Share on Facebook Share on Twitter Share on Google+ Share on Pinterest Share on Linkedin ਸ਼ਾਹਕੋਟ ਜ਼ਿਮਨੀ ਚੋਣ ਲਈ ਅਕਾਲੀ ਵਰਕਰਾਂ ’ਚ ਭਾਰੀ ਉਤਸ਼ਾਹ: ਕੈਪਟਨ ਸਿੱਧੂ ਕੈਪਟਨ ਸਿੱਧੂ ਤੇ ਜਥੇਦਾਰ ਬਲਜੀਤ ਕੁੰਭੜਾ ਨੇ ਅਕਾਲੀ ਦੇ ਅਹੁਦੇਦਾਰਾਂ ਨੂੰ ਵੰਡੇ ਨਿਯੁਕਤੀ ਪੱਤਰ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 6 ਮਈ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ੍ਰ. ਸੁਖਬੀਰ ਸਿੰਘ ਬਾਦਲ ਦੀ ਯੋਗ ਅਗਵਾਈ ਵਿਚ ਅਕਾਲੀ ਦਲ ਦਿਨ ਦੁੱਗਣੀ ਅਤੇ ਰਾਤ ਚੌਗੁਣੀ ਤਰੱਕੀ ਕਰ ਰਿਹਾ ਹੈ। ਅਕਾਲੀ ਦਲ ਦੇ ਜੁਝਾਰੂ ਵਰਕਰ ਪੂਰੀ ਮਿਹਨਤ ਨਾਲ ਪਾਰਟੀ ਦੀ ਸੇਵਾ ਵਿਚ ਜੁਟੇ ਹੋਏ ਹਨ। ਇਹੋ ਜੁਝਾਰੂ ਵਰਕਰ 28 ਮਈ ਨੂੰ ਵਿਧਾਨ ਸਭਾ ਹਲਕਾ ਸ਼ਾਹਕੋਟ ਵਿਚ ਹੋਣ ਜਾ ਰਹੀ ਜ਼ਿਮਨੀ ਚੋਣ ਜਿੱਤਣ ਵਿਚ ਆਪਣਾ ਯੋਗਦਾਨ ਪਾਉਣਗੇ। ਇਹ ਵਿਚਾਰ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਮੋਹਾਲੀ ਤੋਂ ਇੰਚਾਰਜ ਕੈਪਟਨ ਤੇਜਿੰਦਰਪਾਲ ਸਿੰਘ ਸਿੱਧੂ ਨੇ ਫੇਜ਼-11 ਵਿਖੇ ਅਕਾਲੀ ਦਲ ਦੇ ਅਹੁਦੇਦਾਰਾਂ ਨੂੰ ਨਿਯੁਕਤੀ ਪੱਤਰ ਵੰਡਣ ਲਈ ਆਯੋਜਿਤ ਸਮਾਗਮ ਨੂੰ ਸੰਬੋਧਨ ਕਰਦਿਆਂ ਪ੍ਰਗਟ ਕੀਤੇ। ਉਹ ਸਮਾਗਮ ਵਿਚ ਵਿਸ਼ੇਸ਼ ਤੌਰ ’ਤੇ ਸ਼ਾਮਿਲ ਹੋਣ ਲਈ ਪਹੁੰਚੇ ਸਨ। ਅਕਾਲੀ ਦਲ ਸ਼ਹਿਰੀ ਦੇ ਪ੍ਰਧਾਨ ਜਥੇਦਾਰ ਬਲਜੀਤ ਸਿੰਘ ਕੁੰਭੜਾ ਵੱਲੋਂ ਕੈਪਟਨ ਤੇਜਿੰਦਰਪਾਲ ਸਿੰਘ ਸਿੱਧੂ ਦੀ ਅਗਵਾਈ ਵਿਚ ਨਿਯੁਕਤੀ ਪੱਤਰ ਵੰਡੇ ਗਏ ਅਤੇ ਚੁਣੇ ਗਏ ਅਹੁਦੇਦਾਰਾਂ ਨੂੰ ਸਿਰੋਪਾ ਭੇਂਟ ਕਰਕੇ ਸਨਮਾਨਿਤ ਵੀ ਕੀਤਾ ਗਿਆ। ਜਥੇਦਾਰ ਕੁੰਭੜਾ ਨੇ ਦੱਸਿਆ ਕਿ ਇਸ ਸਮਾਗਮ ਦੌਰਾਨ ਐਸ.ਐਸ. ਵਾਲੀਆ, ਰਣਜੀਤ ਸਿੰਘ ਮਾਨ, ਰਜਿੰਦਰ ਸਿੰਘ ਸੇਠੀ, ਜਗਦੀਸ਼ ਸਿੰਘ, ਗੁਰਮੇਲ ਸਿੰਘ ਮੌਜੇਵਾਲ, ਜਸਰਾਜ ਸੋਨੂੰ (ਸਾਰੇ ਸੀਨੀਅਰ ਮੀਤ ਪ੍ਰਧਾਨ), ਦਲਜੀਤ ਸਿੰਘ ਮੀਤ ਪ੍ਰਧਾਨ, ਬਲਵੰਤ ਸਿੰਘ ਪਾਲੀਆ ਅਤੇ ਜਗਦੇਵ ਸਿੰਘ (ਦੋਵੇਂ ਜਨਰਲ ਸਕੱਤਰ) ਨੂੰ ਉਨ੍ਹਾਂ ਦੇ ਅਹੁਦਿਆਂ ਦੇ ਨਿਯੁਕਤੀ ਪੱਤਰ ਵੰਡੇ ਗਏ। ਇਸ ਤੋਂ ਇਲਾਵਾ ਚੰਦਰ ਮੋਹਨ ਗੋਇਲ, ਪੁਨੀਤ ਸੋਨੀ, ਗੁਰਚਰਨ ਸਿੰਘ ਚੇਚੀ ਨੂੰ ਜਥੇਬੰਦਕ ਸਕੱਤਰ ਅਤੇ ਕੁਲਵਿੰਦਰ ਸਿੰਘ ਨੂੰ ਦਫ਼ਤਰ ਸਕੱਤਰ ਵਜੋਂ ਨਿਯੁਕਤੀ ਪੱਤਰ ਦਿੱਤੇ ਗਏ ਹਨ। ਉਨ੍ਹਾਂ ਦੱਸਿਆ ਕਿ ਜਿਨ੍ਹਾਂ ਉਕਤ ਅਹੁਦੇਦਾਰਾਂ ਨੂੰ ਇਹ ਨਿਯੁਕਤੀ ਪੱਤਰ ਵੰਡੇ ਗਏ ਹਨ, ਇਹ ਸਾਰੇ ਅਹੁਦੇਦਾਰ ਸਰਕਲ ਪ੍ਰਧਾਨ ਸੰਤੋਖ ਸਿੰਘ ਦੀ ਅਗਵਾਈ ਵਿਚ ਪਾਰਟੀ ਦੀ ਚੜ੍ਹਦੀ ਕਲਾ ਲਈ ਕੰਮ ਕਰਨਗੇ। ਇਸ ਮੌਕੇ ਯੂਥ ਅਕਾਲੀ ਦਲ ਦੇ ਪ੍ਰਧਾਨ ਹਰਮਨਪ੍ਰੀਤ ਸਿੰਘ ਪ੍ਰਿੰਸ, ਹਰਜੀਤ ਸਿੰਘ, ਹਰਚੇਤ ਸਿੰਘ, ਗੁਰਿੰਦਰ ਸਿੰਘ ਸੋਨੀ, ਗੁਰਮੇਲ ਸਿੰਘ ਜੱਸੋਵਾਲ, ਹਰਭਜਨ ਸਿੰਘ, ਬਲਵੀਰ ਸਿੰਘ, ਸੁਖਚੈਨ ਸਿੰਘ, ਸੀਨੀਅਰ ਮਹਿਲਾ ਅਕਾਲੀ ਆਗੂ ਬੀਬੀ ਕਸ਼ਮੀਰ ਕੌਰ ਮੀਤ ਪ੍ਰਧਾਨ, ਜਸਵੰਤ ਕੌਰ ਸਰਨਾ, ਬੀਬੀ ਪਿੰਕੀ, ਬੀਬੀ ਬਾਲਾ, ਸੁਰਿੰਦਰ ਕੌਰ, ਹਰਮਿੰਦਰ ਕੌਰ ਲਾਂਬਾ, ਦਰਸ਼ਨ ਕੌਰ ਆਦਿ ਵੀ ਹਾਜ਼ਰ ਸਨ। ਅੰਤ ਵਿਚ ਸਰਕਲ ਪ੍ਰਧਾਨ ਸੰਤੋਖ ਸਿੰਘ ਵੱਲੋਂ ਕੈਪਟਨ ਤੇਜਿੰਦਰਪਾਲ ਸਿੰਘ ਸਿੱਧੂ, ਜਥੇਦਾਰ ਬਲਜੀਤ ਸਿੰਘ ਕੁੰਭੜਾ ਅਤੇ ਹੋਰ ਅਹੁਦੇਦਾਰਾਂ ਦਾ ਸਮਾਗਮ ਵਿਚ ਪਹੁੰਚਣ ’ਤੇ ਧੰਨਵਾਦ ਕੀਤਾ ਗਿਆ ਅਤੇ ਪਾਰਟੀ ਦੀ ਬਿਹਤਰੀ ਲਈ ਡਟ ਕੇ ਸੇਵਾ ਕਰਨ ਦਾ ਵਿਸ਼ਵਾਸ ਦਿਵਾਇਆ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ