Share on Facebook Share on Twitter Share on Google+ Share on Pinterest Share on Linkedin ਕਿਸਾਨਾਂ ਦੇ ਕਰਜ਼ੇ ਮੁਆਫ਼ ਕਰਨ ਬਾਰੇ ਝੂਠ ਬੋਲ ਰਹੀ ਹੈ ਕੈਪਟਨ ਸਰਕਾਰ: ਬੱਬੀ ਬਾਦਲ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 10 ਜੁਲਾਈ ਕਿਸਾਨਾਂ ਦੀਆਂ ਲਗਤਾਰ ਹੋ ਰਹੀਆਂ ਖੁਦਕੁਸ਼ੀਆ ਕਾਂਗਰਸ ਪਾਰਟੀ ਦੇ ਕਰਜ਼ਾ ਮਾਫੀ ਦੇ ਦਾਵਿਆ ਨੂੰ ਖੋਖਲਾ ਸਾਬਤ ਕਰ ਰਹੀਆਂ ਹਨ ਅਤੇ ਹਰ ਰੋਜ਼ ਕਿਸਾਨ ਮੌਤ ਨੂੰ ਗਲ ਲਾ ਰਿਹਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਹਰਸੁਖਇੰਦਰ ਸਿੰਘ ਬੱਬੀ ਬਾਦਲ ਨੇ ਮੋਹਾਲੀ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤੇ ਉਹਨਾਂ ਕਿਹਾ ਕਿ ਕਾਂਗਰਸ ਆਪਣੇ ਕੀਤੇ ਵਾਦਿਆ ਤੋੱ ਭੱਜ ਕੇ ਸਿਰਫ ਫੋਕੀ ਤੇ ਝੂਠੀ ਬਿਆਨਵਾਜੀ ਕਰ ਰਹੀ ਹੈ। ਬੱਬੀ ਬਾਦਲ ਨੇ ਕਿਸਾਨੀ ਨੂੰ ਆ ਰਹੇ ਦਰਵੇਸ਼ ਮੁਸਕਲਾਂ ਨੂੰ ਪੰਜਾਬ ਅਤੇ ਪੰਜਾਬੀਆਂ ਨੂੰ ਇੱਕ ਵੱਡੀ ਚਿੰਤਾਂ ਦਾ ਵਿਸ਼ਾ ਦੱਸਦਿਆਂ ਕਿਹਾ ਕਿ ਜੇ ਅੰਨਦਾਤਾ ਖੁਦਕੁਸ਼ੀਆ ਦੇ ਰਾਂਹ ਤੁਰ ਪਿਆ ਤਾਂ ਦੇਸ਼ ਦੇ ਲੋਕਾਂ ਨੂੰ ਇੱਕ ਦਿਨ ਭੁੱਖਮਰੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਬੱਬੀ ਬਾਦਲ ਨੇ ਕਿਹਾ ਕਿ ਇਸ ਮੁੱਦੇ ਤੇ ਸਿਆਸਤ ਛੱਡ ਕੇ ਹੱਥ ਜੋੜ ਕੇ ਸਰਕਾਰ ਨੂੰ ਅਪੀਲ ਕਰਦਿਆਂ ਕਿਹਾ ਕਿ ਅਖਬਾਰਾਂ ਵਿੱਚ ਇਸ਼ਤਿਹਾਰ ਤੇ ਪੈਸਾ ਖਰਚ ਕਰਨ ਦੀ ਥਾਂ ਕਿਸਾਨਾਂ ਦੇ ਘਰ ਪਹੁੰਚ ਕਰਕੇ ਉਹਨਾਂ ਲਈ ਕੋਈ ਠੋਸ ਉਪਰਾਲੇ ਕੀਤੇ ਜਾਣ। ਇਸ ਮੌਕੇ ਸਰਪੰਚ ਜਸਬੀਰ ਸਿੰਘ ਸਾਬਕਾ ਸਰਪੰਚ ਇਕਬਾਲ ਸਿੰਘ, ਬਾਬਾ ਨਰਿੰਦਰ ਸਿੰਘ, ਗੁਰਪ੍ਰੀਤ ਸਿੰਘ, ਹਾਕਮ ਸਿੰਘ, ਹਰਦੀਪ ਸਿੰਘ, ਰਣਜੀਤ ਸਿੰਘ ਬਰਾੜ, ਜਗਤਾਰ ਸਿੰਘ ਘੜੂੰਆ, ਪਰਮਿੰਦਰ ਸਿੰਘ, ਜੁਗਰਾਜ ਸਿੰਘ, ਗੁਰਦੀਪ ਸਿੰਘ, ਸੁਰਜੀਤ ਸਿੰਘ, ਪ੍ਰੀਤਮ ਸਿੰਘ ਆਦਿ ਹਾਜਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ