ਕੈਪਟਨ ਸਿੱਧੂ ਨੇ ਫੇਜ਼-3ਬੀ2 ਦੀ ਮਾਰਕੀਟ ਵਿੱਚ ਖੋਲ੍ਹਿਆ ਦਫ਼ਤਰ, ਜਨਰਲ ਪਨਾਗ ਤੇ ਮੇਅਰ ਕੁਲਵੰਤ ਸਿੰਘ ਨੇ ਕੀਤਾ ਉਦਘਾਟਨ

ਸਿਆਸਤ ਵਿੱਚ ਆਉਣ ਦਾ ਫੈਸਲਾ ਬਹੁਤ ਸੋਚ ਸਮਝ ਕੇ ਲਿਆ: ਕੈਪਟਨ ਸਿੱਧੂ

ਅਮਨਦੀਪ ਸਿੰਘ ਸੋਢੀ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 9 ਜਨਵਰੀ:
ਸ਼ੋ੍ਰਮਣੀ ਅਕਾਲੀ ਦਲ ਅਤੇ ਭਾਜਪਾ ਦੇ ਮੁਹਾਲੀ ਤੋਂ ਸਾਂਝੇ ਉਮੀਦਵਾਰ ਕੈਪਟਨ ਤੇਜਿੰਦਰਪਾਲ ਸਿੰਘ ਸਿੱਧੂ ਨੇ ਸੋਮਵਾਰ ਨੂੰ ਆਪਣੇ ਚੋਣ ਪ੍ਰਚਾਰ ਅਭਿਆਨ ਨੂੰ ਹੋਰ ਤੇਜ਼ ਕਰਦਿਆਂ ਸਥਾਨਕ ਫੇਜ਼-3ਬੀ2 ਵਿੱਚ ਆਪਣੇ ਦਫ਼ਤਰ ਖੋਲ੍ਹ ਲਿਆ ਹੈ। ਇਸ ਮੌਕੇ ਵਾਹਿਗੁਰੂ ਦਾ ਓਟ ਆਸਰਾ ਲੈਣ ਮਗਰੋਂ ਮੁਹਾਲੀ ਦੇ ਮੇਅਰ ਕੁਲਵੰਤ ਸਿੰਘ, ਜਨਰਲ ਚਰਨਜੀਤ ਸਿੰਘ ਪਨਾਗ ਅਤੇ ਬ੍ਰਿਗੇਡੀਅਰ ਜਗਤਾਰ ਸਿੰਘ ਰੰਧਾਵਾ ਨੇ ਸਾਂਝੇ ਤੌਰ ’ਤੇ ਚੋਣ ਦਫ਼ਤਰ ਦਾ ਰਸਮੀ ਉਦਘਾਟਨ ਕੀਤਾ। ਦੱਸਿਆ ਗਿਆ ਹੈ ਕਿ ਜਨਰਲ ਪਨਾਗ ਆਪ ਦੀ ਸਰਗਰਮ ਆਗੂ ਅਤੇ ਫਿਲਮ ਅਭਿਨੇਤਰੀ ਗੁਲ ਪਨਾਗ ਦੇ ਪਿਤਾ ਹਨ। ਇਸ ਮੌਕੇ ਸਾਬਕਾ ਫੌਜੀਆਂ ਨੇ ਵੀ ਵਿਸ਼ੇਸ਼ ਤੌਰ ’ਤੇ ਆਪਣੀ ਹਾਜ਼ਰੀ ਲੁਆਈ ਹੈ।
ਚੋਣ ਦਫ਼ਤਰ ਦੇ ਉਦਘਾਟਨ ਮੌਕੇ ਪਹੁੰਚੇ ਮਹਿਮਾਨਾਂ ਅਤੇ ਪਾਰਟੀ ਵਰਕਰਾਂ ਦਾ ਧੰਨਵਾਦ ਕਰਦਿਆਂ ਕੈਪਟਨ ਸਿੱਧੂ ਨੇ ਕਿਹਾ ਕਿ ਮੁਹਾਲੀ ਜ਼ਿਲ੍ਹਾ ਮੇਰਾ ਆਪਣਾ ਹੈ ਅਤੇ ਉਹ ਇਸ ਦੇ ਵਿਕਾਸ ਵਿੱਚ ਕੋਈ ਕਮੀਂ ਨਹੀਂ ਆਉਣ ਦੇਣਗੇ। ਉਨ੍ਹਾਂ ਕਿਹਾ ਕਿ ਉਹ ਇੱਕ ਅਗਾਹਵਧੂ ਸੋਚ ਰੱਖਣ ਵਾਲੇ ਅਤੇ ਦੇਸ਼ ਸੇਵਾ ਨੂੰ ਪੂਰੀ ਸਮਰਪਿਤ ਹਨ। ਇਹੀ ਇੱਕ ਕਾਰਨ ਹੈ ਕਿ ਉਨ੍ਹਾਂ ਨੇ ਸਿਆਸਤ ਵਿੱਚ ਆਉਣ ਦਾ ਫੈਸਲਾ ਲਿਆ ਹੈ। ਆਪਣੇ ਵਿਚਾਰ ਪ੍ਰਗਟ ਕਰਦੇ ਹੋਏ ਉਨਾਂ ਕਿਹਾ ਕਿ ਪੰਜਾਬ ਦਾ ਜਿਹੜਾ ਵਿਕਾਸ ਅਕਾਲੀ ਭਾਜਪਾ ਦੀ ਗੱਠਜੋੜ ਵਾਲੀ ਸਰਕਾਰ ਨੇ ਕੀਤਾ ਹੈ ਉਹ ਪਿਛਲੇ 50 ਸਾਲਾਂ ਵਿੱਚ ਵੀ ਨਹੀਂ ਹੋਇਆ। ਉਨ੍ਹਾਂ ਕਿਹਾ ਕਿ ਅਕਾਲੀ ਭਾਜਪਾ ਦੀ ਗਠਜੋੜ ਵਾਲੀ ਸਰਕਾਰ ਹੀ ਪੰਜਾਬ ਦੇ ਵਿਕਾਸ ਦਾ ਧੂਰਾ ਹੈ। ਉਨ੍ਹਾਂ ਕਿਹਾ ਕਿ ਅਕਾਲੀ ਭਾਜਪਾ ਸਰਕਾਰ ਨੇ ਸੂਬੇ ਦੇ ਸਾਰੇ ਵਰਗਾਂ ਲਈ ਅਨੇਕਾਂ ਭਲਾਈ ਸਕੀਮਾਂ ਦੀ ਸ਼ੁਰੂਆਤ ਕੀਤੀ ਹੈ। ਉਨ੍ਹਾਂ ਕਿਹਾ ਕਿ ਲੋਕ ਸ਼ੋ੍ਰਮਣੀ ਅਕਾਲੀ ਦਲ ਅਤੇ ਭਾਜਪਾ ਸਰਕਾਰ ਵੱਲੋਂ ਕੀਤੇ ਵਿਕਾਸ ਕਾਰਜਾਂ ਨੂੰ ਦੇਖਦਿਆਂ ਆਪਣੀ ਵੋਟ ਦਾ ਇਸਤੇਮਾਲ ਕਰਨਗੇ। ਉਨ੍ਹਾਂ ਕਿਹਾ ਕਿ ਮੋਹਾਲੀ ਹਲਕੇ ਦਾ ਸਰਬਪੱਖੀ ਵਿਕਾਸ ਹੀ ਉਨ੍ਹਾਂ ਦੀ ਪ੍ਰਾਥਮਿਕਤਾ ਹੋਵੇਗੀ। ਸ਼ੋ੍ਰਮਣੀ ਅਕਾਲੀ ਦਲ ਅਤੇ ਭਾਜਪਾ ਸਰਕਾਰ ਨੇ ਮੁਹਾਲੀ ਦੀ ਜੋ ਤਰੱਕੀ ਪਿਛਲੇ ਦਸ ਸਾਲ ਵਿੱਚ ਕੀਤੀ ਹੈ ਉਸ ਦਾ ਕੋਈ ਸਾਨੀ ਕਿਸੇ ਹੋੋਰ ਸਰਕਾਰ ਵੇਲੇ ਨਜ਼ਰ ਨਹੀਂ ਆਇਆ ਅੱਜ ਜ਼ਿਲ੍ਹਾ ਮੋਹਾਲੀ ਪੂਰੀ ਦੁਨੀਆਂ ਦੇ ਨਕਸ਼ੇ ਉੱਤੇ ਚਮਕਦਾ ਹੋਇਆ ਤਾਰਾ ਹੈ ਅਤੇ ਭਵਿੱਖ ਵਿੱਚ ਇਸ ਦੀ ਰੋੋਸ਼ਨੀ ਵਿੱਚ ਹੋੋਰ ਵਾਧਾ ਕੀਤਾ ਜਾਵੇਗਾ।
ਇਸ ਮੌਕੇ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਬੀਬੀ ਪਰਮਜੀਤ ਕੌਰ ਲਾਂਡਰਾਂ, ਸੀਨੀਅਰ ਅਕਾਲੀ ਆਗੂ ਕਿਰਨਵੀਰ ਸਿੰਘ ਕੰਗ, ਜ਼ਿਲ੍ਹਾ ਸ਼ਹਿਰੀ ਦੇ ਪ੍ਰਧਾਨ ਪਰਮਜੀਤ ਸਿੰਘ ਕਾਹਲੋਂ, ਮਾਰਕੀਟ ਕਮੇਟੀ ਖਰੜ ਦੇ ਚੇਅਰਮੈਨ ਜਥੇਦਾਰ ਬਲਜੀਤ ਸਿੰਘ ਕੁੰਭੜਾ, ਲੇਬਰਫੈੱਡ ਪੰਜਾਬ ਦੇ ਮੈਨੇਜਿੰਗ ਡਾਇਰੈਕਟਰ ਪਰਮਿੰਦਰ ਸਿੰਘ ਸੋਹਾਣਾ, ਕੁਲਵੰਤ ਸਿੰਘ ਰੋਮਾਣਾ, ਬੀਬੀ ਕੁਲਦੀਪ ਕੌਰ ਕੰਗ, ਜੋਗਿੰਦਰ ਸਿੰਘ ਸਲੈਚ, ਜਥੇਦਾਰ ਕਰਤਾਰ ਸਿੰਘ ਤਸਿੰਬਲੀ, ਬੀ.ਬੀ. ਸੈਣੀ, ਗੁਰਮੇਲ ਸਿੰਘ ਮੋਜੋਵਾਲ, ਫੂਲਰਾਜ ਸਿੰਘ, ਸੁਖਦੇਵ ਸਿੰਘ ਪਟਵਾਰੀ, ਆਰ.ਪੀ. ਸ਼ਰਮਾ, ਪਰਦੀਪ ਸਿੰਘ ਭਾਰਜ, ਹਰਮਨਪ੍ਰੀਤ ਸਿੰਘ ਪ੍ਰਿੰਸ, ਨਰਿੰਦਰ ਸਿੰਘ ਕਲਸੀ, ਨਰਿੰਦਰ ਸਿੰਘ ਸੰਧੂ, ਕਰਮ ਸਿੰਘ ਬਬਰਾ, ਪਰਮਿੰਦਰ ਸਿੰਘ ਢੀਂਡਸਾ, ਰੇਸ਼ਮ ਸਿੰਘ ਚੇਅਰਮੈਨ ਬਲਾਕ ਸੰਮਤੀ, ਭਾਜਪਾ ਆਗੂ ਪਰਮਜੀਤ ਸਿੰਘ ਵਾਲੀਆ ਤੇ ਸੋਹਣ ਸਿੰਘ, ਬੌਬੀ ਕੰਬੋਜ ਐਮ.ਸੀ, ਸੂਰਤ ਸਿੰਘ ਕਲਸੀ, ਸੁਖਵਿੰਦਰ ਸਿੰਘ ਛਿੰਦੀ, ਪਵਨ ਕੁਮਾਰ ਮਨੋਚਾ, ਕਰਨੈਲ ਸਿੰਘ, ਸੁਖਵਿੰਦਰ ਸਿੰਘ, ਰਾਕੇਸ ਕੁਮਾਰ ਰਿੰਕੂ ਪ੍ਰਧਾਨ ਗੁਰੂ ਨਾਨਕ ਮਾਰਕੀਟ ਫੇਜ਼-1, ਅਮਰਜੀਤ ਸਿੰਘ ਬਲਾਕ ਸੰਮਤੀ ਮੈਂਬਰ, ਹਰਜਿੰਦਰ ਸਿੰਘ ਬਲੌਂਗੀ, ਸੁਰਿੰਦਰ ਸਿੰਘ ਕਲੇਰ, ਅਮਨਦੀਪ ਸਿੰਘ ਅਬਿਆਣਾ, ਅਮਰੀਕ ਸਿੰਘ ਮੁਹਾਲੀ, ਗੁਰਮੁਖ ਸਿੰਘ ਸੋਹਲ, ਸੁਖਵਿੰਦਰ ਸਿੰਘ ਬਰਨਾਲਾ ਵੀ ਮੌਜੂਦ ਸਨ।

Load More Related Articles
Load More By Nabaz-e-Punjab
Load More In Uncategorized

Check Also

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਸਕੱਤਰ ਵੱਲੋਂ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਸਕੱਤਰ ਵੱਲੋਂ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਨਬਜ਼-ਏ-ਪੰ…