Nabaz-e-punjab.com

ਠੇਕਾ ਮੁਲਾਜ਼ਮ ਸੰਘਰਸ਼ ਮੋਰਚੇ ਦੇ ਆਗੂਆਂ ਨਾਲ ਪੈਨਲ ਮੀਟਿੰਗ ਕਰਨ ਤੋਂ ਭੱਜੀ ਕੈਪਟਨ ਸਰਕਾਰ

ਮੁਲਾਜ਼ਮਾਂ ਵੱਲੋਂ ਪੂਰੇ ਪੰਜਾਬ ਵਿੱਚ ਕਾਂਗਰਸ ਸਰਕਾਰ ਦੀਆਂ ਅਰਥੀਆਂ ਫੂਕਣ ਦਾ ਐਲਾਨ

ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 21 ਅਗਸਤ:
ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੀ ਚੰਡੀਗੜ੍ਹ ਵਿੱਚ ਹੋਈ ਸੂਬਾ ਪੱਧਰੀ ਮੀਟਿੰਗ ਉਪਰੰਤ ਮੋਰਚੇ ਦੇ ਸੂਬਾ ਆਗੂਆਂ ਵਰਿੰਦਰ ਸਿੰਘ ਮੋਮੀ, ਜਗਰੂਪ ਸਿੰਘ ਲਹਿਰਾ, ਭਗਤ ਸਿੰਘ ਭਗਤਾ, ਗੁਰਵਿੰਦਰ ਸਿੰਘ ਪੰਨੂ, ਵਰਿੰਦਰ ਸਿੰਘ ਬਠਿੰਡਾ, ਬਲਿਹਾਰ ਸਿੰਘ ਕਟਾਰੀਆ, ਸ਼ੇਰ ਸਿੰਘ ਖੰਨਾ, ਸੇਵਕ ਸਿੰਘ ਦੰਦੀਵਾਲ, ਬੱਗਾ ਸਿੰਘ ਮੁਹਾਲੀ, ਕਿਰਨਜੀਤ ਕੌਰ ਚੌਪੜਾ, ਰਾਮ ਸਿੰਘ, ਲਖਵੀਰ ਸਿੰਘ ਕਟਾਰੀਆ ਨੇ ਪੰਜਾਬ ਸਰਕਾਰ ਦੇ ਮੁਲਾਜ਼ਮ ਮਾਰੂ ਰਵੱਈਏ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਕਿਹਾ ਕਿ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੇ ਬੈਨਰ ਹੇਠ ਪੰਜਾਬ ਐਡਹਾਕ, ਕੰਟਰੈਕਚੂਅਲ, ਡੇਲੀਵੇਜ਼, ਟੈਂਪਰੇਰੀ, ਵਰਕਚਾਰਜ ਐਂਡ ਆਊਟਸੋਰਸਡ ਐਂਪਲਾਇਜ਼ ਵੈੱਲਫੇਅਰ ਐਕਟ 2016 ਨੂੰ ਇੰਨਬਿੰਨ ਲਾਗੂ ਕਰਨ ਅਤੇ ਸਮੂਹ ਸਰਕਾਰੀ ਅਦਾਰਿਆਂ ਦੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦੀ ਮੰਗ ਨੂੰ ਲੈ ਕੇ ਆਜ਼ਾਦੀ ਦਿਵਸ਼ ਮੌਕੇ 14 ਅਗਸਤ ਨੂੰ ਜਲੰਧਰ ਵਿਖੇ ਕਾਲੇ ਚੋਲੇ ਪਾਕੇ ਸ਼ਹਿਰ ਵਿੱਚ ਰੋਸ਼ ਮਾਰਚ ਅਤੇ ਰਾਤ ਨੂੰ ਜਗਰਾਤਾ ਕਰਨ ਉਪਰੰਤ 15 ਅਗਸਤ ਨੂੰ ਆਜ਼ਾਦੀ ਦਿਵਸ਼ ਤੇ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਸੂਬਾ ਪੱਧਰੀ ਸਮਾਗਮ ਵੱਲ ਰੋਸ਼ ਮਾਰਚ ਕਰਨ ਦਾ ਸੰਘਰਸ਼ ਉਲੀਕਿਆ ਹੋਇਆ ਸੀ।
ਜਿਸ ਦੌਰਾਨ ਕੱਚੇ ਮੁਲਾਜ਼ਮਾਂ ਦੇ ਰੋਹ ਅਤੇ ਰੌਂਅ ਨੂੰ ਵੇਖਦੇ ਹੋਏ ਜਲੰਧਰ ਪ੍ਰਸ਼ਾਸਨ (ਡਿਪਟੀ ਕਮਿਸ਼ਨਰ) ਵੱਲੋਂ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੇ ਆਗੂਆਂ ਨੂੰ 20 ਅਗਸਤ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਉਨ੍ਹਾਂ ਦੀ ਚੰਡੀਗੜ੍ਹ ਰਿਹਾਇਸ਼ ਤੇ ਮੀਟਿੰਗ ਕਰਨ ਦਾ ਲਿਖਤੀ ਪੱਤਰ ਦੇਕੇ ਪੈਨਲ ਮੀਟਿੰਗ ਕਰਨ ਦਾ ਭਰੋਸ਼ਾ ਦਿੱਤਾ ਸੀ ਪ੍ਰਸ਼ਾਸਨ ਅਤੇ ਸਰਕਾਰ ਦੇ ਭਰੋਸੇ ਨੂੰ ਮੁੱਖ ਰੱਖਦਿਆਂ ਮੋਰਚੇ ਵੱਲੋਂ 14 ਅਤੇ 15 ਅਗਸਤ ਨੂੰ ਜਲੰਧਰ ਵਿੱਚ ਕੀਤੇ ਜਾਣ ਵਾਲੇ ਸੰਘਰਸ਼ ਨੂੰ ਮੁਲਤਵੀ ਕਰਨ ਦਾ ਫੈਸਲਾ ਕੀਤਾ ਸੀ ਪਰ ਅੱਜ ਜਦੋਂ ਹੀ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੇ ਆਗੂ ਮੁੱਖ ਮੰਤਰੀ ਪੰਜਾਬ ਦੀ ਚੰਡੀਗੜ੍ਹ ਰਿਹਾਇਸ਼ ਤੇ ਪਹੁੰਚੇ ਤਾਂ ਮੁੱਖ ਮੰਤਰੀ ਮੀਟਿੰਗ ਕਰਨ ਤੋਂ ਭੱਜ ਗਏ। ਜਿਸ ਉਪਰੰਤ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੇ ਸੂਬਾ ਆਗੂਆਂ ਵੱਲੋਂ ਮੌਕੇ ਤੇ ਹੀ ਸੂਬਾ ਪੱਧਰੀ ਮੀਟਿੰਗ ਕਰ ਉਪਰੰਤ ਅਗਲੇ ਸੰਘਰਸ਼ਾਂ ਦਾ ਐਲਾਨ ਕਰਦੇ ਹੋਏ ਕਿਹਾ ਕਿ 21 ਤੋਂ 28 ਅਗਸਤ ਤੱਕ ਪੰਜਾਬ ਦੇ ਸਮੂਹ ਜ਼ਿਲ੍ਹਿਆਂ, ਬਲਾਕਾਂ, ਤਹਿਸ਼ੀਲਾਂ ਅਤੇ ਪਿੰਡ ਪੱਧਰ ’ਤੇ ਪੰਜਾਬ ਸਰਕਾਰ ਦੀਆਂ ਅਰਥੀਆਂ ਫੂਕੀਆਂ ਜਾਣਗੀਆਂ ਅਤੇ 25 ਅਗਸਤ ਨੂੰ ਪਟਿਆਲਾ ਵਿੱਚ ਮੋਰਚੇ ਦੀ ਸੂਬਾ ਪੱਧਰੀ ਮੀਟਿੰਗ ਕਰਕੇ ਅਗਲੇ ਸੂਬਾ ਪੱਧਰੀ ਸੰਘਰਸ਼ ਦਾ ਐਲਾਨ ਕੀਤਾ ਜਾਵੇਗਾ।

Load More Related Articles
Load More By Nabaz-e-Punjab
Load More In Government

Check Also

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ ਸਿੰ…