Share on Facebook Share on Twitter Share on Google+ Share on Pinterest Share on Linkedin ਪੰਜਾਬ ਵਿੱਚ ਰੈਫਰੈਂਡਮ 20-20 ਦੇ ਲੱਗ ਰਹੇ ਹੋਰਡਿੰਗਾਂ ਲਈ ਕੈਪਟਨ ਸਰਕਾਰ ਜ਼ਿੰਮੇਵਾਰ: ਗਰੇਵਾਲ ਝੂਠ ਦੀ ਵਿਸਾਖੀਆਂ ’ਤੇ ਚਲ ਰਹੀ ਪੰਜਾਬ ਦੀ ਕਾਂਗਰਸ ਸਰਕਾਰ, ਪੰਜਾਬ ਵਿੱਚ ਮੁੜ ਤੋਂ ਅਤਿਵਾਦ ਫੈਲਣ ਦਾ ਖ਼ਦਸ਼ਾ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 4 ਫਰਵਰੀ: ਪੰਜਾਬ ਵਿੱਚ ਰੈਫਰੈਂਡਮ 20-20 ਦੇ ਲੱਗ ਰਹੇ ਹੋਰਡਿੰਗਾਂ ਲਈ ਕੈਪਟਨ ਸਰਕਾਰ ਜ਼ਿੰਮੇਵਾਰ ਹੈ। ਅਜਿਹੀਆਂ ਕਾਰਵਾਈਆਂ ਨਾਲ ਸੂਬੇ ਦਾ ਮਾਹੌਲ ਖ਼ਰਾਬ ਹੋ ਸਕਦਾ ਹੈ ਅਤੇ ਪੰਜਾਬ ਵਿੱਚ ਮੁੜ ਤੋਂ ਅਤਿਵਾਦ ਫੈਲਣ ਦਾ ਖਦਸ਼ਾ ਪੈਦਾ ਹੋ ਗਿਆ ਹੈ। ਇਹ ਗੱਲ ਭਾਜਪਾ ਕਿਸਾਨ ਮੋਰਚਾ ਦੇ ਕੌਮੀ ਸਕੱਤਰ ਅਤੇ ਜੰਮੂ ਕਸ਼ਮੀਰ ਦੇ ਇੰਚਾਰਜ ਸੁਖਮਿੰਦਰ ਪਾਲ ਸਿੰਘ ਗਰੇਵਾਲ ਨੇ ਮੁਹਾਲੀ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਆਖੀ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਕਾਂਗਰਸ ਸਰਕਾਰ ਝੂਠ ਦੀਆਂ ਵਿਸਾਖੀਆਂ ’ਤੇ ਚਲ ਰਹੀ ਹੈ ਅਤੇ ਹੁਕਮਰਾਨ ਸਰਕਾਰ ਦੀਆਂ ਖ਼ਾਮੀਆਂ ਤੋਂ ਲੋਕਾਂ ਦਾ ਧਿਆਨ ਭਟਕਾਉਣ ਲਈ ਹਿੰਦੂ-ਸਿੱਖ ਭਾਈਚਾਰੇ ਨੂੰ ਆਪਸ ਵਿੱਚ ਲੜਾਉਣ ਦੀ ਸਾਜ਼ਿਸ਼ ਰਚੇ ਰਹੇ ਹਨ। ਸ੍ਰੀ ਗਰੇਵਾਲ ਨੇ ਕਿਹਾ ਕਿ ਕੈਪਟਨ ਗਾਂਧੀ ਪਰਿਵਾਰ ਦੀ ਤਰਜ਼ ’ਤੇ ਪੰਜਾਬ ਵਿੱਚ ਵੀ ਅੰਗਰੇਜ਼ਾਂ ਵਾਲੀ ਨੀਤੀ ‘ਫੂਟ ਪਾਉ ਤੇ ਰਾਜ ਕਰੋ’ ’ਤੇ ਚਲ ਰਹੀ ਹੈ। ਪੰਜਾਬ ਦੇ ਮੁਲਾਜ਼ਮਾਂ ਨੂੰ ਸਮੇਂ ਸਿਰ ਤਨਖ਼ਾਹਾਂ ਨਹੀਂ ਮਿਲ ਰਹੀਆਂ ਹਨ ਅਤੇ ਕਿਸਾਨਾਂ ਦੇ ਕਰਜ਼ਾ ਮੁਆਫ਼ੀ ਦੇ ਨਾਂ ’ਤੇ ਵੀ ਲੋਕਾਂ ਨੂੰ ਗੁੰਮਰਾਹ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ 70 ਸਾਲਾਂ ਤੋਂ ਦੇਸ਼ ਕਾਂਗਰਸ ਸਰਕਾਰ ਦੀ ਗਲਤ ਨੀਤੀਆਂ ਦੇ ਚੱਲਦਿਆਂ ਹਰ ਖੇਤਰ ਵਿੱਚ ਪੱਛੜ ਚੱੁਕਾ ਹੈ। ਜਿਸ ਦਾ ਪੰਜਾਬ ਦੀ ਤਰੱਕੀ ’ਤੇ ਵੀ ਮਾੜਾ ਅਸਰ ਪਿਆ ਹੈ। ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਅਤੇ ਘਰ ਘਰ ਰੁਜ਼ਗਾਰ ਦੇਣ ਦੇ ਮਾਮਲੇ ਵਿੱਚ ਬੂਰੀ ਤਰ੍ਹਾਂ ਫੇਲ ਹੋਈ ਹੈ। ਜਦੋਂਕਿ ਵਿਧਾਨ ਸਭਾ ਚੋਣਾਂ ਦੌਰਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਗੁਟਕਾ ਚੁੱਕ ਕੇ ਨਸ਼ੇ ਖ਼ਤਮ ਕਰਨ ਦੀ ਸਹੁੰ ਖਾਧੀ ਸੀ ਅਤੇ ਚੋਣ ਮੈਨੀਫੈਸਟੋ ਵਿੱਚ ਕੱਚੇ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਅਤੇ ਪੜ੍ਹੇ ਲਿਖੇ ਨੌਜਵਾਨਾਂ ਨੂੰ ਨੌਕਰੀਆਂ ਦੇਣ ਦਾ ਵਾਅਦਾ ਕੀਤਾ ਸੀ ਲੇਕਿਨ ਸੱਤਾ ਵਿੱਚ ਆਉਣ ਤੋਂ ਬਾਅਦ ਕਾਂਗਰਸੀਆਂ ਨੇ ਚੋਣ ਵਾਅਦਿਆਂ ਤੋਂ ਮੂੰਹ ਫੇਰ ਲਿਆ ਹੈ। ਜਿਸ ਕਾਰਨ ਸੂਬੇ ਦੇ ਲੋਕਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਇਸ ਮੌਕੇ ਭਾਜਪਾ ਆਗੂ ਅਰੁਣ ਸ਼ਰਮਾ ਤੇ ਓਮਾ ਕਾਂਤ ਤਿਵਾੜੀ, ਅਨਿਲ ਕੁਮਾਰ ਗੁੱਡੂ, ਵਿਜੇ ਪਾਠਕ ਅਤੇ ਸ੍ਰੀ ਮਾਨ ਵੀ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ