ਅਕਾਲੀ ਦਲ ਵੱਲੋਂ ਗਰੀਬਾਂ ਲਈ ਸ਼ੁਰੂ ਕੀਤੀਆਂ ਸਕੀਮਾਂ ਤੋਂ ਕੈਪਟਨ ਸਰਕਾਰ ਨੇ ਕੀਤਾ ਕਿਨਾਰਾ: ਰਣਜੀਤ ਗਿੱਲ

ਰਜਨੀਕਾਂਤ ਗਰੋਵਰ
ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 30 ਅਕਤੂਬਰ:
ਦਿਨ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਹਲਕਾ ਖਰੜ ਦੇ ਅਹੁਦੇਦਾਰਾਂ ਅਤੇ ਵਰਕਰਾਂ ਦੀ ਮੀਟਿੰਗ ਗੜੀ ਭੌਰਖਾ ਸਾਹਿਬ ਵਿਖੇ ਵਿਧਾਨ ਸਭਾ ਹਲਕਾ ਖਰੜ ਦੇ ਮੁੱਖ ਸੇਵਾਦਾਰ ਰਣਜੀਤ ਸਿੰਘ ਗਿੱਲ ਦੀ ਅਗਵਾਈ ਵਿੱਚ ਹੋਈ। ਇਸ ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰੀ ਗਿੱਲ ਨੇ ਕਿਹਾ ਕਿ ਸੂਬੇ ਦੀ ਕਾਂਗਰਸ ਸਰਕਾਰ ਚੋਣਾਂ ਸਮੇਂ ਕੀਤੇ ਆਪਣੇ ਸਾਰੇ ਵਾਅਦਿਆਂ ਤੋਂ ਭੱਜ ਰਹੀ ਹੈ ਅਤੇ ਲੋਕ ਹਿੱਤ ਵਿੱਚ ਪਿਛਲੇ ਸਮੇਂ ਤੋਂ ਚੱਲ ਰਹੀਆਂ ਸਕੀਮਾਂ ਤੋਂ ਵੀ ਕਿਨਾਰਾ ਕਰਦੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (ਬਾਦਲ) ਅਤੇ ਭਾਜਪਾ ਗੱਠਜੋੜ ਵਾਲੀ ਪਿਛਲੀ ਸਰਕਾਰ ਦੇ ਸਮੇਂ ਤੋਂ ਗਰੀਬ ਅਤੇ ਲੋੜਵੰਦ ਲੋਕਾਂ ਨੂੰ ਦਿੱਤੀਆਂ ਜਾਣ ਵਾਲੀਆਂ ਸਾਰੀਆਂ ਸਹੂਲਤਾਂ ਨੂੰ ਕਾਂਗਰਸ ਸਰਕਾਰ ਨੇ ਇੱਕ ਇੱਕ ਕਰਕੇ ਕਿਨਾਰੇ ਲਗਾਉਣਾ ਸ਼ੁਰੂ ਕਰ ਦਿੱਤਾ ਹੈ ਤੇ।
ਇਸੇ ਕਾਰਨ ਹੀ ਹੁਣ ਥੋੜੇ ਹੀ ਸਮੇਂ ਵਿੱਚ ਲੋਕਾਂ ਨਾਲ ਵੱਡੇ ਵੱਡੇ ਵਾਅਦੇ ਕਰਕੇ ਹੋਂਦ ਵਿੱਚ ਆਈ ਕਾਂਗਰਸ ਸਰਕਾਰ ਤੋਂ ਮੋਹ ਭੰਗ ਹੋਣਾ ਸ਼ੁਰੂ ਹੋ ਗਿਆ ਹੈ ਤੇ ਸੂਬੇ ਦੇ ਗਰੀਬ ਤੇ ਲੋੜਵੰਦ ਲੋਕ ਅਕਾਲੀ-ਭਾਜਪਾ ਗਠਜੋੜ ਦੇ ਰਾਜ ਨੂੰ ਯਾਦ ਕਰਨ ਲੱਗ ਪਏ ਹਨ । ਉਨਾਂ ਇਹ ਵੀ ਕਿਹਾ ਕਿ ਅਕਾਲੀ ਦੱਲ (ਬਾਦਲ)-ਭਾਜਪਾ ਗਠਜੋੜ ਹੀ ਹਮੇਸ਼ਾ ਗਰੀਬ ਅਤੇ ਲੋੜਵੰਦ ਲੋਕਾਂ ਦੇ ਹਿਤਾਂ ਦੀ ਗੱਲ ਕਰਦਾ ਆਇਆ ਹੈ ਤੇ ਹਮੇਸ਼ਾ ਕਰਦਾ ਰਹੇਗਾ ‘ਤੇ ਕਿਹਾ ਕਿ ਸੂਬੇ ਦੀ ਪਿਛਲੀ ਸਰਕਾਰ ਨੇ ਗਰੀਬਾਂ ਨੂੰ 200 ਯੂਨਿਟ ਬਿਜਲੀ ਮੁਫਤ ਦਿੱਤੀ ਤੇ ਹਮੇਸ਼ਾ ਸਮੇਂ ਤੇ ਆਟਾ ਦਾਲ ਸਕੀਮ ਗਰੀਬ ਲੋਕਾਂ ਤੱਕ ਪਹੁੰਚਾਈ । ਇਸ ਤੋਂ ਇਲਾਵਾ ਗਰੀਬ ਵਰਗ ਦੇ ਲੋਕਾਂ ਨੂੰ ਮੁਫ਼ਤ ਇਲਾਜ ਕਰਵਾਉਣ ਦੀ ਸੁਵਿਧਾ ਦਿੰਦੇ ਹੋਏ ਭਗਤ ਪੂਰਨ ਸਿੰਘ ਸਕੀਮ ਚਲਾਈ, ਜਿਸ ਦਾ ਲੋਕ ਅੱਜ ਵੀ ਫਾਇਦਾ ਚੁੱਕ ਰਹੇ ਹਨ। ਇਨ੍ਹਾਂ ਸਕੀਮਾਂ ਨੂੰ ਬੰਦ ਕਰਨ ਦੀਆਂ ਗੱਲਾਂ ਕਰਨ ਨਾਲ ਕਾਂਗਰਸ ਸਰਕਾਰ ਦਾ ਲੋਕ ਵਿਰੋਧੀ ਹੋਣ ਦਾ ਚਿਹਰਾ ਸਾਹਮਣੇ ਆਇਆ ਹੈ ।
ਇਸ ਮੌਕੇ ਅਕਾਲੀ ਆਗੂ ਗੁਰਧਿਆਨ ਸਿੰਘ ਨਵਾਂ ਗਰਾਓਂ, ਹਰਜਿੰਦਰ ਸਿੰਘ ਮੁੰਧੋਂ, ਭਾਜਪਾ ਆਗੂ ਜੈਮਲ ਸਿੰਘ ਮਾਜਰੀ, ਸੁਰਮੁੱਖ ਸਿੰਘ ਪੱਪੀ, ਮਨਜੀਤ ਸਿੰਘ ਮੁੰਧੋਂ, ਪਾਲਇੰਦਰ ਸਿੰਘ ਬਾਠ, ਬਲਵੰਤ ਸਿੰਘ, ਨਾਇਬ ਸਿੰਘ ਮੁੱਲਾਂਪੁਰ, ਕੁਲਵੰਤ ਸਿੰਘ ਪੰਮਾ, ਹਰਜੀਤ ਸਿੰਘ ਹਰਮਨ, ਗੁਰਮੀਤ ਸਿੰਘ ਸਾਂਟੂ, ਸਪਿੰਦਰ ਸਿੰਘ ਤੋਗਾ, ਭੁਪਿੰਦਰ ਸਿੰਘ, ਸੰਤ ਸਿੰਘ ਮੁੰਧੋਂ, ਅਮਨਦੀਪ ਸਿੰਘ ਗੋਲਡੀ, ਪ੍ਰਿੰਸ ਕੁਰਾਲੀ, ਕੁਲਦੀਪ ਸਿੰਘ ਤੱਕੀਪੁਰ, ਹਰਨੇਕ ਸਿੰਘ ਨੇਕੀ, ਬਲਦੇਵ ਸਿੰਘ ਖਿਜਰਾਬਾਦ ਅਤੇ ਬਲਵਿੰਦਰ ਸਿੰਘ ਕਾਪਣੇਕਾ, ਮਨਜੀਤ ਕੌਰ ਸੰਮਤੀ ਮੈਂਬਰ ਅਤੇ ਹੋਰ ਪਾਰਟੀ ਆਗੂ ਹਾਜ਼ਰ ਸਨ।

Load More Related Articles
Load More By Nabaz-e-Punjab
Load More In Government

Check Also

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ ਸਿੰ…