Nabaz-e-punjab.com

ਕੈਪਟਨ ਸਿੱਧੂ ਵੱਲੋਂ ਬਲੌਂਗੀ ਕਲੋਨੀ ਦੀ ਅਕਾਲੀ ਸਰਪੰਚ ਸਰੋਜ ਦੇਵੀ ਦਾ ਸਨਮਾਨ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 4 ਜਨਵਰੀ:
ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਕੈਪਟਨ ਤੇਜਿੰਦਰਪਾਲ ਸਿੰਘ ਸਿੱਧੂ ਨੇ ਬਲੌਂਗੀ ਕਲੋਨੀ ਤੋਂ ਅਕਾਲੀ ਦਲ ਦੀ ਨਵੀਂ ਚੁਣੀਂ ਗਈ ਮਹਿਲਾ ਸਰਪੰਚ ਬੀਬੀ ਸਰੋਜ਼ ਦੇਵੀ ਨੂੰ ਸਨਮਾਨਿਤ ਕੀਤਾ ਗਿਆ। ਉਨ੍ਹਾਂ ਕਿਹਾ ਕਿ ਮੁਹਾਲੀ ਹਲਕੇ ਵਿੱਚ ਕਈ ਸਰਪੰਚਾਂ ਅਤੇ ਪੰਚੀ ਲਈ ਅਕਾਲੀ ਉਮੀਦਵਾਰਾਂ ਨੇ ਜਿੱਤ ਹਾਸਲ ਕੀਤੀ ਹੈ ਜਦੋਂਕਿ ਸੋਨੀ ਬੜੀ ਸਮੇਤ ਹੋਰ ਕਈ ਅਕਾਲੀ ਉਮੀਦਵਾਰ ਬਹੁਤ ਘੱਟ ਵੋਟਾਂ ਨਾਲ ਚੋਣ ਹਾਰੇ ਹਨ ਪ੍ਰੰਤੂ ਕਈ ਥਾਵਾਂ ’ਤੇ ਕਾਂਗਰਸ ਸਰਕਾਰ ਨੇ ਧੱਕੇਸ਼ਾਹੀ ਕਰਕੇ ਚੋਣਾਂ ਜਿੱਤੀਆਂ ਹਨ।
ਅਕਾਲੀ ਦਲ ਜ਼ਿਲ੍ਹਾ ਸ਼ਹਿਰੀ ਦੇ ਪ੍ਰਧਾਨ ਜਥੇਦਾਰ ਬਲਜੀਤ ਸਿੰਘ ਕੁੰਭੜਾ ਨੇ ਕਿਹਾ ਕਿ ਪੰਚਾਇਤ ਚੋਣਾਂ ਵਿੱਚ ਸਰਕਾਰੀ ਧੱਕੇਸ਼ਾਹੀ ਖ਼ਿਲਾਫ਼ ਪੀੜਤ ਉਮੀਦਵਾਰ ਇਨਸਾਫ਼ ਲਈ ਪੁਕਾਰਾਂ ਕਰਕੇ ਥੱਕ ਗਏ ਲੇਕਿਨ ਚੋਣ ਕਮਿਸ਼ਨ ਜਾਂ ਜ਼ਿਲ੍ਹਾ ਪ੍ਰਸ਼ਾਸਨ ਨੇ ਉਨ੍ਹਾਂ ਦੀ ਇੱਕ ਨਹੀਂ ਸੁਣੀ। ਉਨ੍ਹਾਂ ਪਿੰਡ ਸ਼ਾਮਪੁਰ ਵਿੱਚ ਧੱਕੇਸ਼ਾਹੀ ਦੀ ਵੀਡੀਓ ਦਿਖਾਉਂਦਿਆਂ ਕਿਹਾ ਕਿ ਸਾਰਾ ਕੁਝ ਦੇਖਣ ਦੇ ਬਾਵਜੂਦ ਅਧਿਕਾਰੀ ਅਣਜਾਣ ਬਣੇ ਹੋਏ ਹਨ। ਇਸ ਤੋਂ ਇਲਾਵਾ ਕਈ ਹੋਰਨਾਂ ਪਿੰਡਾਂ ਵਿੱਚ ਅਜਿਹੀਆਂ ਸ਼ਿਕਾਇਤਾਂ ਮਿਲੀਆਂ ਹਨ। ਉਨ੍ਹਾਂ ਦੋਸ਼ ਲਾਇਆ ਕਿ ਗਰਾਮ ਪੰਚਾਇਤ ਚੋਣਾਂ ਵਿੱਚ ਲੋਕਤੰਤਰ ਦਾ ਘਾਣ ਹੋਇਆ ਹੈ। ਇਸ ਮੌਕੇ ਜ਼ਿਲ੍ਹਾ ਇਸਤਰੀ ਅਕਾਲੀ ਦਲ ਸ਼ਹਿਰੀ ਦੀ ਪ੍ਰਧਾਨ ਕੁਲਦੀਪ ਕੌਰ ਕੰਗ, ਅਕਾਲੀ ਕੌਂਸਲਰ ਹਰਮਨਪ੍ਰੀਤ ਸਿੰਘ, ਦਿਨੇਸ਼ ਕੁਮਾਰ, ਅਖਿਲੇਸ਼ ਕੁਮਾਰ, ਬੀ.ਐਨ. ਗਿਰੀ ਅਤੇ ਇਲਾਕੇ ਦੇ ਹੋਰ ਪਤਵੰਤੇ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਪੰਜਾਬ ਦੀਆਂ ਮੰਡੀ ਬੋਰਡ ਦੀ ਆਮਦਨ ਵਧਾਉਣ ਤੇ ਹੋਰ ਕਾਰਜਾਂ ਦੀ ਸਮੀਖਿਆ, ਜ਼ਰੂਰੀ ਹਦਾਇਤਾਂ ਜਾਰੀ

ਪੰਜਾਬ ਦੀਆਂ ਮੰਡੀ ਬੋਰਡ ਦੀ ਆਮਦਨ ਵਧਾਉਣ ਤੇ ਹੋਰ ਕਾਰਜਾਂ ਦੀ ਸਮੀਖਿਆ, ਜ਼ਰੂਰੀ ਹਦਾਇਤਾਂ ਜਾਰੀ ਮੀਟਿੰਗ ਵਿੱਚ…