ ਸਿੰਘ ਮਾਣਕਪੁਰ ਸ਼ਰੀਫ, ਖਵਾਜਾ ਖਾਨ ਬੂਟਾ, ਸੰਤ ਖਾਨ, ਜਮੀਲ ਖਾਨ ਆਦਿ ਹਾਜ਼ਰ ਸਨ।

Load More Related Articles
Load More By Nabaz-e-Punjab
Load More In Politics

Check Also

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਮ…