nabaz-e-punjab.com

ਬਿਜਲੀ ਦਰਾਂ ਵਿੱਚ ਕੀਤਾ ਵਾਧਾ ਤੁਰੰਤ ਵਾਪਸ ਲਵੇ ਕੈਪਟਨ ਸਰਕਾਰ: ਜਗਦੇਵ ਸਿੰਘ ਮਲੋਆ

7 ਜਨਵਰੀ ਨੂੰ ਮੁੱਖ ਮੰਤਰੀ ਦੀ ਕੋਠੀ ਅੱਗੇ ਆਪ ਵਲੰਟੀਅਰਾਂ ਵੱਲੋਂ ਧਰਨਾ ਦੇਣ ਦਾ ਐਲਾਨ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 3 ਜਨਵਰੀ:
ਪੰਜਾਬ ਦੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਬੋਲੀ ਹੋ ਚੁੱਕੀ ਹੈ ਅਤੇ ਸਰਕਾਰ ਦੇ ਕੰਨਾਂ ਤੱਕ ਆਮ ਜਨਤਾ ਦੀ ਆਵਾਜ ਪਹੁੰਚਾਉਣ ਲਈ ਆਮ ਆਦਮੀ ਪਾਰਟੀ (ਆਪ) ਵੱਲੋਂ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰੀ ਕੋਠੀ ਚੰਡੀਗੜ੍ਹ ਵਿਖੇ 7 ਜਨਵਰੀ ਨੂੰ ਧਰਨਾ ਦਿੱਤਾ ਜਾ ਰਿਹਾ ਹੈ। ਇਹ ਗੱਲ ਆਮ ਆਦਮੀ ਪਾਰਟੀ ਦੀ ਪੰਜਾਬ ਇਕਾਈ ਦੇ ਬੁਲਾਰੇ ਐਡਵੋਕੇਟ ਗੋਬਿੰਦਰ ਮਿੱਤਲ ਅਤੇ ਜਿਲ੍ਹਾ ਮੀਤ ਪ੍ਰਧਾਨ ਜਗਦੇਵ ਸਿੰਘ ਮਲੋਆ ਨੇ ਇਕ ਪੱਤਰਕਾਰ ਸੰਮੇਲਨ ਦੌਰਾਨ ਕਹੀ। ਉਹਨਾਂ ਕਿਹਾ ਕਿ ਪੰਜਾਬ ਵਿੱਚ ਜਦੋ ਤੋੱ ਕੈਪਟਨ ਸਰਕਾਰ ਬਣੀ ਹੈ, ਉਦੋੱ ਤੋੱ ਹੁਣ ਤਕ ਪੰਜਾਬ ਵਿੱਚ 14ਵੀਂ ਵਾਰ ਬਿਜਲੀ ਦਰਾਂ ਵਿੱਚ ਵਾਧਾ ਕੀਤਾ ਗਿਆ ਹੈ। ਉਹਨਾਂ ਕਿਹਾ ਕਿ ਹੁਣ ਬਿਜਲੀ ਦਰਾਂ ਵਿੱਚ ਵਾਧਾ 30 ਪੈਸੇ ਯੂਨਿਟ ਕੀਤਾ ਗਿਆ ਹੈ।
ਉਹਨਾਂ ਕਿਹਾ ਕਿ ਭਾਵੇਂ ਬੀਤੇ ਦਿਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਬਿਜਲੀ ਦਰਾਂ ਵਿੱਚ ਕੀਤੇ ਗਏ ਇਸ ਵਾਧੇ ਬਾਰੇ ਸਰਕਾਰ ਮੁੜ ਵਿਚਾਰ ਕਰੇਗੀ ਪ੍ਰੰਤੂ ਅਸਲੀਅਤ ਇਹ ਹੈ ਕਿ ਬਿਜਲੀ ਦਰਾਂ ਵਿੱਚ 30 ਪੈਸੇ ਯੂਨਿਟ ਦਾ ਵਾਧਾ ਕਰਨ ਤੋੱ ਬਾਅਦ ਹੁਣ ਇਸ ਵਿੱਚ 8 ਤੋੱ 14 ਪੈਸੇ ਤੱਕ ਹੋਰ ਵਾਧਾ ਕਰਨ ਦੇ ਯਤਨ ਅੰਦਰਖਾਤੇ ਕੀਤੇ ਜਾ ਰਹੇ ਹਨ।
ਉਨ੍ਹਾਂ ਕਿਹਾ ਕਿ ਪੰਜਾਬ ਖੁਦ ਬਿਜਲੀ ਪੈਦਾ ਕਰਨ ਵਾਲਾ ਸੂਬਾ ਹੈ, ਫਿਰ ਵੀ ਇਸ ਸੂਬੇ ਵਿਚ ਬਿਜਲੀ ਬਹੁਤ ਮਹਿੰਗੀ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਸਰਕਾਰੀ ਥਰਮਲ ਪਲਾਂਟ ਬੰਦ ਕੀਤੇ ਜਾ ਰਹੇ ਹਨ ਪਰ ਪ੍ਰਾਈਵੇਟ ਥਰਮਲ ਪਲਾਟਾਂ ਨੂੰ ਉਤਸ਼ਾਹਿਤ ਕੀਤਾ ਜਾ ਰਿਹਾ ਹੈ। ਇਸ ਸਭ ਦੇ ਪਿੱਛੇ ਡੂੰਘੀ ਸਾਜਿਸ਼ ਹੈ। ਉਹਨਾਂ ਕਿਹਾ ਕਿ ਕੈਪਟਨ ਸਰਕਾਰ ਨੇ ਵਿਧਾਨ ਸਭਾ ਚੋਣਾਂ ਦੌਰਾਨ ਵਾਇਦਾ ਕੀਤਾ ਸੀ ਕਿ ਅਕਾਲੀ ਸਰਕਾਰ ਵੱਲੋਂ ਪ੍ਰਾਈਵੇਟ ਕੰਪਨੀਆਂ ਨਾਲ ਕੀਤੇ ਗਏ ਸਮਝੌਤੇ ਸਬੰਧੀ ਮੁੜ ਵਿਚਾਰ ਕੀਤਾ ਜਾਵੇਗਾ ਅਤੇ ਲੋੜ ਪੈਣ ਤੇ ਇਹ ਸਮਝੌਤੇ ਰੱਦ ਕੀਤੇ ਜਾਣਗੇ ਪ੍ਰੰਤੂ ਕੈਪਟਨ ਸਰਕਾਰ ਨੇ ਤਿੰਨ ਸਾਲਾਂ ਦੌਰਾਨ ਇਸ ਸਬੰਧੀ ਕੋਈ ਕਦਮ ਨਹੀਂ ਚੁੱਕਿਆ ਗਿਆ। ਪੰਜਾਬ ਸਰਕਾਰ ਉਦਯੋਗਾਂ ਨੂੰ ਪੰਜ ਰੁਪਏ ਬਿਜਲੀ ਦੇਣ ਵਿੱਚ ਵੀ ਸਰਕਾਰ ਫੇਲ੍ਹ ਹੋ ਗਈ ਹੈ ਅਤੇ ਆਮ ਲੋਕਾਂ ਨੂੰ ਵੀ 9 ਰੁਪਏ ਪ੍ਰਤੀ ਯੂਨਿਟ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਇਨ੍ਹਾਂ ਚਾਲਾਂ ਨੂੰ ਕਾਮਯਾਬ ਨਹੀਂ ਹੋਣ ਦਿੱਤਾ ਜਾਵੇਗਾ ਅਤੇ ਲੋਕਾਂ ਨੂੰ ਬਿਜਲੀ ਦਰਾਂ ਵਿਚ ਕੀਤੇ ਗਏ ਵਾਧੇ ਵਿਰੁਧ ਲਾਮਵੰਦ ਕੀਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਅਸਲ ਵਿੱਚ ਕੈਪਟਨ ਸਰਕਾਰ ਵੀ ਅਕਾਲੀ ਸਰਕਾਰ ਵਾਂਗ ਪ੍ਰਾਈਵੇਟ ਬਿਜਲੀ ਕੰਪਨੀਆਂ ਨਾਲ ਰਲ ਮਿਲ ਗਈ ਹੈ, ਜਿਸ ਕਾਰਨ ਇਨ੍ਹਾਂ ਕੰਪਨੀਆਂ ਨਾਲ ਪਿਛਲੀ ਅਕਾਲੀ ਸਰਕਾਰ ਵਲੋੱ ਕੀਤੇ ਗਏ ਸਮਝੌਤੇ ਰੱਦ ਨਹੀਂ ਕੀਤੇ ਜਾ ਰਹੇ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦੇ ਪ੍ਰਧਾਨ ਸ੍ਰੀ ਸੁਖਬੀਰ ਬਾਦਲ ਨੂੰ ਵੀ ਲੋਕਾਂ ਅੱਗੇ ਇਹ ਦੱਸਣਾ ਪਵੇਗਾ ਕਿ ਉਸ ਦੀ ਬਿਜਲੀ ਕੰਪਨੀਆਂ ਨਾਲ ਕੀ ਮੇਲ ਜੋਲ ਸੀ, ਜਿਸ ਕਰਕੇ ਅਕਾਲੀ ਸਰਕਾਰ ਵਲੋੱ ਪ੍ਰਾਈਵੇਟ ਬਿਜਲੀ ਕੰਪਨੀਆਂ ਨਾਲ 20-25 ਸਾਲਾਂ ਲਈ ਬਿਜਲੀ ਸਮਝੌਤੇ ਕੀਤੇ ਗਏ। ਉਨ੍ਹਾਂ ਕਿਹਾ ਕਿ ਆਪ ਪਾਰਟੀ ਵੱਲੋਂ 7 ਜਨਵਰੀ ਨੂੰ ਦਿੱਤੇ ਜਾਣ ਵਾਲੇ ਧਰਨੇ ਵਿੱਚ ਐਮਪੀ ਭਗਵੰਤ ਮਾਨ, ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ, ਵਿਧਾਇਕ ਅਮਨ ਅਰੋੜਾ, ਵਿਧਾਇਕ ਮੀਤ ਹੇਅਰ ਅਤੇ ਹੋਰ ਕਈ ਜਥੇਬੰਦੀਆਂ ਆਮ ਆਦਮੀ ਪਾਰਟੀ ਦੇ ਨਾਲ ਸ਼ਾਮਲ ਹੋਣਗੀਆਂ।

Load More Related Articles
Load More By Nabaz-e-Punjab
Load More In General News

Check Also

Excise and Taxation Department, Punjab Initiates Comprehensive GST Registration Drive for Dealers

Excise and Taxation Department, Punjab Initiates Comprehensive GST Registration Drive for …