nabaz-e-punjab.com

ਕੈਪਟਨ ਸਰਕਾਰ ਚੋਣ ਮੈਨੀਫੈਸਟੋ ਵਿੱਚ ਕੀਤੇ ਸਾਰੇ ਵਾਅਦੇ ਪੂਰਾ ਕਰਨ ਲਈ ਵਚਨਬੱਧ: ਚੇਅਰਮੈਨ ਭੰਗੂ

ਆਟਾ ਦਾਲ ਸਕੀਮ: ਪਿੰਡ ਭਗਤ ਮਾਜਰਾ ਵਿੱਚ ਲੋੜਵੰਦ ਪਰਿਵਾਰਾਂ ਨੂੰ ਮੁਫ਼ਤ ਕਣਕ ਵੰਡੀ

ਰਜਨੀਕਾਂਤ ਗਰੋਵਰ
ਨਬਜ਼-ਏ-ਪੰਜਾਬ ਬਿਊਰੋ, ਮਾਜਰੀ, 23 ਅਗਸਤ:
ਕਾਂਗਰਸ ਸਰਕਾਰ ਵੱਲੋਂ ਬਣਾਈਆਂ ਨਿਗਰਾਨ ਕਮੇਟੀਆਂ ਵੱਲੋਂ ਪਿੰਡ ਪੱਧਰ ਤੇ ਨੀਲੇ ਕਾਰਡ ਧਾਰਕਾਂ ਨੂੰ ਮੁਫ਼ਤ ਰਾਸ਼ਨ ਦਿੱਤਾ ਜਾ ਰਿਹਾ ਹੈ। ਜਿਸ ਤਹਿਤ ਪਿੰਡ ਭਗਤਮਾਜਰਾ ਵਿਖੇ ਕਿਸਾਨ ਖੇਤ ਮਜਦੂਰ ਸੈਲ ਪੰਜਾਬ ਕਾਂਗਰਸ ਦੇ ਜ਼ਿਲ੍ਹਾ ਮੁਹਾਲੀ ਦੇ ਚੇਅਰਮੈਨ ਬਲਕਾਰ ਸਿੰਘ ਭੰਗੂ ਸਰਪੰਚ ਭਗਤਮਾਜਰਾ ਵੱਲੋਂ ਸਾਬਕਾ ਵਿਧਾਇਕ ਜਗਮੋਹਨ ਸਿੰਘ ਕੰਗ ਦੇ ਨਿਰਦੇਸ਼ਾਂ ਤੇ ਨੀਲੇ ਕਾਰਡ ਧਾਰਕਾਂ ਨੂੰ ਰਾਸ਼ਨ ਵੰਡਿਆ ਗਿਆ। ਇਸ ਮੌਕੇ ਚੇਅਰਮੈਨ ਭੰਗੂ ਨੇ ਕਿਹਾ ਕਿ ਕੁਝ ਲੋਕ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਸਰਕਾਰ ਤੇ ਵਾਅਦਾ ਖ਼ਿਲਾਫ਼ੀ ਦੇ ਦੋਸ਼ ਲਗਾ ਕੇ ਸਿਆਸੀ ਰੋਟੀਆਂ ਸੇਕ ਰਹੇ ਹਨ ਤੇ ਲੋਕਾਂ ਨੂੰ ਮੁਫ਼ਤ ਆਟਾ ਦਾਲ ਸਕੀਮ ਨੂੰ ਬੰਦ ਕਰ ਦੇਣਗੇ ਪਰ ਕੈਪਟਨ ਸਰਕਾਰ ਵੱਲੋਂ ਮੈਨੀਫੈਸਟੋ ਵਿਚ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਦੀ ਲੜੀ ਤਹਿਤ ਮੁਫ਼ਤ ਆਟਾ ਦਾਲ ਸਕੀਮ ਨੂੰ ਚਾਲੂ ਰੱਖਦਿਆਂ ਲੋਕਾਂ ਨੂੰ ਰਾਸ਼ਨ ਦਿੱਤਾ ਜਾ ਰਿਹਾ ਹੈ । ਇਸ ਮੌਕੇ ਰਾਣੀਮਾਜਰਾ ਡਿਪੂ ਵਿਚ ਰੁਪਿੰਦਰ ਸਿੰਘ ਸੈਕਟਰੀ ਅਤੇ ਰਮਨਦੀਪ ਸਿੰਘ ਫ਼ੂਡ ਸਪਲਾਈ ਇੰਸਪੈਕਟਰ ਵੱਲੋਂ ਭਗਤਮਾਜਰਾ ਦੇ ਨੀਲੇ ਕਾਰਡ ਧਾਰਕਾਂ ਨੂੰ ਕਣਕ ਵੰਡੀ ਗਈ। ਇਸ ਮੌਕੇ ਗਿਆਨ ਸਿੰਘ ਘੰਡੌਲੀ, ਸੁਦਾਗਰ ਸਿੰਘ ਢੋਡੇਮਾਜਰਾ, ਜਰਨੈਲ ਸਿੰਘ, ਕਿਰਪਾਲ ਸਿੰਘ, ਅੰਗਰੇਜ ਸਿੰਘ, ਸਤਨਾਮ ਸਿੰਘ ਰਾਣੀਮਾਜਰਾ, ਰਘਵੀਰ ਸਿੰਘ ਸਮੇਤ ਵੱਡੀ ਗਿਣਤੀ ਵਿਚ ਨੀਲੇ ਕਾਰਡ ਧਾਰਕ ਹਾਜ਼ਰ ਸਨ।

Load More Related Articles
Load More By Nabaz-e-Punjab
Load More In Government

Check Also

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ ਸਿੰ…