ਕੈਪਟਨ ਸਰਕਾਰ ਪੰਜਾਬ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ: ਨੰਦੀਪਾਲ ਬਾਂਸਲ

ਰਜਨੀਕਾਂਤ ਗਰੋਵਰ
ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 29 ਨਵੰਬਰ:
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਸਰਬਪੱਖੀ ਵਿਕਾਸ ਲਈ ਅਹਿਮ ਯਤਨ ਕਰ ਰਹੀ ਹੈ ਅਤੇ ਹਰ ਵਰਗ ਦੀ ਭਲਾਈ ਲਈ ਸਰਕਾਰ ਵਲੋਂ ਵੱਖ-ਵੱਖ ਭਲਾਈ ਸਕੀਮਾਂ ਚਲਾਈਆਂ ਜਾ ਰਹੀਆਂ ਹਨ। ਇਹ ਪ੍ਰਗਟਾਵਾ ਸਥਾਨਕ ਸ਼ਹਿਰ ਦੇ ਕਾਂਗਰਸ ਪ੍ਰਧਾਨ ਨੰਦੀਪਾਲ ਬਾਂਸਲ ਨੇ ਚੋਣਵੇਂ ਪੱਤਰਕਾਰਾਂ ਨਾਲ ਵਿਸ਼ੇਸ਼ ਗੱਲਬਾਤ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਹਮਦਰਦ ਕਹਾਉਣ ਵਾਲੀ ਪਿਛਲੀ ਅਕਾਲੀ ਸਰਕਾਰ ਨੇ ਆਪਣੇ ਦੱਸ ਸਾਲਾਂ ਦੇ ਰਾਜ ਵਿੱਚ ਕਿਸਾਨਾਂ ਲਈ ਕੁਝ ਨਹੀਂ ਕੀਤਾ ਤੇ ਕਿਸਾਨਾਂ ਨੂੰ ਮੰਡੀਆਂ ਵਿੱਚ ਰੁਲਨਾ ਪੈ ਰਿਹਾ ਸੀ, ਜਦਕਿ ਕੈਪਟਨ ਸਰਕਾਰ ਨੇ ਆਪਣੇ 8 ਮਹੀਨਿਆਂ ਦੇ ਕਾਰਜਕਾਲ ਵਿੱਚ ਕਿਸਾਨਾਂ ਨੂੰ ਮੰਡੀਆਂ ਵਿੱਚ ਰੁਲਨ ਨਹੀਂ ਦਿੱਤਾ ਅਤੇ ਉਨ੍ਹਾਂ ਦੀਆਂ ਫਸਲਾਂ ਨੂੰ ਸਮੇਂ ’ਤੇ ਚੁੱਕਣ ਦੇ ਨਾਲ ਹੀ ਉਨ੍ਹਾਂ ਨੂੰ ਉਨ੍ਹਾਂ ਦੀਆਂ ਫਸਲਾਂ ਦੇ ਜਿੱਥੇ ਚੰਗੇ ਭਾਅ ਦਿੱਤੇ ਉਥੇ ਹੀ ਸਮੇਂ ਤੇ ਉਨ੍ਹਾਂ ਦੀ ਫਸਲ ਦੀ ਬਣਦੀ ਰਕਮ ਦੀ ਅਦਾਇਗੀ ਵੀ ਕੀਤੀ ਹੈ। ਇਸਦੇ ਨਾਲ ਹੀ ਉਨ੍ਹਾਂ ਕਿਸਾਨੀ ਕਰਜ਼ੇ ਮੁਆਫ਼ ਕਰਕੇ ਕਿਸਾਨਾਂ ਨੂੰ ਵੱਡੀ ਰਾਹਤ ਦਿੱਤੀ ਹੈ।
ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਨੂੰ ਭਾਵੇਂ ਸੂਬੇ ਦਾ ਖਾਲੀ ਖਜਾਨਾ ਤੇ ਭਾਰੀ ਭਰਕਮ ਕਰਜੇ ਦੇ ਬੋਝ ਵਿੱਚ ਦਬਿਆ ਰਾਜ ਮਿਲਿਆ ਹੈ ਪਰ ਇਸ ਸਭ ਦੇ ਬਾਬਜੂਦ ਵੀ ਪੰਜਾਬ ਦੇ ਬਹੁਪੱਖੀ ਵਿਕਾਸ ਲਈ ਵਚਨਬੱਧ ਹੈ। ਬਾਂਸਲ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸੂਬੇ ਦੇ ਸਰਬਪੱਖੀ ਵਿਕਾਸ ਲਈ ਹਰ ਸੰਭਵ ਯਤਨ ਕਰ ਰਹੇ ਹਨ ਅਤੇ ਚੋਣਾਂ ਸਮੇਂ ਸੂਬੇ ਦੀ ਜਨਤਾ ਨਾਲ ਕੀਤੇ ਇੱਕ ਇੱਕ ਵਾਅਦੇ ਨੂੰ ਪੂਰਾ ਕਰਨ ਲਈ ਵਚਨਬੱਧ ਹਨ।

Load More Related Articles
Load More By Nabaz-e-Punjab
Load More In General News

Check Also

ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਖ਼ੁਸ਼ੀ ਵਿੱਚ ਵਿਸ਼ਾਲ ਨਗਰ ਕੀਰਤਨ ਸਜਾਇਆ

ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਖ਼ੁਸ਼ੀ ਵਿੱਚ ਵਿਸ਼ਾਲ ਨਗਰ ਕੀਰਤਨ ਸਜਾਇਆ ਨਬਜ਼-ਏ-ਪੰਜਾਬ, ਮੁਹਾਲੀ, 13…