ਕੈਪਟਨ ਸਿੱਧੂ ਨੇ ਸ਼ਹਿਰ ਵਿੱਚ ਨੁੱਕੜ ਮੀਟਿੰਗਾਂ ਕਰਕੇ ਭਖਾਈ ਚੋਣ ਪ੍ਰਚਾਰ ਮੁਹਿੰਮ

ਕੈਪਟਨ ਸਿੱਧੂ ਨੇ ਡਿਪਟੀ ਕਮਿਸ਼ਨਰ ਹੁੰਦਿਆਂ ਮੁਹਾਲੀ ਦੇ ਵਿਕਾਸ ਲਈ ਅਨੇਕਾਂ ਯੋਜਨਾਵਾਂ ਉਲੀਕੀਆਂ ਤੇ ਲਾਗੂ ਕੀਤੀਆਂ: ਫੂਲਰਾਜ ਸਿੰਘ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 20 ਜਨਵਰੀ:
ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਦੇ ਸਾਂਝੇ ਉਮੀਦਵਾਰ ਕੈਪਟਨ ਤੇਜਿੰਦਰਪਾਲ ਸਿੰਘ ਸਿੱਧੂ ਨੇ ਆਪਣੀ ਚੋਣ ਮੁਹਿੰਮ ਨੂੰ ਤੇਜ਼ ਕਰਦਿਆਂ ਪਿੰਡਾਂ ਅਤੇ ਸ਼ਹਿਰੀ ਖੇਤਰ ਵਿੱਚ ਕਈ ਥਾਵਾਂ ’ਤੇ ਨੁੱਕੜ ਮੀਟਿੰਗਾਂ ਕਰਕੇ ਲੋਕਾਂ ਨਾਲ ਸਿੱਧਾ ਰਾਬਤਾ ਕਾਇਮ ਕੀਤਾ। ਇੱਥੋਂ ਦੇ ਫੇਜ਼-7 ਦੀ ਮੋਟਰ ਮਾਰਕੀਟ ਵਿੱਚ ਮੋਟਰ ਮਕੈਨਿਕਾਂ ਨੂੰ ਅਕਾਲੀ ਦਲ ਦੇ ਹੱਕ ਵਿੱਚ ਫਤਵਾ ਦੇਣ ਦੀ ਅਪੀਲ ਕੀਤੀ।
ਇਸ ਮੌਕੇ ਅਕਾਲੀ ਦਲ ਦੇ ਕੌਂਸਲਰ ਫੂਲਰਾਜ ਸਿੰਘ ਨੇ ਚੋਣ ਮੀਟਿੰਗਾਂ ਵਿੱਚ ਲਗਾਤਾਰ ਵਧ ਰਹੀ ਆਮ ਲੋਕਾਂ ਦੀ ਸ਼ਮੂਲੀਅਤ ਇਹ ਦਰਸਾਉਂਦੀ ਹੈ ਕਿ ਲੋਕ ਕਾਂਗਰਸ ਅਤੇ ਆਪ ਨੂੰ ਤਿਆਗਣ ਦਾ ਮਨ ਬਣਾਈ ਬੈਠੇ ਹਨ। ਉਨ੍ਹਾਂ ਕਿਹਾ ਕਿ ਕੈਪਟਨ ਸਿੱਧੂ ਨੇ ਡਿਪਟੀ ਕਮਿਸ਼ਨਰ ਹੁੰਦਿਆਂ ਮੁਹਾਲੀ ਹਲਕੇ ਦੇ ਵਿਕਾਸ ਲਈ ਅਨੇਕਾਂ ਹੀ ਯੋਜਨਾਵਾਂ ਉਲੀਕੀਆਂ ਹਨ ਅਤੇ ਉਨ੍ਹਾਂ ਨੂੰ ਲਾਗੂ ਕਰਨ ਵਿੱਚ ਸਫ਼ਲ ਰਹੇ ਹਨ। ਇਲਾਕੇ ਨੂੰ ਅਜਿਹੇ ਸਖ਼ਤ ਮਿਹਨਤੀ ਤੇ ਯੋਗ ਅਗਵਾਈ ਦੇਣ ਵਾਲੇ ਆਗੂ ਦੀ ਬਹੁਤ ਲੋੜ ਹੈ। ਮੋਟਰ ਮਾਰਕੀਟ ਫੇਜ਼-7 ਦੇ ਪ੍ਰਧਾਨ ਕਰਮ ਚੰਦ ਸ਼ਰਮਾ ਤੇ ਕਿਰਤ ਭਾਈਚਾਰੇ ਵੱਲੋਂ ਕੈਪਟਨ ਸਿੱਧੂ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ ਅਤੇ ਦੁਕਾਨਦਾਰਾਂ ਤੇ ਮੋਟਰ ਮਕੈਨਿਕਾਂ ਨੇ ਜੈਕਾਰੇ ਛੱਡ ਕੇ ਉਨ੍ਹਾਂ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ।
ਇਸ ਮੌਕੇ ਕੈਪਟਨ ਸਿੱਧੂ ਨੇ ਕਿਹਾ ਕਿ ਉਹ ਮੋਟਰ ਮਾਰਕੀਟ ਦੇ ਕਿਰਤ ਭਾਈਚਾਰੇ ਦੀਆਂ ਸਮੱਸਿਆਵਾਂ ਨੂੰ ਬਿਹਤਰ ਤਰੀਕੇ ਨਾਲ ਜਾਣਦੇ ਹਨ। ਜੇਕਰ ਉਨ੍ਹਾਂ ਨੂੰ ਇਸ ਹਲਕੇ ਦੀ ਨੁਮਾਇੰਦਗੀ ਕਰਨ ਦਾ ਮੌਕਾ ਮਿਲਿਆ ਤਾਂ ਮਾਕਰੀਟ ਦੇ ਦੁਕਾਨਦਾਰਾਂ ਅਤੇ ਮਕੈਨਿਕਾਂ ਨੂੰ ਦਰਪੇਸ਼ ਸਮੱਸਿਆਵਾਂ ਨੂੰ ਪਹਿਲ ਦੇ ਅਧਾਰ ’ਤੇ ਹੱਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਲਾਕੇ ਦੇ ਲੋਕ ਅਕਾਲੀ ਦਲ ਤੇ ਭਾਜਪਾ ਸਰਕਾਰ ਦੀਆਂ ਨੀਤੀਆਂ ਅਤੇ ਲੋਕ ਭਲਾਈ ਸਕੀਮਾਂ ਤੋਂ ਪੂਰੀ ਤਰ੍ਹਾਂ ਸੰਤੁਸ਼ਟ ਹਨ। ਇਹੀ ਕਾਰਨ ਹੈ ਕਿ ਰੋਜ਼ਾਨਾ ਹੀ ਉਨ੍ਹਾਂ ਨੂੰ ਸਮਰਥਨ ਦੇਣ ਵਾਲਿਆਂ ਦਾ ਕਾਫ਼ਲਾ ਵਧਦਾ ਜਾ ਰਿਹਾ ਹੈ। ਉਨ੍ਹਾਂ ਕਾਂਗਰਸੀ ਵਿਧਾਇਕ ਬਲਬੀਰ ਸਿੰਘ ਸਿੱਧੂ ਦੀ ਕਾਰਗੁਜ਼ਾਰੀ ਬਾਰੇ ਬੋਲਦਿਆਂ ਕਿਹਾ ਕਿ ਲੋਕਾਂ ਨੇ ਸ੍ਰੀ ਸਿੱਧੂ ਆਪਣਾ ਵਿਧਾਇਕ ਚੁਣਿਆ ਸੀ ਲੇਕਿਨ ਹੁਣ ਤੱਕ ਉਨ੍ਹਾਂ ਨੇ ਸ਼ਹਿਰ ਦੇ ਵਿਕਾਸ ਲਈ ਕੋਈ ਚਾਰਾਜੋਈ ਨਹੀਂ ਕੀਤੀ ਅਤੇ ਨਾ ਹੀ ਸੂਬਾ ਸਰਕਾਰ ਜਾਂ ਜ਼ਿਲ੍ਹਾ ਪ੍ਰਸ਼ਾਸਨ ਨਾਲ ਹੀ ਤਾਲਮੇਲ ਬਿਠਾਇਆ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਮੁਹਾਲੀ ਸ਼ਹਿਰ ਅਤੇ ਨੇੜਲੇ ਪਿੰਡਾਂ ਵਿੱਚ ਬਾਕੀ ਰਹਿੰਦੇ ਵਿਕਾਸ ਕਾਰਜਾਂ ਨੂੰ ਪੂਰੀ ਤਨਦੇਹੀ ਨਾਲ ਨੇਪਰੇ ਚਾੜ੍ਹਨ ਲਈ ਕੋਈ ਕਸਰ ਨਹੀਂ ਛੱਡੀ ਜਾਵੇਗੀ।
ਇਸ ਮੌਕੇ ਜ਼ਿਲ੍ਹਾ ਅਕਾਲੀ ਦਲ ਸ਼ਹਿਰੀ ਦੇ ਪ੍ਰਧਾਨ ਪਰਮਜੀਤ ਸਿੰਘ ਕਾਹਲੋਂ, ਮਾਰਕੀਟ ਕਮੇਟੀ ਦੇ ਚੇਅਰਮੈਨ ਜਥੇਦਾਰ ਬਲਜੀਤ ਸਿੰਘ, ਲੇਬਰਫੈਡ ਪੰਜਾਬ ਦੇ ਐਮ.ਡੀ ਪਰਵਿੰਦਰ ਸਿੰਘ ਬੈਦਵਾਨ, ਬਲਾਕ ਸਮਿਤੀ ਦੇ ਚੇਅਰਮੈਨ ਰੇਸ਼ਮ ਸਿੰਘ ਬੈਂਰੋਪੁਰ, ਯੂਥ ਆਗੂ ਅਮਨਦੀਪ ਸਿੰਘ ਅਬਿਆਣਾ, ਲਾਭ ਸਿੰਘ, ਬਲਵਿੰਦਰ ਸਿੰਘ ਗੋਬਿੰਦਗੜ, ਮੋਟਰ ਮਾਰਕੀਟ ਦੇ ਪ੍ਰਧਾਨ ਕਰਮ ਚੰਦ, ਸਕੂਟਰ ਮਾਰਕੀਟ ਦੇ ਪ੍ਰਧਾਨ ਬਿੱਟੀ, ਹਰਮਨ ਸੰਧੂ, ਅਮਰਜੀਤ ਸਿੰਘ ਪਿੱਲੂ, ਕਰਮਜੀਤ ਸਿੰਘ ਟੀਟਾ, ਰਵੀ ਨੰਬਰਦਾਰ, ਦੀਪਕ ਧੀਮਾਨ, ਸਤਨਾਮ ਸਿੰਘ ਸੈਣੀ, ਲਲਿਤ ਸ਼ਰਮਾ, ਦਿਲਬਾਗ ਸਿੰਘ ਮਜੀਠੀਆ ਸਮੇਤ ਵੱਡੀ ਗਿਣਤੀ ਵਿੱਚ ਪਤਵੰਤੇ ਮੌਜੂਦ ਸਨ।

Load More Related Articles
Load More By Nabaz-e-Punjab
Load More In Politics

Check Also

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਮ…