Share on Facebook Share on Twitter Share on Google+ Share on Pinterest Share on Linkedin ਕੈਪਟਨ ਸਿੱਧੂ ਨੇ ਕਾਂਗਰਸ ’ਤੇ ਲਾਇਆ ਵਿਰੋਧੀ ਧਿਰ ਦੇ ਵਰਕਰਾਂ ’ਤੇ ਜੁਲਮ ਢਾਹੁਣ ਦਾ ਦੋਸ਼ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 19 ਅਗਸਤ: ਸ਼੍ਰੋਮਣੀ ਅਕਾਲੀ ਦਲ ਮੁਹਾਲੀ ਦੇ ਹਲਕਾ ਇੰਚਾਰਜ ਕੈਪਟਨ ਤੇਜਿੰਦਰਪਾਲ ਸਿੰਘ ਸਿੱਧੂ ਨੇ ਕਿਹਾ ਕਿ ਪੰਜਾਬ ਦੀ ਕਾਂਗਰਸ ਸਰਕਾਰ ਵੱਲੋੱ ਕੀਤੇ ਜਾ ਰਹੇ ਜੁਲਮਾਂ ਨੇ ਤਾਂ ਅਬਦਾਲੀ ਨੂੰ ਵੀ ਮਾਤ ਪਾ ਦਿੱਤੀ ਹੈ ਅਤੇ ਇਹ ਸਰਕਾਰ ਲੋਕਾਂ ਨਾਲ ਕੀਤੇ ਸਾਰੇ ਵਾਅਦੇ ਭੁੱਲ ਚੁੱਕੀ ਹੈ। ਕੈਪਟਨ ਸਿੱਧੂ ਅਕਾਲੀ ਦਲ ਨਾਲ ਸਬੰਧਿਤ ਜਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਮੈਂਬਰਾਂ ਦੀ ਇੱਕ ਮੀਟਿੰਗ ਨੂੰ ਸੰਬੋਧਨ ਕਰ ਰਹੇ ਹਨ। ਉਹਨਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵਲੋੱ ਬੀਤੇ ਰਾਜ ਕਾਲ ਦੌਰਾਨ ਸੂਬੇ ਅੰਦਰ ਜੋ ਵਿਕਾਸ ਦੇ ਕੰਮ ਕੀਤੇ ਗਏ ਸਨ ਓਸੇ ਰੁਝਾਨ ਨੂੰ ਅੱਗੇ ਜਾਰੀ ਰੱਖਣ ਵਿੱਚ ਮੌਜੂਦਾ ਸਰਕਾਰ ਪੂਰੀ ਤਰ੍ਹਾਂ ਅਸਫਲ ਸਿੱਧ ਹੋ ਰਹੀ ਹੈ। ਜੋ ਕਿ ਹਰ ਸਰਕਾਰ ਦਾ ਮੁੱਢਲਾ ਫਰਜ਼ ਅਤੇ ਜ਼ਿੰੰਮੇਵਾਰੀ ਹੁੰਦੀ ਹੈ ਪ੍ਰੰਤੂ ਇਸ ਦੇ ਉਲਟ ਕਾਂਗਰਸ ਸਰਕਾਰ ਵਿਕਾਸ ਨੂੰ ਅੱਖੋਂ ਪਰੋਖੇ ਕਰਕੇ ਬਦਲਾਖੋਰੀ ਦੀ ਨੀਤੀ ਤਹਿਤ ਅਕਾਲੀ ਪੰਚਾਂ, ਸਰਪੰਚਾਂ ਅਤੇ ਵਰਕਰਾਂ ਨੂੰ ਨਾਜਾਇਜ਼ ਤੰਗ ਪ੍ਰੇਸ਼ਾਨ ਕਰ ਰਹੀ ਹੈ। ਕੈਪਟਨ ਸਿੱਧੂ ਨੇ ਹਲਕੇ ਵਿੱਚ ਆਉਂਦੇ ਪਿੰਡ ਪੱਤੋਂ, ਬਠਲਾਣਾ, ਤੰਗੌਰੀ, ਦਾਉ, ਜੁਝਾਰ ਨਗਰ ਅਤੇ ਲਖਨੌਰ ਵਾਂਗੂ ਹੋਰ ਕਈ ਥਾਵਾਂ ਤੇ ਆਮ ਲੋਕਾਂ ਨਾਲ ਹੋਈਆਂ ਧੱਕੇਸ਼ਾਹੀ ਅਤੇ ਨਜਾਇਜ਼ ਤੰਗ ਪ੍ਰੇਸ਼ਾਨ ਕਰਨ ਦੀਆਂ ਘਟਨਾਵਾਂ ਇਸ ਗ਼ਲਤ ਰਾਜਨੀਤੀ ਦਾ ਸਬੂਤ ਹਨ। ਕੈਪਟਨ ਸਿੱਧੂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਵਾਂਗ ਅੱਜ ਵੀ ਆਪਣੇ ਵਰਕਰਾਂ ਅਤੇ ਆਮ ਲੋਕਾਂ ਦੇ ਵਿਕਾਸ ਅਤੇ ਸੁਰੱਖਿਆ ਲਈ ਵਚਨਬੱਧ ਹੈ ਅਤੇ ਲੋੜ ਪੈਣ ਉੱਤੇ ਹਰ ਸੰਭਵ ਕਦਮ ਚੁੱਕਣ ਲਈ ਤਿਆਰ ਹੈ। ਮੀਟਿੰਗ ਵਿੱਚ ਹਲਕੇ ਅੰਦਰ ਪਾਰਟੀ ਦੀ ਮਜ਼ਬੂਤੀ ਲਈ ਰਣਨੀਤੀ ਤਿਆਰ ਕਰਨ ਲਈ ਵਿਚਾਰ ਵਟਾਂਦਰਾ ਕੀਤਾ ਗਿਆ ਅਤੇ ਇਸ ਨੂੰ ਅਮਲੀ ਜਾਮਾ ਪਹਿਨਾਉਣ ਲਈ ਜਲਦ ਹੀ ਕੈ. ਸਿੱਧੂ ਵਲੋੱ ਹਲਕੇ ਦੇ ਪਿੰਡਾਂ ਵਿੱਚ ਮੀਟਿੰਗਾ ਸ਼ੁਰੂ ਕੀਤੀਆਂ ਜਾਣਗੀਆਂ। ਕੈਪਟਨ ਸਿੱਧੂ ਨੇ ਨਗਰ ਕੌਂਸਲ ਕੁਰਾਲੀ ਦੇ ਮੀਤ ਪ੍ਰਧਾਨ ਦੀ ਭਲਕੇ ਹੋਈ ਚੋਣ ਦੌਰਾਨ ਅਕਾਲੀ ਭਾਜਪਾ ਦੀ ਹੋਈ ਜਿੱਤ ਤੇ ਖੁਸ਼ੀ ਜਾਹਿਰ ਕਰਦਿਆਂ ਕਿਹਾ ਕਿ ਇਸੇ ਤਰਜ਼ ਉਲ਼ਪਰ ਅਕਾਲੀ ਭਾਜਪਾ ਗੱਠਜੋੜ ਫਿਰ ਤੋਂ ਆਪਣੀ ਸਰਕਾਰ ਬਣਾਏਗਾ। ਇਸ ਮੀਟਿੰਗ ਵਿੱਚ ਬਲਾਕ ਸੰਮਤੀ ਦੇ ਸਾਬਕਾ ਚੇਅਰਮੈਨ ਜਥੇਦਾਰ ਰੇਸ਼ਮ ਸਿੰਘ ਬੈਂਰੋਪੁਰ, ਅਕਾਲੀ ਦਲ ਦੇ ਕੌਂਸਲਰ ਪਰਮਿੰਦਰ ਸਿੰਘ ਸੋਹਾਣਾ, ਯੂਥ ਵਿੰਗ ਜ਼ਿਲ੍ਹਾ ਸ਼ਹਿਰੀ ਦੇ ਪ੍ਰਧਾਨ ਐਡਵੋਕੇਟ ਹਰਮਨਪ੍ਰੀਤ ਸਿੰਘ ਪ੍ਰਿੰਸ, ਪਾਲ ਸਿੰਘ ਬਠਲਾਣਾ, ਅਮਰਜੀਤ ਸਿੰਘ ਰਾਏਪੁਰ, ਦਰਸ਼ਨ ਸਿੰਘ, ਮਨਦੀਪ ਸਿੰਘ ਕੈਲੋ, ਬਖਸੀਸ ਸਿੰਘ, ਬੀਬੀ ਬਲਵਿੰਦਰ ਕੌਰ, ਅਮਰਜੀਤ ਸਿੰਘ, ਸੁਰਿੰਦਰ ਸਿੰਘ ਅਤੇ ਹੋਰ ਹਾਜ਼ਿਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ