Nabaz-e-punjab.com

ਕੈਪਟਨ ਸਿੱਧੂ ਵੱਲੋਂ ਅਕਾਲੀ ਦਲ ਦੀ ਰੈਲੀ ਸਬੰਧੀ ਵਰਕਰਾਂ ਦੀ ਲਾਮਬੰਦੀ

ਰੈਲੀ ਨੂੰ ਕਾਮਯਾਬ ਬਣਾਉਣ ਲਈ ਵੱਖ-ਵੱਖ ਆਗੂਆਂ ਤੇ ਵਰਕਰਾਂ ਦੀਆਂ ਡਿਊਟੀਆਂ ਲਗਾਈਆਂ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 27 ਮਾਰਚ:
ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਹਲਕਾ ਇੰਚਾਰਜ ਕੈਪਟਨ ਤੇਜਿੰਦਰਪਾਲ ਸਿੰਘ ਸਿੱਧੂ ਨੇ 6 ਅਪਰੈਲ ਨੂੰ ਪਿੰਡ ਨਗਾਰੀ ਵਿੱਚ ਕੀਤੀ ਜਾਣ ਵਾਲੀ ਸਿਆਸੀ ਰੈਲੀ ਸਬੰਧੀ ਪਾਰਟੀ ਵਰਕਰਾਂ ਅਤੇ ਆਮ ਲੋਕਾਂ ਦੀ ਲਾਮਬੰਦੀ ਸ਼ੁਰੂ ਕਰ ਦਿੱਤੀ ਹੈ। ਇਸ ਸਬੰਧੀ ਅੱਜ ਮੁਹਾਲੀ ਵਿੱਚ ਅਕਾਲੀ ਦਲ ਦੇ ਦਫ਼ਤਰ ਵਿੱਚ ਸ਼੍ਰੋਮਣੀ ਕਮੇਟੀ ਮੈਂਬਰ ਅਤੇ ਹੋਰਨਾਂ ਸੀਨੀਅਰ ਆਗੂਆਂ ਤੇ ਸਰਗਰਮ ਵਰਕਰਾਂ ਨਾਲ ਮੀਟਿੰਗ ਕਰਕੇ ਰੈਲੀ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਅਤੇ ਰੈਲੀ ਨੂੰ ਕਾਮਯਾਬ ਬਣਾਉਣ ਲਈ ਵੱਖ-ਵੱਖ ਆਗੂਆਂ ਤੇ ਵਰਕਰਾਂ ਦੀਆਂ ਡਿਊਟੀਆਂ ਲਗਾਈਆਂ ਗਈਆਂ।
ਇਸ ਮੌਕੇ ਕੈਪਟਨ ਸਿੱਧੂ ਨੇ ਕਿਹਾ ਕਿ ਅਕਾਲੀ ਦਲ ਦੀ ਰੈਲੀ ਸਬੰਧੀ ਵਰਕਰਾਂ ਵਿੱਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਵਰਕਰਾਂ ਦੀ ਲਾਮਬੰਦੀ ਲਈ ਪਿੰਡ ਪੱਧਰ ’ਤੇ ਨੁੱਕੜ ਮੀਟਿੰਗਾਂ ਕਰਕੇ ਜਿੱਥੇ ਆਮ ਲੋਕਾਂ ਨੂੰ ਰੈਲੀ ਵਿੱਚ ਪਹੁੰਚਣ ਦੀ ਅਪੀਲ ਕੀਤੀ ਜਾ ਰਹੀ ਹੈ, ਉੱਥੇ ਕਾਂਗਰਸ ਸਰਕਾਰ ਦੀਆਂ ਨਾਕਾਮੀਆਂ ਤੋਂ ਵੀ ਜਾਣੂ ਕਰਵਾਇਆ ਜਾ ਰਿਹਾ ਹੈ। ਸਿਆਸੀ ਰੈਲੀਆਂ ਬਾਰੇ ਉਨ੍ਹਾਂ ਕਿਹਾ ਕਿ ਲੋਕ ਸਭਾ ਚੋਣਾਂ ਅਤੇ ਪਾਰਟੀ ਦੀ ਮਜ਼ਬੂਤੀ ਲਈ ਪਿੰਡਾਂ ਦੇ ਕਲੱਸਟਰ ਬਣਾ ਕੇ ਰੈਲੀ ਕੀਤੀਆਂ ਜਾ ਰਹੀਆਂ ਹਨ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੀ ਮੈਂਬਰ ਪਰਮਜੀਤ ਕੌਰ ਲਾਂਡਰਾਂ, ਜ਼ਿਲ੍ਹਾ ਯੂਥ ਅਕਾਲੀ ਦਲ ਸ਼ਹਿਰੀ ਦੇ ਪ੍ਰਧਾਨ ਪਰਵਿੰਦਰ ਸਿੰਘ ਬੈਦਵਾਨ, ਬੀਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਗੁਰਮੁੱਖ ਸਿੰਘ ਸੋਹਲ, ਜਥੇਦਾਰ ਅਰਜਨ ਸਿੰਘ ਸ਼ੇਰਗਿੱਲ, ਯੂਥ ਆਗੂ ਫਤਹਿ ਸਿੰਘ ਸਿੱਧੂ, ਮਾਨ ਸਿੰਘ ਸੋਹਾਣਾ, ਅਮਨਦੀਪ ਸਿੰਘ ਆਬਿਆਨਾ, ਕੰਵਲਜੀਤ ਸਿੰਘ ਰੂਬੀ, ਪ੍ਰੇਮ ਸਿੰਘ ਝਿਊਰਹੇੜੀ, ਸਤਿੰਦਰ ਸਿੰਘ ਗਿੱਲ, ਬਲਜੀਤ ਸਿੰਘ ਚੱਪੜਚਿੜੀ, ਸੁਰਿੰਦਰ ਸਿੰਘ ਕਲੇਰ, ਗੁਰਮੀਤ ਸਿੰਘ ਬਾਕਰਪੁਰ, ਸੁਰਿੰਦਰ ਸਿੰਘ, ਹਰਜਿੰਦਰ ਸਿੰਘ ਬਲੌਂਗੀ, ਸਰਬਜੀਤ ਸਿੰਘ ਪਾਰਸ, ਡਾ. ਮੇਜਰ ਸਿੰਘ, ਜਸਵੀਰ ਕੌਰ ਅੱਤਲੀ, ਹਰਵਿੰਦਰ ਸਿੰਘ, ਅਵਤਾਰ ਸਿੰਘ ਦਾਊਂ, ਬਲਵਿੰਦਰ ਸਿੰਘ ਲਖਨੌਰ, ਬਲਵਿੰਦਰ ਮੋਟੇਮਾਜਰਾ, ਗੁਰਮੀਤ ਸਿੰਘ ਸ਼ਾਮਪੁਰ, ਸੰਤੋਖ ਸਿੰਘ, ਹਰਪਾਲ ਸਿੰਘ ਬਰਾੜ, ਦਰਸ਼ਨ ਸਿੰਘ ਬਾਕਰਪੁਰ, ਬਲਜੀਤ ਸਿੰਘ ਜਗਤਪੁਰਾ, ਜਗਤਾਰ ਸਿੰਘ ਬਾਕਰਪੁਰ, ਕੇਸਰ ਸਿੰਘ ਬਲੌਂਗੀ, ਕਰਮਜੀਤ ਸਿੰਘ ਮੌਲ, ਬਲਜਿੰਦਰ ਸਿੰਘ ਚੀਮਾ, ਪ੍ਰੀਤਮ ਸਿੰਘ ਅਤੇ ਮਨਜੀਤ ਸਿੰਘ ਲੁਬਾਣਾ ਵੀ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਗੁਰਦੁਆਰਾ ਸੰਤ ਮੰਡਲ ਅੰਗੀਠਾ ਸਾਹਿਬ ਵਿੱਚ ਤਿੰਨ ਰੋਜ਼ਾ ਸਾਲਾਨਾ ਧਾਰਮਿਕ ਸਮਾਗਮ ਸਮਾਪਤ

ਗੁਰਦੁਆਰਾ ਸੰਤ ਮੰਡਲ ਅੰਗੀਠਾ ਸਾਹਿਬ ਵਿੱਚ ਤਿੰਨ ਰੋਜ਼ਾ ਸਾਲਾਨਾ ਧਾਰਮਿਕ ਸਮਾਗਮ ਸਮਾਪਤ ਵੱਡੀ ਗਿਣਤੀ ਵਿੱਚ ਸ਼ਖ਼…