Share on Facebook Share on Twitter Share on Google+ Share on Pinterest Share on Linkedin ਕੈਪਟਨ ਸਰਕਾਰ ਨੌਜਵਾਨਾਂ ਨੂੰ ਵਿੱਦਿਅਕ ਯੋਗਤਾ ਮੁਤਾਬਕ ਰੁਜ਼ਗਾਰ ਦੇਣ ਲਈ ਵਚਨਬੱਧ: ਰਾਣਾ ਕੁਸ਼ਲਪਾਲ ਰਾਣਾ ਕੁਸ਼ਲਪਾਲ ਦੀ ਅਗਵਾਈ ਵਿੱਚ ਯੂਥ ਕਾਂਗਰਸ ਦੀ ਹੋਈ ਭਰਵੀਂ ਮੀਟਿੰਗ ਰਜਨੀਕਾਂਤ ਗਰੋਵਰ ਨਬਜ਼-ਏ-ਪੰਜਾਬ ਬਿਊਰੋ, ਮਾਜਰੀ, 20 ਸਤੰਬਰ: ਪਿੰਡ ਮਾਜਰੀ ਦੀ ਬਾਬਾ ਦਯਾ ਨਾਥ ਧਰਮਸ਼ਾਲਾ ਵਿਖੇ ਰਾਣਾ ਕੁਸ਼ਲਪਾਲ ਪ੍ਰਧਾਨ ਯੂਥ ਕਾਂਗਰਸ ਵਿਧਾਨ ਸਭਾ ਹਲਕਾ ਖਰੜ ਦੀ ਅਗਵਾਈ ਹੇਠ ਇਲਾਕੇ ਦੇ ਯੂਥ ਕਾਂਗਰਸੀ ਵਰਕਰਾਂ ਦੀ ਇਕ ਭਰਵੀਂ ਮੀਟਿੰਗ ਕੀਤੀ ਗਈ। ਜਿਸ ਵਿਚ ਯਾਦਵਿੰਦਰ ਸਿੰਘ ਬੰਨੀ ਕੰਗ ਸਪੁੱਤਰ ਜਗਮੋਹਨ ਸਿੰਘ ਕੰਗ ਸਾਬਕਾ ਕੈਬਨਿਟ ਮੰਤਰੀ ਨੇ ਉਚੇਚੇ ਤੌਰ ’ਤੇ ਸ਼ਿਰਕਤ ਕੀਤੀ। ਇਸ ਮੌਕੇ ਗੱਲਬਾਤ ਕਰਦਿਆਂ ਰਾਣਾ ਕੁਸ਼ਪਾਲ ਨੇ ਕਿਹਾ ਕਿ ਰਾਜ ਸਰਕਾਰ ਪੜ੍ਹੇ ਲਿਖੇ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਅਤੇ ਸਹਾਇਕ ਧੰਦਿਆਂ ਰਾਹੀਂ ਕਿੱਤਿਆਂ ’ਤੇ ਲਗਾਉਣ ਲਈ ਕੈਪਟਨ ਸਰਕਾਰ ਹਰ ਪੱਖੋਂ ਯਤਨਸ਼ੀਲ ਹੈ। ਉਨ੍ਹਾਂ ਕਿਹਾ ਕਿ ਬੀਤੇ ਦਿਨੀਂ ਲਗਾਏ ਰੁਜ਼ਗਾਰ ਮੇਲਿਆਂ ਦੀ ਸਫ਼ਲਤਾ ਮਗਰੋਂ ਹੁਣ ਹਜ਼ਾਰਾਂ ਦੀ ਗਿਣਤੀ ਵਿਚ ਸਰਕਾਰੀ ਆਸਾਮੀਆਂ ਦੀਆਂ ਨੌਕਰੀਆਂ ਲਈ ਅਰਜ਼ੀਆਂ ਮੰਗ ਕੇ ਕਾਂਗਰਸ ਨੇ ਸੂਬੇ ਦੇ ਨੌਜਵਾਨਾਂ ਨਾਲ ਚੋਣਾਂ ਤੋਂ ਪਹਿਲਾ ਕੀਤਾ ਵਾਅਦਾ ਪੂਰਾ ਕਰਨ ਦੀ ਕੋਸ਼ਿਸ਼ ਕੀਤੀ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਦੀਆਂ ਯੂਥ ਕਾਂਗਰਸ ਦੀਆਂ ਇਕਾਈਆਂ ਨੂੰ ਹੁਣ ਰਾਜ ਸਰਕਾਰ ਦੀਆਂ ਸਕੀਮਾਂ ਘਰੋਂ-ਘਰੀ ਪਹੁੰਚਾਉਣ ਅਤੇ ਪਾਰਟੀਆਂ ਦੀਆਂ ਲੋਕ ਹਿਤੈਸ਼ੀ ਨੀਤੀਆਂ ਨੂੰ ਪਿੰਡ ਪੱਧਰ ‘ਤੇ ਲੋਕਾਂ ਤੱਕ ਪਹੁੰਚਾਉਣ ਲਈ ਇਕਜੁੱਟ ਹੋ ਕੇ ਅੱਗੇ ਆਉਣ ਦੀ ਲੋੜ ਹੈ। ਇਸ ਮੌਕੇ ਸੰਬੋਧਨ ਕਰਦਿਆਂ ਯਾਦਵਿੰਦਰ ਸਿੰਘ ਬੰਨੀ ਨੇ ਕਿਹਾ ਕਿ ਮੀਟਿੰਗ ਦਾ ਮੁੱਖ ਮਕਸਦ ਪਿਛਲੀਆਂ ਵਿਧਾਨ ਸਭਾ ਚੋਣਾਂ ਦੌਰਾਨ ‘ਚ ਹੋਈਆਂ ਕਮੀਆਂ ਨੂੰ ਲੱਭਣਾ ਅਤੇ ਯੂਥ ਵਿੰਗ ਨੂੰ ਇਕ ਲੜੀ ਵਿਚ ਪਰੋ ਕੇ ਲੋਕ ਸਭਾ ਚੋਣਾਂ ਲਈ ਲਾਮਬੰਦ ਕਰਨਾ ਹੈ। ਇਸ ਮੌਕੇ ਰਾਣਾ ਕੁਸ਼ਲਪਾਲ ਦੀ ਅਗਵਾਈ ਵਿਚ ਯੂਥ ਕਾਂਗਰਸੀ ਵਰਕਰਾਂ ਵਲੋਂ ਯਾਦਵਿੰਦਰ ਸਿੰਘ ਬੰਨੀ ਕੰਗ ਦਾ ਵਿਸ਼ੇਸ਼ ਤੌਰ ‘ਤੇ ਸਨਮਾਨ ਵੀ ਕੀਤਾ ਗਿਆ। ਇਸ ਮੌਕੇ ਦਰਸ਼ਨ ਸਿੰਘ ਵੜੈਚ, ਮਦਨ ਸਿੰਘ ਮਾਣਕਪੁਰ ਸ਼ਰੀਫ਼, ਰਾਣਾ ਛੱਜੂ ਸਿੰਘ ਮਾਜਰੀ, ਤੇਜੀ ਰਾਣੀਮਾਜਰਾ, ਰਾਮ ਸਿੰਘ, ਦਲੀਪ ਸਿੰਘ, ਚੰਨਪ੍ਰੀਤ ਸਿੰਘ ਨਾਗਰਾ, ਸਿਮਰਨ ਬਵੇਜਾ, ਦੀਪਕ ਕੁਰਾਲੀ, ਬਿੱਲੂ ਟੱਪਰੀਆਂ, ਰਵੀ ਰਾਠੌਰ, ਕਿਰਨਪਾਲ ਸਮੇਤ ਵੱਡੀ ਗਿਣਤੀ ਵਿਚ ਯੂਥ ਕਾਂਗਰਸੀ ਵਰਕਰ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ