Share on Facebook Share on Twitter Share on Google+ Share on Pinterest Share on Linkedin ਰਾਹੁਲ ਗਾਂਧੀ ਦਾ ਬਿਆਨ ਤੋੜ-ਮਰੋੜ ਕੇ ਪੇਸ਼ ਕਰਨ ’ਤੇ ਕੈਪਟਨ ਵੱਲੋਂ ਭਾਜਪਾ ਦੀ ਸਖ਼ਤ ਆਲੋਚਨਾ ਦਿੱਲੀ ਯੂਨੀਵਰਸਿਟੀ ਦੀਆਂ ਵਿਦਿਆਰਥੀ ਯੂਨੀਅਨ ਚੋਣਾਂ ਵਿੱਚ ਐਨਐਸਯੂਆਈ ਦੀ ਜਿੱਤ ਦਾ ਸਵਾਗਤ ਨਬਜ਼-ਏ-ਪੰਜਾਬ ਬਿਊਰੋ, ਲੰਡਨ, 14 ਸਤੰਬਰ: ਦਿੱਲੀ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਵਿੱਚ ਨੈਸ਼ਨਲ ਸਟੂਡੈਂਟ ਯੂਨੀਅਨ ਆਫ ਇੰਡੀਆ (ਐਨ.ਐਸ.ਯੂ.ਆਈ.) ਦੀ ਜਿੱਤ ਦਾ ਸਵਾਗਤ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸ ਦੇ ਮੀਤ ਪ੍ਰਧਾਨ ਰਾਹੁਲ ਗਾਂਧੀ ਦੇ ਵੰਸ਼ਵਾਦ ਸਬੰਧੀ ਬਿਆਨ ਨੂੰ ਤੋੜ-ਮਰੋੜ ਕੇ ਪੇਸ਼ ਕਰਨ ’ਤੇ ਉਨ੍ਹਾਂ ਦੇ ਸਿਆਸੀ ਵਿਰੋਧੀਆਂ ਦੀ ਤਿੱਖੀ ਆਲੋਚਨਾ ਕੀਤੀ। ਅੱਜ ਇੱਥੇ ਕੁਝ ਟੀ.ਵੀ. ਚੈਨਲਾਂ ਨੂੰ ਦਿੱਤੀ ਇੰਟਰਵਿਊ ਦੌਰਾਨ ਮੁੱਖ ਮੰਤਰੀ ਨੇ ਰਾਹੁਲ ਗਾਂਧੀ ਦੇ ਬਿਆਨ ਨੂੰ ਗਲਤ ਢੰਗ ਨਾਲ ਪੇਸ਼ ਕਰਨ ਲਈ ਸਿਆਸਤਦਾਨਾਂ (ਭਾਜਪਾ) ਨੂੰ ਲੰਮੇਂ ਹੱਥੀਂ ਲੈਂਦਿਆਂ ਕਿਹਾ ਕਿ ਉਹ ਜਾਣ-ਬੁੱਝ ਕੇ ਅਜਿਹਾ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਕਾਂਗਰਸੀ ਮੀਤ ਪ੍ਰਧਾਨ ਦਾ ਬਿਆਨ ਇਸ ਸੰਦਰਭ ਵਿੱਚ ਸੀ ਕਿ ਉਨ੍ਹਾਂ ਦੇ ਪੜ੍ਹਦਾਦੇ, ਦਾਦੇ ਅਤੇ ਪਿਤਾ ਨੇ ਕਾਂਗਰਸ ਦੀ ਅਗਵਾਈ ਕਰਦਿਆਂ ਭਾਰਤ ਦਾ ਰਾਜਭਾਗ ਚਲਾਇਆ। ਮੁੱਖ ਮੰਤਰੀ ਨੇ ਕਿਹਾ ਕਿ ਲੋਕਤੰਤਰ, ਜਿਵੇਂ ਕਿ ਭਾਰਤ ਦਾ ਹੈ, ਵਿਚ ਹਰ ਇਕ ਨੂੰ ਉਸਦੀ ਪਸੰਦ ਅਤੇ ਨਾ-ਪਸੰਦ ਦੀ ਚੋਣ ਕਰਨ ਦੀ ਆਜ਼ਾਦੀ ਦੇ ਨਾਲ-ਨਾਲ ਸਾਡੇ ਮੁਲਕ ਵਿਚ ਕਿਸੇ ਵਿਅਕਤੀ ਨੂੰ ਵੋਟ ਪਾਉਣਾ ਇਕ ਨਿੱਜੀ ਫੈਸਲਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਵੋਟਰਾਂ ਦੀਆਂ ਬਾਹਾਂ ਨਹੀਂ ਮਰੋੜ ਰਹੀ, ਉਹ ਜਿਸ ਨੂੰ ਚਾਹੁਣ ਵੋਟ ਪਾਉਣ ਲਈ ਆਜ਼ਾਦ ਹਨ। ਉਨ੍ਹਾਂ ਕਿਹਾ ਜੇਕਰ ਲੋਕ ਸਾਨੂੰ ਵੋਟ ਦੇ ਰਹੇ ਹਨ ਤਾਂ ਫਿਰ ਵੰਸ਼ਵਾਦ ਰਾਜ ਕਿੱਥੇ ਹੈ? ਉਨ੍ਹਾਂ ਕਿਹਾ ਕਿ ਵੋਟਰਾਂ ਨੂੰ ਆਪਣੀ ਸੋਚ ਤਬਦੀਲ ਕਰਨ ਦੀ ਪੂਰੀ ਖੁੱਲ੍ਹ ਹੈ ਜਿਹੜਾ ਕਿ ਉਹ ਅਕਸਰ ਕਰਦੇ ਰਹਿੰਦੇ ਹਨ ਅਤੇ ਆਸ ਹੈ ਕਿ ਇਹ ਪ੍ਰਕਿਰਿਆ ਇੰਝ ਹੀ ਜਾਰੀ ਰਹੇਗੀ। ਦਿੱਲੀ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਵਿੱਚ ਐਨ.ਐਸ.ਯੂ.ਆਈ. ਦੀ ਜਿੱਤ ਬਾਰੇ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਹ ਇਕ ਉਤਸ਼ਾਹ ਭਰਪੂਰ ਚਿੰਨ੍ਹ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਦੀਆਂ ਤਾਜ਼ੀਆਂ ਜਿੱਤਾਂ ਪਹਿਲਾਂ ਪੰਜਾਬ ਵਿਧਾਨ ਸਭਾ ਚੋਣਾਂ, ਫਿਰ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀਆਂ ਵਿਦਿਆਰਥੀ ਚੋਣਾਂ ਅਤੇ ਹੁਣ ਦਿੱਲੀ ਯੂਨੀਵਰਸਿਟੀ ਦੀਆਂ ਵਿਦਿਆਰਥੀ ਚੋਣਾਂ ਦੌਰਾਨ ਮੁੜ ਕਾਂਗਰਸੀ ਪੱਖੀ ਸਿਆਸੀ ਹਵਾ ਦੀ ਨਿਸ਼ਾਨੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਜਿੱਤਾਂ ਨੇ ਉਨ੍ਹਾਂ ਦੇ ਵਿਸ਼ਵਾਸ ਨੂੰ ਸਹੀ ਸਾਬਤ ਕਰ ਦਿੱਤਾ ਕਿ ਅਜਿਹੀਆਂ ਤਬਦੀਲੀਆਂ ਲੋਕਤੰਤਰੀ ਪ੍ਰਕਿਰਿਆ ਦਾ ਹਿੱਸਾ ਹੈ। ਉਨ੍ਹਾਂ ਕਿਹਾ ਕਿ ਅਜਿਹੇ ਮਾਮਲਿਆਂ ਵਿੱਚ ਲੋਕਾਂ ਨੂੰ ਹੱਦੋਂ-ਵੱਧ ਪ੍ਰਤੀਕਿਰਿਆ ਜ਼ਾਹਰ ਨਹੀਂ ਕਰਨੀ ਚਾਹੀਦੀ ਕਿਉਂਕਿ ਚੋਣਾਂ ਵਿੱਚ ਉਤਰਾਅ-ਚੜ੍ਹਾਅ ਸੁਭਾਵਿਕ ਹਨ। ਆਮ ਆਦਮੀ ਪਾਰਟੀ ਵਲੋਂ ਉਨ੍ਹਾਂ ਦੇ ਬਰਤਾਨੀਆ ਦੌਰੇ ਦੀ ਨਿੰਦਾ ਬਾਰੇ ਮੁੱਖ ਮੰਤਰੀ ਨੇ ਕਿਹਾ ਕਿ ਪਾਰਟੀ ਕੋਲ ਨਾਂਹ ਪੱਖੀ ਸੋਚਣੀ ਤੋਂ ਇਲਾਵਾ ਕੱਖ ਵੀ ਨਹੀਂ। ਉਨ੍ਹਾਂ ਕਿਹਾ ਕਿ ਪੰਜਾਬ ’ਚੋਂ ਉਨ੍ਹਾਂ ਦੀ ਗੈਰ-ਮੌਜੂਦਗੀ ਨਾਲ ਸੂਬੇ ਵਿੱਚ ਕਿਸੇ ਨੂੰ ਕੋਈ ਸਮੱਸਿਆ ਨਹੀਂ ਅਤੇ ਰਾਜ ਅੰਦਰ ਆਮ ਆਦਮੀ ਪਾਰਟੀ ਤੋਂ ਬਿਨਾਂ ਸਭ ਕੁਝ ਠੀਕ ਹੈ। ਉਨ੍ਹਾਂ ਕਿਹਾ ਕਿ ‘ਆਪ’ ਨੂੰ ਬਿਨਾਂ ਕਿਸੇ ਕਾਰਨ ਅਤੇ ਤਰਕ ਤੋਂ ਰਾਜ ਅੰਦਰ ਖਲਲ ਪਾਉਣ ਦੀ ਆਦਤ ਹੈ। ਉਨ੍ਹਾਂ ਕਿਹਾ ਕਿ ਉਹ ਲੰਡਨ ਵਿੱਚ ਆਪਣੀ ਕਿਤਾਬ ‘ਸਾਰਾਗੜ੍ਹੀ ਦੀ ਜੰਗ’ ਅਤੇ ‘ਆਪਣੀਆਂ ਜੜ੍ਹਾਂ ਨਾਲ ਜੁੜੋ’ ਪ੍ਰੋਗਰਾਮ ਆਲਮੀ ਆਗਾਜ਼ ਲਈ ਆਏ ਹਨ। ਇੱਥੇ ਇਹ ਵੀ ਜ਼ਿਕਰਯੋਗ ਹੈ ਕਿ ਇਸ ਤੋਂ ਇਲਾਵਾ ਮੁੱਖ ਮੰਤਰੀ ਨੇ ਸੂਬੇ ਵਿੱਚ ਨਿਵੇਸ਼ ਦੇ ਪਾਸਾਰ ਅਤੇ ਰਾਜ ਵਿੱਚ ਕਾਰੋਬਾਰ ਨੂੰ ਹੋਰ ਉਤਸ਼ਾਹਤ ਕਰਨ ਲਈ ਨਿਵੇਸ਼ਕਾਂ ਨਾਲ ਅਹਿਮ ਮੀਟਿੰਗਾਂ ਕੀਤੀਆਂ। ‘ਆਪਣੀਆਂ ਜੜ੍ਹਾਂ ਨਾਲ ਜੁੜੋ’ ਪ੍ਰੋਗਰਾਮ, ਜੋ ਅੱਜ ਇੱਥੇ ਸ਼ਾਮ ਸਮੇਂ ਲਾਂਚ ਕੀਤਾ ਗਿਆ, ਬਾਰੇ ਮੁੱਖ ਮੰਤਰੀ ਨੇ ਕਿਹਾ ਕਿ ਇਸ ਪ੍ਰੋਗਰਾਮ ਦਾ ਮੰਤਵ ਤੀਜੀ ਅਤੇ ਚੌਥੀ ਪੀੜ੍ਹੀ ਦੇ ਨੌਜਵਾਨ ਜਿਹੜੇ ਬਾਹਰਲੇ ਮੁਲਕਾਂ ’ਚ ਜੰਮੇਂ-ਪਲ਼ੇ ਹਨ, ਨੂੰ ਪੰਜਾਬ ਦਾ ਦੌਰਾ ਕਰਾਉਣਾ ਹੈ ਤਾਂ ਜੋ ਉਹ ਅਸਲ ਪੰਜਾਬ ਨੂੰ ਦੇਖ ਅਤੇ ਇਸ ਤੋਂ ਜਾਣੂੰ ਹੋ ਸਕਣ। ਇਨ੍ਹਾਂ ਨੌਜਵਾਨਾਂ ਨੂੰ ਖਾਲਿਸਤਾਨ ਦੀ ਪ੍ਰੋੜਤਾ ਵਾਲੇ ਪ੍ਰਚਾਰ ਰਾਹੀਂ ਗੁੰਮਰਾਹ ਅਤੇ ਉਸ ਦੇ ਪ੍ਰਭਾਵ ਹੇਠ ਲਿਆਂਦਾ ਜਾ ਰਿਹਾ ਹੈ ਜਦਕਿ ‘ਆਪਣੀਆਂ ਜੜ੍ਹਾਂ ਨਾਲ ਜੁੜੋ’ ਪ੍ਰੋਗਰਾਮ ਪੰਜਾਬ ਦੇ ਜ਼ਮੀਨੀ ਹਾਲਾਤ ਬਾਰੇ ਇਨ੍ਹਾਂ ਨੌਜਵਾਨਾਂ ਨੂੰ ਜਾਗਰੂਕ ਕਰਨ ਵਿੱਚ ਸਫਲ ਹੋਵੇਗਾ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ