Nabaz-e-punjab.com

ਪੰਜਾਬੀ ਭਾਸ਼ਾ ਪ੍ਰਤੀ ਕੈਪਟਨ ਸਰਕਾਰ ਦਾ ਫੈਸਲਾ ਸ਼ਲਾਘਾਯੋਗ: ਧਨੋਆ

ਵਪਾਰਿਕ ਅਦਾਰਿਆਂ ਦੇ ਬੋਰਡਾਂ ’ਤੇ ਵੀ ਪੰਜਾਬੀ ਲਿਖਣਾ ਯਕੀਨੀ ਬਣਾਉਣ ਦੀ ਅਪੀਲ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 22 ਫਰਵਰੀ:
ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਵਿੱਚ ਪਾਸ ਕੀਤੇ ਗਏ ਨੋਟੀਫ਼ਿਕੇਸ਼ਨ ਜਿਸ ਅਨੁਸਾਰ ਸਾਰੇ ਸਰਕਾਰੀ ਅਦਾਰਿਆਂ, ਬੋਰਡ, ਕਾਰਪੋਰੇਸ਼ਨਾਂ ਨੂੰ ਆਪਣੇ ਬੋਰਡ, ਸੜਕਾਂ ’ਤੇ ਲੱਗਣ ਵਾਲੇ ਮੀਲ ਪੱਥਰ ਪੰਜਾਬੀ ਵਿੱਚ ਹੀ ਲਿਖੇ ਜਾਣ ਦੇ ਹੁਕਮ ਜਾਰੀ ਕਰਨ ਸਬੰਧੀ ਪੰਜਾਬੀ ਪੇ੍ਰਮੀਆਂ ਨੇ ਭਰਵਾਂ ਸਵਾਗਤ ਕੀਤਾ। ਅਕਾਲੀ ਦਲ ਦੇ ਕੌਂਸਲਰ ਸਤਵੀਰ ਸਿੰਘ ਧਨੋਆ ਅਤੇ ਹੋਰਨਾਂ ਪੰਜਾਬੀ ਪ੍ਰੇਮੀਆਂ ਨੇ ਇਹ ਵੀ ਅਪੀਲ ਕੀਤੀ ਕਿ ਪੰਜਾਬ ਵਿੱਚ ਸਰਕਾਰੀ ਦਫ਼ਤਰਾਂ ਸਮੇਤ ਸਮੂਹ ਵਪਾਰਿਕ ਅਦਾਰਿਆਂ ਲਈ ਵੀ ਆਪੋ ਆਪਣੇ ਸੂਚਨਾ ਅਤੇ ਮਸ਼ਹੂਰੀ ਬੋਰਡ ਪੰਜਾਬੀ ਵਿੱਚ ਲਿਖਵਾਉਣਾ ਯਕੀਨੀ ਬਣਾਇਆ ਜਾਵੇ ਤਾਂ ਜੋ ਪੰਜਾਬੀ ਮਾਂ ਬੋਲੀ ਨੂੰ ਸੂਬੇ ਵਿੱਚ ਬਣਦਾ ਮਾਣ ਸਨਮਾਨ ਮਿਲ ਸਕੇ।
ਸ੍ਰੀ ਧਨੋਆ ਅਤੇ ਸਾਥੀਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਮੁਹਾਲੀ ਵਿੱਚ ਪੰਜਾਬੀ ਭਵਨ ਦੇ ਲਈ ਢੁਕਵੀਂ ਜਗ੍ਹਾ ਅਲਾਟ ਕੀਤੀ ਜਾਵੇ ਕਿਉਂਕਿ ਸ਼ਹਿਰ ਵਿੱਚ ਕੇਰਲਾ ਭਵਨ ਤਾਂ ਬਣ ਗਿਆ ਹੈ ਪਰ ਪੰਜਾਬੀ ਭਵਨ ਨੂੰ ਸੂਬਾ ਸਰਕਾਰ ਵੱਲੋਂ ਅਜੇ ਤੱਕ ਕੋਈ ਥਾਂ ਨਹੀਂ ਦਿੱਤੀ ਗਈ। ਪੰਜਾਬੀ ਹਿਤੈਸ਼ੀਆਂ ਨੇ ਮੰਗ ਕੀਤੀ ਕਿ ਜੇਕਰ ਸਰਕਾਰ ਪੰਜਾਬੀ ਭਵਨ ਲਈ ਢੁਕਵੀਂ ਅਲਾਟ ਕਰੇ ਤਾਂ ਜੋ ਸ਼ਹਿਰ ਵਿੱਚ ਪੰਜਾਬੀ ਪ੍ਰਤੀ ਗਤੀਵਿਧੀਆਂ ਕਰਵਾਈਆਂ ਜਾ ਸਕਦੀਆਂ ਹਨ। ਹੋਰਨਾਂ ਵੱਖ ਵੱਖ ਬੁਲਾਰਿਆਂ ਵੱਲੋਂ ਇਹ ਵੀ ਕਿਹਾ ਕਿ ਸ਼ਹਿਰ ਸਰਕਾਰ ਤੋਂ ਬਹੁਤ ਸਸਤੇ ਭਾਅ ’ਤੇ ਜ਼ਮੀਨਾਂ ਲੈ ਕੇ ਦੇ ਪਬਲਿਕ ਸਕੂਲ ਬਣਾਏ ਗਏ ਹਨ, ਉਨ੍ਹਾਂ ਵਿੱਚ ਪੰਜਾਬੀ ਭਾਸ਼ਾ ਪ੍ਰਤੀ ਵੱਡੇ ਪੱਧਰ ’ਤੇ ਮਤਰੇਆ ਵਿਹਾਰ ਕੀਤਾ ਜਾਂਦਾ ਹੈ ਅਤੇ ਪੰਜਾਬੀ ਬੋਲਣ ’ਤੇ ਸਕੂਲੀ ਬੱਚਿਆਂ ਨੂੰ ਜੁਰਮਾਨੇ ਤੱਕ ਲਗਾਏ ਜਾਂਦੇ ਹਨ। ਉਨ੍ਹਾਂ ਕਿਹਾ ਕਿ ਅਜਿਹੇ ਸਕੂਲਾਂ ਦੀ ਸ਼ਨਾਖ਼ਤ ਕਰਕੇ ਉਨ੍ਹਾਂ ਨੂੰ ਨੱਥ ਪਾਈ ਜਾਵੇ ਅਤੇ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਜਾਣ ਕਿ ਉਹ ਆਪਣੇ ਸਕੂਲਾਂ ਵਿੱਚ ਪੰਜਾਬੀ ਪੜ੍ਹਾਉਣ ਨੂੰ ਤਰਜ਼ੀਹ ਦੇਣ।
ਇਸ ਮੌਕੇ ਪੰਜਾਬੀ ਵਿਰਸਾ ਸਭਿਆਚਾਰਕ ਸੁਸਾਇਟੀ ਦੇ ਮੈਂਬਰ ਸੁਖਦੇਵ ਸਿੰਘ ਵਾਲੀਆ, ਗੁਰਮੇਲ ਸਿੰਘ ਮੋਜੋਵਾਲ, ਇੰਦਰਜੀਤ ਸਿੰਘ ਖੋਖਰ, ਮਨਮੋਹਨ ਸਿੰਘ ਲੰਗ, ਕੁਲਦੀਪ ਸਿੰਘ ਭਿੰਡਰ, ਜਸਰਾਜ ਸਿੰਘ ਸੋਨੂੰ, ਜਗਦੀਸ਼ ਸਿੰਘ ਸੀਟੀਯੂ, ਨਿਰੰਜਨ ਸਿੰਘ ਲਹਿਲ, ਜਤਿੰਦਰ ਸਿੰਘ, ਕੁਲਵਿੰਦਰ ਸਿੰਘ, ਪਵਨ ਕੁਮਾਰ, ਗੁਰਚਰਨ ਸਿੰਘ ਚੇਚੀ ਸਰਪੰਚ, ਹਰਪਾਲ ਸਿੰਘ ਪ੍ਰਧਾਨ, ਗੁਰਜੰਟ ਸਿੰਘ, ਸੰਤੋਖ ਸਿੰਘ, ਦਰਸ਼ਨ ਸਿੰਘ ਬਾਗੜੀ, ਮੇਜਰ ਸਿੰਘ, ਹਰਜੀਤ ਸਿੰਘ, ਦਲਜੀਤ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਪਤਵੰਤੇ ਸੱਜਣ ਹਾਜਰ ਸਨ।

Load More Related Articles
Load More By Nabaz-e-Punjab
Load More In General News

Check Also

ਪੁਰਾਣਾ ਬੈਰੀਅਰ ’ਤੇ ਸੜਕ ਕੰਢੇ ਲੋਕ ਕੂੜਾ ਤੇ ਰਾਸ਼ਨ ਸੁੱਟ ਕੇ ਖ਼ੁਦ ਫੈਲਾ ਰਹੇ ਨੇ ਗੰਦਗੀ

ਪੁਰਾਣਾ ਬੈਰੀਅਰ ’ਤੇ ਸੜਕ ਕੰਢੇ ਲੋਕ ਕੂੜਾ ਤੇ ਰਾਸ਼ਨ ਸੁੱਟ ਕੇ ਖ਼ੁਦ ਫੈਲਾ ਰਹੇ ਨੇ ਗੰਦਗੀ ਸ਼ਹਿਰ ਵਿੱਚ ਤਿੰਨ ਗ…