Nabaz-e-punjab.com

ਕੈਪਟਨ ਸਰਕਾਰ ਸੂਬੇ ਦੇ ਸਰਬਪੱਖੀ ਵਿਕਾਸ ਲਈ ਪੂਰੀ ਤਰ੍ਹਾਂ ਵਚਨਬੱਧ: ਸਿੱਧੂ

ਮੁਹਾਲੀ ਹਲਕੇ ਦੇ ਸਾਰੇ ਪਿੰਡਾਂ ਨੂੰ ਵਿਕਾਸ ਲਈ ਬਿਨਾਂ ਪੱਖਪਾਤ ਤੋਂ ਗਰਾਂਟਾਂ ਦਿੱਤੀਆਂ ਜਾਣਗੀਆਂ

ਪਸ਼ੂ ਪਾਲਣ ਮੰਤਰੀ ਸਿੱਧੂ ਨੇ ਪਿੰਡ ਜਗਤਪੁਰਾ ਦੇ ਵਿਕਾਸ ਕਾਰਜਾਂ ਲਈ 8 ਲੱਖ 50 ਹਜ਼ਾਰ ਦੀ ਗਰਾਂਟ ਦਾ ਚੈੱਕ ਦਿੱਤਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 19 ਨਵੰਬਰ:
ਪੰਜਾਬ ਸਰਕਾਰ ਸੂਬੇ ਦੇ ਸਰਬਪੱਖੀ ਵਿਕਾਸ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਮੁਹਾਲੀ ਸਮੇਤ ਰਾਜ ਦੇ ਸ਼ਹਿਰਾਂ, ਕਸਬਿਆਂ ਅਤੇ ਪਿੰਡਾਂ ਦੇ ਲੋਕਾਂ ਦੀ ਲੋੜ ਅਨੁਸਾਰ ਵਿਕਾਸ ਨੂੰ ਤਰਜੀਹ ਦਿੱਤੀ ਜਾ ਰਹੀ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪਸ਼ੂ ਪਾਲਣ, ਡੇਅਰੀ ਵਿਕਾਸ ਤੇ ਕਿਰਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਪਿੰਡ ਜਗਤਪੁਰਾ ਵਿੱਚ ਲੋਕਾਂ ਦੇ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਕੀਤਾ। ਇਸ ਮੌਕੇ ਮੰਤਰੀ ਨੇ ਪਿੰਡ ਜਗਤਪੁਰਾ ਦੇ ਵਿਕਾਸ ਕਾਰਜਾਂ ਲਈ 8 ਲੱਖ 50 ਹਜ਼ਾਰ ਰੁਪਏ ਦੀ ਗਰਾਂਟ ਦਾ ਚੈੱਕ ਸੌਂਪਿਆ। ਉਨ੍ਹਾਂ ਐਲਾਨ ਕੀਤਾ ਕਿ ਮੁਹਾਲੀ ਹਲਕੇ ਦੇ ਸਾਰੇ ਪਿੰਡਾਂ ਨੂੰ ਵਿਕਾਸ ਲਈ ਬਿਨਾਂ ਪੱਖਪਾਤ ਤੋਂ ਗਰਾਂਟਾਂ ਦਿੱਤੀਆਂ ਜਾਣਗੀਆਂ।
ਸ੍ਰੀ ਸਿੱਧੂ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਦੂਰਅੰਦੇਸ਼ੀ ਨੀਤੀਆਂ ਕਾਰਨ ਅਜੋਕੇ ਸਮੇਂ ਵਿੱਚ ਪੰਜਾਬ ਵਿੱਚ ਵਿਕਾਸ ਦੀ ਗੱਡੀ ਪੂਰੀ ਤਰ੍ਹਾਂ ਲੀਹ ’ਤੇ ਪੈ ਚੁੱਕੀ ਹੈ। ਉਂਜ ਉਨ੍ਹਾਂ ਇਹ ਵੀ ਕਿਹਾ ਕਿ ਹਾਲਾਂਕਿ ਸੂਬੇ ਦੀ ਵਿੱਤੀ ਹਾਲਤ ਬਹੁਤੀ ਚੰਗੀ ਨਹੀਂ ਹੈ ਪ੍ਰੰਤੂ ਸਰਕਾਰ ਵੱਲੋਂ ਫਜ਼ੂਲ ਖ਼ਰਚੀ ਘਟਾ ਕੇ ਵਿਕਾਸ ਨੂੰ ਤਰਜੀਹ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਚੋਣਾਂ ਦੌਰਾਨ ਲੋਕਾਂ ਨਾਲ ਕੀਤੇ ਸਾਰੇ ਵਾਅਦੇ ਪੜਾਅਵਾਰ ਪੂਰੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸੂਬੇ ਅੰਦਰ ਵੱਡੀ ਗਿਣਤੀ ਕਿਸਾਨਾਂ ਦੇ ਕਰਜ਼ੇ ਮੁਆਫ਼ ਕੀਤੇ ਜਾ ਚੁੱਕੇ ਹਨ ਅਤੇ ਬਾਕੀ ਰਹਿੰਦੇ ਕਿਸਾਨਾਂ ਦੇ ਕਰਜ਼ੇ ਵੀ ਛੇਤੀ ਮੁਆਫ਼ ਕੀਤੇ ਜਾਣਗੇ। ਲੋਕਾਂ ਦੀ ਮੰਗ ’ਤੇ ਕੈਬਨਿਟ ਮੰਤਰੀ ਨੇ ਆਪਣੀ ਹੋਂਦ ਗੁਆ ਚੁੱਕੀ ਜਗਤਪੁਰਾ ਦੀ ਲਿੰਕ ਸੜਕ ਦੀ ਜਲਦੀ ਮੁਰੰਮਤ ਕਰਵਾਉਣ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਸਬੰਧਤ ਅਧਿਕਾਰੀਆਂ ਨੂੰ ਮੁਹਾਲੀ ਹਲਕੇ ਦੀਆਂ ਲਿੰਕ ਸੜਕਾਂ ਦੀ ਮੁਰੰਮਤ ਲਈ ਐਸਟੀਮੇਟ ਬਣਾਉਣ ਲਈ ਆਖਿਆ ਗਿਆ ਹੈ।
ਇਸ ਮੌਕੇ ਪਸ਼ੂ ਪਾਲਣ ਮੰਤਰੀ ਦੇ ਸਿਆਸੀ ਸਕੱਤਰ ਹਰਕੇਸ਼ ਚੰਦ ਸ਼ਰਮਾ, ਰਣਜੀਤ ਸਿੰਘ ਗਿੱਲ, ਠੇਕੇਦਾਰ ਨਾਜਰ ਸਿੰਘ, ਅਮਨਪ੍ਰੀਤ ਸਿੰਘ ਸੰਧੂ, ਕੁਲਦੀਪ ਸਿੰਘ ਧਨੋਆ, ਜਗਜੀਤ ਸਿੰਘ ਧਾਲੀਵਾਲ, ਨੰਬਰਦਾਰ ਬਲਵਿੰਦਰ ਸਿੰਘ ਤੇ ਅਵਤਾਰ ਸਿੰਘ, ਪੁਸ਼ਪਿੰਦਰ ਸਿੰਘ, ਰਣਜੀਤ ਸਿੰਘ ਰਾਣਾ, ਸੁਰਿੰਦਰਪਾਲ ਸਿੰਘ ਛੀਨਾ, ਗੀਤਾ ਭਾਰਤੀ, ਜਸਵਿੰਦਰ ਕੌਰ ਜਗਤਪੁਰਾ ਅਤੇ ਦਲਬੀਰ ਸਿੰਘ ਰੂਬੀ ਸਮੇਤ ਵੱਡੀ ਗਿਣਤੀ ਪਿੰਡ ਵਾਸੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਮੁਹਾਲੀ: ਫੇਜ਼-3ਏ ਵਿੱਚ ਬਣਾਏ ਗਏ ਆਰਐਮਸੀ ਪੁਆਇੰਟ ਨੂੰ ਖ਼ਤਮ ਕਰਨ ਦੀ ਗੁਹਾਰ

ਮੁਹਾਲੀ: ਫੇਜ਼-3ਏ ਵਿੱਚ ਬਣਾਏ ਗਏ ਆਰਐਮਸੀ ਪੁਆਇੰਟ ਨੂੰ ਖ਼ਤਮ ਕਰਨ ਦੀ ਗੁਹਾਰ ਫੇਜ਼-2 ਅਤੇ ਫੇਜ਼-3ਏ ਦੇ ਵਸਨੀਕਾਂ…