Share on Facebook Share on Twitter Share on Google+ Share on Pinterest Share on Linkedin ਕੈਪਟਨ ਸਰਕਾਰ ਦੇ ਸ਼ਾਸਨ ਵਿੱਚ ਦਲਿਤਾਂ ਨੂੰ ਮਿਲਦੀਆਂ ਸਹੂਲਤਾਂ ਬੰਦ ਹੋਈਆਂ: ਰਣੀਕੇ ਮੁਹਾਲੀ ਅਕਾਲੀ ਦਲ ਦੇ ਦਫ਼ਤਰ ਵਿੱਚ ਐਸਸੀ ਵਿੰਗ ਦੀ ਮੀਟਿੰਗ, ਪਾਰਟੀ ਦੀ ਮਜ਼ਬੂਤੀ ਲਈ ਵਰਕਰਾਂ ਦੀ ਲਾਮਬੰਦੀ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 29 ਜਨਵਰੀ: ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਵਾਲੀ ਪਿਛਲੀ ਅਕਾਲੀ-ਭਾਜਪਾ ਗੱਠਜੋੜ ਨੇ ਆਪਣੇ ਕਾਰਜਕਾਲ ਦੌਰਾਨ ਦਲਿਤ ਵਰਗ ਦੇ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਅਨੇਕਾਂ ਹੀ ਭਲਾਈ ਸਕੀਮਾਂ ਸ਼ੁਰੂ ਕੀਤੀਆਂ ਸਨ ਪ੍ਰੰਤੂ ਮੌਜੂਦਾ ਕੈਪਟਨ ਸਰਕਾਰ ਨੇ ਦਲਿਤਾਂ ਦੀ ਭਲਾਈ ਲਈ ਕੋਈ ਠੋਸ ਕਦਮ ਨਹੀਂ ਚੁੱਕਿਆਂ ਸਗੋਂ ਗਰੀਬ ਲੋਕਾਂ ਨੂੰ ਪਹਿਲਾਂ ਤੋਂ ਮਿਲਦੀਆਂ ਸਹੂਲਤਾਂ ਵੀ ਬੰਦ ਕਰ ਦਿੱਤੀਆਂ ਹਨ। ਇਹ ਵਿਚਾਰਾਂ ਦਾ ਪ੍ਰਗਟਾਵਾਂ ਸਾਬਕਾ ਅਕਾਲੀ ਮੰਤਰੀ ਗੁਲਜ਼ਾਰ ਸਿੰਘ ਰਣੀਕੇ ਨੇ ਇੱਥੋਂ ਦੇ ਸੈਕਟਰ-69 ਸਥਿਤ ਅਕਾਲੀ ਦਲ ਦੇ ਦਫ਼ਤਰ ਵਿੱਚ ਐਸਸੀ ਵਿੰਗ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਕੀਤਾ। ਮੀਟਿੰਗ ਵਿੱਚ ਆਗਾਮੀ ਲੋਕ ਸਭਾ ਦੀਆਂ ਚੋਣਾਂ ਲਈ ਕਮਰ ਕੱਸੇ ਕਰਨ ਅਤੇ ਪਾਰਟੀ ਦੀ ਮਜ਼ਬੂਤੀ ਲਈ ਵਰਕਰਾਂ ਦੀ ਲਾਮਬੰਦੀ ਕੀਤੀ ਗਈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦੀ ਮੁੱਖ ਲੀਡਰਸ਼ਿਪ ਵਿੱਚ ਵੀ ਦਲਿਤ ਭਾਈਚਾਰੇ ਨੂੰ ਬਰਾਬਰ ਦਾ ਮਾਣ ਸਨਮਾਨ ਦਿੱਤਾ ਅਤੇ ਅਕਾਲੀ ਦਲ ਹਮੇਸ਼ਾ ਆਰਥਿਕ ਤੌਰ ’ਤੇ ਕਮਜ਼ੋਰ ਅਤੇ ਦਲਿਤ ਭਾਈਚਾਰੇ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ। ਇਸ ਤੋਂ ਪਹਿਲਾਂ ਅਕਾਲੀ ਦਲ ਜ਼ਿਲ੍ਹਾ ਸ਼ਹਿਰੀ ਦੇ ਪ੍ਰਧਾਨ ਜਥੇਦਾਰ ਬਲਜੀਤ ਸਿੰਘ ਕੁੰਭੜਾ ਨੇ ਪਾਰਟੀ ਦੀ ਲੀਡਰਸ਼ਿਪ ਨੂੰ ਭਰੋਸਾ ਦਿੱਤਾ ਕਿ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਅਤੇ ਪਾਰਟੀ ਦੀ ਮਜ਼ਬੂਤ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਇਸ ਸਬੰਧੀ ਪਿੰਡ ਅਤੇ ਵਾਰਡ ਪੱਧਰ ’ਤੇ ਜਨ ਸੰਪਰਕ ਮੁਹਿੰਮ ਵਿੱਢੀ ਜਾਵੇਗੀ ਅਤੇ ਵੱਧ ਤੋਂ ਵੱਧ ਲੋਕਾਂ ਨੂੰ ਪਾਰਟੀ ਨਾਲ ਜੋੜਨ ਲਈ ਯਤਨ ਕੀਤੇ ਜਾਣਗੇ। ਹਲਕਾ ਇੰਚਾਰਜ ਕੈਪਟਨ ਤੇਜਿੰਦਰਪਾਲ ਸਿੰਘ ਸਿੱਧੂ ਅਤੇ ਅਕਾਲੀ ਵਿਧਾਇਕ ਤੇ ਜ਼ਿਲ੍ਹਾ ਪ੍ਰਧਾਨ ਐਨਕੇ ਸ਼ਰਮਾ ਨੇ ਕਿਹਾ ਕਿ ਹੁਕਮਰਾਨਾਂ ਨੇ ਵਿਧਾਨ ਸਭਾ ਚੋਣਾਂ ਵਿੱਚ ਕੀਤੇ ਵਾਅਦਿਆਂ ਤੋਂ ਮੂੰਹ ਫੇਰ ਲਿਆ ਹੈ। ਜਿਸ ਕਾਰਨ ਕਾਂਗਰਸ ਸਰਕਾਰ ਤੋਂ ਪੰਜਾਬ ਦਾ ਹਰ ਵਰਗ ਦੁਖੀ ਹੈ। ਐਸਸੀ ਵਿੰਗ ਮਾਲਵਾ ਜ਼ੋਨ-2 ਦੇ ਪ੍ਰਧਾਨ ਦਰਸ਼ਨ ਸਿੰਘ ਸ਼ਿਵਜੋਤ, ਜ਼ਿਲ੍ਹਾ ਪ੍ਰਧਾਨ ਦਿਲਬਾਗ ਸਿੰਘ ਮੀਆਂਪੁਰ, ਅਕਾਲੀ ਕੌਂਸਲਰ ਗੁਰਮੁੱਖ ਸਿੰਘ ਸੋਹਲ, ਸਾਬਕਾ ਸਰਪੰਚ ਪ੍ਰੇਮ ਸਿੰਘ ਝਿਊਰਹੇੜੀ, ਮਲਕੀਤ ਸਿੰਘ ਪਪਰਾਲੀ, ਬਲਕਾਰ ਸਿੰਘ ਬੱਬੂ ਦਿਹਾਤੀ ਪ੍ਰਧਾਨ ਖਰੜ, ਨੰਬਰਦਾਰ ਹਰਸੰਗਤ ਸਿੰਘ ਸੋਹਾਣਾ, ਜ਼ਿਲ੍ਹਾ ਇਸਤਰੀ ਵਿੰਗ ਦੀ ਪ੍ਰਧਾਨ ਬੀਬੀ ਬਲਜਿੰਦਰ ਕੌਰ, ਹਰਮੇਸ਼ ਸਿੰਘ ਕੁੰਭੜਾ ਨੇ ਵੀ ਮੀਟਿੰਗ ਨੂੰ ਸੰਬੋਧਨ ਕੀਤਾ। ਇਸ ਮੌਕੇ ਗੁਰਮੇਲ ਸਿੰਘ ਬਾਕਰਪੁਰ, ਜਸਪਾਲ ਸਿੰਘ ਮੁੰਡੀ ਖਰੜ, ਕਰਤਾਰ ਸਿੰਘ ਸੋਹਾਣਾ, ਜਸਬੀਰ ਕੌਰ, ਕਰਮਜੀਤ ਕੌਰ, ਜਸਵਿੰਦਰ ਕੌਰ, ਦਰਸ਼ਨ ਸਿੰਘ ਬਾਕਰਪੁਰ, ਗੁਰਚਰਨ ਸਿੰਘ, ਹਰਚੇਤ ਸਿੰਘ, ਹਾਕਮ ਸਿੰਘ, ਪਲਵਿੰਦਰ ਸਿੰਘ, ਸੰਤੋਖ ਸਿੰਘ, ਡਾ. ਮੇਜਰ ਸਿੰਘ, ਜਗਤਾਰ ਸਿੰਘ ਬਾਕਰਪੁਰ, ਬਲਜੀਤ ਸਿੰਘ ਜਗਤਪੁਰਾ ਵੀ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ