ਕੈਪਟਨ ਸਿੱਧੂ ਨੇ ਸ਼ਾਹੀ ਮਾਜਰਾ ਦੇ ਵਸਨੀਕਾਂ ਦੀਆਂ ਸਮੱਸਿਆਵਾਂ ਸੁਣੀਆਂ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 26 ਫਰਵਰੀ:
ਸ਼੍ਰੋਮਣੀ ਅਕਾਲੀ ਦਲ ਹਲਕਾ ਮੁਹਾਲੀ ਦੇ ਇੰਚਾਰਜ ਕੈਪਟਨ ਤੇਜਿੰਦਰਪਾਲ ਸਿੰਘ ਸਿੱਧੂ ਨੇ ਨਗਰ ਨਿਗਮ ਦੇ ਪਿੰਡ ਸ਼ਾਹੀਮਾਜਰਾ ਦਾ ਦੌਰਾ ਕੀਤਾ ਅਤੇ ਪਿੰਡ ਵਾਸੀਆਂ ਦੀਆਂ ਸਮਸਿਆਵਾਂ ਸੁਣੀਆਂ। ਇਸ ਮੌਕੇ ਪਿੰਡ ਵਾਸੀਆਂ ਨੇ ਕੈਪਟਨ ਸਿੱਧੂ ਦੇ ਧਿਆਨ ਵਿੱਚ ਲਿਆਂਦਾ ਕਿ ਸ਼ਾਹੀਮਾਜਰਾ ਵਿੱਚ ਕੋਈ ਕਮਿਊਨਿਟੀ ਸੈਂਟਰ ਨਹੀਂ ਹੈ। ਲੋਕਾਂ ਨੂੰ ਆਪਣੇ ਸਮਾਗਮ ਕਰਵਾਉਣ ਲਈ ਪ੍ਰੇਸਾਨੀ ਹੁੰਦੀ ਹੈ। ਸ਼ਾਹੀ ਮਾਜਰਾ ਦੇ ਸਰਕਾਰੀ ਸਕੂਲ ਦੀ ਇਮਾਰਤ ਛੋਟੀ ਹੈ ਅਤੇ ਬੱਚਿਆਂ ਨੂੰ ਵਰਾਂਡੇ ਵਿਚ ਹੀ ਬੈਠ ਕੇ ਪੜ੍ਹਨਾ ਪੈਂਦਾ ਹੈ। ਇਸ ਤੋਂ ਇਲਾਵਾ ਸਕੂਲ ਨੇੜੇ ਗਲੀਆਂ ਤੇ ਨਾਲੀਆਂ ਵਿਚ ਪਾਣੀ ਖੜਾ ਰਹਿੰਦਾ ਹੈ ਜਿਸ ਦੀ ਨਿਕਾਸੀ ਨਹੀਂ ਹੁੰਦੀ।
ਇਸ ਮੌਕੇ ਕੈਪਟਨ ਸਿੱਧੂ ਨੇ ਕਿਹਾ ਕਿ ਉਹ ਇਥੇ ਕਮਿਊਨਿਟੀ ਸੈਂਟਰ ਦੀ ਉਸਾਰੀ ਲਈ ਗਮਾਡਾ ਅਧਿਕਾਰੀਆਂ ਨਾਲ ਗਲਬਾਤ ਕਰਨਗੇ। ਉਹਨਾਂ ਕਿਹਾ ਕਿ ਸਰਕਾਰੀ ਸਕੂਲ ਦੀ ਇਮਾਰਤ ਵਿਚ ਵਾਧਾ ਕਰਨ ਅਤੇ ਗਲੀਆਂ ਨਾਲੀਆਂ ਦੇ ਪਾਣੀ ਦੀ ਨਿਕਾਸੀ ਲਈ ਉਹ ਯੋਗ ਉਪਰਾਲੇ ਕਰਨਗੇ। ਇਸ ਮੌਕੇ ਜਥੇਦਾਰ ਸੁਰਿੰਦਰ ਸਿੰਘ ਕਲੇਰ, ਅਮਨਦੀਪ ਸਿੰਘ ਆਬਿਆਨਾ, ਹਰਪਾਲ ਸਿੰਘ ਬਰਾੜ ਸਰਕਲ ਪ੍ਰਧਾਨ ਫੇਜ਼-1, ਜਗਦੀਸ ਸਿੰਘ, ਜਗਤਾਰ ਸਿੰਘ, ਪਾਲ ਸਿੰਘ, ਸ਼ਮਸ਼ੇਰ ਸਿੰਘ, ਗੁਰਪ੍ਰੀਤ ਸਿੰਘ, ਰਾਜ ਕਮਲ ਅਤੇ ਹੋਰ ਪਿੰਡ ਵਾਸੀ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ

ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਨਬਜ਼-ਏ-ਪੰਜਾਬ, ਮੁਹਾਲੀ, 15 ਨਵੰਬਰ…