ਕੈਪਟਨ ਸਰਕਾਰ ਕਿਸਾਨਾਂ ਨੂੰ ਅਨਾਜ ਮੰਡੀਆਂ ਵਿੱਚ ਖੱਜਲ ਖੁਆਰ ਨਹੀਂ ਹੋਣ ਦੇਵੇਗੀ: ਜ਼ੈਲਦਾਰ ਚੈੜੀਆਂ

ਰਜਨੀਕਾਂਤ ਗਰੋਵਰ
ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 4 ਅਕਤੂਬਰ:
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਮੰਡੀਆਂ ਵਿਚ ਕਿਸੇ ਤਰ੍ਹਾਂ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਜਿਸ ਲਈ ਬਕਾਇਦਾ ਅਧਿਕਾਰੀਆਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਿਸਾਨ ਖੇਤ ਮਜਦੂਰ ਸੈਲ ਜ਼ਿਲ੍ਹਾ ਰੋਪੜ ਦੇ ਚੇਅਰਮੈਨ ਅਤੇ ਪੰਜਾਬ ਕਾਂਗਰਸ ਦੇ ਸਕੱਤਰ ਜ਼ੈਲਦਾਰ ਸਤਵਿੰਦਰ ਸਿੰਘ ਚੈੜੀਆਂ ਨੇ ਪੱਤਰਕਾਰਾਂ ਨਾਲ ਗਲਬਾਤ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਪਿਛਲੇ ਦਸ ਸਾਲਾ ਅਕਾਲੀ ਭਾਜਪਾ ਕਾਰਜਕਾਲ ਦੌਰਾਨ ਕਿਸਾਨਾਂ ਨੂੰ ਆਪਣੀਆਂ ਫਸ਼ਲਾਂ ਲੈਕੇ ਮੰਡੀਆਂ ਵਿਚ ਕਈ ਤਰ੍ਹਾਂ ਦੀਆਂ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ ਅਤੇ ਆਪਣੀਆਂ ਫਸਲਾਂ ਦੀ ਅਦਾਇਗੀ ਲਈ ਕਈ ਕਈ ਦਿਨ ਇੰਤਜਾਰ ਕਰਨ ਪੈਂਦਾ ਸੀ ਪਰ ਹੁਣ ਕੈਪਟਨ ਅਮਰਿੰਦਰ ਸਿੰਘ ਵੱਲੋਂ ਕਿਸਾਨਾਂ ਦੀਆਂ ਜਿਨਸਾਂ ਮੰਡੀ ਵਿੱਚ ਆਉਣ ਤੋਂ ਬਾਅਦ ਜਲਦ ਤੋਂ ਜਲਦ ਬੋਲੀ ਕਰਨ ਅਤੇ ਨਾਲ ਹੀ 24 ਘੰਟਿਆਂ ਵਿਚ ਕਿਸਾਨ ਨੂੰ ਪੈਸੇ ਦੀ ਅਦਾਇਗੀ ਕਰਨ ਦੇ ਨਿਰਦੇਸ਼ ਸਬੰਧਿਤ ਅਧਿਕਾਰੀਆਂ ਨੂੰ ਜਾਰੀ ਕਰ ਦਿਤੇ ਗਏ ਹਨ।
ਜ਼ੈਲਦਾਰ ਚੈੜੀਆਂ ਨੇ ਕਿਹਾ ਕਿ ਕਾਂਗਰਸ ਦੇ ਅਹੁਦੇਦਾਰਾਂ ਵੱਲੋਂ ਸਮੇਂ ਸਮੇਂ ਤੇ ਮੰਡੀਆਂ ਦਾ ਦੌਰਾ ਕਰਦਿਆਂ ਕਿਸਾਨਾਂ ਦੀਆਂ ਮੁਸ਼ਕਿਲਾਂ ਵੇਖੀਆਂ ਜਾਣਗੀਆਂ ਅਤੇ ਉਨ੍ਹਾਂ ਦੇ ਤੁਰੰਤ ਢੱੁਕਵੇਂ ਹੱਲ ਵੀ ਕਰਵਾਏ ਜਾਣਗੇ। ਜ਼ੈਲਦਾਰ ਚੈੜੀਆਂ ਨੇ ਕਿਸਾਨਾਂ ਨੂੰ ਸੁੱਕੀ ਅਤੇ ਮਿਆਰੀ ਫਸ਼ਲ ਮੰਡੀ ਵਿਚ ਲੈਕੇ ਆਉਣ ਦੀ ਅਪੀਲ ਕੀਤੀ ਤਾਂ ਜੋ ਕਿਸਾਨਾ ਨੂੰ ਸਰਕਾਰ ਦੇ ਤੈਅ ਰੇਟ ਮਿਲ ਸਕਣ।

Load More Related Articles
Load More By Nabaz-e-Punjab
Load More In Government

Check Also

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ ਸਿੰ…