
ਮੈਡੀਕਲ ਪ੍ਰੈਕਟੀਸ਼ਨਰਾਂ ਨਾਲ ਕੀਤੇ ਵਾਅਦਿਆਂ ਤੋਂ ਮੁੱਕਰੀ ਕੈਪਟਨ ਸਰਕਾਰ: ਡਾ. ਮਾਘ ਸਿੰਘ
ਰਜਨੀਕਾਂਤ ਗਰੋਵਰ
ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 15 ਜੁਲਾਈ
ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਪੰਜਾਬ ਦੀ ਮੀਟਿੰਗ ਸੂਬਾ ਚੇਅਰਮੈਨ ਡਾ. ਠਾਕੁਰਜੀਤ ਸਿੰਘ ਦੀ ਅਗਵਾਈ ਵਿਚ ਕੁਰਾਲੀ ਵਿਖੇ ਹੋਈ ਜਿਸ ਦੌਰਾਨ ਸੰਬੋਧਨ ਕਰਦਿਆਂ ਡਾ.ਮਾਘ ਸਿੰਘ ਸੂਬਾ ਖਜਾਨਚੀ ਨੇ ਕਿਹਾ ਕਿ ਸਰਕਾਰ ਨੇ ਮੈਡੀਕਲ ਪ੍ਰੈਕਟੀਸ਼ਨਰਾਂ ਨਾਲ ਚੋਣਾਂ ਤੋਂ ਪਹਿਲਾਂ ਕੀਤੇ ਵਾਅਦੇ ਵਿਸਾਰ ਕੇ ਭਾਈਚਾਰੇ ਨਾਲ ਧੱਕਾ ਕੀਤਾ ਹੈ। ਉਨ੍ਹਾਂ ਕਿਹਾ ਕਿ ਪਿਛਲੀ 29 ਅਪ੍ਰੈਲ ਨੂੰ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਸਿਹਤ ਮੰਤਰੀ ਬ੍ਰਹਮ ਮਹਿੰਦਰਾ ਅਤੇ ਸਿਹਤ ਡਾਇਰੈਕਟਰ ਐਚ.ਐਸ ਬਾਲੀ ਨਾਲ ਮੁਲਾਕਾਤ ਕੀਤੀ ਸੀ ਜਿਸ ਵਿਚ ਉਨ੍ਹਾਂ ਮੈਡੀਕਲ ਪ੍ਰੈਕਟੀਸ਼ਨਰਾਂ ਦੀਆਂ ਮੰਗਾ ਨੂੰ ਜਲਦ ਪੂਰਾ ਕਰਨ ਦਾ ਭਰੋਸਾ ਦਿੱਤਾ ਸੀ ਪਰ ਹੁਣ ਤੱਕ ਉਸ ਨੂੰ ਬੂਰ ਨਹੀਂ ਪਿਆ।
ਇਸ ਮੌਕੇ ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਪੰਜਾਬ ਦੇ ਸੂਬਾ ਚੇਅਰਮੈਨ ਅਤੇ ਆਲ ਇੰਡੀਆ ਮੈਡੀਕਲ ਫ਼ੈਡਰੇਸ਼ਨ ਦੇ ਮੀਤ ਪ੍ਰਧਾਨ ਡਾ. ਠਾਕੁਰਜੀਤ ਸਿੰਘ ਨੇ ਕਿਹਾ ਕਿ ਸੂਬੇ ਅੰਦਰ ਮੈਡੀਕਲ ਪ੍ਰੈਕਟੀਸ਼ਨਰਾਂ ਤੇ ਹਮਲੇ ਜਾਰੀ ਹਨ ਅਗਰ ਇਹ ਹਮਲੇ ਬੰਦ ਨਾ ਹੋਏ ਤਾਂ ਸਰਕਾਰ ਖਿਲਾਫ ਸੂਬੇ ਅੰਦਰ ਤਿੱਖਾ ਸੰਘਰਸ਼ ਸ਼ੁਰੂ ਕਰੇਗੀ। ਇਸ ਦੌਰਾਨ ਐਸੋਸੀਏਸ਼ਨ ਵੱਲੋਂ ਆਪਣੇ ਮੈਂਬਰਾਂ ਅਤੇ ਅਹੁਦੇਦਾਰਾਂ ਨੂੰ ਸ਼ਨਾਖਤੀ ਕਾਰਡ ਦਿੱਤੇ ਤਾਂ ਜੋ ਉਨ੍ਹਾਂ ਦੀ ਪਹਿਚਾਣ ਬਣੀ ਰਹੇ। ਇਸ ਮੌਕੇ ਗੁਰਦੇਵ ਸਿੰਘ ਦਫਤਰ ਇੰਚਾਰਜ ਕੁਰਾਲੀ, ਡਾ.ਗੁਰਮੁਖ ਸਿੰਘ, ਡਾ. ਅਵਤਾਰ ਸਿੰਘ ਚਟੌਲੀ , ਡਾ. ਬਲਵੀਰ ਸਿੰਘ ਲਾਂਡਰਾਂ, ਡਾ. ਰਘਵੀਰ ਸਿੰਘ ਬੜੌਦੀ, ਡਾ. ਕੁਲਵੀਰ ਸਿੰਘ, ਡਾ. ਵਿਕਰਮ ਦੱਤ, ਡਾ. ਰਾਜਕੁਮਾਰ, ਡਾ. ਚੰਦਰ ਕਾਂਤ, ਡਾ. ਸੁਖਵਿੰਦਰ ਸਿੰਘ, ਡਾ. ਪ੍ਰਮੋਦ ਕੁਮਾਰ, ਡਾ. ਪਰਮਜੀਤ ਸਿੰਘ, ਡਾ. ਗੁਰਿੰਦਰ ਸਿੰਘ ਮੁੱਲਾਂਪੁਰ, ਡਾ. ਨਰਿੰਦਰ ਕੁਮਾਰ, ਡਾ. ਜਰਨੈਲ ਸਿੰਘ ਮੰਦਵਾੜਾ, ਡਾ. ਹਰਵਿੰਦਰ ਸਿੰਘ ਮੜੌਲੀ, ਡਾ. ਸੁਰਜੀਤ ਸਿੰਘ ਆਦਿ ਹਾਜ਼ਰ ਸਨ।