Share on Facebook Share on Twitter Share on Google+ Share on Pinterest Share on Linkedin ਕੈਪਟਨ ਸਰਕਾਰ ਦੀ ਧੱਕੇਸ਼ਾਹੀ ਨੂੰ ਕਿਸੇ ਵੀ ਕੀਮਤ ’ਤੇ ਸਹਿਣ ਨਹੀਂ ਕੀਤਾ ਜਾਵੇਗਾ: ਐਨ.ਕੇ. ਸ਼ਰਮਾ ਅਕਾਲੀ ਆਗੂਆਂ ਅਤੇ ਵਰਕਰਾਂ ਨੇ ਬਲੌਂਗੀ ਚੌਂਕ ਵਿੱਚ ਜ਼ਿਲ੍ਹਾ ਪੱਧਰੀ ਧਰਨਾ ਲਗਾ ਕੇ ਕੀਤੀ ਆਵਾਜਾਈ ਠੱਪ ਅਮਨਦੀਪ ਸਿੰਘ ਸੋਢੀ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 8 ਦਸੰਬਰ: ਪੰਜਾਬ ਦੀ ਨਿਕੰਮੀ ਅਤੇ ਭ੍ਰਿਸ਼ਟ ਕੈਪਟਨ ਸਰਕਾਰ ਨੇ ਅਕਾਲੀ ਆਗੁੂਆਂ ਅਤੇ ਵਰਕਰਾਂ ਖ਼ਿਲਾਫ਼ ਧੱਕਾ ਕਰਕੇ ਪਰਚੇ ਦਰਜ ਕੀਤੇ ਹਨ। ਜਿਸ ਕਾਰਨ ਅਕਾਲੀ ਆਗੂਆਂ ਅਤੇ ਵਰਕਰਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਇਹ ਗੱਲ ਡੇਰਾਬੱਸੀ ਤੋਂ ਅਕਾਲੀ ਵਿਧਾਇਕ ਅਤੇ ਜ਼ਿਲ੍ਹਾ ਮੁਹਾਲੀ ਦਿਹਾਤੀ ਦੇ ਪ੍ਰਧਾਨ ਸ੍ਰੀ ਐਨ ਕੇ ਸ਼ਰਮਾ ਨੇ ਧਰਨੇ ਨੂੰ ਸੰਬੋਧਨ ਕਰਦਿਆਂ ਕੀਤਾ। ਸ੍ਰੀ ਸ਼ਰਮਾ ਮਿਉੱਸਪਲ ਚੋਣਾਂ ਦੌਰਾਨ ਕਾਂਗਰਸੀਆਂ ਵੱਲੋਂ ਅਕਾਲੀਆਂ ਖ਼ਿਲਾਫ਼ ਕੀਤੀਆਂ ਜਾ ਰਹੀਆਂ ਕਥਿਤ ਜਿਆਦਤੀਆਂ ਦੇ ਖਿਲਾਫ ਅਕਾਲੀ ਦਲ ਵੱਲੋਂ ਬਲੌਂਗੀ ਚੌਂਕ ਵਿਚ ਦਿਤੇ ਗਏ ਧਰਨੇ ਵਿੱਚ ਸੰਬੋਧਨ ਕਰ ਰਹੇ ਸਨ। ਉਹਨਾਂ ਕਿਹਾ ਕਿ ਸਿਰਫ ਡੇਰਾਬੱਸੀ ਹਲਕੇ ਵਿੱਚ ਹੀ ਕਾਂਗਰਸੀ ਆਗੂਆਂ ਦੀ ਸ਼ਹਿ ਤੇ 30 ਤੋਂ ਵੱਧ ਪਰਚੇ ਅਕਾਲੀ ਆਗੂਆਂ ਖ਼ਿਲਾਫ਼ ਦਰਜ ਕੀਤੇ ਗਏ ਹਨ, ਇਥੋੱ ਤੱਕ ਕਿ ਉਹਨਾਂ ਦੇ ਪਰਿਵਾਰ ਖ਼ਿਲਾਫ਼ ਵੀ ਕਾਂਗਰਸੀਆਂ ਦੀ ਸ਼ਹਿ ’ਤੇ ਪਰਚੇ ਦਰਜ ਕੀਤੇ ਜਾ ਚੁਕੇ ਹਨ। ਉਹਨਾਂ ਕਿਹਾ ਕਿ ਮਿਉੱਸਪਲ ਚੋਣਾਂ ਵਿੱਚ ਆਪਣੀ ਹਾਰ ਨੂੰ ਵੇਖ ਕੇ ਕਾਂਗਰਸੀਆਂ ਨੇ ਧੱਕੇਸ਼ਾਹੀ ਦੀ ਅੱਤ ਕਰ ਦਿਤੀ ਹੈ। ਉਹਨਾਂ ਕਿਹਾ ਕਿ ਕੈਪਟਨ ਸਰਕਾਰ ਨੇ ਲੋਕਾਂ ਨਾਲ ਕੀਤੇ ਕੋਈ ਵੀ ਵਾਅਦਾ ਪੂਰਾ ਨਹੀਂ ਕੀਤਾ। ਲੋਕਾਂ ਨੂੰ ਸ਼ਗਨ ਸਕੀਮ ਦੇ ਪੈਸ ੇਵੀ ਨਹੀਂ ਮਿਲ ਰਹੇ। ਪੰਜਾਬ ਵਿੱਚ ਸਭ ਤੋੱ ਵੱਧ ਮਾਈਨਿੰਗ ਕਾਂਗਰਸੀਆਂ ਵੱਲੋਂ ਹੀ ਕਰਵਾਈ ਜਾ ਰਹੀ ਹੈ। ਉਹਨਾਂ ਵਲੋੱ ਡੇਰਾਬੱਸੀ ਇਲਾਕੇ ਵਿੱਚ ਮਾਇਨਿੰਗ ਦੇ ਖਿਲਾਫ ਲਗਾਏ ਗਏ ਬੋਰਡਾਂ ਉਪਰ ਵੀ ਕਾਂਗਰਸੀਆਂ ਨੇ ਕਾਲਾ ਰੰਗ ਫੇਰ ਦਿਤਾ ਹੈ। ਉਹਨਾਂ ਕਿਹਾ ਕਿ ਕਾਂਗਰਸੀਆਂ ਵਲੋੱ ਕੀਤੇ ਜਾ ਰਹੇ ਧੱਕਿਆਂ ਨੂੰ ਬਰਦਾਸਤ ਨਹੀੱ ਕੀਤਾ ਜਾਵੇਗਾ। ਇਸ ਮੌਕੇ ਸੰਬੋਧਨ ਕਰਦਿਆਂ ਅਕਾਲੀ ਦਲ ਦੇ ਹਲਕਾ ਮੁਹਾਲੀ ਇੰਚਾਰਜ ਕੈਪਟਨ ਤੇਜਿੰਦਰਪਾਲ ਸਿੰਘ ਸਿੱਧੂ ਨੇ ਕਿਹਾ ਕਿ ਜਦੋੱ ਪੰਜਾਬ ਵਿੱਚ ਕੈਪਟਨ ਸਰਕਾਰ ਬਣੀ ਸੀ ਤਾਂ ਅਸੀਂ ਲੰਮਾਂ ਸਮਾਂ ਇਸ ਸਰਕਾਰ ਦੀਆਂ ਕਾਰਗੁਜਾਰੀਆਂ ਵੇਖਣ ਲਈ ਚੁੱਪ ਰਹੇ। ਪਰ ਇਹ ਸਰਕਾਰ ਕੰਮ ਕਾਜ ਵਿੱਚ ਪੂਰੀ ਤਰਾਂ ਫੇਲ ਹੋ ਗਈ ਹੈ। ਇਸ ਸਰਕਾਰ ਤੋੱ ਹਰ ਵਰਗ ਹੀ ਪ੍ਰੇਸ਼ਾਨ ਹੈ। ਇਸ ਮੌਕੇ ਸੰਬੋਧਨ ਕਰਦਿਆਂ ਅਕਾਲੀ ਦਲ ਮੁਹਾਲੀ ਸ਼ਹਿਰੀ ਦੇ ਪ੍ਰਧਾਨ ਬਲਜੀਤ ਸਿੰਘ ਕੁੰਭੜਾ ਨੇ ਕਿਹਾ ਕਿ ਕੈਪਟਨ ਸਰਕਾਰ ਵਲੋੱ ਅਕਾਲੀ ਆਗੂਆਂ ਅਤੇ ਵਰਕਰਾਂ ਨਾਲ ਹਰ ਹਲਕੇ ਵਿੱਚ ਹੀ ਧੱਕੇਸ਼ਾਹੀ ਕੀਤੀ ਜਾ ਰਹੀ ਹੈ, ਜਿਸ ਨੂੰ ਸਹਿਣ ਨਹੀਂ ਕੀਤਾ ਜਾਵੇਗਾ। ਉਹਨਾਂ ਕਿਹਾ ਕਿ ਅਕਾਲੀ ਵਰਕਰ ਪੂਰੇ ਹੌਂਸਲੇ ਵਿੱਚ ਹਨ ਅਤੇ ਕਾਂਗਰਸ ਸਰਕਾਰ ਦੀਆਂ ਧੱਕੇਸ਼ਾਹੀਆਂ ਦਾ ਪੂਰਾ ਜਵਾਬ ਦਿੱਤਾ ਜਾਵੇਗਾ। ਉਹਨਾਂ ਕਿਹਾ ਕਿ ਕੈਪਟਨ ਸਰਕਾਰ ਸਿਆਸੀ ਬਦਲਾਖੋਰੀ ਤਹਿਤ ਕੰਮ ਕਰ ਰਹੀ ਹੈ ਅਤੇ ਜਾਣ ਬੁੱਝ ਕੇ ਅਕਾਲੀ ਵਰਕਰਾਂ ਨੂੰ ਪ੍ਰੇਸ਼ਾਨ ਕੀਤਾ ਜਾਵੇਗਾ, ਜਿਸ ਨੂੰ ਸਹਿਣ ਨਹੀਂ ਕੀਤਾ ਜਾਵੇਗਾ। ਇਸ ਮੌਕੇ ਅਕਾਲੀ ਆਗੂਆਂ ਨੇ ਬਲੌਂਗੀ ਚੌਂਕ ਵਿੱਚ ਕਾਫੀ ਸਮਾਂ ਆਵਾਜਾਈ ਵੀ ਠੱਪ ਰੱਖੀ। ਇਸ ਮੌਕੇ ਸਾਬਕਾ ਮੰਤਰੀ ਬੀਬੀ ਸਤਵੰਤ ਕੌਰ ਸੰਧੂ, ਰਣਜੀਤ ਸਿੰਘ ਗਿਲ ਹਲਕਾ ਇੰਚਾਰਜ ਖਰੜ, ਯੂਥ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਹਰਮਨਪ੍ਰੀਤ ਸਿੰਘ ਪ੍ਰਿੰਸ, ਪਰਮਜੀਤ ਸਿੰਘ ਕਾਹਲੋਂ, ਪਰਵਿੰਦਰ ਸਿੰਘ ਸੋਹਾਣਾ, ਹਰਪਾਲ ਸਿੰਘ ਚੰਨਾ, ਜਸਵੀਰ ਕੌਰ ਅਤਲੀ, ਰਜਨੀ ਗੋਇਲ, ਗੁਰਮੀਤ ਕੌਰ, ਗੁਰਮੁੱਖ ਸਿੰਘ ਸੋਹਲ ਪਰਮਿੰਦਰ ਸਿੰਘ ਤਸਿੰਬਲੀ (ਸਾਰੇ ਕੌਂਸਲਰ), ਹਰਵਿੰਦਰ ਸਿੰਘ, ਅਮਨਦੀਪ ਸਿੰਘ ਆਬਿਆਨਾ, ਬੀਬੀ ਕਸ਼ਮੀਰ ਕੌਰ, ਬਲਵਿੰਦਰ ਸਿੰਘ ਗੋਬਿੰਦਗੜ੍ਹ ਸਰਕਲ ਪ੍ਰਧਾਨ, ਰੇਸ਼ਮ ਸਿੰਘ ਵੀ ਮੌਜੂਦ ਸਨ। ਅਕਾਲੀ ਦਲ ਵੱਲੋਂ ਬਲੌਂਗੀ ਚੌਂਕ ਵਿੱਚ ਦਿਤੇ ਗਏ ਧਰਨੇ ਦੌਰਾਨ ਕਾਫੀ ਸਮਾਂ ਆਵਾਜਾਈ ਠੱਪ ਰਹੀ, ਜਿਸ ਕਾਰਨ ਰਾਹਗੀਰਾਂ ਨੂੰ ਕਾਫੀ ਪ੍ਰੇਸ਼ਾਨ ਹੋਣਾ ਪਿਆ। ਭਾਵੇਂ ਕਿ ਐੱਬੂਲੈਂਸਾਂ ਅਤੇ ਸਕੂਲ ਬੱਸਾਂ ਨੂੰ ਤੁਰੰਤ ਲਾਂਘਾ ਦਿੱਤਾ ਜਾਂਦਾ ਰਿਹਾ ਪਰ ਆਮ ਲੋਕ ਲੰਮਾ ਸਮਾਂ ਇਸ ਧਰਨੇ ਵਿੱਚ ਹੀ ਫਸੇ ਰਹੇ, ਜਿਸ ਕਾਰਨ ਆਮ ਲੋਕਾਂ ਨੂੰ ਬਹੁਤ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਉਧਰ, ਸ਼ਾਮੀ ਕਰੀਬ 5 ਵਜੇ ਮੁਹਾਲੀ ਪੁਲੀਸ ਨੇ ਅਕਾਲੀ ਵਿਧਾਇਕ ਐਨ.ਕੇ. ਸ਼ਰਮਾ, ਕੈਪਟਨ ਸਿੱਧੂ, ਰਣਜੀਤ ਗਿੱਲ, ਜਥੇਦਾਰ ਕੁੰਭੜਾ, ਯੂਥ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਹਰਮਨਪ੍ਰੀਤ ਸਿੰਘ ਪ੍ਰਿੰਸ, ਬੀਸੀ ਸੈੱਲ ਦੇ ਜ਼ਿਲ੍ਹਾ ਪ੍ਰਧਾਨ ਗੁਰਮੁੱਖ ਸਿੰਘ ਸੋਹਲ, ਸਾਬਕਾ ਪ੍ਰਧਾਨ ਪਰਮਜੀਤ ਸਿੰਘ ਕਾਹਲੋਂ, ਅਕਾਲੀ ਕੌਂਸਲਰ ਪਰਵਿੰਦਰ ਸਿੰਘ ਸੋਹਾਣਾ, ਅਕਾਲੀ ਆਗੂ ਮਨਜੀਤ ਸਿੰਘ ਮੁੰਧੋਂ ਸੰਗਤੀਆਂ, ਬਲਾਕ ਸੰਮਤੀ ਦੇ ਚੇਅਰਮੈਨ ਰੇਸ਼ਮ ਸਿੰਘ ਬੈਂਰੋਪੁਰ ਸਮੇਤ ਡੇਢ ਦਰਜਨ ਤੋਂ ਵੱਧ ਆਗੂਆਂ ਨੂੰ ਹਿਰਾਸਤ ਵਿੱਚ ਲੈ ਲਿਆ ਅਤੇ ਇੱਕ ਘੰਟੇ ਬਾਅਦ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਲਿਜਾ ਕੇ ਛੱਡ ਦਿੱਤਾ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ