nabaz-e-punjab.com

ਕੈਪਟਨ ਸਰਕਾਰ ਨੇ ਪੰਜਾਬ ਦੇ ਕਿਸਾਨਾਂ ਦੇ ਕਰਜ਼ੇ ਮੁਆਫ਼ ਕਰਕੇ ਸ਼ਲਾਘਾਯੋਗ ਕੰਮ ਕੀਤਾ: ਜੈਲਦਾਰ ਚੈੜੀਆਂ

ਰਜਨੀਕਾਂਤ ਗਰੋਵਰ
ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 22 ਜੁਲਾਈ:
ਸੂਬੇ ਅੰਦਰ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਬਣੀ ਕਾਂਗਰਸ ਸਰਕਾਰ ਨੇ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿਚ ਰੱਖਕੇ ਕੰਮ ਕੀਤਾ ਹੈ ਜਿਸ ਦੀ ਮਿਸ਼ਾਲ ਸਰਕਾਰ ਵੱਲੋਂ ਕਿਸਾਨੀ ਨਾਲ ਸਬੰਧਿਤ ਕਰਜਿਆਂ ਤੋਂ ਛੋਟੇ ਕਿਸਾਨਾਂ ਨੂੰ ਰਾਹਤ ਦਿਤੀ ਇਹ ਪ੍ਰਗਟਾਵਾ ਜ਼ੈਲਦਾਰ ਸਤਵਿੰਦਰ ਸਿੰਘ ਚੈੜੀਆਂ ਚੇਅਰਮੈਨ ਕਿਸਾਨ ਖੇਤ ਤੇ ਮਜਦੂਰ ਸੈਲ ਜਿਲ੍ਹਾ ਰੋਪੜ, ਰਾਕੇਸ਼ ਕਾਲੀਆ ਸਕੱਤਰ ਪੰਜਾਬ ਕਾਂਗਰਸ, ਕੌਂਸਲਰ ਬਹਾਦਰ ਸਿੰਘ ਓ.ਕੇ ਅਤੇ ਯੂਥ ਆਗੂ ਰਮਾਕਾਂਤ ਕਾਲੀਆ ਨੇ ਸਾਂਝੇ ਪ੍ਰੈਸ ਬਿਆਨ ਦੌਰਾਨ ਕੀਤਾ। ਇਸ ਦੌਰਾਨ ਜੈਲਦਾਰ ਚੈੜੀਆਂ ਨੇ ਕਿਹਾ ਕਿ ਸੂਬੇ ਅੰਦਰ ਕੈਪਟਨ ਦੀ ਅਗਵਾਈ ਵਿਚ ਕਾਂਗਰਸ ਰਕਾਰ ਵਧੀਆ ਕੰਮ ਕਰ ਰਹੀ ਜਦਕਿ ਵਿਰੋਧੀ ਸਰਕਾਰ ਨੂੰ ਬਦਨਾਮ ਕਰ ਰਹੇ ਹਨ। ਉਨ੍ਹਾਂ ਕਿਹਾ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਸਰਕਾਰ ਨੇ ਸਭ ਤੋਂ ਪਹਿਲਾਂ ਕਿਸਾਨੀ ਨਾਲ ਸਬੰਧਿਤ ਛੋਟੇ ਕਰਜਿਆਂ ਨੂੰ ਮੁਆਫ ਕਰਕੇ ਕਿਸਾਨਾਂ ਨੂੰ ਵੱਡੀ ਰਾਹਤ ਜੋ ਵਿਰੋਧੀਆਂ ਨੂੰ ਹਜਮ ਨਹੀਂ ਹੋ ਰਹੀ ਜਦਕਿ ਕੈਪਟਨ ਨੇ ਕਿਸਾਨ ਹਿਤੈਸ਼ੀ ਹੋਣ ਦਾ ਸਬੂਤ ਆਉਂਦਿਆਂ ਹੀ ਦੇ ਦਿੱਤਾ। ਉਨ੍ਹਾਂ ਕਿਹਾ ਕੈਪਟਨ ਸਰਕਾਰ ਲੋਕਾਂ ਨਾਲ ਕੀਤੇ ਹਰੇਕ ਵਾਅਦੇ ਨੂੰ ਯੋਜਨਾਬੱਧ ਤਰੀਕੇ ਨਾਲ ਪੂਰਾ ਕਰਨ ਲਈ ਜੁਟੀ ਹੋਈ ਹੈ ਅਤੇ ਆਉਣ ਵਾਲੇ ਸਮੇਂ ਵਿਚ ਸੂਬਾ ਵਿਕਾਸ ਦੀਆਂ ਲੀਹਾਂ ਤੇ ਦੌੜੇਗਾ। ਜੈਲਦਾਰ ਚੈੜੀਆਂ ਨੇ ਸੂਬਾ ਵਾਸੀਆਂ ਨੂੰ ਸਰਕਾਰ ਨੂੰ ਬੰਦਾ ਸਹਿਯੋਗ ਦੇਣ ਦੀ ਅਪੀਲ ਕਰਦਿਆਂ ਵਿਰੋਧੀਆਂ ਵੱਲੋਂ ਕੀਤੇ ਜਾ ਰਹੇ ਕੂੜਪ੍ਰਚਾਰ ਤੋਂ ਬਚਣ ਦੀ ਅਪੀਲ ਕੀਤੀ। ਇਸ ਮੌਕੇ ਪ੍ਰਦੀਪ ਕੁਮਾਰ ਰੂੜਾ, ਹੈਪੀ ਧੀਮਾਨ, ਨੰਦੀਪਾਲ ਬਾਂਸਲ ਪ੍ਰਧਾਨ ਸ਼ਹਿਰੀ ਕਾਂਗਰਸ, ਡਾ. ਅਸ਼ਵਨੀ ਕੁਮਾਰ ਆਦਿ ਹਾਜ਼ਰ ਸਨ।

Load More Related Articles
Load More By Nabaz-e-Punjab
Load More In Government

Check Also

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ ਸਿੰ…