Nabaz-e-punjab.com

ਕੈਪਟਨ ਸਰਕਾਰ ਨੇ ਗੈਂਗਸਟਰਾਂ ਨੂੰ ਠੱਲ੍ਹ ਪਾਈ, 83 ਖਾੜਕੂ ਤੇ 22 ਵਿਦੇਸ਼ੀ ਸਰਗਨਾ ਨੂੰ ਗ੍ਰਿਫ਼ਤਾਰ ਕੀਤਾ: ਰਜ਼ੀਆ ਸੁਲਤਾਨਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 26 ਜਨਵਰੀ:
ਉਚੇਰੀ ਸਿੱਖਿਆ ਅਤੇ ਜਲ ਸਪਲਾਈ ਮੰਤਰੀ ਸ੍ਰੀਮਤੀ ਰਜ਼ੀਆ ਸੁਲਤਾਨਾ ਨੇ ਪੰਜਾਬ ਸਰਕਾਰ ਦੇ ਲੋਕ ਹਿੱਤੂ ਪ੍ਰੋਗਰਾਮਾਂ ਬਾਰੇ ਵਿਆਖਿਆ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ਾ ਵਿਰੋਧੀ ਮੁਹਿੰਮ ਵਿੱਢਣ ਲਈ ‘ਡੈਪੋ’ ਅਤੇ ‘ਬਡੀ’ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ ਗਈ ਅਤੇ ਨਸ਼ਿਆਂ ਦੀ ਅਲਾਮਤ ਦੇ ਇਲਾਜ ਲਈ ਸੂਬੇ ਭਰ ਵਿੱਚ 168 ਓਟ ਕਲੀਨਿਕ ਸਥਾਪਿਤ ਕੀਤੇ ਗਏ। ਜਿਨ੍ਹਾਂ ਵਿੱਚ 60 ਹਜ਼ਾਰ ਤੋਂ ਵੱਧ ਨਸ਼ਾ ਪੀੜਤਾਂ ਦੀ ਰਜਿਸਟਰੇਸ਼ਨ ਕਰਕੇ ਇਲਾਜ ਕੀਤਾ ਜਾ ਰਿਹਾ ਹੈ। ਨਸ਼ਿਆਂ ਨੂੰ ਨੱਥ ਪਾਉਣ ਲਈ ਜਿੱਥੇ ਸਪੈਸ਼ਲ ਟਾਸਕ ਫੋਰਸ (ਐਸਟੀਐਫ਼) ਦਾ ਗਠਨ ਕੀਤਾ ਗਿਆ ਹੈ। ਉੱਥੇ ਮੌਜੂਦਾ ਸਰਕਾਰ ਨੇ ਗੈਂਗਸਟਰਾਂ ਨੂੰ ਵੀ ਠੱਲ੍ਹ ਪਾਈ ਹੈ ਅਤੇ 83 ਖਾੜਕੂ ਅਤੇ 22 ਵਿਦੇਸ਼ੀ ਸਰਗਨਾ ਵੀ ਗ੍ਰਿਫ਼ਤਾਰ ਕੀਤੇ ਹਨ।
ਉਨ੍ਹਾਂ ਪੰਜਾਬ ਸਰਕਾਰ ਦੀਆਂ ਭਲਾਈ ਸਕੀਮਾਂ ਦਾ ਜ਼ਿਕਰ ਕਰਦਿਆਂ ਦੱਸਿਆ ਕਿ ਮੌਜੂਦਾ ਸਰਕਾਰ ਵੱਲੋਂ ਲੋੜਵੰਦ ਕਿਸਾਨਾਂ ਲਈ ਖੇਤੀਬਾੜੀ ਕਰਜ਼ਾ ਮੁਆਫ਼ੀ ਯੋਜਨਾ ਅਧੀਨ 3 ਗੇੜਾਂ ਵਿੱਚ ਲਗਭਗ 4,513.8 ਕਰੋੜ ਰੁਪਏ ਕਰਜ਼ਾ ਮੁਆਫ਼ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਨੂੰ ਖੱਲ੍ਹੇ ਵਿੱਚ ਸ਼ੌਚ ਤੋਂ ਮੁਕਤ ਐਲਾਨਿਆ ਜਾ ਚੁੱਕਾ ਹੈ ਅਤੇ ਸਰਕਾਰ ਵੱਲੋਂ 709.72 ਕਰੋੜ ਰੁਪਏ ਦੀ ਲਾਗਤ ਨਾਲ 4.73 ਲੱਖ ਪਖਾਨਿਆਂ ਦੀ ਉਸਾਰੀ ਕਰਵਾਈ ਜਾ ਰਹੀ ਹੈ। ਇਸੇ ਤਰ੍ਹਾਂ ਉਚੇਰੀ ਸਿੱਖਿਆ ਲਈ 15 ਨਵੇਂ ਡਿਗਰੀ ਕਾਲਜ ਸਥਾਪਿਤ ਕੀਤੇ ਜਾ ਰਹੇ ਹਨ। ਮੁਹਾਲੀ ਵਿੱਚ ਵਿਸ਼ਵ ਪੱਧਰੀ ਤਕਨਾਲੋਜੀ ਵਾਲੀ ਯੂਨੀਵਰਸਿਟੀ ਸਥਾਪਿਤ ਕਰਨ ਦਾ ਫੈਸਲਾ ਕੀਤਾ ਗਿਆ ਹੈ। ਜਿਸ ਨਾਲ ਸਿੱਧੇ ਤੌਰ ’ਤੇ 2400 ਨੌਕਰੀਆਂ ਮਿਲਣਗੀਆਂ। ਉਨ੍ਹਾਂ ਇਸ ਮੌਕੇ ਪੰਜਾਬ ਸਰਕਾਰ ਦੀਆਂ ਹੋਰ ਵਿਕਾਸ ਮੁਖੀ ਯੋਜਨਾਵਾਂ ’ਤੇ ਵੀ ਚਾਨਣਾ ਪਾਇਆ।
ਇਸ ਮੌਕੇ ਡਿਪਟੀ ਕਮਿਸ਼ਨਰ ਗੁਰਪ੍ਰੀਤ ਕੌਰ ਸਪਰਾ, ਐਸਐਸਪੀ ਕੁਲਦੀਪ ਸਿੰਘ ਚਾਹਲ, ਏਡੀਸੀ (ਜਨਰਲ) ਚਰਨਦੇਵ ਸਿੰਘ ਮਾਨ, ਐਸਡੀਐਮ ਜਗਦੀਪ ਸਹਿਗਲ, ਸਹਾਇਕ ਕਮਿਸ਼ਨਰ (ਸ਼ਿਕਾਇਤਾਂ) ਜਸਬੀਰ ਸਿੰਘ, ਸਿਵਲ ਸਰਜਨ ਡਾ. ਰੀਟਾ ਭਾਰਦਵਾਜ ਸਮੇਤ ਸਿਵਲ ਅਤੇ ਪੁਲੀਸ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਗੁਰੂ ਗੋਬਿੰਦ ਸਿੰਘ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਗੁਰੂ ਗੋਬਿੰਦ ਸਿੰਘ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਨਬਜ਼-ਏ-ਪੰਜਾਬ, ਮੁਹਾਲੀ, 4 ਜਨਵਰੀ: ਸ…