Share on Facebook Share on Twitter Share on Google+ Share on Pinterest Share on Linkedin ਕੈਪਟਨ ਸਰਕਾਰੇ! ਬਿਜਲੀ ਦੇ ਅਣਐਲਾਨੇ ਕੱਟਾਂ ਨੇ ਲੋਕ ਗਰਮੀ ਵਿੱਚ ਮਾਰੇ: ਹਰਮਨਜੋਤ ਕੁੰਭੜਾ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 2 ਜੂਨ: ‘ਕੈਪਟਨ ਸਰਕਾਰੇ! ਬਿਜਲੀ ਦੇ ਅਣਐਲਾਨੇ ਕੱਟਾਂ ਨੇ ਲੋਕ ਗਰਮੀ ’ਚ ਮਾਰੇ।’ ਇਹ ਵਿਚਾਰ ਯੂਥ ਅਕਾਲੀ ਦਲ ਦੇ ਹਲਕਾ ਮੁਹਾਲੀ ਦੇ ਪ੍ਰਧਾਨ ਅਤੇ ਰੈਜ਼ੀਡੈਂਟਸ ਵੈਲਫ਼ੇਅਰ ਫੋਰਮ ਸੈਕਟਰ-69 ਮੁਹਾਲੀ ਦੇ ਪ੍ਰਧਾਨ ਹਰਮਨਜੋਤ ਸਿੰਘ ਕੁੰਭੜਾ ਨੇ ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਗਟ ਕੀਤੇ। ਅਕਾਲੀ ਆਗੂ ਹਰਮਨਜੋਤ ਕੁੰਭੜਾ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨਾਲ ਝੂਠੇ ਵਾਅਦੇ ਕਰਕੇ ਸੱਤਾ ਹਥਿਆਉਣ ਵਾਲੀ ਕਾਂਗਰਸ ਪਾਰਟੀ ਦੀ ਸਰਕਾਰ ਇਕ ਪਾਸੇ ਤਾਂ ਬਿਜਲੀ ਦੇ ਰੇਟ ਵਧਾਉਣ ਵਿਚ ਜੁਟੀ ਹੋਈ ਹੈ ਪ੍ਰੰਤੂ ਦੂਜੇ ਪਾਸੇ ਕਹਿਰ ਦੀ ਗਰਮੀ ਦੇ ਇਸ ਮੌਸਮ ਵਿਚ ਬਿਜਲੀ ਦੇ ਅਣਐਲਾਨੇ ਕੱਟ ਲਗਾ ਕੇ ਲੋਕਾਂ ਨੂੰ ਗਰਮੀ ਵਿਚ ਮਾਰਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਦਿਨ ਭਰ ਦੇ ਕੰਮ ਕਾਜ ਤੋਂ ਥੱਕੇ ਟੁੱਟੇ ਵਿਅਕਤੀ ਨੇ ਸ਼ਾਮ ਨੂੰ ਘਰ ਪਹੁੰਚ ਕੇ ਅਰਾਮ ਕਰਨਾ ਹੁੰਦਾ ਹੈ, ਪ੍ਰੰਤੂ ਬਿਜਲੀ ਦੇ ਕੱਟ ਲੱਗਣ ਕਾਰਨ ਉਸ ਨੂੰ ਅਰਾਮ ਵੀ ਕਰਨਾ ਨਹੀਂ ਮਿਲਦਾ ਅਤੇ ਪੂਰੀ ਪੂਰੀ ਰਾਤ ਬੇਚੈਨੀ ਵਿਚ ਲੰਘ ਜਾਂਦੀ ਹੈ। ਸ੍ਰੀ ਕੁੰਭੜਾ ਨੇ ਪੰਜਾਬ ਸਰਕਾਰ ਕੋਲੋਂ ਮੰਗ ਕੀਤੀ ਕਿ ਲੋਕਾਂ ਉਤੇ ਰਹਿਮ ਕਰਦਿਆਂ ਗਰਮੀ ਦੇ ਮੌਸਮ ਵਿਚ ਬਿਜਲੀ ਦੇ ਕੱਟਾਂ ਨੂੰ ਤੁਰੰਤ ਬੰਦ ਕਰਕੇ ਲੋਕਾਂ ਨੂੰ ਗਰਮੀ ਤੋਂ ਰਾਹਤ ਦਿੱਤੀ ਜਾਵੇ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ