ਕੈਪਟਨ ਸਿੱਧੂ ਨੇ ਪ੍ਰਧਾਨ ਮੰਤਰੀ ਯੋਜਨਾ ਤਹਿਤ ਗੈਸ ਕੁਨੈਕਸ਼ਨ ਵੰਡੇ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 20 ਅਪਰੈਲ:
ਕੇਂਦਰ ਸਰਕਾਰ ਦੇ ਗਰਾਮ ਸਵਰਾਜ ਅਭਿਆਨ ਤਹਿਤ ਮਨਾਏ ਜਾ ਰਹੇ ਉਜਵਲਾ ਦਿਵਸ ਮੌਕੇ ਅੱਜ ਦੇਸ਼ ਭਰ ਵਿੱਚ 15 ਹਜ਼ਾਰ ਥਾਵਾਂ ’ਤੇ ਪ੍ਰਧਾਨ ਮੰਤਰੀ ਐਲਪੀਜੀ ਪੰਚਾਇਤ ਯੋਜਨਾ ਦੇ ਤਹਿਤ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਕੈਪਟਨ ਤੇਜਿੰਦਰਪਾਲ ਸਿੰਘ ਵੱਲੋਂ ਮੁਹਾਲੀ ਹਲਕੇ ਦੇ ਲੋੜਵੰਦ ਲੋਕਾਂ ਨੂੰ ਗੈਸ ਕੁਨੈਕਸ਼ਨ ਵੰਡੇ ਗਏ। ਇਸ ਸਬੰਧੀ ਅਕਾਲੀ ਦਲ ਮੁਹਾਲੀ ਸ਼ਹਿਰੀ ਦੇ ਪ੍ਰਧਾਨ ਜਥੇਦਾਰ ਬਲਜੀਤ ਸਿੰਘ ਕੁੰਭੜਾ ਦੀ ਅਗਵਾਈ ਹੇਠ ਇੱਥੋਂ ਦੇ ਨੇੜਲੇ ਪਿੰਡ ਬਲੌਂਗੀ ਦੇ ਦਸਹਿਰਾ ਗਰਾਊਂਡ ਵਿੱਚ ਕੈਂਪ ਲਗਾਇਆ ਗਿਆ।
ਇਸ ਮੌਕੇ ਕੈਪਟਨ ਸਿੱਧੂ ਨੇ ਕੇਂਦਰ ਸਰਕਾਰ ਗਰੀਬਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਵਿਸ਼ੇਸ਼ ਉਪਰਾਲੇ ਕਰ ਰਹੀ ਹੈ ਅਤੇ ਇਸ ਸਬੰਧੀ ਅਨੇਕਾਂ ਹੀ ਭਲਾਈ ਸਕੀਮਾਂ ਸ਼ੁਰੂ ਕੀਤੀਆਂ ਗਈਆਂ ਹਨ। ਜਿਨ੍ਹਾਂ ’ਚੋਂ ਮੁਫ਼ਤ ਗੈਸ ਕੁਨੈਕਸ਼ਨ ਦੇਣਾ ਵੀ ਸ਼ਾਮਲ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੌਰਤਾਂ ਦੀ ਸਮੱਸਿਆ ਨੂੰ ਦੇਖਦੇ ਹੋਏ ਉਨ੍ਹਾਂ ਨੂੰ ਧੂੰਏਂ ਤੋਂ ਬਚਾਉਣ ਲਈ ਮੁਫ਼ਤ ਗੈਸ ਕੁਨੈਕਸ਼ਨ ਦੇਣ ਦੀ ਯੋਜਨਾ ਉਲੀਕੀ ਗਈ ਹੈ। ਉਨ੍ਹਾਂ ਕਿਹਾ ਕਿ ਅਗਲੇ ਇੱਕ ਸਾਲ ਤੱਕ ਪੰਜਾਬ ਨੂੰ ਧੂੰਏਂ ਤੋਂ ਮੁਕਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜਿਨ੍ਹਾਂ ਲੋਕਾਂ ਦੇ ਅਜੇ ਤਾਈਂ ਫਾਰਮ ਨਹੀਂ ਭਰੇ ਗਏ ਹਨ। ਉਨ੍ਹਾਂ ਨੂੰ ਨਿਰਾਸ਼ ਹੋਣ ਦੀ ਲੋੜ ਨਹੀਂ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਅਕਾਲੀ ਆਗੂ ਅਤੇ ਸਰਗਰਮ ਵਰਕਰ ਘਰ ਘਰ ਜਾ ਕੇ ਬਾਕੀ ਰਹਿੰਦੇ ਪਰਿਵਾਰਾਂ ਦੇ ਫਾਰਮ ਭਰ ਕੇ ਉਨ੍ਹਾਂ ਨੂੰ ਇਸ ਸਕੀਮ ਦੇ ਲਾਭਪਾਤੀ ਬਣਾਇਆ ਜਾਵੇਗਾ।
ਇਸ ਮੌਕੇ ਅਕਾਲੀ ਦਲ ਮੁਹਾਲੀ ਸ਼ਹਿਰੀ ਦੇ ਪ੍ਰਧਾਨ ਜਥੇਦਾਰ ਬਲਜੀਤ ਸਿੰਘ ਕੁੰਭੜਾ, ਇਸਤਰੀ ਅਕਾਲੀ ਦਲ ਦੀ ਪ੍ਰਧਾਨ ਕੁਲਦੀਪ ਕੌਰ ਕੰਗ, ਯੂਥ ਵਿੰਗ ਜ਼ਿਲ੍ਹਾ ਸ਼ਹਿਰੀ ਦੇ ਪ੍ਰਧਾਨ ਹਰਮਨਪ੍ਰੀਤ ਸਿੰਘ ਪ੍ਰਿੰਸ, ਦਾਊਂ ਦੇ ਸਰਪੰਚ ਅਵਤਾਰ ਸਿੰਘ ਗੋਸਲ, ਪ੍ਰਭਜੋਤ ਸਿੰਘ ਕਲੇਰ, ਯੂਥ ਆਗੂ ਹਰਜਿੰਦਰ ਸਿੰਘ ਬਲੌਂਗੀ, ਬੀਬੀ ਭਿੰਦਰਜੀਤ ਕੌਰ ਸਰਪੰਚ ਬਲੌਂਗੀ ਅਤੇ ਇਕਬਾਲ ਗੈਸ ਏਜੰਸੀ ਦੇ ਪ੍ਰਬੰਧਕਾਂ ਇਕਬਾਲ ਸਿੰਘ ਸੰਧੂ ਨੇ ਵੀ ਸੰਬੋਧਨ ਕੀਤਾ।

Load More Related Articles
Load More By Nabaz-e-Punjab
Load More In Politics

Check Also

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਮ…