ਕੈਪਟਨ ਸਿੱਧੂ ਦੀ ਚੋਣ ਮੁਹਿੰਮ ਨੂੰ ਭਰਵਾਂ ਹੁੰਗਾਰਾ, ਵੱਖ-ਵੱਖ ਥਾਵਾਂ ’ਤੇ ਲੱਡੂਆਂ ਨਾਲ ਤੋਲਿਆ

ਬਾਦਲ ਸਰਕਾਰ ਨੇ ਮੁਹਾਲੀ ਵਿੱਚ ਰਿਕਾਰਡਤੋੜ ਵਿਕਾਸ ਕਾਰਜ ਕਰਕੇ ਮੁਹਾਲੀ ਦੀ ਵਿਸ਼ਵ ਭਰ ਵਿੱਚ ਵਿਲੱਖਣ ਪਛਾਣ ਬਣਾਈ: ਕੈਪਟਨ ਸਿੱਧੂ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 19 ਜਨਵਰੀ:
ਮਹਾਲੀ ਵਿਧਾਨ ਸਭਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਗੱਠਜੋੜ ਦੇ ਸਾਂਝੇ ਉਮੀਦਵਾਰ ਕੈਪਟਨ ਤੇਜਿੰਦਰਪਾਲ ਸਿੰਘ ਸਿੱਧੂ ਦੀ ਚੋਣ ਪ੍ਰਚਾਰ ਮੁਹਿੰਮ ਨੂੰ ਅੱਜ ਇਲਾਕੇ ਦੇ ਲੋਕਾਂ ਦਾ ਭਰਵਾਂ ਹੁੰਗਾਰਾ ਮਿਲਿਆ। ਇਸ ਦੌਰਾਨ ਕੈਪਟਨ ਸਿੱਧੂ ਨੇ ਮੁਹਾਲੀ ਫੇਜ਼-1 ਅਤੇ ਪਿੰਡ ਨਾਨੂੰਮਾਜਰਾ ਵਿੱਚ ਚੋਣ ਮੀਟਿੰਗਾਂ ਨੂੰ ਸੰਬੋਧਨ ਕੀਤਾ। ਇਨ੍ਹਾਂ ਥਾਵਾਂ ’ਤੇ ਸਿੱਧੂ ਦਾ ਬੜੀ ਗਰਮਜੋਸ਼ੀ ਨਾਲ ਸਵਾਗਤ ਕਰਦਿਆਂ ਉਨ੍ਹਾਂ ਨੂੰ ਲੱਡੁੂਆਂ ਨਾਲ ਤੋਲਿਆ ਅਤੇ ਸਮਰਥਨ ਦੇਣ ਦਾ ਐਲਾਨ ਕੀਤਾ।
ਇਸ ਮੌਕੇ ਬੋਲਦਿਆਂ ਕੈਪਟਨ ਸਿੱਧੂ ਨੇ ਕਿਹਾ ਕਿ ਅਕਾਲੀ ਦਲ ਤੇ ਭਾਜਪਾ ਗੱਠਜੋੜ ਸਰਕਾਰ ਨੇ ਮੁਹਾਲੀ ਵਿੱਚ ਰਿਕਾਰਡਤੋੜ ਵਿਕਾਸ ਕਾਰਜ ਕਰਵਾ ਕੇ ਮੁਹਾਲੀ ਦੀ ਵਿਸ਼ਵ ਭਰ ਵਿੱਚ ਵਿਲੱਖਣ ਪਛਾਣ ਬਣਾਈ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਪਿਛਲੇ 10 ਸਾਲਾਂ ਵਿੱਚ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਮਹਾਰਾਣਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਲੜਕਿਆਂ ਲਈ ਅਤੇ ਮਾਈ ਭਾਗੋ ਆਰਮਡ ਪ੍ਰੈਪਰੇਟਰੀ ਇੰਸਟੀਚਿਊਟ ਲੜਕੀਆਂ ਲਈ ਸਥਾਪਿਤ ਕੀਤੇ ਗਏ ਹਨ। ਜਿਥੇ ਨਾ ਸਿਰਫ਼ ਮੁਹਾਲੀ ਬਲਕਿ ਦੂਰ ਦੁਰਾਡੇ ਖੇਤਰਾਂ ਤੋਂ ਨੌਜਵਾਨ ਲੜਕੇ ਅਤੇ ਲੜਕੀਆਂ ਨੂੰ ਐਨ.ਡੀ.ਏ. ਦੀ ਤਿਆਰੀ ਕਰਨ ਦਾ ਮੌਕਾ ਮਿਲਿਆ ਹੈ। ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਪੰਜਾਬ ਵਿੱਚ ਅਕਾਲੀ-ਭਾਜਪਾ ਸਰਕਾਰ ਤੀਜੀ ਵਾਰ ਸੱਤਾ ਵਿੱਚ ਆਉਂਦੀ ਹੈ ਤਾਂ ਸਿੱਖਿਆ ਦੇ ਮਿਆਰ ਨੂੰ ਹੋਰ ਉੱਚਾ ਚੁੱਕਣ ਲਈ ਹੋਰ ਨਵੇਂ ਅਦਾਰਿਆਂ ਦੀ ਸਥਾਪਨਾ ਕੀਤੀ ਜਾਵੇਗੀ। ਜਿਥੇ ਵਿਦਿਆਰਥੀ ਉਚੇਰੀ ਸਿੱਖਿਆ ਪ੍ਰਾਪਤ ਕਰਕੇ ਆਪਣੇ ਮਾਤਾ-ਪਿਤਾ ਤੇ ਦੇਸ਼ ਦਾ ਨਾਂ ਰੋਸ਼ਨ ਕਰਨਗੇ।
ਉਨ੍ਹਾਂ ਕਿਹਾ ਕਿ ਸ਼ਹਿਰ ਦੀ ਬਿਹਤਰੀ ਤੇ ਵਿਕਾਸ ਲਈ ਸਰਕਾਰ ਨੇ 2500 ਕਰੋੜ ਰੁਪਏ ਖ਼ਰਚੇ ਹਨ। ਜਿਸ ਵਿੱਚ ਅੰਤਰਰਾਸ਼ਟਰੀ ਏਅਰਪੋਰਟ ਤੋਂ ਲੈ ਕੇ ਏਸੀ ਬੱਸ ਅੱਡਾ, ਏ.ਸੀ. ਸਬਜ਼ੀ ਤੇ ਫਲ ਮੰਡੀ ਅਤੇ ਬਾਬਾ ਬੰਦਾ ਸਿੰਘ ਬਹਾਦਰ ਦੀ ਯਾਦਗਾਰ ਸਣੇ ਹੋਰ ਇਤਿਹਾਸਕ ਸਥਾਨਾਂ ਦੀ ਉਸਾਰੀ ਕੀਤੀ ਗਈ ਹੈ। ਕੈਪਟਨ ਸਿੱਧੂ ਨੇ ਦਾਅਵਾ ਕੀਤਾ ਕਿ ਉਹ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਕਰਨ ਲਈ ਹੋਰ ਉਦਯੋਗਿਕ ਇਕਾਈਆਂ ਅਤੇ ਮਲਟੀ ਨੈਸ਼ਨਲ ਕੰਪਨੀਆਂ ਨੂੰ ਮੁਹਾਲੀ ਹਲਕੇ ਵਿੱਚ ਸਥਾਪਤ ਕਰਨ ਲਈ ਆਪਣੀ ਪੂਰੀ ਵਾਹ ਲਾਉਣਗੇ। ਉਨ੍ਹਾਂ ਕਿਹਾ ਕਿ ਹਲਕਾ ਮੁਹਾਲੀ ਦੇ ਲੋਕਾਂ ਵੱਲੋਂ ਚੋਣ ਪ੍ਰਚਾਰ ਦੌਰਾਨ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਪਾਰਟੀ ਨੂੰ ਆਪਣਾ ਪੂਰਾ ਸਮਰਥਨ ਦਿੱਤਾ ਜਾ ਰਿਹਾ ਹੈ।
ਇਸ ਮੌਕੇ ਮਾਰਕੀਟ ਕਮੇਟੀ ਦੇ ਚੇਅਰਮੈਨ ਬਲਜੀਤ ਸਿੰਘ ਕੁੰਭੜਾ, ਲੇਬਰਫੈਡ ਪੰਜਾਬ ਦੇ ਦੇ ਐਮ.ਡੀ. ਪਰਮਿੰਦਰ ਸਿੰਘ ਸੋਹਾਣਾ, ਬਲਾਕ ਸੰਮਤੀ ਦੇ ਚੇਅਰਮੈਨ ਰੇਸ਼ਮ ਸਿੰਘ, ਕੇਸਰ ਸਿੰਘ, ਕੁਲਵੰਤ ਸਿੰਘ ਰੋਮਾਣਾ, ਹਰਨੇਕ ਸਿੰਘ, ਆਸ਼ਾ ਰਾਣੀ, ਰੁਪਿੰਦਰ ਕੌਰ, ਤਰਸੇਮ ਲਾਲ, ਅਮਨਜੋਤ ਸਮੇਤ ਵੱਡੀ ਗਿਣਤੀ ਵਿੱਚ ਹੋਰ ਇਲਾਕਾ ਵਾਸੀ ਅਤੇ ਅਕਾਲੀ-ਭਾਜਪਾ ਵਰਕਰ ਮੌਜੂਦ ਸਨ।

Load More Related Articles
Load More By Nabaz-e-Punjab
Load More In Politics

Check Also

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਮ…