ਕੈਪਟਨ ਨੂੰ ਗੁਟਕਾ ਸਾਹਿਬ ਦੀ ਝੂਠੀ ਸਹੁੰ ਖਾਣ ਦੀ ਸਜਾ ਮਿਲੀ

ਨਬਜ਼-ਏ-ਪੰਜਾਬ, ਮੁਹਾਲੀ 18 ਸਤੰਬਰ:
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਗੁਟਕਾ ਸਾਹਿਬ ਦੀ ਝੂਠੀ ਸਹੁੰ ਖਾਣ ਦੀ ਸਜਾ ਮਿਲ ਗਈ ਹੈ। ਜਿਸ ਤਰੀਕੇ ਨਾਲ ਕੈਪਟਨ ਨੂੰ ਗੱਦੀ ਤੋਂ ਲਾਹਿਆ ਗਿਆ ਹੈ, ਉਸ ਤੋਂ ਤਾਂ ਅਜਿਹਾ ਹੀ ਪ੍ਰਤੀਤ ਹੁੰਦਾ ਹੈ।
ਕੈਪਟਨ ਨੇ ਪਿਛਲੀ ਵਿਧਾਨ ਸਭਾ ਚੋਣਾਂ ਵਿੱਚ ਘਰ-ਘਰ ਨੌਕਰੀਆਂ ਦੇਣ, ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਅਤੇ ਗੁਰੂ ਗਰੰਥ ਸਾਹਿਬ ਦੀ ਬੇਅਦਬੀ ਲਈ ਜਿੰਮੇਵਾਰ ਵਿਅਕਤੀਆਂ ਨੂੰ ਢੁਕਵੀਆਂ ਸਜਾਵਾਂ ਦੇਣ ਦਾ ਵਾਅਦਾ ਕਰਕੇ ਸੱਤਾ ਹਾਸਲ ਕੀਤੀ ਸੀ ਪਰ ਮੁੱਖ ਮੰਤਰੀ ਦੀ ਕੁਰਸੀ ‘ਤੇ ਬੈਠਣ ਤੋਂ ਬਾਅਦ ਉਹ ਸਾਰੇ ਵਾਅਦੇ ਭੁੱਲ ਗਏ।
“ਬੜੇ ਆਬਰੂ ਹੋ ਕੇ ਨਿਕਲੇ ਤੇਰੇ ਕੂਚੇ ਸੇ”। ਇਹ ਕਹਾਵਤ ਵੀ ਕੈਪਟਨ ਉੱਤੇ ਹੂਬਹੂ ਢੁੱਕਦੀ ਹੈ।
ਆਖਰਕਾਰ ਕੈਪਟਨ ਨੇ ਆਪਣੀ ਚੁੱਪੀ ਤੋੜਦੇ ਹੋਏ ਅੱਜ ਬਾਅਦ ਦੁਪਹਿਰ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਉਹਨਾਂ ਨੂੰ ਸਵੇਰੇ ਹੀ ਪਾਰਟੀ ਹਾਈ ਕਮਾਂਡ ਨੇ ਅਹੁਦੇ ਤੋਂ ਅਸਤੀਫਾ ਦੇਣ ਲਈ ਆਖਿਆ ਸੀ। ਹਾਈ ਕਮਾਂਡ ਨੇ ਕੈਪਟਨ ਨੂੰ ਸਾਫ ਲਫਜਾਂ ਵਿੱਚ ਕਹਿ ਦਿੱਤਾ ਸੀ ਕਿ ਜੇਕਰ ਉਹ ਆਪਣੀ ਥੋੜੀ ਬਹੁਤ ਇੱਜ਼ਤ ਬਚਾਉਣਾ ਚਾਹੁੰਦੇ ਹਨ ਤਾਂ ਅਸਤੀਫਾ ਦੇਣ ਵਿੱਚ ਹੀ ਭਲਾਈ ਹੈ। ਨਹੀਂ ਤਾਂ ਜੇਕਰ ਸ਼ਾਮ ਨੂੰ ਹੋਣ ਵਾਲੀ ਮੀਟਿੰਗ ਵਿੱਚ ਬਹੁ ਗਿਣਤੀ ਵਿਧਾਇਕਾਂ ਨੇ ਉਹਨਾਂ ਖਿਲਾਫ ਬੇਭਰੋਸਗੀ ਦਾ ਮਤਾ ਪਾਸ ਕਰ ਦਿੱਤਾ ਤਾਂ ਉਹਨਾਂ ਦਾ ਕੱਖ ਨਹੀਂ ਰਹਿਣਾ। ਹੋਇਆ ਵੀ ਇੰਜ ਹੀ। ਕੈਪਟਨ ਨੇ ਵਿਧਾਇਕਾਂ ਦੀ ਮੀਟਿੰਗ ਤੋਂ ਪਹਿਲਾਂ ਹੀ ਚੁੱਪ ਚਪੀਤੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ। ਕੈਪਟਨ ਵੱਲੋਂ ਅਸਤੀਫਾ ਦੇਣ ਤੋਂ ਪੰਜਾਬ ਦੀ ਰਾਜਨੀਤੀ ਵਿੱਚ ਜਬਰਦਸਤ ਭੂਚਾਲ ਆ ਗਿਆ ਹੈ
ਉਧਰ, ਪੰਜਾਬ ਕਾਂਗਰਸ ਦੇ ਸਾਬਕਾ ਪ੍ਧਾਨ ਸੁਨੀਲ ਜਾਖੜ ਨੂੰ ਕਾਂਗਰਸ ਵਿਧਾਇਕ ਦਲ ਦਾ ਆਗੂ ਚੁਣਿਆ ਗਿਆ ਹੈ।

Load More Related Articles

Check Also

ਵਿਕਰੇਤਾ ਤੇ ਛੋਟੇ ਕਿਸਾਨਾਂ ਲਈ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਦੀਆਂ ਹਨ ‘ਹਫ਼ਤਾਵਾਰੀ ਮੰਡੀਆਂ’

ਵਿਕਰੇਤਾ ਤੇ ਛੋਟੇ ਕਿਸਾਨਾਂ ਲਈ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਦੀਆਂ ਹਨ ‘ਹਫ਼ਤਾਵਾਰੀ ਮੰਡੀਆਂ’ ਸ਼ਹਿਰ ਵਿੱਚ ਲੱਗ…