Share on Facebook Share on Twitter Share on Google+ Share on Pinterest Share on Linkedin ਕੈਪਟਨ ਸਿੱਧੂ ਨੇ ਸੁਖਬੀਰ ਬਾਦਲ ਦੀ ਰੈਲੀ ਸਬੰਧੀ ਵਰਕਰਾਂ ਦੀ ਲਾਮਬੰਦੀ, ਵਰਕਰਾਂ ਦੀਆਂ ਡਿਊਟੀਆਂ ਲਗਾਈਆਂ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 4 ਅਪਰੈਲ: ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਮੁਹਾਲੀ ਦੇ ਇੰਚਾਰਜ਼ ਕੈਪਟਨ ਤੇਜਿੰਦਰਪਾਲ ਸਿੰਘ ਸਿੱਧੂ ਨੇ 6 ਅਪਰੈਲ ਨੂੰ ਪਲਾਜ਼ੋ ਪੈਲਸ ਨਗਾਰੀ ਵਿੱਚ ਹੋਣ ਵਾਲੀ ਸੁਖਬੀਰ ਬਾਦਲ ਦੀ ਰੈਲੀ ਸਬੰਧੀ ਵੀਰਵਾਰ ਸ਼ਾਮ ਨੂੰ ਇੱਥੋਂ ਦੇ ਚਸ਼ਮਾਸ਼ਾਹੀ ਪੈਲਸ ਬਲੌਂਗੀ ਵਿੱਚ ਪਾਰਟੀ ਵਰਕਰਾਂ ਨਾਲ ਮੀਟਿੰਗ ਕੀਤੀ ਗਈ। ਇਸ ਮੌਕੇ ਕੈਪਟਨ ਸਿੱਧੂ ਵੱਲੋਂ ਪਾਰਟੀ ਦੇ ਵੱਖ-ਵੱਖ ਵਿੰਗਾਂ ਦੇ ਸੀਨੀਅਰ ਆਗੂਆਂ, ਸਰਗਰਮ ਮੈਂਬਰਾਂ ਦੀਆਂ ਰੈਲੀ ਸਬੰਧੀ ਡਿਊਟੀਆਂ ਲਗਾਈਆਂ ਗਈਆਂ। ਸੰਸਦ ਮੈਂਬਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਵਰਕਰਾਂ ਤੇ ਅਹੁਦੇਦਾਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ 6 ਅਪਰੈਲ ਨੂੰ ਹੋਣ ਵਾਲੀ ਰੈਲੀ ਵਿੱਚ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਰਕਰਾਂ ਵਿੱਚ ਨਵਾਂ ਜੋਸ਼ ਭਰਨਗੇ। ਉਨ੍ਹਾਂ ਹਲਕਾ ਮੁਹਾਲੀ ਵਾਸੀਆਂ ਨੂੰ ਅਕਾਲੀ ਦਲ ਦੀ ਰੈਲੀ ਵਿੱਚ ਵਧ ਚੜ੍ਹ ਕੇ ਹਿੱਸਾ ਲੈਣ ਦੀ ਅਪੀਲ ਕੀਤੀ। ਇਸ ਮੌਕੇ ਐਸਜੀਪੀਸੀ ਦੀ ਮੈਂਬਰ ਪਰਮਜੀਤ ਕੌਰ ਲਾਂਡਰਾਂ, ਯੂਥ ਵਿੰਗ ਜ਼ਿਲ੍ਹਾ ਸ਼ਹਿਰੀ ਦੇ ਪ੍ਰਧਾਨ ਪਰਵਿੰਦਰ ਸਿੰਘ ਬੈਦਵਾਨ, ਹਲਕਾ ਮੁਹਾਲੀ ਦੇ ਪ੍ਰਧਾਨ ਹਰਮਨਜੋਤ ਸਿੰਘ ਕੁੰਭੜਾ, ਜ਼ਿਲ੍ਹਾ ਇਸਰਤੀ ਅਕਾਲੀ ਦਲ ਦੀ ਪ੍ਰਧਾਨ ਕੁਲਦੀਪ ਕੌਰ ਕੰਗ, ਬੀਸੀ ਸੈੱਲ ਦੇ ਜ਼ਿਲ੍ਹਾ ਪ੍ਰਧਾਨ ਗੁਰਮੁੱਖ ਸਿੰਘ ਸੋਹਲ, ਭਾਜਪਾ ਆਗੂ ਅਰੁਣ ਸ਼ਰਮਾ, ਸੁਖਦੇਵ ਸਿੰਘ ਪਟਵਾਰੀ, ਜਸਵੀਰ ਕੌਰ ਅੱਤਲੀ, ਹਰਮਨਪ੍ਰੀਤ ਸਿੰਘ ਪ੍ਰਿੰਸ, ਕਮਲਜੀਤ ਰੂਬੀ, ਆਰਪੀ ਸ਼ਰਮਾ, ਸੁਰਿੰਦਰ ਸਿੰਘ ਰੋਡਾ, ਅਮਰਦੀਪ ਸਿੰਘ ਅਬਿਆਣਾ, ਸਤਿੰਦਰ ਸਿੰਘ ਗਿੱਲ, ਸਰਬਜੀਤ ਸਿੰਘ ਪਾਰਸ, ਹਰਜਿੰਦਰ ਬਲੌਂਗੀ, ਅਵਤਾਰ ਸਿੰਘ, ਜਥੇਦਾਰ ਕਰਤਾਰ ਸਿੰਘ ਤਸਿੰਬਲੀ, ਨੰਬਰਦਾਰ ਹਰਸੰਗਤ ਸਿੰਘ, ਸਿਮਰਨਜੀਤ ਸਿੰਘ ਚੰਦੂਮਾਜਰਾ, ਗੁਰਮੀਤ ਸਿੰਘ ਬਾਕਰਪੁਰ, ਹਰਮਿੰਦਰ ਸਿੰਘ ਪੱਤੋਂ ਸਰਪੰਚ, ਗੁਰਪ੍ਰਤਾਪ ਸਿੰਘ ਬੜੀ, ਕਰਮਜੀਤ ਸਿੰਘ, ਹਰਵਿੰਦਰ ਸਿੰਘ ਹਰਪਾਲਪੁਰ ਵੀ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ